ਨੈਸ਼ਨਲ

ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 28, 2026 07:24 PM

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਪੇਪਰ ਲੀਕ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਿਨਾਂ ਸਿਫ਼ਾਰਸ਼, ਬਿਨਾਂ ਰਿਸ਼ਵਤ ਅਤੇ ਸਿਰਫ਼ ਮੈਰਿਟ ਦੇ ਆਧਾਰ 'ਤੇ ਕਰੀਬ 69 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਵਿੱਚ ਹੁਣ "ਨੋ ਕੈਸ਼, ਨੋ ਸਿਫ਼ਾਰਸ਼, ਸਿਰਫ਼ ਮੈਰਿਟ" ਦੇ ਸਿਧਾਂਤ 'ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਹੋਰ ਸੰਸਦ ਮੈਂਬਰਾਂ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਫਾਰਮੇਸੀ ਪ੍ਰੀਖਿਆ ਦੌਰਾਨ ਪੇਪਰ ਲੀਕ ਨਹੀਂ, ਸਗੋਂ ਬਲੂਟੁੱਥ ਡਿਵਾਈਸ ਰਾਹੀਂ ਨਕਲ ਕਰਨ ਦੀ ਕੋਸ਼ਿਸ਼ ਹੋਈ ਸੀ, ਜਿਸ ਦਾ ਕੁਝ ਹੀ ਮਿੰਟਾਂ ਵਿੱਚ ਪਤਾ ਲੱਗ ਗਿਆ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਵਿਦਿਆਰਥੀਆਂ ਸਮੇਤ ਪੂਰੇ ਗਿਰੋਹ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਵਿਰੋਧੀ ਧਿਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਪੰਜਾਬ ਦੇ ਨੌਜਵਾਨਾਂ ਦੀ ਮਿਹਨਤ ਅਤੇ ਯੋਗਤਾ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਿਆਸੀ ਲੜਾਈ ਉਨ੍ਹਾਂ ਨਾਲ ਲੜੇ, ਪਰ ਪੰਜਾਬ ਦੇ ਨੌਜਵਾਨਾਂ ਦੀ ਲਗਨ, ਮਿਹਨਤ ਅਤੇ ਮੈਰਿਟ 'ਤੇ ਸਵਾਲ ਖੜ੍ਹੇ ਕਰਨੇ ਬੰਦ ਕਰੇ।

Have something to say? Post your comment

 
 
 
 

ਨੈਸ਼ਨਲ

ਪੇਪਰ ਲੀਕ ਲਈ ਫਾਸਟ ਟ੍ਰੈਕ ਅਦਾਲਤਾਂ ਦੇ ਐਲਾਨ ਤੋਂ ਚਾਰ ਦਿਨ ਬਾਅਦ ਹੀ ਪਹਿਲੀ ਸੁਣਵਾਈ 'ਚ ਸੀ.ਬੀ.ਆਈ. ਰਹੀ ਗੈਰਹਾਜ਼ਰ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 20 ਉਮੀਦਵਾਰਾਂ ਦੀ ਸੂਚੀ ਜਾਰੀ

ਅਕਾਲ ਅਕੈਡਮੀ ਝੰਡਿਆਣਾ ਦੀ ਵਿਦਿਆਰਥਣ ਨੇ ਧਾਰਮਿਕ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕਰਕੇ ਵਧਾਇਆ ਅਕੈਡਮੀ ਦਾ ਮਾਣ

ਬੰਗਲਾ ਸਾਹਿਬ ਦੀ ਸੇਵਾ 'ਤੇ ਉੱਠੇ ਸਵਾਲਾਂ ਦਾ ਕਾਲਕਾ, ਕਾਹਲੋਂ ਵੱਲੋਂ ਸਰਨਾ ਤੇ ਜੀ.ਕੇ. ਨੂੰ ਕਰਾਰਾ ਜਵਾਬ

ਬਿਹਾਰ ਬੰਦ ਹਿੰਸਾ: ਸੀਵਾਨ ਏਕੇ-47 ਫਾਇਰਿੰਗ ਮਾਮਲੇ ਵਿੱਚ ਕਾਂਸਟੇਬਲ ਮੁਅੱਤਲ 694 ਹਿਰਾਸਤ ਵਿੱਚ

ਜਰਮਨੀ ਵਿਖੇ ਸ਼ਹੀਦੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ; ਨੌਜਵਾਨਾਂ ਨੂੰ ਉਨ੍ਹਾਂ ਦੀ ਸੋਚ 'ਤੇ ਚੱਲਣ ਦੀ ਅਪੀਲ

ਕਾਲੇ ਦੌਰ ਦੌਰਾਨ ਲਾਪਤਾ ਹੋਇਆ ਸੀ ਸਰਬਜੀਤ ਕੌਰ ਮਾਣੂੰਕੇ ਦਾ ਭਰਾ, ਕੀ ਹੁਣ ਮਿਲੇਗਾ ਪਰਿਵਾਰ ਨੂੰ ਮਿਲੇਗਾ ਇਨਸਾਫ਼? ਰਤਿੰਦਰ ਸਿੰਘ ਇੰਦੌਰ

ਸਿੱਖਿਆ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਪਹਿਲਾਂ ਆਪਣੀ ਨਾਕਾਮੀ ਦਾ ਦੇਣ ਹਿਸਾਬ : ਪਰਮਜੀਤ ਸਿੰਘ ਵੀਰਜੀ

ਆਸਟ੍ਰੇਲੀਆ ਦੇ ਐਡਿਲੇਡ ਨੇੜੇ ਗੁਰਦੁਆਰਾ ਦਸ਼ਮੇਸ਼ ਦਰਬਾਰ ਵਿੱਚ ਭਿਆਨਕ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਹੋਏ ਅਗਨਭੇਟ

ਸੀਜੇਪੀ ਅੰਦੋਲਨ ਦੇ ਪ੍ਰਬੰਧਕਾਂ ਅਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ: ਜੇਪੀ ਨੱਡਾ