ਪੰਜਾਬ

ਯੂਥ ਅਕਾਲੀ ਦਲ ਪੁਨਰ ਸੁਰਜੀਤ ਦੇ ਜਥੇਬੰਦਕ ਢਾਂਚੇ ਦਾ ਜਲਦ ਹੋਵੇਗਾ ਵਿਸਥਾਰ: ਗੁਰਜੀਤ ਸਿੰਘ ਤਲਵੰਡੀ

ਕੌਮੀ ਮਾਰਗ ਬਿਊਰੋ | July 28, 2026 07:29 PM

ਚੰਡੀਗੜ੍ਹ-ਯੂਥ ਅਕਾਲੀ ਦਲ (ਪੁਨਰ ਸੁਰਜੀਤ) ਦੇ ਨਵ-ਨਿਯੁਕਤ ਸੂਬਾ ਅਹੁਦੇਦਾਰਾਂ ਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸ. ਗੁਰਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਕਰਕੇ ਕੀਤੀ ਗਈ।

ਮੀਟਿੰਗ ਦੌਰਾਨ ਯੂਥ ਵਿੰਗ ਦੇ ਸਮੂਹ ਸੂਬਾ ਅਹੁਦੇਦਾਰ ਹਾਜ਼ਰ ਰਹੇ। ਇਸ ਮੌਕੇ ਸੂਬਾ ਪ੍ਰਧਾਨ ਸ. ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਯੂਥ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਥੇਬੰਦਕ ਢਾਂਚੇ ਦਾ ਜਲਦ ਹੀ ਵਿਸਥਾਰ ਕੀਤਾ ਜਾਵੇਗਾ ਅਤੇ ਹਰ ਜ਼ਿਲ੍ਹੇ, ਹਲਕੇ ਅਤੇ ਪਿੰਡ ਪੱਧਰ ’ਤੇ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਇੱਕ ਮਜ਼ਬੂਤ ਸੰਗਠਨ ਖੜ੍ਹਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਨਾਮੇ ਦੀ ਰੌਸ਼ਨੀ ਵਿੱਚ ਨੌਜਵਾਨਾਂ ਨੂੰ ਪੰਥਕ ਸੋਚ ਨਾਲ ਜੁੜਨ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਮਜ਼ਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ, ਪੰਥ ਅਤੇ ਪੰਜਾਬੀਅਤ ਦੇ ਹੱਕਾਂ ਦੀ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ ਲਈ ਪਾਰਟੀ ਨਾਲ ਵੱਧ ਤੋਂ ਵੱਧ ਜੁੜਨ।

ਮੀਟਿੰਗ ਦੌਰਾਨ ਨੌਜਵਾਨਾਂ ਨੂੰ ਪਾਰਟੀ ਨਾਲ ਵੱਡੇ ਪੱਧਰ ’ਤੇ ਜੋੜਨ, ਜਥੇਬੰਦਕ ਢਾਂਚੇ ਦੇ ਵਿਸਥਾਰ, ਆਉਣ ਵਾਲੇ ਸੰਗਠਨਾਤਮਕ ਪ੍ਰੋਗਰਾਮਾਂ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਸਮਕਾਲੀ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ ਗਈ। ਸਾਰੇ ਅਹੁਦੇਦਾਰਾਂ ਨੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਜੋੜਨ ਦਾ ਸੰਕਲਪ ਲਿਆ।
ਅੱਜ ਦੀ ਇਸ ਪਲੇਠੀ ਮੀਟਿੰਗ ਚ ਦਫ਼ਤਰ ਸਕਤਰ ਜਗਜੀਤ ਸਿੰਘ ਕੋਹਲੀ ਵੀ ਵਿਸ਼ੇਸ਼ ਤੌਰ ਪਹੁਚੇ ਹੋਏ ਸਨ
ਇਸ ਮੌਕੇ ਨਵਿੰਦਰਪ੍ਰੀਤ ਸਿੰਘ ਲੌਂਗੋਵਾਲ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਗੁਰਸੇਵਕ ਸਿੰਘ ਮਾਣੇਆਣਾ, ਅਰਵਿੰਦਰ ਸਿੰਘ ਚਾਹਲ, ਚਰਨਜੀਤ ਸਿੰਘ ਮਾਵੀ, ਸਤਨਾਮ ਸਿੰਘ ਅਰੋੜੇਵਾਲਾ, ਅਮਿਤ ਕੁਮਾਰ ਸੇਠੀ, ਜਗਰੂਪ ਸਿੰਘ ਤਿਵਾਣਾ ਅਤੇ ਗੁਰਵਿੰਦਰ ਸਿੰਘ ਸੁਖਮਨ ਸਮੇਤ ਸਮੂਹ ਸੂਬਾ ਅਹੁਦੇਦਾਰ ਹਾਜ਼ਰ ਸਨ।

ਮੀਟਿੰਗ ਵਿੱਚ ਹਾਜ਼ਰ ਸਮੂਹ ਅਹੁਦੇਦਾਰਾਂ ਨੇ ਭਰੋਸਾ ਦਿੱਤਾ ਕਿ ਉਹ ਸੂਬੇ ਭਰ ਵਿੱਚ ਯੂਥ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਕੰਮ ਕਰਨਗੇ।

Have something to say? Post your comment

 
 
 
 

ਪੰਜਾਬ

ਕੈਬਨਿਟ ਮੰਤਰੀ  ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਮੁੱਖ ਮੰਗ ਮੰਨੇ ਜਾਣ ਤੋਂ ਬਾਅਦ ਆਮ ਆਦਮੀ ਕਲੀਨਿਕ ਪੂਰੀ ਤਰ੍ਹਾਂ ਕਾਰਜਸ਼ੀਲ: ਹਰਪਾਲ ਸਿੰਘ ਚੀਮਾ

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਨਜ਼ਰਅੰਦਾਜ਼ ਕਰਨਾ ਕੌਮ ਕਦੇ ਪ੍ਰਵਾਨ ਨਹੀਂ ਕਰੇਗੀ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਜਥੇਦਾਰ ਹਵਾਰਾ ਦੀ ਪੈਰੋਲ ਅਤੇ ਭਾਈ ਰਾਜੋਆਣਾ ਦੀ ਪਟੀਸ਼ਨ 'ਤੇ ਫੈਸਲੇ ਬਾਰੇ ਪੰਥਕ ਲੀਡਰਾਂ ਦਾ ਵਫਦ ਰਾਜਪਾਲ ਪੰਜਾਬ ਨੂੰ ਮਿਲਿਆ- ਪ੍ਰੋ ਚੰਦੂਮਾਜਰਾ

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਬੈਂਸ

ਆਸਟ੍ਰੇਲੀਆ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ