ਪੰਜਾਬ

ਪੰਜਾਬ ਸਰਕਾਰ ਵੱਲੋਂ ਮੁੱਖ ਮੰਗ ਮੰਨੇ ਜਾਣ ਤੋਂ ਬਾਅਦ ਆਮ ਆਦਮੀ ਕਲੀਨਿਕ ਪੂਰੀ ਤਰ੍ਹਾਂ ਕਾਰਜਸ਼ੀਲ: ਹਰਪਾਲ ਸਿੰਘ ਚੀਮਾ

ਕੌਮੀ ਮਾਰਗ ਬਿਊਰੋ | July 28, 2026 09:31 PM

ਚੰਡੀਗੜ੍ਹ-ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ 'ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ 'ਤੇ ਪਰਤ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਪਿਛਲੇ ਦੋ ਦਿਨਾਂ ਦੌਰਾਨ ਸੂਬਾ ਸਰਕਾਰ ਦੀ ਅਗਵਾਈ ਹੇਠ ਹੋਈਆਂ ਲੰਬੇ ਵਿਚਾਰ-ਵਟਾਂਦਰਿਆਂ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਸਿਹਤ ਅਮਲੇ ਦੀਆਂ ਮੁੱਖ ਮੰਗਾਂ ਮੰਨਣ ਅਤੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਵਿੱਤੀ ਕਮੇਟੀ ਬਣਾਉਣ ਸਮੇਤ ਪ੍ਰਮੁੱਖ ਮੁੱਦਿਆਂ ਦਾ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਟਿਆਲਾ ਹੈੱਡ ਆਫਿਸ ਵਿਖੇ ਮੇਰੀ ਪ੍ਰਧਾਨਗੀ ਹੇਠ ਹੋਈ ਪੰਜ ਘੰਟੇ ਦੀ ਲੰਬੀ ਮੀਟਿੰਗ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਤੇ ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਨਾਲ ਦੇਰ ਰਾਤ ਤੱਕ ਯੂਨੀਅਨ ਦੀ ਚੱਲੀ ਚਰਚਾ ਤੋਂ ਬਾਅਦ, ਬਿਜਲੀ ਖੇਤਰ ਦੀਆਂ ਸਾਰੀਆਂ 16 ਯੂਨੀਅਨਾਂ ਨਾਲ ਆਪਸੀ ਸਹਿਮਤੀ ਬਣ ਗਈ ਹੈ।”

ਉਨ੍ਹਾਂ ਦੱਸਿਆ ਕਿ ਪ੍ਰਮੁੱਖ ਹਿੱਸਾ ਲੈਣ ਵਾਲੀਆਂ ਯੂਨੀਅਨਾਂ, ਜਿਨ੍ਹਾਂ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਪੀ.ਐੱਸ.ਈ.ਬੀ., ਪੀ.ਐੱਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ ਏ.ਆਈ.ਟੀ.ਯੂ.ਸੀ., ਮਿਨੀਸਟੀਰੀਅਲ ਸਰਵਿਸਿਜ਼ ਯੂਨੀਅਨ ਪੀ.ਐੱਸ.ਈ.ਬੀ. (ਐੱਮ.ਐੱਸ.ਯੂ.), ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਪੀ.ਐੱਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ (ਭਾਰਦਵਾਜ), ਪੀ.ਐੱਸ.ਈ.ਬੀ. ਥਰਮਲ ਇੰਪਲਾਇਜ਼ ਕੋਆਰਡੀਨੇਸ਼ਨ ਕਮੇਟੀ, ਪੀ.ਐੱਸ.ਈ.ਬੀ. ਕਰਮਚਾਰੀ ਦਲ ਪੰਜਾਬ, ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਈ.ਬੀ., ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ (ਬੀ.ਐੱਮ.ਐੱਸ.), ਵਰਕਰ ਫੈਡਰੇਸ਼ਨ ਆਈ.ਐੱਨ.ਟੀ.ਯੂ.ਸੀ. ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ., ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. (ਪਹਿਲਵਾਨ ਗਰੁੱਪ), ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. (ਚਾਹਲ ਗਰੁੱਪ), ਆਈ.ਟੀ.ਆਈ. ਐਸੋਸੀਏਸ਼ਨ, ਗ੍ਰਿਡ ਸਬ ਸਟੇਸ਼ਨ ਇੰਪਲਾਇਜ਼ ਯੂਨੀਅਨ ਪੰਜਾਬ (ਰਜਿ.), ਪਾਵਰਕਾਮ ਅਤੇ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ (ਏ.ਆਈ.ਟੀ.ਯੂ.ਸੀ.), ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਪਹਿਲਵਾਨ), ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਆਦਿ ਸ਼ਾਮਲ ਹਨ, ਨੇ ਕੰਮਕਾਜ ਆਮ ਵਾਂਗ ਸ਼ੁਰੂ ਕਰਨ 'ਤੇ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਅੱਗੇ ਕਿਹਾ, “ਯੂਨੀਅਨਾਂ ਦੀਆਂ ਮੰਗਾਂ ਦੇ ਵਿੱਤੀ ਪੱਖਾਂ ਦੇ ਹੱਲ ਲਈ ਸਰਕਾਰ ਨੇ ਇੱਕ ਵਿਸ਼ੇਸ਼ ਵਿੱਤੀ ਕਮੇਟੀ ਦਾ ਗਠਨ ਕੀਤਾ ਹੈ ਜੋ 15 ਅਗਸਤ ਤੱਕ ਆਪਣੀ ਅੰਤਿਮ ਰਿਪੋਰਟ ਸੌਂਪੇਗੀ।”

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕ (ਏ.ਏ.ਸੀ.) ਯੂਨੀਅਨ ਦੇ ਨੁਮਾਇੰਦਿਆਂ ਅਤੇ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਦੇ ਮੈਨੇਜਿੰਗ ਡਾਇਰੈਕਟਰ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਸਿਹਤ ਖੇਤਰ ਨਾਲ ਸਬੰਧਤ ਮੁੱਦਾ ਵੀ ਹੱਲ ਹੋ ਗਿਆ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬਾ ਸਰਕਾਰ ਨੇ ਰੈਗੂਲਰ ਪੋਸਟਾਂ ਭਰਨ ਸਮੇਂ ਯੂਨੀਅਨ ਦੀ ਸਰਵਿਸ ਤਜਰਬੇ ਨੂੰ ਸ਼ਾਮਲ ਕਰਨ ਦੀ ਮੁੱਖ ਮੰਗ ਮੰਨ ਲਈ ਹੈ, ਜਦੋਂ ਕਿ ਬਾਕੀ ਪ੍ਰਸ਼ਾਸਕੀ ਮੰਗਾਂ 'ਤੇ ਸਰਗਰਮੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।”

ਵਿੱਤ ਮੰਤਰੀ ਨੇ ਸਫਾਈ ਅਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਨਾਲ ਸਬੰਧਤ ਮਾਮਲੇ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਨਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਚਰਚਾ ਤੋਂ ਬਾਅਦ ਪ੍ਰਮੁੱਖ ਯੂਨੀਅਨਾਂ ਨੇ ਆਪਣਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ।

ਪੰਜਾਬ ਸਰਕਾਰ ਦੇ ਪਹਿਲਕਦਮੀ ਵਾਲੇ ਰਵੱਈਏ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਆਊਟਸੋਰਸ ਅਮਲੇ ਨੂੰ ਠੇਕੇ 'ਤੇ ਲਿਆਉਣ ਲਈ ਇੱਕ ਆਰਡੀਨੈਂਸ ਰਾਜਪਾਲ ਨੂੰ ਭੇਜਿਆ ਗਿਆ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਕਰਮਚਾਰੀਆਂ ਲਈ ਬਿਹਤਰ ਨੌਕਰੀ ਦੀ ਸੁਰੱਖਿਆ ਅਤੇ ਸੇਵਾ ਸ਼ਰਤਾਂ ਦਾ ਰਾਹ ਪੱਧਰਾ ਹੋਵੇਗਾ।"

ਬਿਜਲੀ ਸਪਲਾਈ ਅਤੇ ਸਿਹਤ ਸੰਭਾਲ ਵਿੱਚ ਹੁਣ ਆਮ ਕੰਮਕਾਜ ਪੂਰੀ ਤਰ੍ਹਾਂ ਬਹਾਲ ਹੋਣ ਦੇ ਨਾਲ, ਵਿੱਤ ਮੰਤਰੀ ਨੇ ਪੰਜਾਬ ਦੇ ਲੋਕਾਂ ਲਈ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਕਰਮਚਾਰੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

Have something to say? Post your comment

 
 
 
 

ਪੰਜਾਬ

ਕੈਬਨਿਟ ਮੰਤਰੀ  ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਨਜ਼ਰਅੰਦਾਜ਼ ਕਰਨਾ ਕੌਮ ਕਦੇ ਪ੍ਰਵਾਨ ਨਹੀਂ ਕਰੇਗੀ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਯੂਥ ਅਕਾਲੀ ਦਲ ਪੁਨਰ ਸੁਰਜੀਤ ਦੇ ਜਥੇਬੰਦਕ ਢਾਂਚੇ ਦਾ ਜਲਦ ਹੋਵੇਗਾ ਵਿਸਥਾਰ: ਗੁਰਜੀਤ ਸਿੰਘ ਤਲਵੰਡੀ

ਜਥੇਦਾਰ ਹਵਾਰਾ ਦੀ ਪੈਰੋਲ ਅਤੇ ਭਾਈ ਰਾਜੋਆਣਾ ਦੀ ਪਟੀਸ਼ਨ 'ਤੇ ਫੈਸਲੇ ਬਾਰੇ ਪੰਥਕ ਲੀਡਰਾਂ ਦਾ ਵਫਦ ਰਾਜਪਾਲ ਪੰਜਾਬ ਨੂੰ ਮਿਲਿਆ- ਪ੍ਰੋ ਚੰਦੂਮਾਜਰਾ

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਬੈਂਸ

ਆਸਟ੍ਰੇਲੀਆ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ