ਪੰਜਾਬ

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 29, 2026 07:32 PM

ਨਵੀਂ ਦਿੱਲੀ- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ ਕਿ ਨੌਜਵਾਨ ਸ਼ਕਤੀ ਨੇ 12 ਸਾਲ ਤੋਂ ਧਰਮ ਤੇ ਜਾਤੀ ਦੇ ਆਧਾਰ ਉੱਤੇ ਵੰਡੀਆਂ ਪਾਉਣ ਵਾਲੀ ਸਰਕਾਰ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪੇਗੰਡਾ ਦੀ ਬਜਾਏ ਸਿੱਖਿਆ ਤੇ ਬੇਰੁਜ਼ਗਾਰੀ ਜਿਹੇ ਅਸਲ ਮੁੱਦੇ ਮੁੱਖ ਧਾਰਾ ਚ ਆਏ ਹਨ। ਮੀਤ ਹੇਅਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਸੈਲਫੀ ਵੀਡਿਓ ਬਣਾਉਣ ਨੇ ਸਾਬਤ ਕਰ ਦਿੱਤਾ ਕਿ ਸਿੱਖਿਆ, ਬੇਰੋਜ਼ਗਾਰੀ ਜਿਹੇ ਹੀ ਅਸਲ ਮੁੱਦੇ ਹਨ ਜਿਨ੍ਹਾਂ ਤੋਂ ਭਾਜਪਾ ਭੱਜ ਰਹੀ ਹੈ। ਜੰਤਰ-ਮੰਤਰ ਅੰਦੋਲਨ ਨੇ ਭਾਜਪਾ ਸਰਕਾਰ ਦਾ ਚਿਹਰਾ ਨੰਗਾ ਕਰ ਦਿੱਤਾ ਅਤੇ ਭਾਜਪਾ ਦੀਨਨਫ਼ਰਤ ਦੀ ਰਾਜਨੀਤੀ ਨੂੰ ਕਰਾਰੀ ਚੋਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਪਤਾ ਹੈ ਕਿ ਸਿੱਖਿਆ ਦੇ ਮੁੱਦੇ ਉੱਤੇ ਉਸ ਕੋਲ ਕੋਈ ਜਵਾਬ ਨਹੀਂ ਹੈ। ਲੋਕ ਸਭਾ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਅੱਧੀ ਰਾਤ ਨੂੰ ਸੈਲਫੀ ਵੀਡਿਓ ਰਾਹੀਂ ਸਪੱਸ਼ਟੀਕਰਨ ਦੇਣਾ ਕੇਂਦਰ ਸਰਕਾਰ ਦੀ ਬੁਖਲਾਹਟ ਤੇ ਘਬਰਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸੋਧਨਾ ਬਿੱਲ ਰਾਹੀਂ ਵੱਡੇ ਦਮਗਜ਼ੇ ਮਾਰਨ ਵਾਲੀ ਕੇਂਦਰ ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਜਿਸ ਨੂੰ ਉਹ ਵੱਡੇ ਸੁਧਾਰ ਦੱਸ ਰਹੇ ਹਨ, ਉਹ ਵਿਸ਼ਵ ਦੇ ਛੋਟੇ-ਛੋਟੇ ਮੁਲਕਾਂ ਅੰਦਰ ਪਹਿਲਾਂ ਹੀ ਵਿਵਸਥਾਵਾਂ ਚੱਲ ਰਹੀਆਂ ਹਨ। ਮੀਤ ਹੇਅਰ ਨੇ ਕਿਹਾ ਕਿ ਨਵੇਂ ਬਿੱਲ ਵਿੱਚ ਸਜ਼ਾ ਵਧਾਉਣ ਦੀ ਤਜਵੀਜ਼ ਹੈ ਜਦੋਂ ਕਿ ਸਜ਼ਾ ਦੀ ਵਿਵਸਥਾ ਪਹਿਲਾਂ ਹੀ ਮੌਜੂਦ ਪਰ 2024 ਤੋਂ ਕਿਸੇ ਨੂੰ ਸਜ਼ਾ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਤਾਂ ਪਹਿਲਾਂ ਹੀ ਨਹੀਂ ਮਿਲ ਰਹੀ, ਸੋਧ ਬਿੱਲ ਵਿੱਚ ਸਜ਼ਾ ਵਧਾਉਣ ਨਾਲ ਕੋਈ ਫਰਕ ਨਹੀਂ ਪੈਣਾ।

Have something to say? Post your comment

 
 
 
 

ਪੰਜਾਬ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਬਰਸੀ ਤੇ ਵਿਸ਼ੇਸ਼ 30 ਜੁਲਾਈ ਨੂੰ -- ਪੰਥ ਵਸੇਂ ਮੈ ਉਜੜਾ ਮਨ ਚਾਉ ਘਨੇਰਾ ਦੇ ਧਾਰਨੀ:ਪੰਥਕ ਜਜ਼ਬੇ ਨਾਲ ਭਰਭੂਰ ਸਨ: ਜਥੇਦਾਰ ਮੋਹਣ ਸਿੰਘ ਤੁੜ

ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਚੰਡੀਗੜ੍ਹ ਵਿੱਚ ਬੇਮਿਸਾਲ ਇਕੱਠ

ਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*

ਖੇਤੀਬਾੜੀ ਵਿਭਾਗ ਨੇ ਖੇਤੀ ਮਸ਼ੀਨਰੀ ਲਈ 4 ਕਰੋੜ ਰੁਪਏ ਦੀ ਸਬਸਿਡੀ ਦੇ ਡਰਾਅ ਕੱਢੇ

ਜਥੇਦਾਰ ਦੇ ਵਲੋ ਸਤਿਕਾਰ ਐਕਟ ਤੇ ਲਗਾਏ ਇਤਰਾਜਾਂ ਨੂੰ ਪੰਜਾਬ ਸਰਕਾਰ ਦੁਆਰਾ ਦੂਰ ਕਰਕੇ ਤਿਆਰ ਦਸਤਵੇਜ਼ ਸੌਂਪੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ

ਕੈਬਨਿਟ ਮੰਤਰੀ  ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਮੁੱਖ ਮੰਗ ਮੰਨੇ ਜਾਣ ਤੋਂ ਬਾਅਦ ਆਮ ਆਦਮੀ ਕਲੀਨਿਕ ਪੂਰੀ ਤਰ੍ਹਾਂ ਕਾਰਜਸ਼ੀਲ: ਹਰਪਾਲ ਸਿੰਘ ਚੀਮਾ

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਨਜ਼ਰਅੰਦਾਜ਼ ਕਰਨਾ ਕੌਮ ਕਦੇ ਪ੍ਰਵਾਨ ਨਹੀਂ ਕਰੇਗੀ- ਜਥੇਦਾਰ ਕੁਲਦੀਪ ਸਿੰਘ ਗੜਗੱਜ