ਪੰਜਾਬ

ਖੇਤੀਬਾੜੀ ਵਿਭਾਗ ਨੇ ਖੇਤੀ ਮਸ਼ੀਨਰੀ ਲਈ 4 ਕਰੋੜ ਰੁਪਏ ਦੀ ਸਬਸਿਡੀ ਦੇ ਡਰਾਅ ਕੱਢੇ

ਸੰਜੀਵ ਜਿੰਦਲ /ਕੌਮੀ ਮਾਰਗ ਬਿਊਰੋ | July 29, 2026 07:40 PM

ਮਾਨਸਾ- ਡਿਪਟੀ ਕਮਿਸ਼ਨਰ, ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਸਬ ਮਿਸ਼ਨ ਆਨ ਐਗਰੀਕਲਚਰ ਮੈਕਾਨਾਈਜੇਸ਼ਨ ਅਤੇ ਕਰਾਪ ਡਾਇਵਰਸੀਫਿਕੇਸ਼ਨ ਪ੍ਰੋਗਰਾਮ ਸਕੀਮ ਅਧੀਨ ਕਿਸਾਨਾਂ ਨੂੰ ਵੱਖ-ਵੱਖ ਖੇਤੀ ਮਸ਼ੀਨਰੀ ਉਪਦਾਨ ’ਤੇ ਮੁਹੱਈਆ ਕਰਵਾਉਣ ਲਈ ਪਾਰਦਰਸ਼ਤਾ ਨਾਲ ਬਿਨੈਕਾਰਾਂ ਦੀ ਚੋਣ ਕਰਨ ਲ਼ਈ ਡਰਾਅ ਕੱਢੇ ਗਏ। ਇਹ ਅਰਜੀਆਂ ਕਿਸਾਨਾਂ ਵੱਲੋਂ https://www.agrimachinerypb.com ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤੀਆਂ ਗਈਆਂ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ, ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲਂm ਇਸ ਪ੍ਰੋਗਰਾਮ ਤਹਿਤ ਕਿਸਾਨਾਂ ਨੂੰ ਫਸਲਾਂ ਦੀ ਬਿਜਾਈ, ਸੰਭਾਲ ਅਤੇ ਕਟਾਈ ਲਈ ਲੋੜੀਂਦੀ ਆਧੁਨਿਕ ਖੇਤੀਬਾੜੀ ਮਸ਼ੀਨਰੀ ਜਿਵੇਂ ਕਿ ਨਿਊਮੈਟਿਕ ਪਲਾਂਟਰ, ਸੈਲਫ ਪ੍ਰੋਪੈਲਡ ਹਾਈ ਗਰਾਊਂਡ ਕਲੀਅਰੈਂਸ ਸਪਰੇਅਰ , ਸੈਲਫ ਪ੍ਰੋਪੈਲਡ ਪੈਡੀ ਟਰਾਂਸਪਲਾਂਟਰ, ਬੂਮ ਸਪਰੇਅਰ, ਪਾਵਰ ਆਪਰੇਟਡ ਸਪਰੇਅਰ , ਫਰਟੀਲਾਈਡਰ ਬਰਾਡਕਾਸਟਰ , ਰੇਜਡ ਬੈਡ ਪਲਾਂਟਰ, ਮਲਟੀ ਕਰਾਪ ਪਲਾਂਟਰ ਆਦਿ ਮਸ਼ੀਨਾਂ ਤੋਂ ਇਲਾਵਾ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ ਵੀ ਸਬਸਿਡੀ 'ਤੇ ਉਪਲਬਧ ਕਰਵਾਈ ਜਾ ਰਹੀ ਹੈ। ਇੰਨਾਂ ਸਕੀਮਾਂ ਦਾ ਉਦੇਸ਼ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਉਪਲਬਧ ਕਰਵਾ ਕੇ ਉਨ੍ਹਾਂ ਨੂੰ ਵਧੇਰੇ ਕੁਸ਼ਲ, ਲਾਭਕਾਰੀ ਤਕਨੀਕਾਂ ਅਤੇ ਮਸ਼ੀਨਰੀ ਦੀ ਵਰਤੋਂ ਕਰਨ ਵੱਲ ਪ੍ਰੇਰਿਤ ਕਰਨਾ ਹੈ। ਇਸ ਯੋਜਨਾ ਤਹਿਤ ਖਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਵਰਤੋਂ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ, ਜਿਸ ਨਾਲ ਖੇਤੀ ਦੀ ਲਾਗਤ ਘਟਦੀ ਹੈ, ਸਮੇਂ ਦੀ ਬੱਚਤ ਹੁੰਦੀ ਹੈ ਅਤੇ ਖੇਤੀ ਉਤਪਾਦਕਤਾ ਅਤੇ ਕਿਸਾਨ ਦੀ ਆਮਦਨ ਵਿੱਚ ਵਾਧਾ ਹੁੰਦਾ ਹੈ।

ਮੁੱਖ ਖੇਤੀਬਾੜੀ ਅਫਸਰ ਸ. ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਡਰਾਅ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਕੱਢਿਆ ਗਿਆ ਹੈ। ਉਨਾਂ ਇਹ ਵੀ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਲਈ ਵੀ ਵਿਭਾਗ ਵੱਲੋ 16 ਕਰੋੜ ਰੁਪਏ ਦੀ ਸਬਸਿਡੀ ਲਈ ਡਰਾਅ ਕੱਢਿਆ ਗਿਆ ਸੀ ਅਤੇ ਹੁਣ ਦੁਬਾਰਾ 03 ਅਗਸਤ 2026 ਤੱਕ ਅਰਜੀਆਂ ਦੀ ਮੰਗ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਲੋੜਵੰਦ ਕਿਸਾਨ ਸੀ.ਆਰ.ਐਮ ਸਕੀਮ ਤਹਿਤ ਅਰਜੀ ਅਪਲਾਈ ਕਰਕੇ ਪਰਾਲੀ ਪ੍ਰਬੰਧਨ ਲਈ ਵਰਤੋਂ ਵਿੱਚ ਆਉਣ ਵਾਲੀ ਮਸ਼ੀਨਰੀ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜੀ ਦੇ ਸਕਦੇ ਹਨ ।

ਡਰਾਅ ਦੌਰਾਨ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੇ ਮੈਂਬਰ ਸਕੱਤਰ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ, ਕੋ-ਮੈਂਬਰ ਸਕੱਤਰ ਸਹਾਇਕ ਡਾਇਰੈਕਟਰ ਬਾਗਬਾਨੀ ਮਾਨਸਾ, ਅਤੇ ਸਹਿਯੋਗੀ ਨਿਰਦੇਸ਼ਕ, ਕ੍ਰਿਸ਼ੀ ਵਿਗਿਆਨ ਕੇਂਦਰ, ਲੀਡ ਬੈਂਕ ਮੈਨੇਜਰ, ਮਾਨਸਾ ਅਤੇ ਵੱਡੀ ਗਿਣਤੀ ਵਿੱਚ ਬਿਨੈਕਾਰ ਕਿਸਾਨ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਬਰਸੀ ਤੇ ਵਿਸ਼ੇਸ਼ 30 ਜੁਲਾਈ ਨੂੰ -- ਪੰਥ ਵਸੇਂ ਮੈ ਉਜੜਾ ਮਨ ਚਾਉ ਘਨੇਰਾ ਦੇ ਧਾਰਨੀ:ਪੰਥਕ ਜਜ਼ਬੇ ਨਾਲ ਭਰਭੂਰ ਸਨ: ਜਥੇਦਾਰ ਮੋਹਣ ਸਿੰਘ ਤੁੜ

ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਚੰਡੀਗੜ੍ਹ ਵਿੱਚ ਬੇਮਿਸਾਲ ਇਕੱਠ

ਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*

ਜਥੇਦਾਰ ਦੇ ਵਲੋ ਸਤਿਕਾਰ ਐਕਟ ਤੇ ਲਗਾਏ ਇਤਰਾਜਾਂ ਨੂੰ ਪੰਜਾਬ ਸਰਕਾਰ ਦੁਆਰਾ ਦੂਰ ਕਰਕੇ ਤਿਆਰ ਦਸਤਵੇਜ਼ ਸੌਂਪੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

ਕੈਬਨਿਟ ਮੰਤਰੀ  ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਮੁੱਖ ਮੰਗ ਮੰਨੇ ਜਾਣ ਤੋਂ ਬਾਅਦ ਆਮ ਆਦਮੀ ਕਲੀਨਿਕ ਪੂਰੀ ਤਰ੍ਹਾਂ ਕਾਰਜਸ਼ੀਲ: ਹਰਪਾਲ ਸਿੰਘ ਚੀਮਾ

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਨਜ਼ਰਅੰਦਾਜ਼ ਕਰਨਾ ਕੌਮ ਕਦੇ ਪ੍ਰਵਾਨ ਨਹੀਂ ਕਰੇਗੀ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਯੂਥ ਅਕਾਲੀ ਦਲ ਪੁਨਰ ਸੁਰਜੀਤ ਦੇ ਜਥੇਬੰਦਕ ਢਾਂਚੇ ਦਾ ਜਲਦ ਹੋਵੇਗਾ ਵਿਸਥਾਰ: ਗੁਰਜੀਤ ਸਿੰਘ ਤਲਵੰਡੀ