ਪੰਜਾਬ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਕੌਮੀ ਮਾਰਗ ਬਿਊਰੋ | July 29, 2026 09:48 PM

ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ 'ਮੇਰੀ ਰਸੋਈ' ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਲਗਭਗ 33.86 ਲੱਖ ਪਰਿਵਾਰ ਲਾਭ ਲੈ ਰਹੇ ਹਨ। ਇਸ ਮੁਹਿੰਮ ਦਾ ਉਦੇਸ਼ ਹਰ ਤਿਮਾਹੀ ਭਾਵ 3 ਮਹੀਨਿਆਂ ਬਾਅਦ ਪੰਜਾਬ ਭਰ ਵਿੱਚ ਕੁੱਲ 40.48 ਲੱਖ ਯੋਗ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਇਸ ਪਹਿਲਕਦਮੀ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਮਿਸ਼ਨ ਮੋਡ 'ਤੇ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਹਰੇਕ ਪਰਿਵਾਰ ਨੂੰ ਇੱਕ ਰਾਸ਼ਨ ਕਿੱਟ ਮਿਲੇਗੀ ਜਿਸ ਨੂੰ ਇੱਕ ਪਰਿਵਾਰ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਸ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋਗ੍ਰਾਮ ਦਾਲ, ਦੋ ਕਿਲੋਗ੍ਰਾਮ ਖੰਡ, ਇੱਕ ਕਿਲੋਗ੍ਰਾਮ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੈ। ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਹੀ ਵੰਡੀ ਜਾ ਰਹੀ ਕਣਕ ਤੋਂ ਇਲਾਵਾ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਇਹ ਰਾਸ਼ਨ ਕਿੱਟਾਂ ਮਾਰਕਫੈੱਡ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਦੋਂ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਸੂਬੇ ਭਰ ਵਿੱਚ ਵੰਡ ਨੈੱਟਵਰਕ ਦੀ ਨਿਗਰਾਨੀ ਕੀਤੀ ਜਾਂਦੀ ਹੈ।

ਹੁਣ ਤੱਕ ਵੰਡੀਆਂ ਗਈਆਂ 33.86 ਲੱਖ ਰਾਸ਼ਨ ਕਿੱਟਾਂ ਵਿੱਚੋਂ, ਲੁਧਿਆਣਾ 386692 ਕਿੱਟਾਂ ਦੀ ਵੰਡ ਨਾਲ ਮੋਹਰੀ ਰਿਹਾ ਜਦਕਿ ਅੰਮ੍ਰਿਤਸਰ 266112 ਕਿੱਟਾਂ ਦੀ ਵੰਡ ਨਾਲ ਦੂਜੇ ਸਥਾਨ 'ਤੇ, ਪਟਿਆਲਾ 237320 ਕਿੱਟਾਂ ਦੀ ਵੰਡ ਨਾਲ ਤੀਜੇ ਸਥਾਨ 'ਤੇ, ਗੁਰਦਾਸਪੁਰ 209040 ਕਿੱਟਾਂ ਦੀ ਵੰਡ ਨਾਲ ਚੌਥੇ ਸਥਾਨ 'ਤੇ, ਜਲੰਧਰ 195614 ਕਿੱਟਾਂ ਦੀ ਵੰਡ ਨਾਲ ਪੰਜਵੇਂ ਸਥਾਨ 'ਤੇ ਅਤੇ ਬਠਿੰਡਾ 194449 ਕਿੱਟਾਂ ਦੀ ਵੰਡ ਨਾਲ ਛੇਵੇਂ ਸਥਾਨ 'ਤੇ ਹੈ।

ਇਸੇ ਤਰ੍ਹਾਂ ਫਾਜ਼ਿਲਕਾ ਵਿੱਚ 165364 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ, ਸੰਗਰੂਰ ਵਿੱਚ 166102 ਰਾਸ਼ਨ ਕਿੱਟਾਂ, ਹੁਸ਼ਿਆਰਪੁਰ ਵਿੱਚ 184140, ਤਰਨ ਤਾਰਨ ਵਿੱਚ 161253, ਸ੍ਰੀ ਮੁਕਤਸਰ ਸਾਹਿਬ ਵਿੱਚ 142995, ਫਿਰੋਜ਼ਪੁਰ ਵਿੱਚ 129673, ਮੋਗਾ ਵਿੱਚ 123321, ਮਾਨਸਾ ਵਿੱਚ 100371, ਕਪੂਰਥਲਾ ਵਿੱਚ 90616, ਫਤਿਹਗੜ੍ਹ ਸਾਹਿਬ ਵਿੱਚ 81867, ਫਰੀਦਕੋਟ ਵਿੱਚ 82808, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 91991, ਪਠਾਨਕੋਟ ਵਿੱਚ 89596, ਰੂਪਨਗਰ ਵਿੱਚ 91469, ਬਰਨਾਲਾ ਵਿੱਚ 68592, ਮਾਲੇਰਕੋਟਲਾ ਵਿੱਚ 55400 ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 71614 ਰਾਸ਼ਨ ਕਿੱਟਾਂ ਵੰਡੀਆਂ ਗਈਆਂ ਹਨ।

ਇਹਨਾਂ ਰਾਸ਼ਨ ਕਿੱਟਾਂ ਦੀ ਵੰਡ ਦਾ ਉਦੇਸ਼ ਮੁੱਖ ਅਨਾਜ ਨੂੰ ਜ਼ਰੂਰੀ ਪ੍ਰੋਟੀਨ, ਖਾਣਾ ਪਕਾਉਣ ਵਾਲੇ ਤੇਲ ਅਤੇ ਮਸਾਲਿਆਂ ਵਿੱਚ ਸ਼ਾਮਿਲ ਕਰਨਾ ਹੈ, ਜਿਸ ਨਾਲ ਯੋਜਨਾ ਦੇ ਅਧੀਨ ਆਉਣ ਵਾਲੇ ਪਰਿਵਾਰਾਂ ਲਈ ਬਿਹਤਰ ਪੌਸ਼ਟਿਕ ਖੁਰਾਕ ਯਕੀਨੀ ਬਣਾਈ ਜਾ ਸਕੇਗੀ।

ਵੰਡ ਵਿੱਚ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ, ਦੋਹਰੀ ਐਂਟਰੀ ਨੂੰ ਰੋਕਣ ਅਤੇ ਸੁਚਾਰੂ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰੜੀ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਇਸ ਯੋਜਨਾ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ।

ਇਹ ਯੋਜਨਾ ਹਰ ਯੋਗ ਪਰਿਵਾਰ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਮੌਜੂਦਾ ਐਨਐਫਐਸਏ ਕਣਕ ਵੰਡ ਵਿੱਚ ਇਨ੍ਹਾਂ ਰਾਸ਼ਨ ਕਿੱਟਾਂ ਨੂੰ ਸ਼ਾਮਿਲ ਕਰਕੇ, ਭੁੱਖਮਰੀ ਅਤੇ ਪੋਸ਼ਣ ਦੋਵਾਂ ਮੁੱਦਿਆਂ ਨੂੰ ਹੱਲ ਕੀਤਾ ਜਾ ਰਿਹਾ ਹੈ।

Have something to say? Post your comment

 
 
 
 

ਪੰਜਾਬ

ਬਰਸੀ ਤੇ ਵਿਸ਼ੇਸ਼ 30 ਜੁਲਾਈ ਨੂੰ -- ਪੰਥ ਵਸੇਂ ਮੈ ਉਜੜਾ ਮਨ ਚਾਉ ਘਨੇਰਾ ਦੇ ਧਾਰਨੀ:ਪੰਥਕ ਜਜ਼ਬੇ ਨਾਲ ਭਰਭੂਰ ਸਨ: ਜਥੇਦਾਰ ਮੋਹਣ ਸਿੰਘ ਤੁੜ

ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਚੰਡੀਗੜ੍ਹ ਵਿੱਚ ਬੇਮਿਸਾਲ ਇਕੱਠ

ਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*

ਖੇਤੀਬਾੜੀ ਵਿਭਾਗ ਨੇ ਖੇਤੀ ਮਸ਼ੀਨਰੀ ਲਈ 4 ਕਰੋੜ ਰੁਪਏ ਦੀ ਸਬਸਿਡੀ ਦੇ ਡਰਾਅ ਕੱਢੇ

ਜਥੇਦਾਰ ਦੇ ਵਲੋ ਸਤਿਕਾਰ ਐਕਟ ਤੇ ਲਗਾਏ ਇਤਰਾਜਾਂ ਨੂੰ ਪੰਜਾਬ ਸਰਕਾਰ ਦੁਆਰਾ ਦੂਰ ਕਰਕੇ ਤਿਆਰ ਦਸਤਵੇਜ਼ ਸੌਂਪੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

ਕੈਬਨਿਟ ਮੰਤਰੀ  ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਮੁੱਖ ਮੰਗ ਮੰਨੇ ਜਾਣ ਤੋਂ ਬਾਅਦ ਆਮ ਆਦਮੀ ਕਲੀਨਿਕ ਪੂਰੀ ਤਰ੍ਹਾਂ ਕਾਰਜਸ਼ੀਲ: ਹਰਪਾਲ ਸਿੰਘ ਚੀਮਾ

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਨਜ਼ਰਅੰਦਾਜ਼ ਕਰਨਾ ਕੌਮ ਕਦੇ ਪ੍ਰਵਾਨ ਨਹੀਂ ਕਰੇਗੀ- ਜਥੇਦਾਰ ਕੁਲਦੀਪ ਸਿੰਘ ਗੜਗੱਜ