ਪੰਜਾਬ

ਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸ

ਕੌਮੀ ਮਾਰਗ ਬਿਊਰੋ | July 30, 2026 07:48 PM

ਚੰਡੀਗੜ੍ਹ-ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਿੰਸੀਪਲਾਂ ਦੇ ਯੋਗ ਮਾਰਗਦਰਸ਼ਨ ਅਤੇ ਵਚਨਬੱਧਤਾ ਨੂੰ ਉਤਸ਼ਾਹਿਤ ਕਰਨ ਤੇ ਮਾਨਤਾ ਦੇਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ “ਆਪ” ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੱਜ ਸਰਕਾਰੀ ਸਕੂਲਾਂ ਦੇ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪਹਿਲਕਦਮੀ ਅਧੀਨ ਜੇ.ਈ.ਈ. (ਮੇਨ), ਜੇ.ਈ.ਈ. (ਐਡਵਾਂਸਡ) ਅਤੇ ਨੀਟ ਯੂਜੀ 2026 ਪ੍ਰੀਖਿਆਵਾਂ ਪਾਸ ਕੀਤੀਆਂ ਹਨ।

ਐਸ.ਏ.ਐਸ. ਨਗਰ ਦੇ ਮੋਹਾਲੀ ਕਲੱਬ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਨੇ ਮੁੜ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। 361 ਵਿਦਿਆਰਥੀਆਂ ਨੇ ਜੇਈਈ (ਮੇਨ) 2026 ਪ੍ਰੀਖਿਆ ਪਾਸ ਕੀਤੀ ਹੈ, ਜੋ ਪਿਛਲੇ ਸਾਲ ਨਾਲੋਂ 35.2 ਫ਼ੀਸਦ ਵਾਧੇ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ 64 ਵਿਦਿਆਰਥੀਆਂ ਨੇ ਜੇਈਈ (ਐਡਵਾਂਸਡ) ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਾਲ-ਦਰ-ਸਾਲ 45.5 ਫ਼ੀਸਦ ਵਾਧਾ ਦਰਸਾਉਂਦਾ ਹੈ।”

ਸਿੱਖਿਆ ਮੰਤਰੀ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਯੂਜੀ 2026 ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ ਸਾਲ 2025 ਵਿੱਚ ਇਹ ਗਿਣਤੀ 847 ਅਤੇ ਸਾਲ 2024 ਵਿੱਚ 437 ਸੀ। ਇਹ ਗਿਣਤੀ ਮਹਿਜ਼ ਦੋ ਸਾਲਾਂ ਵਿੱਚ 100 ਫ਼ੀਸਦ ਤੋਂ ਵੱਧ ਦੇ ਵਾਧਾ ਨੂੰ ਦਰਸਾਉਂਦੀ ਹੈ। ਇਹ ਪ੍ਰਾਪਤੀਆਂ ਪੰਜਾਬ ਸਿੱਖਿਆ ਕ੍ਰਾਂਤੀ ਦੇ ਪ੍ਰਭਾਵ ਅਤੇ ਸਰਕਾਰੀ ਸਕੂਲਾਂ ਵਿੱਚ ਪ੍ਰਦਾਨ ਕੀਤੀ ਜਾ ਰਹੀ ਅਕਾਦਮਿਕ ਸਹਾਇਤਾ ਨੂੰ ਦਰਸਾਉਂਦੀਆਂ ਹਨ।”

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ 10 ਵਿਦਿਆਰਥੀਆਂ ਨੇ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈਆਈਟੀਜ਼), 36 ਵਿਦਿਆਰਥੀਆਂ ਨੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਨਆਈਟੀਜ਼) ਅਤੇ 90 ਤੋਂ ਵੱਧ ਵਿਦਿਆਰਥੀਆਂ ਨੇ ਦੇਸ਼ ਭਰ ਦੇ ਸਰਕਾਰੀ ਇੰਜੀਨੀਅਰਿੰਗ ਕਾਲਜਾਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ, “ਇਹ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਅਜਿਹੇ ਵਿਦਿਆਰਥੀ ਪੈਦਾ ਕਰ ਰਹੇ ਹਨ ਜੋ ਦੇਸ਼ ਦੀਆਂ ਪ੍ਰਮੁੱਖ ਸੰਸਥਾਵਾਂ ਵਿੱਚ ਦਾਖਲਾ ਲੈਣ ਦੇ ਯੋਗ ਹਨ।”

ਸਿੱਖਿਆ ਮੰਤਰੀ ਨੇ ਕਿਹਾ, “ਅੱਜ, ਪੰਜਾਬ ਦੇ ਸਿੱਖਿਆ ਮਾਡਲ ਦੀ ਦੇਸ਼ ਭਰ ਵਿੱਚ ਚਰਚਾ ਹੋ ਰਹੀ ਹੈ। ਇਹ ਸਾਡੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦਾ ਨਤੀਜਾ ਹੈ। ਸਾਲ 2022 ਵਿੱਚ, ਸਰਕਾਰੀ ਸਕੂਲਾਂ ਦੇ 80 ਤੋਂ ਘੱਟ ਵਿਦਿਆਰਥੀਆਂ ਨੇ ਇਨ੍ਹਾਂ ਪ੍ਰੀਖਿਆਵਾਂ ਨੂੰ ਪਾਸ ਕੀਤਾ ਸੀ। ਅੱਜ, ਪੰਜਾਬ ਭਰ ਵਿੱਚੋਂ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ।”

ਸਕੂਲ ਮੁਖੀਆਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ, ਮੇਰਾ ਇਹੀ ਮੰਨਣਾ ਰਿਹਾ ਹੈ ਕਿ ਵਿਦਿਆਰਥੀਆਂ ਦੀ ਸਫਲਤਾ ਪ੍ਰਿੰਸੀਪਲ 'ਤੇ ਨਿਰਭਰ ਕਰਦੀ ਹੈ। ਇੱਕ ਚੰਗਾ ਪ੍ਰਿੰਸੀਪਲ ਇੱਕ ਖੰਡਰ ਇਮਾਰਤ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦਾ ਹੈ। ਪਰ ਸਿੱਖਿਆ ਪ੍ਰਤੀ ਪਿਆਰ ਤੋਂ ਬਿਨਾਂ, ਬਿਹਤਰ ਨੀਤੀਆਂ ਵੀ ਅਸਫਲ ਹੋ ਜਾਂਦੀਆਂ ਹਨ ਅਤੇ ਉਹੀ ਸਕੂਲ ਖੰਡਰ ਵਿੱਚ ਬਦਲ ਜਾਂਦਾ ਹੈ।”

ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਨੇ ਜੂਨ 2026 ਵਿੱਚ ਅੰਮ੍ਰਿਤਸਰ, ਬਠਿੰਡਾ, ਜਲੰਧਰ ਅਤੇ ਮੋਹਾਲੀ ਵਿਖੇ ਚਾਰ ਵੱਡੇ ਪੱਧਰ ਦੇ ਰੈਜੀਡੈਂਸ਼ੀਅਲ ਕੋਚਿੰਗ ਕੈਂਪ ਲਗਾਏ ਸਨ। ਇਹਨਾਂ ਕੈਂਪਾਂ ਵਿੱਚ ਅਕਾਦਮਿਕ ਸੈਸ਼ਨਾਂ, ਸ਼ੰਕਿਆਂ ਨੂੰ ਦੂਰ ਕਰਨ, ਮੌਕ ਟੈਸਟਾਂ, ਮੈਨਟੋਰਿੰਗ ਅਤੇ ਜੇਈਈ ਅਤੇ ਨੀਟ ਦੀ ਵਿਸ਼ੇਸ਼ ਤਿਆਰੀ ਨਾਲ 3, 000 ਵਿਦਿਆਰਥੀਆਂ ਨੂੰ ਲਾਭ ਹੋਇਆ।

ਪ੍ਰਿੰਸੀਪਲਾਂ ਨੂੰ ਵਧਾਈ ਦਿੰਦਿਆਂ, ਹਰਜੋਤ ਸਿੰਘ ਬੈਂਸ ਨੇ ਕਿਹਾ, "ਮੈਨੂੰ ਵਿਸ਼ਵਾਸ ਹੈ ਕਿ ਤੁਸੀਂ ਅਤੇ ਸਾਰਾ ਸਕੂਲ ਸਟਾਫ਼ ਇਸੇ ਜਨੂੰਨ, ਸਮਰਪਣ ਅਤੇ ਦ੍ਰਿੜ ਵਚਨਬੱਧਤਾ ਨਾਲ ਪੰਜਾਬ ਸਿੱਖਿਆ ਕ੍ਰਾਂਤੀ ਵਿੱਚ ਯੋਗਦਾਨ ਪਾਉਂਦੇ ਰਹੋਗੇ ਅਤੇ ਪੰਜਾਬ ਦਾ ਮਾਣ ਵਧਾਉਂਦੇ ਰਹੋਗੇ।"

ਇਕੱਠ ਨੂੰ ਸੰਬੋਧਨ ਕਰਦਿਆਂ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, "ਇਕੱਲੀ ਇਮਾਰਤ ਸਕੂਲ ਨਹੀਂ ਹੁੰਦੀ । ਸਰਕਾਰ ਇਮਾਰਤਾਂ ਬਣਾ ਸਕਦੀ ਹੈ, ਪਰ ਇਹ ਅਧਿਆਪਕ ਹੀ ਹਨ ਜੋ ਸਕੂਲ ਨੂੰ ਸਿੱਖਣ ਅਤੇ ਸੁਪਨਿਆਂ ਦੇ ਸਥਾਨ ਵਿੱਚ ਬਦਲਦੇ ਹਨ।"

ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਬਣਾਉਣ ਦੇ ਨਾਲ ਨਾਲ ਮਾਹਰ ਕੋਚਿੰਗ, ਢਾਂਚਾਗਤ ਮਾਰਗਦਰਸ਼ਨ , ਨਿਰੰਤਰ ਮੁਲਾਂਕਣ ਅਤੇ ਰਿਹਾਇਸ਼ੀ ਪ੍ਰੋਗਰਾਮਾਂ ਰਾਹੀਂ ਅਕਾਦਮਿਕ ਸਹਾਇਤਾ ਪ੍ਰਦਾਨ ਕਰਨ 'ਤੇ ਕੇਂਦਰਤ ਹੈ ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਜੇਈਈ, ਨੀਟ ਅਤੇ ਹੋਰ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਬਿਹਤਰ ਮੁਕਾਬਲਾ ਕਰਨ ਦੇ ਯੋਗ ਬਣਦੇ ਹਨ।

ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ, “ਲੱਖਾਂ ਵਿਦਿਆਰਥੀਆਂ ਲਈ, ਸਰਕਾਰੀ ਸਕੂਲ ਵਿੱਚ ਸਿੱਖਿਆ ਲੈਣਾ ਹੁਣ ਸਮਝੌਤਾ ਨਹੀਂ ਰਿਹਾ। ਇਹ ਹੁਣ ਆਈਆਈਟੀਜ਼, ਐਨਆਈਟੀਜ਼, ਮੈਡੀਕਲ ਕਾਲਜ ਅਤੇ ਇੱਕ ਬਿਹਤਰ ਭਵਿੱਖ ਦਾ ਰਾਹ ਬਣ ਗਏ ਹਨ।”

ਇਸ ਸਮਾਗਮ ਵਿੱਚ ਪੀਡੀਸੀ ਮੈਂਬਰ ਅਨੁਰਾਗ ਕੁੰਡੂ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਐਸ.ਐਸ. ਬੱਲ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Have something to say? Post your comment

 
 
 
 

ਪੰਜਾਬ

ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਿਸੇ ਅੱਛੀ ਸਿੱਖ ਸਖ਼ਸੀਅਤ ਨੂੰ ਲਗਾਇਆ ਜਾਵੇ ਨਾ ਕਿ ਆਰ.ਐਸ.ਐਸ  ਸੋਚ ਵਾਲਿਆ ਨੂੰ : ਟਿਵਾਣਾ

ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ

ਸਿੱਖ ਪੰਥ ਦੇ ਧਾਰਮਿਕ ਫ਼ੈਸਲੇ ਸਿਰਫ਼ ਗੁਰੂ ਪੰਥ ਦੀ ਮਰਯਾਦਾ ਅਨੁਸਾਰ ਹੀ ਹੋਣਗੇ -ਗਿਆਨੀ ਕੁਲਦੀਪ ਸਿੰਘ ਗੜਗੱਜ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ, ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਸਿੱਖ ਮਾਹਰਾਂ ਦੀ ਕਮੇਟੀ ਗਠਤ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਬਰਸੀ ਤੇ ਵਿਸ਼ੇਸ਼ 30 ਜੁਲਾਈ ਨੂੰ -- ਪੰਥ ਵਸੇਂ ਮੈ ਉਜੜਾ ਮਨ ਚਾਉ ਘਨੇਰਾ ਦੇ ਧਾਰਨੀ:ਪੰਥਕ ਜਜ਼ਬੇ ਨਾਲ ਭਰਭੂਰ ਸਨ: ਜਥੇਦਾਰ ਮੋਹਣ ਸਿੰਘ ਤੁੜ

ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਚੰਡੀਗੜ੍ਹ ਵਿੱਚ ਬੇਮਿਸਾਲ ਇਕੱਠ

ਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*

ਖੇਤੀਬਾੜੀ ਵਿਭਾਗ ਨੇ ਖੇਤੀ ਮਸ਼ੀਨਰੀ ਲਈ 4 ਕਰੋੜ ਰੁਪਏ ਦੀ ਸਬਸਿਡੀ ਦੇ ਡਰਾਅ ਕੱਢੇ