ਪੰਜਾਬ

ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 30, 2026 07:52 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਆਸਾਮ ਦੇ ਮੁੱਖ ਮੰਤਰੀ ਡਾ ਹੇਮੰਤ ਬਿਸਵਾ ਸਰਮਾ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ।
ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਹੜ੍ਹਾਂ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦਾ ਬੇਘਰ ਹੋ ਜਾਣਾ ਬੇਹੱਦ ਦੁਖਦਾਈ ਹੈ ਅਤੇ ਇਸ ਸਮੇਂ ਸਿੱਖਾਂ ਦੀ ਸਰਵਉਚ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਹਮਦਰਦੀ ਰੱਖਦੀ ਹੈ। ਅਸੀਂ ਮਹਿਸੂਸ ਕਰਦੇ ਹਾਂ ਕਿ ਇਨ੍ਹਾਂ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਸਿੱਖੀ ਦੇ ਸਰਬੱਤ ਦੇ ਭਲੇ ਅਤੇ ਨਿਸ਼ਕਾਮ ਸੇਵਾ ਦੇ ਸਿਧਾਂਤਾਂ ਅਨੁਸਾਰ ਆਸਾਮ ਸਰਕਾਰ ਅਤੇ ਪ੍ਰਭਾਵਿਤ ਲੋਕਾਂ ਦੇ ਨਾਲ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸਾਮ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਲੋੜ ਅਨੁਸਾਰ ਅਤੇ ਰਾਜ ਸਰਕਾਰ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਲਈ ਸੇਵਾਦਾਰਾਂ ਦੀਆਂ ਟੀਮਾਂ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਖਾਣ-ਪੀਣ ਦੀਆਂ ਵਸਤਾਂ, ਪੀਣ ਵਾਲਾ ਪਾਣੀ, ਕੱਪੜੇ, ਕੰਬਲ ਅਤੇ ਹੋਰ ਜ਼ਰੂਰੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ, ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਦੀ ਸੇਵਾ ਚਲਾਉਣ, ਆਰਥਿਕ ਸਹਾਇਤਾ ਦੇਣ ਅਤੇ ਲੋੜ ਅਨੁਸਾਰ ਹੋਰ ਹਰ ਸੰਭਵ ਸਹਿਯੋਗ ਦੇਣ ਲਈ ਵੀ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਤਿਆਰ ਹੈ।
ਐਡਵੋਕੇਟ ਧਾਮੀ ਨੇ ਆਸਾਮ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਰਾਹਤ ਕਾਰਜਾਂ ਲਈ ਤਾਲਮੇਲ ਕਰਨ ਵਾਸਤੇ ਸਬੰਧਤ ਨੋਡਲ ਅਧਿਕਾਰੀ ਜਾਂ ਵਿਭਾਗ ਦੀ ਜਾਣਕਾਰੀ ਜਲਦ ਉਪਲਬਧ ਕਰਵਾਈ ਜਾਵੇ, ਤਾਂ ਜੋ ਬਿਨਾਂ ਕਿਸੇ ਦੇਰੀ ਤੋਂ ਲੋੜੀਂਦੇ ਸਰੋਤ ਅਤੇ ਸੇਵਾਵਾਂ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈਆਂ ਜਾ ਸਕਣ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਾਲਾਤ ਜਾਣ ਕੇ ਤੁਰੰਤ ਰੀਪੋਰਟ ਕਰਨ ਲਈ ਇੱਕ ਵਫਦ ਵੀ ਭੇਜਿਆ ਜਾ ਰਿਹਾ ਹੈ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ 'ਬੀੜ' ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ

ਮਾਨਸਿਕ ਸਿਹਤ ਆਗੂਆਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤੀ ਨਵੀਂ ਮਜ਼ਬੂਤੀ; ਐਲਐਮਐਚਪੀ ਦੇ ਦੂਜੇ ਬੈਚ ਲਈ ਅਰਜ਼ੀਆਂ ਖੁੱਲ੍ਹਣਗੀਆਂ

ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਿਸੇ ਅੱਛੀ ਸਿੱਖ ਸਖ਼ਸੀਅਤ ਨੂੰ ਲਗਾਇਆ ਜਾਵੇ ਨਾ ਕਿ ਆਰ.ਐਸ.ਐਸ  ਸੋਚ ਵਾਲਿਆ ਨੂੰ : ਟਿਵਾਣਾ

ਸਿੱਖ ਪੰਥ ਦੇ ਧਾਰਮਿਕ ਫ਼ੈਸਲੇ ਸਿਰਫ਼ ਗੁਰੂ ਪੰਥ ਦੀ ਮਰਯਾਦਾ ਅਨੁਸਾਰ ਹੀ ਹੋਣਗੇ -ਗਿਆਨੀ ਕੁਲਦੀਪ ਸਿੰਘ ਗੜਗੱਜ

ਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ, ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਸਿੱਖ ਮਾਹਰਾਂ ਦੀ ਕਮੇਟੀ ਗਠਤ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਬਰਸੀ ਤੇ ਵਿਸ਼ੇਸ਼ 30 ਜੁਲਾਈ ਨੂੰ -- ਪੰਥ ਵਸੇਂ ਮੈ ਉਜੜਾ ਮਨ ਚਾਉ ਘਨੇਰਾ ਦੇ ਧਾਰਨੀ:ਪੰਥਕ ਜਜ਼ਬੇ ਨਾਲ ਭਰਭੂਰ ਸਨ: ਜਥੇਦਾਰ ਮੋਹਣ ਸਿੰਘ ਤੁੜ

ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਸਿੱਖ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਚੰਡੀਗੜ੍ਹ ਵਿੱਚ ਬੇਮਿਸਾਲ ਇਕੱਠ