ਪੰਜਾਬ

ਅਮਰੀਕਾ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕੀਤੀ ਜਾਵੇ: ਮਨਜੀਤ ਧਨੇਰ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ  | July 30, 2026 11:10 PM

ਬਰਨਾਲਾ-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਤੋਂ ਇਲਾਵਾ 13 ਜ਼ਿਲ੍ਹਿਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਜੁਲਾਈ ਮਹੀਨੇ ਦੇ ਸੰਘਰਸ਼ਾਂ ਦਾ ਰਿਵਿਊ ਕੀਤਾ ਗਿਆ। 10 ਜੁਲਾਈ ਨੂੰ ਚੰਡੀਗੜ੍ਹ ਦੇ ਮਟਕਾ ਚੌਂਕ ਤੱਕ ਵਿਸ਼ਾਲ ਮਾਰਚ ਅਤੇ ਧਰਨਾ, 22 ਜੁਲਾਈ ਨੂੰ ਟੋਲ ਪਲਾਜ਼ਾ ਫਰੀ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਅਤੇ 28 ਜੁਲਾਈ ਨੂੰ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਕਨਵੈਨਸ਼ਨ ਵਿੱਚ ਜਥੇਬੰਦੀ ਦੀ ਸ਼ਮੂਲੀਅਤ ਤੇ ਤਸੱਲੀ ਪ੍ਰਗਟ ਕੀਤੀ ਗਈ।

ਸੰਯੁਕਤ ਕਿਸਾਨ ਮੋਰਚੇ ਦੇ ਆਉਣ ਵਾਲੇ ਪ੍ਰੋਗਰਾਮਾਂ ਦੀ ਵਿਉਂਤਬੰਦੀ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ 10 ਅਗਸਤ ਨੂੰ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਦੇ ਮੌਕੇ 'ਤੇ 'ਕਾਰਪੋਰੇਟੋ-ਭਾਰਤ ਛੱਡੋ' ਦਿਵਸ ਮਨਾਇਆ ਜਾਵੇਗਾ। ਇਸ ਦਿਨ ਐਸਕੇਐਮ ਪੰਜਾਬ ਵੱਲੋਂ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ਤੇ ਮਾਰਚ ਕਰਕੇ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼, ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ, ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ, ਬਰਨਾਲਾ ਵਿਖੇ ਸਫਾਈ ਸੇਵਕਾਂ ਅਤੇ ਹੋਰ ਸੰਘਰਸ਼ਸ਼ੀਲ ਤਬਕਿਆਂ 'ਤੇ ਜਬਰ ਨੂੰ ਉਭਾਰਿਆ ਜਾਵੇਗਾ। ਸੂਬਾ ਕਮੇਟੀ ਨੇ ਜ਼ੋਰ ਦੇਕੇ ਕਿਹਾ ਕਿ ਪੰਜਾਬ ਸਰਕਾਰ ਜਬਰ ਦਾ ਰਸਤਾ ਛੱਡ ਕੇ ਸੰਘਰਸ਼ਸ਼ੀਲ ਲੋਕਾਂ ਦੀਆਂ ਮੰਗਾਂ ਮੰਨੇ।

ਸੂਬੇ ਦੇ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕੀਤਾ ਗਿਆ ਤਾਂ ਐਸਕੇਐਮ ਵੱਲੋਂ ਦਿੱਤੇ ਗਏ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਨੇ ਅਮਰੀਕਾ ਨਾਲ ਮੁਕਤ ਵਪਾਰ ਸਮਝੌਤੇ ਦੀ ਚੱਲ ਰਹੀ ਗੱਲਬਾਤ ਰੱਦ ਕਰਨ ਦੀ ਮੰਗ ਕੀਤੀ।
ਸੂਬਾ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਨੇ ਦੱਸਿਆ ਕਿ 12 ਅਗਸਤ ਨੂੰ ਬਰਨਾਲਾ ਦੇ ਕਸਬਾ ਮਹਿਲ ਕਲਾਂ ਵਿਖੇ ਸ਼ਹੀਦ ਬੀਬੀ ਕਿਰਨਜੀਤ ਕੌਰ ਦਾ 29ਵਾਂ ਯਾਦਗਾਰੀ ਸਮਾਗਮ ਮਨਾਇਆ ਜਾ ਰਿਹਾ ਹੈ, ਜਥੇਬੰਦੀ ਇਸ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੁੰਦਿਆਂ ਔਰਤਾਂ ਦੀ ਮੁਕਤੀ ਲਈ ਆਵਾਜ਼ ਬੁਲੰਦ ਕਰੇਗੀ।

ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਨੇ ਜੰਤਰ ਮੰਤਰ ਅਤੇ ਸਾਰੇ ਦੇਸ਼ ਵਿੱਚ ਹੋਰ ਥਾਵਾਂ ਤੇ ਹੋਏ ਵਿਦਿਆਰਥੀਆਂ ਨੌਜਵਾਨਾਂ ਦੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਵਾਲਿਆਂ ਖ਼ਿਲਾਫ਼ ਬਦਲਾ ਲਊ ਕਾਰਵਾਈਆਂ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ 24 ਘੰਟੇ ਖਾਣਾ ਨਾ ਦੇਣਾ, ਮੁਸਲਮਾਨ ਅਤੇ ਦਲਿਤ ਵਿਦਿਆਰਥੀਆਂ ਨੂੰ ਛਾਂਟ ਕੇ ਤਸ਼ੱਦਦ ਕਰਨਾ ਅਤੇ ਬਿਹਾਰ ਦੇ ਸਿਵਾਨ ਵਿਖੇ ਏਕੇ 47 ਨਾਲ ਫਾਇਰਿੰਗ ਕਰਨੀ ਭਾਜਪਾ ਦੇ ਫਾਸ਼ੀਵਾਦ ਦਾ ਐਲਾਨੀਆ ਪ੍ਰਗਟਾਵਾ ਹੈ। ਕੇਂਦਰ ਸਰਕਾਰ ਨੇ ਵਿਦਿਆਰਥੀਆਂ ਤੋਂ ਕੇਸ ਵਾਪਸ ਲੈਣ ਅਤੇ ਸਾਰੇ ਵਿਦਿਆਰਥੀਆਂ ਨੂੰ ਰਿਹਾਅ ਕਰਨ ਦੇ ਆਪਣੇ ਵਾਅਦਿਆਂ ਤੋਂ ਵੀ ਪਿੱਛੇ ਹਟਣਾ ਸ਼ੁਰੂ ਕਰ ਦਿੱਤਾ ਹੈ। ਜੇਕਰ ਕੇਂਦਰ ਅਤੇ ਸੂਬਿਆਂ ਦੀਆਂ ਭਾਜਪਾ ਸਰਕਾਰਾਂ ਨੇ ਵਿਦਿਆਰਥੀਆਂ ਅਤੇ ਸੰਘਰਸ਼ਸ਼ੀਲ ਤਬਕਿਆਂ ਪ੍ਰਤੀ ਆਪਣਾ ਰਵੱਈਆ ਨਾ ਬਦਲਿਆ ਤਾਂ ਭਾਕਿਯੂ ਏਕਤਾ ਡਕੌਂਦਾ ਵੱਲੋਂ ਇਨ੍ਹਾਂ ਤਬਕਿਆਂ ਦਾ ਡਟਵਾਂ ਸਾਥ ਦਿੱਤਾ ਜਾਵੇਗਾ।

ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ, ਦਿੱਲੀ ਪੁਲਿਸ ਰਾਹੀ ਸ਼ੋਸ਼ਲ ਮੀਡੀਆ ਤੇ ਪਾਬੰਦੀ ਲਾਉਣ ਦੀਆਂ ਕੋਸ਼ਿਸ਼ਾਂ ਦਾ ਸਖ਼ਤ ਵਿਰੋਧ ਕੀਤਾ ਗਿਆ। ਦੱਸਣ ਯੋਗ ਹੈ ਕਿ ਦਿੱਲੀ ਪੁਲਿਸ ਵੱਲੋਂ, ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰਾਂ ਖ਼ਿਲਾਫ਼ ਸੋਸ਼ਲ ਮੀਡੀਆ ਤੇ ਪਾਈਆਂ ਗਈਆਂ ਪੋਸਟਾਂ ਨੂੰ ਤੁਰੰਤ ਹਟਾਇਆ ਜਾਵੇ। ਦਿੱਲੀ ਪੁਲਿਸ ਨੇ ਪੋਸਟਾਂ ਪਾਉਣ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਮਨਸੇ ਨਾਲ ਉਹਨਾਂ ਦੇ ਵੇਰਵੇ ਵੀ ਮੰਗੇ ਹਨ। ਸੂਬਾ ਕਮੇਟੀ ਨੇ ਕਿਹਾ ਕਿ ਖੁਦ ਪ੍ਰਧਾਨ ਮੰਤਰੀ ਵੱਲੋਂ ਪਾਰਲੀਮੈਂਟ ਵਿੱਚ ਕਿਸਾਨਾਂ ਨੂੰ ਪਰਜੀਵੀ ਕਿਹਾ ਗਿਆ। ਦੂਜੇ ਪਾਸੇ ਅਦਾਲਤ ਦੀ ਸਭ ਤੋਂ ਉੱਚੀ ਕੁਰਸੀ ਕੋਲ ਨੌਜਵਾਨਾਂ ਨੂੰ ਕੌਕਰੋਚ ਕਹਿਣ ਦਾ ਪੂਰਾ ਅਧਿਕਾਰ ਹੈ ਪਰ ਆਮ ਲੋਕਾਂ ਨੂੰ ਕਿਸੇ ਖਿਲਾਫ਼ ਬੋਲਣ ਦਾ ਕੋਈ ਹੱਕ ਨਹੀਂ ਹੈ ਅਤੇ ਉਨ੍ਹਾਂ ਨੂੰ ਕੀੜੇ ਮਕੌੜੇ ਸਮਝਿਆ ਜਾਂਦਾ ਹੈ। ਆਗੂਆਂ ਨੇ ਕਿਹਾ ਕਿ ਦੇਸ਼ ਦੇ ਲੋਕ, ਆਵਾਜ਼ ਬੰਦੀ ਦੀ ਇਸ ਸਾਜ਼ਿਸ਼ ਨੂੰ ਚੁੱਪ ਕਰਕੇ ਸਹਿਣ ਕਰਨ ਦੀ ਥਾਂ ਪੂਰੇ ਜ਼ੋਰ ਨਾਲ ਵਿਰੋਧ ਕਰਨਗੇ।

ਮੀਟਿੰਗ ਦੌਰਾਨ ਸ਼ਹੀਦ ਕਿਰਨਜੀਤ ਕੌਰ ਮਹਿਲਕਲਾਂ ਦੇ 29ਵੇਂ ਯਾਦਗਾਰੀ ਸਮਾਗਮ ਦਾ ਰੰਗਦਾਰ ਪੋਸਟਰ, ਲੀਫਲੈੱਟ ਅਤੇ ਸਟਿੱਕਰ ਜਾਰੀ ਕੀਤਾ ਗਿਆ।

ਮੀਟਿੰਗ ਵਿੱਚ ਕੁਲਵੰਤ ਸਿੰਘ ਮਾਨ, ਜੰਗੀਰ ਸਿੰਘ ਖਹਿਰਾ, ਸੁਖਚੈਨ ਸਿੰਘ ਰਾਜੂ, ਬਿੰਦੂ ਸੁੰਨੜਵਾਲ ਕਪੂਰਥਲਾ, ਗੁਰਨਾਮ ਸਿੰਘ ਮਹਿਰਾਜ, ਜਗਤਾਰ ਸਿੰਘ ਦੁੱਗਾਂ, ਪਰਦੀਪ ਮੁਸਾਹਿਬ, ਪਰਮਿੰਦਰ ਸਿੰਘ ਉੜਾਂਗ, ਬਲਜਿੰਦਰ ਸਿੰਘ ਵੜਿੰਗ, ਤਾਰਾ ਚੰਦ ਬਰੇਟਾ, ਬਲਜੀਤ ਸਿੰਘ ਭੈਣੀ ਬਾਘਾ, ਜੁਗਰਾਜ ਸਿੰਘ ਹਰਦਾਸਪੁਰਾ, ਅਜੀਤ ਸਿੰਘ ਧਾਂਦਰਾ, ਗੁਲਜਾਰ ਸਿੰਘ ਕਬਰ ਵੱਛਾ, ਸਤਨਾਮ ਸਿੰਘ ਬਰਨਾਲਾ, ਬਲਵਿੰਦਰ ਸਿੰਘ ਰਾਮਾ, ਮੱਖਣ ਸਿੰਘ ਦੁੱਗਾਂ, ਬਾਬੂ ਸਿੰਘ ਖੁੱਡੀ ਕਲਾਂ, ਸੁਰਜੀਤ ਸਿੰਘ ਨੱਥੂ ਚਾਹਲ, ਜਸਪ੍ਰੀਤ ਕੁਹਾਰ ਵਾਲਾ, ਮਨਦੀਪ ਸਿੰਘ ਪੰਨ੍ਹੀ ਵਾਲਾ, ਦਰਸ਼ਨ ਸਿੰਘ ਕੜਮਾ, ਲਖਵੀਰ ਸਿੰਘ ਫੌਜੀ, ਦੇਵੀ ਰਾਮ ਰੰਘੜਿਆਲ ਅਤੇ ਨਵਨੀਤ ਮਿੱਤਲ ਤੋਂ ਇਲਾਵਾ ਹੋਰ ਵੀ ਕਿਸਾਨ ਆਗੂ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ 'ਬੀੜ' ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ

ਮਾਨਸਿਕ ਸਿਹਤ ਆਗੂਆਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤੀ ਨਵੀਂ ਮਜ਼ਬੂਤੀ; ਐਲਐਮਐਚਪੀ ਦੇ ਦੂਜੇ ਬੈਚ ਲਈ ਅਰਜ਼ੀਆਂ ਖੁੱਲ੍ਹਣਗੀਆਂ

ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਕਿਸੇ ਅੱਛੀ ਸਿੱਖ ਸਖ਼ਸੀਅਤ ਨੂੰ ਲਗਾਇਆ ਜਾਵੇ ਨਾ ਕਿ ਆਰ.ਐਸ.ਐਸ  ਸੋਚ ਵਾਲਿਆ ਨੂੰ : ਟਿਵਾਣਾ

ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ

ਸਿੱਖ ਪੰਥ ਦੇ ਧਾਰਮਿਕ ਫ਼ੈਸਲੇ ਸਿਰਫ਼ ਗੁਰੂ ਪੰਥ ਦੀ ਮਰਯਾਦਾ ਅਨੁਸਾਰ ਹੀ ਹੋਣਗੇ -ਗਿਆਨੀ ਕੁਲਦੀਪ ਸਿੰਘ ਗੜਗੱਜ

ਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਬੇਅਦਬੀ ਕਾਨੂੰਨ 'ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ, ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਸਿੱਖ ਮਾਹਰਾਂ ਦੀ ਕਮੇਟੀ ਗਠਤ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਬਰਸੀ ਤੇ ਵਿਸ਼ੇਸ਼ 30 ਜੁਲਾਈ ਨੂੰ -- ਪੰਥ ਵਸੇਂ ਮੈ ਉਜੜਾ ਮਨ ਚਾਉ ਘਨੇਰਾ ਦੇ ਧਾਰਨੀ:ਪੰਥਕ ਜਜ਼ਬੇ ਨਾਲ ਭਰਭੂਰ ਸਨ: ਜਥੇਦਾਰ ਮੋਹਣ ਸਿੰਘ ਤੁੜ