BREAKING NEWS
ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਦ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਾਰੇ ਪਹੁੰਚੇ ਸਰਕਾਰੀ ਦਸਤਾਵੇਜਾਂ ਨੂੰ ਕੀਤਾ ਰਦ ਜਵਾਬ ਤਸਲੀਬਖਸ਼ ਨਹੀ -ਜਥੇਦਾਰ ਗੜਗੱਜ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | July 31, 2026 07:49 PM

ਸ੍ਰੀ ਅਕਾਲ ਤਖ਼ਤ ਸਾਹਿਬ ਸਕਤਰੇਤ ਵਲੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾ ਅਤੇ ਪੰਜਾਬ ਦੇ ਮੰਤਰੀ ਅਤੇ ਵਿਧਾਇਕਾਂ ਹਰਭਜਨ ਸਿੰਘ ਈ ਟੀ ਓ, ਸੁਖਪਾਲ ਸਿੰਘ ਭੁਲਥ, ਬਲਵਿੰਦਰ ਸਿੰਘ ਫਗਵਾੜਾ, ਵਿਕਰਮਜੀਤ ਸਿੰਘ ਫਿਲੌਰ, ਸੁਖਬਿੰਦਰ ਸਿੰਘ ਸਰਕਾਰੀਆ, ਬੀਬੀ ਅਰੁਣਾ ਚੌਧਰੀ, ਨਰੇਸ਼ ਪੁਰੀ ਸੁਜਾਨਪੁਰ, ਬਰਿੰਦਰਮੀਤ ਸਿੰਘ, ਕੁਲਦੀਪ ਸਿੰਘ ਬਰਨਾਲਾ ਅਤੇ ਤ੍ਰਿਪਤਰਜਿੰਦਰ ਸਿੰਘ ਬਜਾਵਾ ਨੂੰ ਲਿਿਖਆ ਨੂੰ ਇਕ ਪੱਤਰ ਭੇਜਿਆ ਗਿਆ ਹੈ ਜਿਸ ਵਿਚ ਦ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਾਰੇ ਪਹੰੁਚੇ ਦਸਤਾਵੇਜਾਂ ਨੂੰ ਰਦ ਕਰ ਦਿੱਤਾ ਹੈ।ਦਸਣਯੋਗ ਹੈ ਕਿ ਬੀਤੀ 29 ਜੁਲਾਈ ਨੂੰ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ਜਥੇਦਾਰ ਵਲੋ ਭੇਜੀ ਇਤਰਾਜਾਂ ਦੀ ਸੂਚੀ ਤੋ ਬਾਅਦ ਐਕਟ ਵਿਚ ਸੋਧ ਕਰਵਾ ਕੇ ਦਸਤਾਵੇਜ਼ ਲੈ ਕੇ ਆਏ ਸਨ। ਪੱਤਰ ਵਿਚ ਕਿਹਾ ਗਿਆ ਹੈ ਕਿ ਸਰਕਾਰ ਦੇ ਜਵਾਬ ਤੋਂ ਇਹ ਸਪੱਸ਼ਟ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਭੇਜੇ ਗਏ ਇਤਰਾਜ਼ਾਂ ਅਤੇ ਅਹਿਮ ਨੁਕਤਿਆਂ ਦੀ ਭਾਵਨਾ ਅਨੁਸਾਰ ਕਾਨੂੰਨ ਵਿੱਚ ਵਧੇਰੀ ਸੋਧ ਕਰਨ ਨੂੰ ਤਿਆਰ ਨਹੀਂ ਹੈ। ਜਵਾਬ ਭੇਜਣ ਤੋਂ ਪਹਿਲਾਂ ਸਰਕਾਰ ਨੇ ਇੱਕ ਮਹੀਨੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਦਾ ਕੋਈ ਰਾਹ ਵੀ ਨਹੀਂ ਖੋਲ੍ਹਿਆ।”

ਪੱਤਰ ਵਿਚ ਕਿਹਾ ਗਿਆ ਹੈ ਕਿ “ਉਕਤ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਸਰਕਾਰ ਨਾਲ ਅਗਾਂਹ ਗੱਲਬਾਤ ਜਾਰੀ ਰੱਖਣ ਅਤੇ ਸਹਿਮਤੀ ਬਣਾਉਣ ਲਈ ਇੱਕ ਕਮੇਟੀ ਗਠਤ ਕੀਤੀ ਗਈ ਹੈ, ਜਿਸ ਵਿੱਚ ਜਸਟਿਸ (ਸੇਵਾਮੁਕਤ) ਸ ਰੁਪਿੰਦਰ ਸਿੰਘ ਸੋਢੀ, ਜਸਟਿਸ (ਸੇਵਾਮੁਕਤ) ਸ ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਸ ਪੂਰਨ ਸਿੰਘ ਹੁੰਦਲ, ਸਿੱਖ ਵਿਦਵਾਨ ਡਾ ਕੇਹਰ ਸਿੰਘ ਪਟਿਆਲਾ, ਪ੍ਰੋ ਜਗਮੋਹਨ ਸਿੰਘ ਲੁਧਿਆਣਾ ਅਤੇ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਬ- ਦਫ਼ਤਰ ਵਿਖੇ ਵਧੀਕ ਸਕੱਤਰ ਸ ਲਖਵੀਰ ਸਿੰਘ ਕੋਆਰਡੀਨੇਟਰ ਵਜੋਂ ਸ਼ਾਮਲ ਹਨ। ਸਰਕਾਰ ਇਸ ਕਮੇਟੀ ਨਾਲ ਰਾਬਤਾ ਕਾਇਮ ਕਰਕੇ ਕਾਨੂੰਨ ਸਬੰਧੀ ਸਹਿਮਤੀ ਬਣਾ ਲਵੇ ਅਤੇ ਇਹ ਕਾਰਜ ਦੋ ਮਹੀਨਿਆਂ ਦੇ ਵਿੱਚ- ਵਿੱਚ ਕੀਤਾ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਵਾਦ ਦਾ ਰਾਹ ਅਜੇ ਵੀ ਖੁੱਲ੍ਹਾ ਹੈ ਪਰ ਸਰਕਾਰ ਸਾਫ਼ ਨਿਯਤ ਨਾਲ ਅੱਗੇ ਵਧੇ ਨਾ ਕਿ ਕਿਸੇ ਤਰ੍ਹਾਂ ਦੀ ਚਲਾਕੀ ਵਰਤੇ।” ਪੱਤਰ ਵਿਚ ਕਿਹਾ ਗਿਆ ਹੈ ਕਿ
“ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਚਿੰਤਾਵਾਂ ਸਰਕਾਰ ਜਾਂ ਸਿਆਸਤ ਨੂੰ ਲੈ ਕੇ ਨਹੀਂ ਹਨ, ਪਰੰਤੂ ਕਈ ਵਾਰ ਅਸੀਂ ਚੰਗਾ ਕਰਦਿਆਂ ਮਾੜਾ ਜ਼ਿਆਦਾ ਕਰ ਜਾਂਦੇ ਹਾਂ। ਜਿਹੜੀਆਂ ਧਿਰਾਂ ਨੇ ਟੀਏਡੀਏ ਤੇ ਯੂਏਪੀਏ ਵਰਗੇ ਕਾਨੂੰਨ ਲਿਆਂਦੇ, ਮਗਰੋਂ ਉਨ੍ਹਾਂ ਦੇ ਸਮਰਥਕਾਂ ਨੂੰ ਹੀ ਇਨ੍ਹਾਂ ਕਾਨੂੰਨਾਂ ਦੀ ਦੁਰਵਰਤੋਂ ਨਾਲ ਫਸਾਇਆ ਗਿਆ। ਇਸ ਕਰਕੇ ਸਾਡੀ ਚਿੰਤਾ ਭਵਿੱਖ ਦੀ ਹੈ, ਇਸ ਸਵਾਲ ਦਾ ਜਵਾਬ ਭਵਿੱਖ ਵਿੱਚ ਹੈ ਕਿ ਕੀ ਇਸ ਕਾਨੂੰਨ ਨਾਲ ਬੇਅਦਬੀਆਂ ਦਾ ਵਰਤਾਰਾ ਰੁਕੇਗਾ ਜਾਂ ਨਹੀਂ। ਪਰ ਇਹ ਤਾਂ ਸਾਡਾ ਤਜਰਬਾ ਹੈ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਭਾਵੇਂ ਰਾਜ ਜਾਂ ਕੇਂਦਰ ਸਰਕਾਰ ਦੀਆਂ ਹੋਣ, ਉਨ੍ਹਾਂ ਦੀ ਕੋਸ਼ਿਸ਼ ਬੇਅਦਬੀ ਦੇ ਅਸਲੀ ਦੋਸ਼ੀਆਂ ਨੂੰ ਬਚਾਉਣ ਦੀ ਰਹੀ ਹੈ। ਅਜਿਹੇ ਵਿੱਚ ਇਹ ਭਰੋਸਾ ਕਿਵੇਂ ਕਰ ਲਈਏ ਕਿ ਉਹੀ ਏਜੰਸੀਆਂ ਭਵਿੱਖ ਵਿੱਚ ਬੇਅਦਬੀਆਂ ਦੇ ਬਹਾਨੇ ਸਿੱਖਾਂ ਵਿਰੁੱਧ ਇਸੇ ਕਾਨੂੰਨ ਦੀ ਦੁਰਵਰਤੋਂ ਨਹੀਂ ਕਰਨਗੀਆਂ। ਜੇ ਅਜਿਹਾ ਹੁੰਦਾ ਹੈ ਤਾਂ ਅੱਜ ਜੋ ਪੰਜਾਬ ਵਿਧਾਨ ਸਭਾ ਵਿੱਚ ਬੈਠੇ ਹਨ, ਉਨ੍ਹਾਂ ਦੇ ਪੱਲੇ ਕੇਵਲ ਪਛਤਾਵਾ ਰਹਿ ਜਾਵੇਗਾ। ਇਸ ਕਾਨੂੰਨ ਦੇ ਮਸਲੇ ਨੂੰ ਮੌਜੂਦਾ ਸਿਆਸਤ ’ਚੋਂ ਬਾਹਰ ਨਿਕਲ ਕੇ ਦੇਖਿਆ ਤੇ ਸਮਝਿਆ ਜਾਵੇ। ਜਿੰਨਾ ਚਿਰ ਅਸੀਂ ਸਿਆਸੀ ਤੌਰ ’ਤੇ ਨਿਰਪੱਖ ਹੋ ਕੇ ਇਸ ਕਾਨੂੰਨ ਨੂੰ ਨਹੀਂ ਦੇਖਦੇ, ਉਤਨਾ ਚਿਰ ਸਾਨੂੰ ਇਸ ਕਾਨੂੰਨ ਦਾ ਕੋਝਾਪਣ ਨਜ਼ਰ ਨਹੀਂ ਆਵੇਗਾ।”
“ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਹ ਜਾਣਕਾਰੀ ਵੀ ਪੁੱਜੀ ਹੈ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਜੋ ਸੈਸ਼ਨ 3 ਅਗਸਤ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਉਸ ਦੌਰਾਨ ਸਤਿਕਾਰ (ਸੋਧ) ਐਕਟ, 2926 ਵਿੱਚ ਵਧੇਰੀ ਸੋਧ ਕੀਤੀ ਜਾ ਸਕਦੀ ਹੈ।ਸਪੀਕਰ ਨੂੰ ਸੰਬੋਧਨ ਹੁੰਦਿਆਂ ਪੱਤਰ ਵਿਚ ਕਿਹਾ ਕਿ ਆਪ ਨੂੰ ਤਾਕੀਦ ਕੀਤੀ ਹੈ ਕਿ ਤੁਸੀਂ ਬਤੌਰ ਸਿੱਖ ਆਪਣਾ ਫਰਜ਼ ਪਛਾਣੋ ਅਤੇ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਰਜ ਕਰਵਾਈਆਂ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਸੋਧ ਕਰਨ ਲਈ ਆਖੋ। ਆਪ ਨੇ ਵਿਧਾਨ ਸਭਾ ਦੇ ੦੩ ਅਗਸਤ ੨੦੨੬ ਤੋਂ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਇਹ ਯਕੀਨੀ ਬਣਾਉਣਾ ਹੈ ਕਿ ਜਦੋਂ ਤੱਕ ਇਸ ਕਾਨੂੰਨ ਦੇ ਮਸਲੇ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਹਿਮਤੀ ਨਹੀਂ ਬਣ ਜਾਂਦੀ ਉਦੋਂ ਤੱਕ ਇਸ ਉੱਤੇ ਕੋਈ ਚਰਚਾ ਨਾ ਹੋਵੇ ਅਤੇ ਤੁਹਾਡੇ ਵੱਲੋਂ ਕਾਨੂੰਨ ਵਿੱਚ ਬਿਨਾਂ ਸਹਿਮਤੀ ਦੇ ਕੀਤੀ ਜਾਣ ਵਾਲੀ ਵਧੇਰੀ ਸੋਧ ਨੂੰ ਕੋਈ ਸਹਿਮਤੀ ਨਾ ਦਿੱਤੀ ਜਾਵੇ।

Have something to say? Post your comment

 
 
 
 

ਪੰਜਾਬ

ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਬੈਂਸ

ਸਾਡੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨ ਜ਼ਰੂਰੀ: ਮੁੱਖ ਮੰਤਰੀ ਮਾਨ

ਪਿਛਲੇ 12 ਸਾਲਾਂ ਤੋਂ ਨਫ਼ਰਤ, ਵਟਸਐਪ ਯੂਨੀਵਰਸਿਟੀ ਦੇ ਦਮ 'ਤੇ 'ਵੰਡਪਾਊ ਤੇ ਰਾਜ ਕਰੋ' ਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਮੀਤ ਹੇਅਰ

ਕਾਂਗਰਸ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ, ਰਾਜਾ ਵੜਿੰਗ 'ਆਪ' ਵਿਰੁੱਧ ਅਫਵਾਹਾਂ ਫੈਲਾਉਣ ਦੀ ਬਜਾਏ ਆਪਣਾ ਘਰ ਸੰਭਾਲਣ: ਬਲਤੇਜ ਪੰਨੂ

ਆਪ ਸਰਕਾਰ ਦੌਰਾਨ 10 ਪੇਪਰ ਹੋਏ ਲੀਕ, ਮੰਗ ਪੱਤਰ ਸੌਂਪਿਆ ਰਾਜਪਾਲ ਨੂੰ ਸੁਖਬੀਰ ਨੇ ਮੰਗੀ ਸੀਬੀਆਈ ਦੀ ਜਾਂਚ

ਅੱਠਵੇਂ ਦਿਨ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਸ਼ਹੀਦ ਊਧਮ ਸਿੰਘ ਸ਼ਹੀਦੀ ਦਿਵਸ ਮੌਕੇ “ਖੇਤੀ ਸੰਕਟ” ਬਾਰੇ ਪੁਸਤਕ ਲੋਕ ਅਰਪਣ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ- ਭਾਜਪਾ

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ- ਗਿਆਨੀ ਹਰਪ੍ਰੀਤ ਸਿੰਘ