BREAKING NEWS
ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਕੀ ਜੂਨ ਚੁਰਾਸੀ ਦੇ ਵਹਿਸ਼ੀ ਹਮਲੇ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮਿਲ ਚੁੱਕੀ ਹੈ?-ਰਵੀਇੰਦਰ ਸਿੰਘ

July 31, 2026 07:25 PM

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਰਪ੍ਰਸਤ ਸ ਰਵੀਇੰਦਰ ਸਿੰਘ ਨੇ  ਗੰਭੀਰ ਦੋਸ਼ ਲਾਉਂਦਿਆ ਸਵਾਲ ਕੀਤਾ ਕਿ ਜੂਨ 1984 ਨੂੰ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹੁਣ ਵਾਲੀ ਅਤੇ ਨਵੰਬਰ ਚੁਰਾਸੀ ਵਿੱਚ ਸਿੱਖ ਕੌਮ ਦੀ ਨਸਲਕੁਸ਼ੀ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਕਲੀਨ ਚਿੱਟ ਮਿਲ ਚੁੱਕੀ ਹੈ? ਸ ਰਵੀਇੰਦਰ ਸਿੰਘ ਨੇ ਕਿਹਾ ਕਿ ਛੇ ਜੂਨ ਨੂੰ ਹਰ ਸਾਲ ਆਪ੍ਰੇਸ਼ਨ ਬਲਿਊ ਸਟਾਰ ਦੀ ਯਾਦ ਮਨਾਉਂਦਿਆਂ ਇਹ ਅਰਦਾਸ ਕੀਤੀ ਜਾਂਦੀ ਹੈ ਕਿ "ਕਾਂਗਰਸ ਦੀ ਜਾਲਮ ਸਰਕਾਰ ਨੇ ਸਿੱਖਾਂ ਦੇ ਸਭ ਤੋਂ ਪਾਵਨ ਅਸਥਾਨ 'ਤੇ ਤੋਪਾਂ ਟੈਂਕਾਂ ਨਾਲ ਹਮਲਾ ਕੀਤਾ।" ਜੋ ਕਿ ਅਟੱਲ ਸੱਚਾਈ ਹੈ ਅਤੇ ਇਸ ਤੋਂ ਕਿਸੇ ਵੀ ਬਹਾਨੇ ਨਾਲ ਮੁਨਕਰ ਨਹੀਂ ਹੋਇਆ ਜਾ ਸਕਦਾ। ਪਰ 29 ਜੂਨ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਜਿਸ ਤਰਾਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿੱਚ ਦਾਖਲ ਹੋਣ ਅਤੇ ਖੁਲੇਆਮ ਭਾਸ਼ਣ ਦੇਣ ਦੀ ਇਜਾਜ਼ਤ ਦਿੱਤੀ, ਉਸਤੋਂ ਲੱਗਦਾ ਹੈ ਜਿਵੇਂ ਕਾਂਗਰਸ ਨੂੰ ਉਸਦੇ ਗੁਨਾਹਾਂ ਪ੍ਰਤੀ ਮਾਫ ਕਰ ਦਿੱਤਾ ਗਿਆ ਹੈ। ਅਤੇ ਹੁਣ ਵੀ ਵਿਧਾਨ ਸਭਾ ਵਿੱਚ ਹਿੱਸਾ ਲੈਣ ਸੰਬੰਧੀ ਉਹਨਾਂ ਨੂੰ ਜਥੇਦਾਰ ਸਾਹਿਬ ਤੋਂ ਇਸ ਤਰਾਂ ਆਗਿਆ ਮਿਲੀ ਹੈ, ਜਿਵੇਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਵਿੱਚ ਵਿਚਰਨ ਵਾਲੇ ਬਹੁਤ ਸ਼ਰਧਾਲੂ ਸਿੱਖ ਹੋਣ।
ਸ ਰਵੀਇੰਦਰ ਸਿੰਘ ਨੇ ਯਾਦ ਕਰਾਇਆ ਕਿ ਇਸ ਗੰਭੀਰ ਮਸਲੇ ਨੂੰ ਉਠਾਉਂਦਿਆਂ ਸਿੱਖ ਚਿੰਤਕ ਡਾ ਭਗਵਾਨ ਸਿੰਘ ਹੁਰਾਂ ਨੇ ਚਾਰ ਜੁਲਾਈ ਨੂੰ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੂੰ ਇਕ ਚਿੱਠੀ ਲਿਖ ਕੇ ਇਸ ਮਾਮਲੇ 'ਤੇ ਨਜ਼ਰਸਾਨੀ ਕਰਨ ਲਈ ਬੇਨਤੀ ਕੀਤੀ ਸੀ। ਭਾਵੇਂ ਉਸ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਪਰ ਅਖਬਾਰਾਂ ਵਿੱਚ ਛਪੀ ਉਸ ਚਿੱਠੀ ਵਿੱਚ ਇਤਿਹਾਸਕ ਹਵਾਲਿਆਂ ਨਾਲ ਦੱਸਿਆ ਗਿਆ ਸੀ ਕਿ ਜਦੋਂ ਕੋਈ ਸਰਕਾਰ ਨਾਲ ਮਿਲਵਰਤਨੀਆ ਸਿੱਖ ਸ੍ਰੀ ਅਕਾਲ ਤਖਤ ਸਾਹਿਬ 'ਤੇ ਆਉਂਦਾ ਹੈ ਤਾਂ ਪਹਿਲਾਂ ਉਹ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਤਨਖਾਹ ਲਵਾਉਂਦਾ ਹੈ, ਉਸ ਤੋਂ ਬਾਦ ਉਸ ਦੀ ਗੱਲ ਸੁਣੀ ਜਾਂਦੀ ਹੈ। ਡਾਕਟਰ ਭਗਵਾਨ ਸਿੰਘ ਨੇ ਭਾਈ ਸ਼ਾਹਬੇਗ ਸਿੰਘ ਦੀ ਮਿਸਾਲ ਦਿੰਦਿਆ ਕਿਹਾ ਸੀ ਕਿ 1733 ਦੀ ਵਿਸਾਖੀ ਨੂੰ ਹੋਏ ਸਰਬੱਤ ਖਾਲਸਾ ਦੇ ਇਕੱਠ ਵਿੱਚ ਜਦੋਂ ਉਹ ਜਕਰੀਆ ਖਾਨ ਵੱਲੋਂ ਨਵਾਬੀ ਦੀ ਪੇਸ਼ਕਸ਼ ਲੈ ਕੇ ਆਏ ਸਨ ਤਾਂ ਪਹਿਲਾਂ ਉਹਨਾਂ ਨੂੰ ਸਰਕਾਰ ਦਾ ਮਿਲਵਰਤਨੀਆ ਹੋਣ ਕਰਕੇ ਪੰਜ ਪਿਆਰਿਆਂ ਵੱਲੋਂ ਤਨਖਾਹ ਲਾਈ ਗਈ ਸੀ, ਫਿਰ ਹੀ ਉਹਨਾਂ ਦੀ ਗੱਲ ਸੁਣੀ ਗਈ ਸੀ। ਏਸੇ ਤਰਾਂ 14/16 ਨਵੰਬਰ 1920 ਨੂੰ ਹੋਏ ਸਰਬੱਤ ਖਾਲਸਾ ਇਕੱਠ ਵਿੱਚ ਭਾਈ ਤੇਜਾ ਸਿੰਘ ਮਸਤੂਆਣੇ ਵਾਲਿਆਂ ਨੂੰ 'ਸੰਤ' ਕਹਾਉਣ ਕਰਕੇ ਅਤੇ ਸ ਸੁੰਦਰ ਸਿੰਘ ਮਜੀਠੀਆ ਨੂੰ ਅੰਗਰੇਜ ਸਰਕਾਰ ਨਾਲ ਮਿਲਵਰਤਨ ਕਰਕੇ ਸੁਧਾਈ ਕਰਵਾਉਣੀ ਪਈ ਸੀ। ਫਿਰ ਸਾਡੇ ਸਮਿਆਂ ਵਿੱਚ ਤਾਂ ਸਭ ਤੋਂ ਵੱਡਾ ਗੁਨਾਹ ਕਾਂਗਰਸ ਦੀ ਸਰਕਾਰ ਨੇ ਜੂਨ 1984 ਵਿੱਚ ਕੀਤਾ ਸੀ ਜਦੋਂ ਤੋਪਾਂ ਅਤੇ ਟੈਂਕਾਂ ਨਾਲ ਨਾ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਾਹਿਆ, ਸਗੋਂ ਹਜਾਰਾਂ ਬੀਬੀਆਂ, ਬੱਚਿਆਂ ਬਜੁਰਗਾਂ ਅਤੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨ ਦਿੱਤਾ। ਇਸੇ ਤਰਾਂ ਦੇ ਕੁਕਰਮ ਨੂੰ ਦੁਹਰਾਉਂਦਿਆਂ ਨਵੰਬਰ 1984 ਵਿੱਚ ਪੂਰੇ ਦੇਸ਼ ਵਿੱਚ ਸੰਗਠਿਤ ਤਰੀਕੇ ਨਾਲ ਹਮਲੇ ਕਰਕੇ ਸਿੱਖਾਂ ਦੇ ਗਲਾਂ ਵਿੱਚ ਟਾਇਰ ਪਾਕੇ ਸਾੜਿਆ ਗਿਆ। ਕਾਂਗਰਸ ਪਾਰਟੀ ਨੇ ਆਪਣੇ ਇਹਨਾਂ ਜੁਲਮਾਂ ਦੀ ਸਿੱਖਾਂ ਕੋਲੋਂ ਕਦੇ ਮਾਫੀ ਨਹੀ ਮੰਗੀ। ਜੇ ਇਸ ਪਾਰਟੀ ਦੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਬੁਲਾਇਆ ਗਿਆ ਸੀ ਤਾਂ ਮਰਿਆਦਾ ਅਨੁਸਾਰ ਪਹਿਲਾਂ ਸਾਰਿਆਂ ਨੂੰ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਕੇ ਤਨਖਾਹ ਲਵਾਉਣੀ ਚਾਹੀਦੀ ਸੀ। ਪਰ ਉਸ ਸਾਰੀ ਕਾਰਵਾਈ ਵਿੱਚ ਅਜਿਹਾ ਕੁਝ ਨਹੀਂ ਵਾਪਰਿਆ ਸਗੋਂ ਸਿੰਘ ਸਹਿਬਾਨ ਵੱਲੋਂ ਉਹਨਾਂ ਨੂੰ ਬੋਲਣ ਦਾ ਪੂਰਾ ਮੌਕਾ ਦਿੱਤਾ ਗਿਆ ਅਤੇ ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੂੰ ਆਪਣੇ ਸਿਆਸੀ ਗੁਭਾਰ ਕੱਢਣ ਲਈ ਪੂਰੀ ਤਰਾਂ ਵਰਤਿਆ। ਸ ਰਵੀਇੰਦਰ ਸਿੰਘ ਨੇ ਕਿਹਾ ਕਿ ਹੁਣ ਵੀ ਕਾਂਗਰਸੀ ਵਿਧਾਇਕਾਂ ਦੇ ਮੰਗਣ ਤੇ ਸਿੰਘ ਸਾਹਿਬ ਵੱਲੋਂ ਵਿਧਾਨ ਸਭਾ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜਤ ਦਿੱਤੀ ਗਈ ਹੈ। ਇਸ ਸਾਰੇ ਮਿਲਵਰਤਨ ਤੋਂ ਇਸ ਤਰਾਂ ਲਗਦਾ ਹੈ ਜਿਵੇਂ ਕਾਂਗਰਸ ਪਾਰਟੀ ਦਾ ਬਾਦਲ ਦਲ ਨਾਲ ਗਠਜੋੜ ਹੋ ਗਿਆ ਹੋਵੇ। ਸ੍ਰੀ ਅਕਾਲ ਤਖ਼ਤ ਸਾਹਿਬ ਸਮੂਹ ਸਿੱਖਾਂ ਦੇ ਸਾਂਝੇ ਅਸਥਾਨ ਹਨ, ਜੋ ਕਿਸੇ ਇਕ ਧਿਰ ਵੱਲੋਂ ਸੌੜੀਆਂ ਰਾਜਸੀ ਕਿੜਾਂ ਲਈ ਨਹੀਂ ਵਰਤੇ ਜਾ ਸਕਦੇ। ਇਸ ਲਈ ਜਥੇਦਾਰ ਸਾਹਿਬ ਨੂੰ ਸਥਿੱਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਕੀ ਮੌਜੂਦਾ ਸਰਕਾਰ ਦੇ ਵਿਰੋਧ ਕਰਕੇ ਪਹਿਲੀਆਂ ਸਰਕਾਰਾਂ ਦੇ ਬੱਜਰ ਗੁਨਾਹ ਮਾਫ ਕਰ ਦਿੱਤੇ ਗਏ ਹਨ? ਸ ਰਵੀਇੰਦਰ ਸਿੰਘ ਨੇ ਪੰਥਕ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ਨੂੰ ਵੀ ਇਸ ਬਾਰੇ ਆਵਾਜ ਉਠਾਉਣ ਦੀ ਅਪੀਲ ਕੀਤੀ।

Have something to say? Post your comment

 
 
 
 

ਪੰਜਾਬ

ਆਪ ਸਰਕਾਰ ਦੌਰਾਨ 10 ਪੇਪਰ ਹੋਏ ਲੀਕ, ਮੰਗ ਪੱਤਰ ਸੌਂਪਿਆ ਰਾਜਪਾਲ ਨੂੰ ਸੁਖਬੀਰ ਨੇ ਮੰਗੀ ਸੀਬੀਆਈ ਦੀ ਜਾਂਚ

ਅੱਠਵੇਂ ਦਿਨ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਸ਼ਹੀਦ ਊਧਮ ਸਿੰਘ ਸ਼ਹੀਦੀ ਦਿਵਸ ਮੌਕੇ “ਖੇਤੀ ਸੰਕਟ” ਬਾਰੇ ਪੁਸਤਕ ਲੋਕ ਅਰਪਣ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ- ਭਾਜਪਾ

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ- ਗਿਆਨੀ ਹਰਪ੍ਰੀਤ ਸਿੰਘ

30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾ

ਦ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਾਰੇ ਪਹੁੰਚੇ ਸਰਕਾਰੀ ਦਸਤਾਵੇਜਾਂ ਨੂੰ ਕੀਤਾ ਰਦ ਜਵਾਬ ਤਸਲੀਬਖਸ਼ ਨਹੀ -ਜਥੇਦਾਰ ਗੜਗੱਜ

ਅਮਰੀਕਾ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕੀਤੀ ਜਾਵੇ: ਮਨਜੀਤ ਧਨੇਰ

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ 'ਬੀੜ' ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ