BREAKING NEWS
ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੌਮੀ ਮਾਰਗ ਬਿਊਰੋ | July 31, 2026 07:27 PM

ਸੁਨਾਮ ਊਧਮ ਸਿੰਘ ਵਾਲਾ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ।

ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਮੈਂ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਆਨ ਅਤੇ ਸ਼ਾਨ ਲਈ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਸਾਡੇ ਸਾਰਿਆਂ ਲਈ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਊਧਮ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕੀਤੀ। ਇਸ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਇਸ ਪਵਿੱਤਰ ਮੌਕੇ ਦਾ ਹਿੱਸਾ ਬਣਨਾ ਮੇਰੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਦੇਸ਼ ਦੇ ਅਣਗਿਣਤ ਸੂਰਬੀਰ ਧੀਆਂ-ਪੁੱਤਾਂ ਨੇ ਆਪਣੀਆਂ ਜਾਨਾਂ ਵਾਰੀਆਂ ਤਾਂ ਜੋ ਦੇਸ਼ ਨੂੰ ਆਜ਼ਾਦ ਕਰਵਾ ਕੇ ਕਮਜ਼ੋਰ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਬਰਾਬਰੀ ਵਾਲੇ ਸਮਾਜ ਦੀ ਨੀਂਹ ਰੱਖੀ ਜਾ ਸਕੇ।”

ਮੁੱਖ ਮੰਤਰੀ ਨੇ ਕਿਹਾ, “ਅੱਜ ਅਸੀਂ ਇੱਥੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਸ ਮਹਾਨ ਦੇਸ਼ ਭਗਤ ਪ੍ਰਤੀ ਆਪਣਾ ਅਥਾਹ ਸਤਿਕਾਰ ਪ੍ਰਗਟ ਕਰਨ ਲਈ ਇਕੱਠੇ ਹੋਏ ਹਾਂ। ਉਨ੍ਹਾਂ ਨੇ ਤਤਕਾਲੀ ਬ੍ਰਿਟਿਸ਼ ਹਕੂਮਤ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਕੀਤੇ ਗਏ ਕਤਲੇਆਮ ਦਾ ਬਦਲਾ ਲਿਆ, ਜਿੱਥੇ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ'ਡਵਾਇਰ ਦੇ ਆਦੇਸ਼ਾਂ ਉੱਤੇ ਸੈਂਕੜੇ ਨਿਹੱਥੇ ਅਤੇ ਨਿਰਦੋਸ਼ ਭਾਰਤੀਆਂ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਸ਼ਹੀਦ ਊਧਮ ਸਿੰਘ ਨੇ ਲੰਡਨ ਦੇ ਕੈਕਸਟਨ ਹਾਲ ਵਿਖੇ ਮਾਈਕਲ ਓ'ਡਵਾਇਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਕੇ ਇਨਸਾਫ਼ ਯਕੀਨੀ ਬਣਾਇਆ ਸੀ।”

ਇੱਥੇ ਸਟੇਡੀਅਮ ਸਥਿਤ ਊਧਮ ਸਿੰਘ ਯਾਦਗਾਰ 'ਤੇ ਸ਼ਹੀਦ ਨੂੰ ਭਾਵਪੂਰਤ ਸ਼ਰਧਾਂਜਲੀਆਂ ਭੇਟ ਕਰਦਿਆਂ ਮੁੱਖ ਮੰਤਰੀ ਨੇ ਮਹਾਨ ਸ਼ਹੀਦ ਦੇ ਸਤਿਕਾਰ ਵਿੱਚ ਫੁੱਲਮਾਲਾ ਭੇਟ ਕੀਤੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਇੱਕ ਪਵਿੱਤਰ ਧਰਤੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਲੋਕ ਸ਼ਹੀਦ ਊਧਮ ਸਿੰਘ ਜੀ ਦੇ ਅਦੁੱਤੀ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਸ਼ਰਧਾਂਜਲੀ ਭੇਟ ਕਰਨ ਆਉਂਦੇ ਹਨ। ਧਰਤੀ ਮਾਂ ਦੇ ਇਸ ਸੱਚੇ ਸਪੂਤ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ'ਡਵਾਇਰ ਦਾ ਖ਼ਾਤਮਾ ਕਰ ਕੇ ਬੇਮਿਸਾਲ ਦਲੇਰੀ ਦਾ ਸਬੂਤ ਦਿੱਤਾ ਸੀ।”

ਉਨ੍ਹਾਂ ਅੱਗੇ ਕਿਹਾ, “ਕੌਮੀ ਸੁਤੰਤਰਤਾ ਸੰਗਰਾਮ ਵਿੱਚ ਧਰਤੀ ਮਾਂ ਦੇ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਬ੍ਰਿਟਿਸ਼ ਸਾਮਰਾਜਵਾਦ ਨੂੰ ਉਖਾੜ ਸੁੱਟਣ ਦੇ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਕੀਤਾ। ਸ਼ਹੀਦ ਊਧਮ ਸਿੰਘ ਜੀ ਦੀ ਕੁਰਬਾਨੀ ਸਾਡੇ ਨੌਜਵਾਨਾਂ ਨੂੰ ਦੇਸ਼ ਦੀ ਨਿਸ਼ਕਾਮ ਸੇਵਾ ਲਈ ਸਮਰਪਿਤ ਹੋਣ ਲਈ ਪ੍ਰੇਰਿਤ ਕਰਦੀ ਰਹੇਗੀ। ਸਾਡਾ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ, ਜਿਨ੍ਹਾਂ ਨੇ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।”

ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਹੋਰ ਕਈ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

 

Have something to say? Post your comment

 
 
 
 

ਪੰਜਾਬ

ਆਪ ਸਰਕਾਰ ਦੌਰਾਨ 10 ਪੇਪਰ ਹੋਏ ਲੀਕ, ਮੰਗ ਪੱਤਰ ਸੌਂਪਿਆ ਰਾਜਪਾਲ ਨੂੰ ਸੁਖਬੀਰ ਨੇ ਮੰਗੀ ਸੀਬੀਆਈ ਦੀ ਜਾਂਚ

ਅੱਠਵੇਂ ਦਿਨ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਸ਼ਹੀਦ ਊਧਮ ਸਿੰਘ ਸ਼ਹੀਦੀ ਦਿਵਸ ਮੌਕੇ “ਖੇਤੀ ਸੰਕਟ” ਬਾਰੇ ਪੁਸਤਕ ਲੋਕ ਅਰਪਣ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ- ਭਾਜਪਾ

ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ- ਗਿਆਨੀ ਹਰਪ੍ਰੀਤ ਸਿੰਘ

ਕੀ ਜੂਨ ਚੁਰਾਸੀ ਦੇ ਵਹਿਸ਼ੀ ਹਮਲੇ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮਿਲ ਚੁੱਕੀ ਹੈ?-ਰਵੀਇੰਦਰ ਸਿੰਘ

30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾ

ਦ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਾਰੇ ਪਹੁੰਚੇ ਸਰਕਾਰੀ ਦਸਤਾਵੇਜਾਂ ਨੂੰ ਕੀਤਾ ਰਦ ਜਵਾਬ ਤਸਲੀਬਖਸ਼ ਨਹੀ -ਜਥੇਦਾਰ ਗੜਗੱਜ

ਅਮਰੀਕਾ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕੀਤੀ ਜਾਵੇ: ਮਨਜੀਤ ਧਨੇਰ

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ 'ਬੀੜ' ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ