BREAKING NEWS
ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੈਸ਼ਨਲ

ਨੀਟ ਪੇਪਰ ਵਿਵਾਦ: 'ਵਿਦਿਆਰਥੀਆਂ ਦੀਆਂ ਮੌਤਾਂ ਅਤੇ ਪੁਲਿਸ ਕਾਰਵਾਈ ਦੀ ਨਿਰਪੱਖ ਜਾਂਚ ਹੋਵੇ, ਜ਼ਿੰਮੇਵਾਰਾਂ 'ਤੇ ਸਖ਼ਤ ਧਾਰਾਵਾਂ ਤਹਿਤ ਕੀਤੇ ਜਾਣ ਕੇਸ ਦਰਜ'

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 31, 2026 07:31 PM

ਨਵੀਂ ਦਿੱਲੀ - ਨੀਟ ਪੇਪਰ ਵਿਵਾਦ ਅਤੇ ਲੰਬੇ ਸਮੇਂ ਤੋਂ ਸਾਹਮਣੇ ਆ ਰਹੀਆਂ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਲੈ ਕੇ ਭਾਈ ਰਤਿੰਦਰ ਸਿੰਘ ਇੰਦੌਰ ਨੇ ਤਿੱਖੇ ਸਵਾਲ ਉਠਾਉਂਦਿਆਂ ਕਿਹਾ ਹੈ ਕਿ ਜੇਕਰ ਜਾਂਚ ਵਿੱਚ ਇਹ ਸਾਹਮਣੇ ਆਉਂਦਾ ਹੈ ਕਿ ਪੇਪਰ ਲੀਕ, ਪ੍ਰਸ਼ਾਸਨਿਕ ਲਾਪਰਵਾਹੀ ਜਾਂ ਭ੍ਰਿਸ਼ਟ ਤੰਤਰ ਕਾਰਨ ਵਿਦਿਆਰਥੀ ਅਜਿਹੇ ਮਾਨਸਿਕ ਦਬਾਅ ਵਿੱਚ ਧੱਕੇ ਗਏ ਜਿਸ ਨਾਲ ਉਨ੍ਹਾਂ ਨੇ ਆਪਣੀ ਜਾਨ ਗੁਆਈ, ਤਾਂ ਇਸ ਨੂੰ ਸਿਰਫ਼ ਇੱਕ ਪ੍ਰੀਖਿਆ ਘਪਲਾ ਨਹੀਂ, ਸਗੋਂ ਫੌਜਦਾਰੀ ਜਵਾਬਦੇਹੀ ਦੇ ਨਜ਼ਰੀਏ ਨਾਲ ਵੀ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸੱਚ ਸਾਹਮਣੇ ਲਿਆਉਣ ਅਤੇ ਕਾਨੂੰਨ ਅਨੁਸਾਰ ਜ਼ਿੰਮੇਵਾਰੀ ਤੈਅ ਕਰਨ ਲਈ ਸੁਤੰਤਰ ਅਤੇ ਨਿਰਪੱਖ ਜਾਂਚ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਖ਼ਬਾਰਾਂ ਅਤੇ ਵੱਖ-ਵੱਖ ਮੀਡੀਆ ਮਾਧਿਅਮਾਂ ਵਿੱਚ ਲਗਾਤਾਰ ਅਜਿਹੀਆਂ ਰਿਪੋਰਟਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਜਿਨ੍ਹਾਂ ਵਿੱਚ ਨੀਟ ਵਿਵਾਦ ਨਾਲ ਜੁੜੇ ਮਾਨਸਿਕ ਤਣਾਅ ਕਾਰਨ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਦਾ ਜ਼ਿਕਰ ਕੀਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਜੇ ਜਾਂਚ ਵਿੱਚ ਇਹ ਗੱਲ ਸਾਬਤ ਹੁੰਦੀ ਹੈ ਕਿ ਕਿਸੇ ਦੀ ਲਾਪਰਵਾਹੀ ਜਾਂ ਗੈਰ-ਕਾਨੂੰਨੀ ਕਾਰਵਾਈ ਨੇ ਇਹ ਹਾਲਾਤ ਪੈਦਾ ਕੀਤੇ, ਤਾਂ ਕੀ ਕੇਵਲ ਅਧਿਕਾਰੀਆਂ ਦੇ ਤਬਾਦਲੇ, ਮੁਅੱਤਲੀਆਂ ਜਾਂ ਜਾਂਚ ਕਮੇਟੀਆਂ ਨਾਲ ਨਿਆਂ ਹੋ ਜਾਵੇਗਾ? ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਜੇ ਕਿਸੇ ਦੀ ਫੌਜਦਾਰੀ ਜ਼ਿੰਮੇਵਾਰੀ ਬਣਦੀ ਹੈ ਤਾਂ ਉਸ ਵਿਰੁੱਧ ਸਖ਼ਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ। ਭਾਈ ਰਤਿੰਦਰ ਸਿੰਘ ਇੰਦੌਰ ਨੇ ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਹੋਏ ਕਥਿਤ ਲਾਠੀਚਾਰਜ ਅਤੇ ਬਲ ਪ੍ਰਯੋਗ 'ਤੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਜੇ ਜਾਂਚ ਵਿੱਚ ਇਹ ਸਾਬਤ ਹੁੰਦਾ ਹੈ ਕਿ ਕਿਸੇ ਵੀ ਸੁਰੱਖਿਆ ਏਜੰਸੀ ਜਾਂ ਹੋਰ ਵਿਅਕਤੀ ਨੇ ਆਪਣੀਆਂ ਕਾਨੂੰਨੀ ਹੱਦਾਂ ਤੋਂ ਬਾਹਰ ਜਾ ਕੇ ਵਿਦਿਆਰਥੀਆਂ ਨਾਲ ਗੈਰ-ਕਾਨੂੰਨੀ ਹਿੰਸਾ ਕੀਤੀ, ਤਾਂ ਉਨ੍ਹਾਂ ਵਿਰੁੱਧ ਵੀ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਜਦੋਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਵਿਰੁੱਧ ਤੁਰੰਤ ਮੁਕੱਦਮੇ ਦਰਜ ਕੀਤੇ ਜਾ ਸਕਦੇ ਹਨ, ਤਾਂ ਜੇ ਜਾਂਚ ਵਿੱਚ ਹੋਰ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ, ਉਸ ਵਿਰੁੱਧ ਵੀ ਉਸੇ ਗੰਭੀਰਤਾ ਨਾਲ ਕਾਨੂੰਨੀ ਕਾਰਵਾਈ ਕਿਉਂ ਨਾ ਹੋਵੇ? ਉਨ੍ਹਾਂ ਭਾਰਤ ਦੇ ਸੁਪਰੀਮ ਕੋਰਟ, ਮਨੁੱਖੀ ਅਧਿਕਾਰ ਕਮਿਸ਼ਨ, ਵੱਖ-ਵੱਖ ਰਾਜਨੀਤਿਕ ਪਾਰਟੀਆਂ, ਵਿਦਿਆਰਥੀ ਜਥੇਬੰਦੀਆਂ ਅਤੇ ਕੌਮੀ-ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਸਿਰਫ਼ ਇੱਕ ਪ੍ਰੀਖਿਆ ਵਿਵਾਦ ਤੱਕ ਸੀਮਤ ਨਾ ਰੱਖਣ, ਸਗੋਂ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ, ਨਿਆਂ ਅਤੇ ਜਵਾਬਦੇਹੀ ਨਾਲ ਜੁੜੇ ਰਾਸ਼ਟਰੀ ਮੁੱਦੇ ਵਜੋਂ ਵੇਖਦਿਆਂ ਨਿਰਪੱਖ ਜਾਂਚ ਅਤੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਉਣ।

Have something to say? Post your comment

 
 
 
 

ਨੈਸ਼ਨਲ

ਅਕਾਲ ਅਕੈਡਮੀ ਮਾਧੋਪੁਰ ਦੀਆਂ ਅੰਡਰ-14 ਅਤੇ ਅੰਡਰ-17 ਵਾਲੀਬਾਲ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਵੰਦੇ ਮਾਤਰਮ ਅਤੇ ਜਨ ਗਣ ਮਨ ਸਿੱਖ ਕੌਮ 'ਤੇ ਨਹੀਂ ਥੋਪੇ ਜਾ ਸਕਦੇ, ਸਿੱਖ ਆਪਣੀ ਵੱਖਰੀ ਪਛਾਣ ਅਤੇ ਹੱਕਾਂ ਲਈ ਸੰਘਰਸ਼ ਰੱਖਣਗੇ ਜਾਰੀ: ਮਾਨ

ਸਤਿਕਾਰ ਕਾਨੂੰਨ ਦੀਆਂ ਸੋਧਾਂ 'ਤੇ ਪੰਜਾਬ ਸਰਕਾਰ ਫਿਰ ਸਵਾਲਾਂ ਦੇ ਘੇਰੇ ਵਿੱਚ - ਸੰਤ ਮੀਤ ਸਿੰਘ

'ਇੱਕ ਰਾਸ਼ਟਰ, ਇੱਕ ਚੋਣ' ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ- ਜੇਪੀਸੀ ਦੀ ਮਿਆਦ ਵਧਾਈ

ਡਾ. ਮਨਮੋਹਨ ਸਿੰਘ ਵਿਰੁੱਧ ਕੋਲਾ ਘੁਟਾਲੇ ਦੇ ਮਾਮਲੇ ਨੂੰ ਖਾਰਜ ਕਰਨਾ ਸੱਚ ਦੀ ਜਿੱਤ: ਰਾਜੀਵ ਸ਼ੁਕਲਾ

ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੇ 'ਗੋਲੀ ਦੀ ਸੱਟ' ਨੂੰ ਝੂਠਾ ਦੱਸਿਆ ਦਿੱਲੀ ਪੁਲਿਸ ਨੇ

ਲੋਕ ਸਭਾ ਵਿੱਚ ਬੋਲਣ ਨਹੀਂ ਦਿੱਤਾ ਗਿਆ, ਮੁਆਫ਼ੀ ਮੰਗਣ ਲਈ ਕਿਹਾ ਗਿਆ: ਰਾਹੁਲ ਗਾਂਧੀ

ਰਾਹੁਲ ਗਾਂਧੀ ਦੇ ਅਮਿਤ ਸ਼ਾਹ 'ਤੇ ਤਿੱਖੇ ਹਮਲੇ ਨਾਲ ਸਦਨ 'ਚ ਹੰਗਾਮਾ

ਜੀਟੀਬੀਆਈਟੀ ਦੇ 20 ਵਿਦਿਆਰਥੀਆਂ ਦੀ ਆਰ.ਐੱਸ.ਐੱਮ. ਯੂ.ਐੱਸ. ਐੱਲ.ਐੱਲ.ਪੀ. ਵਿੱਚ ਚੋਣ, ₹7.7 ਲੱਖ ਸਾਲਾਨਾ ਪੈਕੇਜ ਹਾਸਲ

ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ