BREAKING NEWS
ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੈਸ਼ਨਲ

ਸਤਿਕਾਰ ਕਾਨੂੰਨ ਦੀਆਂ ਸੋਧਾਂ 'ਤੇ ਪੰਜਾਬ ਸਰਕਾਰ ਫਿਰ ਸਵਾਲਾਂ ਦੇ ਘੇਰੇ ਵਿੱਚ - ਸੰਤ ਮੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 31, 2026 07:35 PM

ਨਵੀਂ ਦਿੱਲੀ - ਪੰਜਾਬ ਸਤਿਕਾਰ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਪੰਜਾਬ ਸਰਕਾਰ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਸਰਕਾਰ 'ਤੇ ਦੋਸ਼ ਲੱਗ ਰਹੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਗਈਆਂ ਜ਼ਰੂਰੀ ਸੋਧਾਂ ਲਾਗੂ ਕਰਨ ਦੀ ਬਜਾਏ ਸਿਰਫ਼ ਇੱਕ ਲਿਖਤੀ ਜਵਾਬ ਭੇਜ ਕੇ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੋਸ਼ ਇਹ ਵੀ ਹਨ ਕਿ ਜਿਨ੍ਹਾਂ ਧਾਰਾਵਾਂ ਦਾ ਪੰਥਕ ਪੱਧਰ 'ਤੇ ਵਿਰੋਧ ਹੋ ਰਿਹਾ ਸੀ, ਉਨ੍ਹਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਤੇ ਇਸ ਸਾਰੇ ਘਟਨਾਕ੍ਰਮ ਰਾਹੀਂ ਸਰਕਾਰ ਨੇ ਹੋਰ ਦੋ ਮਹੀਨਿਆਂ ਦਾ ਸਮਾਂ ਹਾਸਲ ਕਰ ਲਿਆ। ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਕ ਪੂਰੀ ਵਾਰਡ ਨੰਬਰ 32 ਦੇ ਉਮੀਦੁਆਰ ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਰਵੱਈਆ ਪੰਥਕ ਭਾਵਨਾਵਾਂ ਨਾਲ ਇਨਸਾਫ਼ ਨਹੀਂ ਕਰਦਾ। ਉਨ੍ਹਾਂ ਨੇ ਸਮੂਹ ਪੰਥਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਸਰਕਾਰ ਦੀ ਇਸ ਕਾਰਵਾਈ ਦਾ ਡਟਵਾਂ ਵਿਰੋਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਗਸਤ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਇਜਲਾਸ ਦੌਰਾਨ ਮੁੱਖ ਮੰਤਰੀ ਅਤੇ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ ਜਾਣਾ ਚਾਹੀਦਾ ਹੈ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਾਜ਼ਰ ਹੋਏ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਕਾਨੂੰਨ ਵਿੱਚ ਸੋਧਾਂ ਕਰਨ ਲਈ ਸਹਿਮਤੀ ਜਤਾਈ ਸੀ ਅਤੇ ਇਹ ਵੀ ਮੰਨਿਆ ਸੀ ਕਿ ਉਨ੍ਹਾਂ ਨੇ ਬਿਨਾਂ ਪੂਰੀ ਤਰ੍ਹਾਂ ਪੜ੍ਹੇ ਮਸੌਦੇ ਨੂੰ ਪ੍ਰਵਾਨਗੀ ਦਿੱਤੀ ਸੀ, ਤਾਂ ਹੁਣ ਉਹ ਵਾਅਦਾ ਕਿਉਂ ਨਹੀਂ ਨਿਭਾਇਆ ਜਾ ਰਿਹਾ? ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਹੁਣ ਸਮਾਂ ਬਿਆਨਾਂ ਦਾ ਨਹੀਂ, ਸਗੋਂ ਜਵਾਬਦੇਹੀ ਦਾ ਹੈ। ਜੇਕਰ ਸਰਕਾਰ ਨੇ ਪੰਥ ਦੀਆਂ ਮੰਗਾਂ ਨੂੰ ਅਣਡਿੱਠਾ ਕਰਨਾ ਹੀ ਹੈ ਤਾਂ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਇਸ ਮੁੱਦੇ 'ਤੇ ਤਿੱਖੇ ਸਵਾਲ ਪੁੱਛੇ ਜਾਣਗੇ ਅਤੇ ਲੋਕਾਂ ਨੂੰ ਇਹ ਦੱਸਣਾ ਪਵੇਗਾ ਕਿ ਆਖ਼ਿਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦਾ ਕਾਰਨ ਕੀ ਹੈ।

Have something to say? Post your comment

 
 
 
 

ਨੈਸ਼ਨਲ

ਅਕਾਲ ਅਕੈਡਮੀ ਮਾਧੋਪੁਰ ਦੀਆਂ ਅੰਡਰ-14 ਅਤੇ ਅੰਡਰ-17 ਵਾਲੀਬਾਲ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਵੰਦੇ ਮਾਤਰਮ ਅਤੇ ਜਨ ਗਣ ਮਨ ਸਿੱਖ ਕੌਮ 'ਤੇ ਨਹੀਂ ਥੋਪੇ ਜਾ ਸਕਦੇ, ਸਿੱਖ ਆਪਣੀ ਵੱਖਰੀ ਪਛਾਣ ਅਤੇ ਹੱਕਾਂ ਲਈ ਸੰਘਰਸ਼ ਰੱਖਣਗੇ ਜਾਰੀ: ਮਾਨ

ਨੀਟ ਪੇਪਰ ਵਿਵਾਦ: 'ਵਿਦਿਆਰਥੀਆਂ ਦੀਆਂ ਮੌਤਾਂ ਅਤੇ ਪੁਲਿਸ ਕਾਰਵਾਈ ਦੀ ਨਿਰਪੱਖ ਜਾਂਚ ਹੋਵੇ, ਜ਼ਿੰਮੇਵਾਰਾਂ 'ਤੇ ਸਖ਼ਤ ਧਾਰਾਵਾਂ ਤਹਿਤ ਕੀਤੇ ਜਾਣ ਕੇਸ ਦਰਜ'

'ਇੱਕ ਰਾਸ਼ਟਰ, ਇੱਕ ਚੋਣ' ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ- ਜੇਪੀਸੀ ਦੀ ਮਿਆਦ ਵਧਾਈ

ਡਾ. ਮਨਮੋਹਨ ਸਿੰਘ ਵਿਰੁੱਧ ਕੋਲਾ ਘੁਟਾਲੇ ਦੇ ਮਾਮਲੇ ਨੂੰ ਖਾਰਜ ਕਰਨਾ ਸੱਚ ਦੀ ਜਿੱਤ: ਰਾਜੀਵ ਸ਼ੁਕਲਾ

ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੇ 'ਗੋਲੀ ਦੀ ਸੱਟ' ਨੂੰ ਝੂਠਾ ਦੱਸਿਆ ਦਿੱਲੀ ਪੁਲਿਸ ਨੇ

ਲੋਕ ਸਭਾ ਵਿੱਚ ਬੋਲਣ ਨਹੀਂ ਦਿੱਤਾ ਗਿਆ, ਮੁਆਫ਼ੀ ਮੰਗਣ ਲਈ ਕਿਹਾ ਗਿਆ: ਰਾਹੁਲ ਗਾਂਧੀ

ਰਾਹੁਲ ਗਾਂਧੀ ਦੇ ਅਮਿਤ ਸ਼ਾਹ 'ਤੇ ਤਿੱਖੇ ਹਮਲੇ ਨਾਲ ਸਦਨ 'ਚ ਹੰਗਾਮਾ

ਜੀਟੀਬੀਆਈਟੀ ਦੇ 20 ਵਿਦਿਆਰਥੀਆਂ ਦੀ ਆਰ.ਐੱਸ.ਐੱਮ. ਯੂ.ਐੱਸ. ਐੱਲ.ਐੱਲ.ਪੀ. ਵਿੱਚ ਚੋਣ, ₹7.7 ਲੱਖ ਸਾਲਾਨਾ ਪੈਕੇਜ ਹਾਸਲ

ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ