BREAKING NEWS
ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੈਸ਼ਨਲ

ਵੰਦੇ ਮਾਤਰਮ ਅਤੇ ਜਨ ਗਣ ਮਨ ਸਿੱਖ ਕੌਮ 'ਤੇ ਨਹੀਂ ਥੋਪੇ ਜਾ ਸਕਦੇ, ਸਿੱਖ ਆਪਣੀ ਵੱਖਰੀ ਪਛਾਣ ਅਤੇ ਹੱਕਾਂ ਲਈ ਸੰਘਰਸ਼ ਰੱਖਣਗੇ ਜਾਰੀ: ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 31, 2026 07:36 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਕੌਮ ਕਿਸੇ ਵੀ ਦੇਵੀ-ਦੇਵਤੇ, ਵੰਦੇ ਮਾਤਰਮ ਜਾਂ ਜਨ ਗਣ ਮਨ ਵਰਗੇ ਗਾਇਨਾਂ ਦੀ ਪੂਜਾਰੀ ਨਹੀਂ, ਸਗੋਂ ਕੇਵਲ ਇੱਕ ਅਕਾਲ ਪੁਰਖ, ਦਸ ਗੁਰੂ ਸਾਹਿਬਾਨ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹੀ ਪੂਰਨ ਵਿਸ਼ਵਾਸ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ 'ਤੇ ਅਜਿਹੇ ਗਾਇਨ ਥੋਪੇ ਜਾਣ ਮਨਜ਼ੂਰ ਨਹੀਂ ਹੋਣਗੇ ਅਤੇ ਸਿੱਖ ਪੰਥ ਆਪਣੀ ਵੱਖਰੀ ਪਛਾਣ, ਸਰਬੱਤ ਦੇ ਭਲੇ ਅਤੇ ਮਨੁੱਖਤਾ ਦੀ ਸੇਵਾ ਦੇ ਸਿਧਾਂਤਾਂ 'ਤੇ ਅਡੋਲ ਰਹੇਗਾ। ਮਾਨ ਨੇ ਦੋਸ਼ ਲਾਇਆ ਕਿ 1947 ਤੋਂ ਬਾਅਦ ਸਿੱਖਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ ਅਤੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕਿਆਂ, ਸਿੱਖ ਨੁਮਾਇੰਦਗੀ ਅਤੇ ਹੋਰ ਸੰਵਿਧਾਨਕ ਹੱਕਾਂ ਦੇ ਮਾਮਲਿਆਂ ਵਿੱਚ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖਾਂ 'ਤੇ ਹਮਲਿਆਂ ਦੇ ਬਾਵਜੂਦ ਦੋਸ਼ੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੁੰਦੀ, ਜਿਸ ਨਾਲ ਸਿੱਖ ਭਾਈਚਾਰੇ ਵਿੱਚ ਬੇਇਨਸਾਫ਼ੀ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਖਾਲਿਸਤਾਨ ਦੀ ਮੰਗ ਦੁਹਰਾਉਂਦਿਆਂ ਕਿਹਾ ਕਿ ਸਿੱਖਾਂ ਨਾਲ ਕੀਤੇ ਇਤਿਹਾਸਕ ਵਾਅਦੇ ਪੂਰੇ ਕੀਤੇ ਜਾਣ। ਮਾਨ ਨੇ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ 2 ਅਗਸਤ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਹੋਣ ਵਾਲੀ ਕਾਰ ਰੈਲੀ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਣ ਵਾਲੇ ਇਕੱਠ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਚੰਡੀਗੜ੍ਹ ਵਿੱਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਦਰਜ ਕੀਤੇ ਕੇਸਾਂ ਦੀ ਨਿੰਦਾ ਕਰਦਿਆਂ ਉਨ੍ਹਾਂ ਨੂੰ ਵਾਪਸ ਲੈਣ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਕੀਤੀ।

Have something to say? Post your comment

 
 
 
 

ਨੈਸ਼ਨਲ

ਅਕਾਲ ਅਕੈਡਮੀ ਮਾਧੋਪੁਰ ਦੀਆਂ ਅੰਡਰ-14 ਅਤੇ ਅੰਡਰ-17 ਵਾਲੀਬਾਲ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਸਤਿਕਾਰ ਕਾਨੂੰਨ ਦੀਆਂ ਸੋਧਾਂ 'ਤੇ ਪੰਜਾਬ ਸਰਕਾਰ ਫਿਰ ਸਵਾਲਾਂ ਦੇ ਘੇਰੇ ਵਿੱਚ - ਸੰਤ ਮੀਤ ਸਿੰਘ

ਨੀਟ ਪੇਪਰ ਵਿਵਾਦ: 'ਵਿਦਿਆਰਥੀਆਂ ਦੀਆਂ ਮੌਤਾਂ ਅਤੇ ਪੁਲਿਸ ਕਾਰਵਾਈ ਦੀ ਨਿਰਪੱਖ ਜਾਂਚ ਹੋਵੇ, ਜ਼ਿੰਮੇਵਾਰਾਂ 'ਤੇ ਸਖ਼ਤ ਧਾਰਾਵਾਂ ਤਹਿਤ ਕੀਤੇ ਜਾਣ ਕੇਸ ਦਰਜ'

'ਇੱਕ ਰਾਸ਼ਟਰ, ਇੱਕ ਚੋਣ' ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ- ਜੇਪੀਸੀ ਦੀ ਮਿਆਦ ਵਧਾਈ

ਡਾ. ਮਨਮੋਹਨ ਸਿੰਘ ਵਿਰੁੱਧ ਕੋਲਾ ਘੁਟਾਲੇ ਦੇ ਮਾਮਲੇ ਨੂੰ ਖਾਰਜ ਕਰਨਾ ਸੱਚ ਦੀ ਜਿੱਤ: ਰਾਜੀਵ ਸ਼ੁਕਲਾ

ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੇ 'ਗੋਲੀ ਦੀ ਸੱਟ' ਨੂੰ ਝੂਠਾ ਦੱਸਿਆ ਦਿੱਲੀ ਪੁਲਿਸ ਨੇ

ਲੋਕ ਸਭਾ ਵਿੱਚ ਬੋਲਣ ਨਹੀਂ ਦਿੱਤਾ ਗਿਆ, ਮੁਆਫ਼ੀ ਮੰਗਣ ਲਈ ਕਿਹਾ ਗਿਆ: ਰਾਹੁਲ ਗਾਂਧੀ

ਰਾਹੁਲ ਗਾਂਧੀ ਦੇ ਅਮਿਤ ਸ਼ਾਹ 'ਤੇ ਤਿੱਖੇ ਹਮਲੇ ਨਾਲ ਸਦਨ 'ਚ ਹੰਗਾਮਾ

ਜੀਟੀਬੀਆਈਟੀ ਦੇ 20 ਵਿਦਿਆਰਥੀਆਂ ਦੀ ਆਰ.ਐੱਸ.ਐੱਮ. ਯੂ.ਐੱਸ. ਐੱਲ.ਐੱਲ.ਪੀ. ਵਿੱਚ ਚੋਣ, ₹7.7 ਲੱਖ ਸਾਲਾਨਾ ਪੈਕੇਜ ਹਾਸਲ

ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ