BREAKING NEWS
ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੈਸ਼ਨਲ

ਅਕਾਲ ਅਕੈਡਮੀ ਮਾਧੋਪੁਰ ਦੀਆਂ ਅੰਡਰ-14 ਅਤੇ ਅੰਡਰ-17 ਵਾਲੀਬਾਲ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | July 31, 2026 07:38 PM

ਨਵੀਂ ਦਿੱਲੀ - ਕਲਗੀਧਰ ਟਰੱਸਟ, ਬੜੂ ਸਾਹਿਬ ਅਧੀਨ ਸੰਚਾਲਿਤ ਅਕਾਲ ਅਕੈਡਮੀ ਮਾਧੋਪੁਰ ਦੀਆਂ ਵਿਦਿਆਰਥਣਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਜ਼ੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਾਲੀਬਾਲ ਦੇ ਅੰਡਰ-14 ਅਤੇ ਅੰਡਰ-17 ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਅਕੈਡਮੀ ਦਾ ਨਾਮ ਰੌਸ਼ਨ ਕੀਤਾ। ਦੋਵੇਂ ਵਰਗਾਂ ਦੀਆਂ ਟੀਮਾਂ ਨੇ ਮੁਕਾਬਲਿਆਂ ਦੌਰਾਨ ਬਿਹਤਰੀਨ ਖੇਡ, ਅਨੁਸ਼ਾਸਨ ਅਤੇ ਟੀਮ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮਾਂ ਨੂੰ ਹਰਾਇਆ ਅਤੇ ਜੇਤੂ ਟਰਾਫੀਆਂ ਆਪਣੇ ਨਾਮ ਕੀਤੀਆਂ। ਇਸ ਸ਼ਾਨਦਾਰ ਪ੍ਰਾਪਤੀ ਨਾਲ ਅਕਾਲ ਅਕੈਡਮੀ ਮਾਧੋਪੁਰ ਅਤੇ ਕਲਗੀਧਰ ਟਰੱਸਟ ਦਾ ਮਾਣ ਹੋਰ ਵਧਿਆ ਹੈ। ਇਸ ਮੌਕੇ ਅਕੈਡਮੀ ਦੇ ਕੋਚ ਸ. ਕਮਲਜੀਤ ਸਿੰਘ ਨੇ ਜੇਤੂ ਖਿਡਾਰਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦੀ ਅਣਥੱਕ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਯਮਿਤ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਵਿਦਿਆਰਥਣਾਂ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਇਸੇ ਤਰ੍ਹਾਂ ਸ਼ਾਨਦਾਰ ਪ੍ਰਦਰਸ਼ਨ ਕਰਨਗੀਆਂ। ਅਕੈਡਮੀ ਦੀ ਪ੍ਰਿੰਸੀਪਲ ਕੁਲਦੀਪ ਕੌਰ ਰਾਏ ਨੇ ਜੇਤੂ ਟੀਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੀਆਂ ਵਿਦਿਆਰਥਣਾਂ ਦੀ ਇਸ ਉਪਲਬਧੀ 'ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ, ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਉਮੀਦ ਜਤਾਈ ਕਿ ਵਿਦਿਆਰਥਣਾਂ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵਿੱਚ ਵੀ ਇਸੇ ਤਰ੍ਹਾਂ ਉੱਚੀਆਂ ਉਪਲਬਧੀਆਂ ਹਾਸਲ ਕਰਕੇ ਅਕੈਡਮੀ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੀਆਂ। ਅੰਤ ਵਿੱਚ ਅਕੈਡਮੀ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰਣਾਂ, ਕੋਚ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 
 
 
 

ਨੈਸ਼ਨਲ

ਵੰਦੇ ਮਾਤਰਮ ਅਤੇ ਜਨ ਗਣ ਮਨ ਸਿੱਖ ਕੌਮ 'ਤੇ ਨਹੀਂ ਥੋਪੇ ਜਾ ਸਕਦੇ, ਸਿੱਖ ਆਪਣੀ ਵੱਖਰੀ ਪਛਾਣ ਅਤੇ ਹੱਕਾਂ ਲਈ ਸੰਘਰਸ਼ ਰੱਖਣਗੇ ਜਾਰੀ: ਮਾਨ

ਸਤਿਕਾਰ ਕਾਨੂੰਨ ਦੀਆਂ ਸੋਧਾਂ 'ਤੇ ਪੰਜਾਬ ਸਰਕਾਰ ਫਿਰ ਸਵਾਲਾਂ ਦੇ ਘੇਰੇ ਵਿੱਚ - ਸੰਤ ਮੀਤ ਸਿੰਘ

ਨੀਟ ਪੇਪਰ ਵਿਵਾਦ: 'ਵਿਦਿਆਰਥੀਆਂ ਦੀਆਂ ਮੌਤਾਂ ਅਤੇ ਪੁਲਿਸ ਕਾਰਵਾਈ ਦੀ ਨਿਰਪੱਖ ਜਾਂਚ ਹੋਵੇ, ਜ਼ਿੰਮੇਵਾਰਾਂ 'ਤੇ ਸਖ਼ਤ ਧਾਰਾਵਾਂ ਤਹਿਤ ਕੀਤੇ ਜਾਣ ਕੇਸ ਦਰਜ'

'ਇੱਕ ਰਾਸ਼ਟਰ, ਇੱਕ ਚੋਣ' ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ- ਜੇਪੀਸੀ ਦੀ ਮਿਆਦ ਵਧਾਈ

ਡਾ. ਮਨਮੋਹਨ ਸਿੰਘ ਵਿਰੁੱਧ ਕੋਲਾ ਘੁਟਾਲੇ ਦੇ ਮਾਮਲੇ ਨੂੰ ਖਾਰਜ ਕਰਨਾ ਸੱਚ ਦੀ ਜਿੱਤ: ਰਾਜੀਵ ਸ਼ੁਕਲਾ

ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੇ 'ਗੋਲੀ ਦੀ ਸੱਟ' ਨੂੰ ਝੂਠਾ ਦੱਸਿਆ ਦਿੱਲੀ ਪੁਲਿਸ ਨੇ

ਲੋਕ ਸਭਾ ਵਿੱਚ ਬੋਲਣ ਨਹੀਂ ਦਿੱਤਾ ਗਿਆ, ਮੁਆਫ਼ੀ ਮੰਗਣ ਲਈ ਕਿਹਾ ਗਿਆ: ਰਾਹੁਲ ਗਾਂਧੀ

ਰਾਹੁਲ ਗਾਂਧੀ ਦੇ ਅਮਿਤ ਸ਼ਾਹ 'ਤੇ ਤਿੱਖੇ ਹਮਲੇ ਨਾਲ ਸਦਨ 'ਚ ਹੰਗਾਮਾ

ਜੀਟੀਬੀਆਈਟੀ ਦੇ 20 ਵਿਦਿਆਰਥੀਆਂ ਦੀ ਆਰ.ਐੱਸ.ਐੱਮ. ਯੂ.ਐੱਸ. ਐੱਲ.ਐੱਲ.ਪੀ. ਵਿੱਚ ਚੋਣ, ₹7.7 ਲੱਖ ਸਾਲਾਨਾ ਪੈਕੇਜ ਹਾਸਲ

ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ