BREAKING NEWS
ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ- ਭਾਜਪਾ

ਕੌਮੀ ਮਾਰਗ ਬਿਊਰੋ | July 31, 2026 07:41 PM

ਚੰਡੀਗੜ੍ਹ-ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੀ ਜਨਮ ਭੂਮੀ ਵਾਰਾਣਸੀ ਤੋਂ 29 ਜੁਲਾਈ ਨੂੰ ਸ਼ੁਰੂ ਹੋਈ ਪਵਿੱਤਰ ਮਿੱਟੀ ਦੀ ਰਾਸ਼ਟਰਵਿਆਪੀ ਯਾਤਰਾ ਦਾ 1 ਅਗਸਤ ਸਵੇਰੇ 10:00 ਵਜੇ ਪੰਜਾਬ ਦੀ ਸਰਹੱਦ 'ਤੇ ਪੈਰਾਡਾਈਜ਼ ਰਿਜ਼ੋਰਟ, ਪਿੰਡ ਝਰਮੜੀ (ਲਾਲੜੂ ਨੇੜੇ) ਭਾਰਤੀ ਜਨਤਾ ਪਾਰਟੀ ਦੇ ਆਗੂਆਂ ਅਤੇ ਪ੍ਰਮੁੱਖ ਸੰਤ ਮਹਾਂਪੁਰਸ਼ਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਇਹ ਪਵਿੱਤਰ ਯਾਤਰਾ ਰਾਮ ਤਲਾਈ ਰੋਡ, ਡੇਰਾਬੱਸੀ ਅਤੇ ਮੈਟਰੋ ਹੋਲਸੇਲ, ਜ਼ੀਰਕਪੁਰ ਰਾਹੀਂ ਆਰਿਆ ਸਮਾਜ ਮੰਦਰ, ਸੈਕਟਰ-7, ਚੰਡੀਗੜ੍ਹ ਪਹੁੰਚੇਗੀ, ਜਿੱਥੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਉਪਰੰਤ ਪਵਿੱਤਰ ਮਿੱਟੀ ਨਾਲ ਸਜੇ ਕਲਸ਼ ਯਾਤਰਾਵਾਂ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਲਈ ਰਵਾਨਾ ਕੀਤਾ ਜਾਵੇਗਾ, ਜਿਸ ਨਾਲ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਛੇ ਮਹੀਨੇ ਲੰਬੇ ਰਾਜ-ਪੱਧਰੀ ਅਭਿਆਨ ਦੀ ਸ਼ੁਰੂਆਤ ਹੋਵੇਗੀ।

2 ਤੋਂ 6 ਅਗਸਤ ਤੱਕ ਕਲਸ਼ ਯਾਤਰਾਵਾਂ ਜ਼ਿਲ੍ਹਾ ਮੁੱਖ ਦਫ਼ਤਰਾਂ ਤੋਂ ਪਿੰਡਾਂ ਤੱਕ ਪਹੁੰਚਣਗੀਆਂ ਅਤੇ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦਾ ਸਮਾਨਤਾ, ਭਾਈਚਾਰਾ, ਸਮਾਜਿਕ ਨਿਆਂ ਅਤੇ ਬੇਗਮਪੁਰਾ ਦੇ ਆਦਰਸ਼ ਦਾ ਸੰਦੇਸ਼ ਘਰ-ਘਰ ਤੱਕ ਲੈ ਕੇ ਜਾਣਗੀਆਂ। ਇਸ ਤੋਂ ਬਾਅਦ ਸਕੂਲਾਂ, ਕਾਲਜਾਂ ਅਤੇ ਨੌਜਵਾਨਾਂ ਵਿਚ ਦੋ ਮਹੀਨਿਆਂ ਦਾ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਜਾਵੇਗਾ। ਇਹ ਰਾਸ਼ਟਰਵਿਆਪੀ ਅਭਿਆਨ 20 ਫਰਵਰੀ ਨੂੰ ਵਾਰਾਣਸੀ ਵਿੱਚ ਸਮਾਪਤੀ ਯਾਤਰਾ ਨਾਲ ਸੰਪੰਨ ਹੋਵੇਗਾ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਦਾਰ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪਾਰਟੀ ਨੇ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇ ਮਹੀਨੇ ਦਾ ਵਿਸਤ੍ਰਿਤ ਪ੍ਰੋਗਰਾਮ ਤਿਆਰ ਕੀਤਾ ਹੈ, ਜਿਸ ਦਾ ਉਦੇਸ਼ ਗੁਰੂ ਜੀ ਦਾ ਸਮਾਨਤਾ, ਸਮਾਜਿਕ ਸਦਭਾਵਨਾ, ਭਾਈਚਾਰੇ ਅਤੇ ਨਿਆਂ ਦਾ ਸੰਦੇਸ਼ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਇਹ ਅਭਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ "ਸਭਕਾ ਸਾਥ, ਸਭਕਾ ਵਿਕਾਸ, ਸਭਕਾ ਵਿਸ਼ਵਾਸ" ਦੇ ਸੰਕਲਪ ਨੂੰ ਦਰਸਾਉਂਦਾ ਹੈ। ਭਾਜਪਾ ਨੇ ਹਮੇਸ਼ਾ ਦੇਸ਼ ਦੇ ਮਹਾਨ ਸੰਤਾਂ ਅਤੇ ਗੁਰੂਆਂ ਦੀ ਆਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਸਤਿਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੀ ਰਾਸ਼ਟਰੀ ਪੱਧਰ 'ਤੇ ਮਨਾਂ ਚੁੱਕੀ ਹੈ ਅਤੇ ਹੁਣ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲੋਕ ਅੰਦੋਲਨ ਬਣਾਉਣ ਲਈ ਵਚਨਬੱਧ ਹੈ।

ਰਾਜੂ ਨੇ ਦੱਸਿਆ ਕਿ 29 ਜੁਲਾਈ ਨੂੰ ਵਾਰਾਣਸੀ ਤੋਂ ਪਵਿੱਤਰ ਮਿੱਟੀ ਦੀ ਰਾਸ਼ਟਰਵਿਆਪੀ ਯਾਤਰਾ ਦਾ ਸ਼ੁਭਾਰੰਭ ਹੋਇਆ ਸੀ। 1 ਅਗਸਤ ਨੂੰ ਇਸ ਦੇ ਪੰਜਾਬ ਪਹੁੰਚਣ ਨਾਲ ਸੂਬੇ ਵਿੱਚ ਇਸ ਇਤਿਹਾਸਕ ਅਭਿਆਨ ਦੀ ਰਸਮੀ ਸ਼ੁਰੂਆਤ ਹੋਵੇਗੀ।

ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਹਰ ਵਰਗ ਦੇ ਲੋਕ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਸੰਤ ਗੁਰੂ ਰਵਿਦਾਸ ਜੀ ਮਹਾਰਾਜ ਦੇ ਸ਼ਾਂਤੀ, ਸਮਾਨਤਾ, ਏਕਤਾ ਅਤੇ ਸਮਾਜਿਕ ਸਦਭਾਵਨਾ ਦੇ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣਗੇ।

Have something to say? Post your comment

 
 
 
 

ਪੰਜਾਬ

ਆਪ ਸਰਕਾਰ ਦੌਰਾਨ 10 ਪੇਪਰ ਹੋਏ ਲੀਕ, ਮੰਗ ਪੱਤਰ ਸੌਂਪਿਆ ਰਾਜਪਾਲ ਨੂੰ ਸੁਖਬੀਰ ਨੇ ਮੰਗੀ ਸੀਬੀਆਈ ਦੀ ਜਾਂਚ

ਅੱਠਵੇਂ ਦਿਨ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਸ਼ਹੀਦ ਊਧਮ ਸਿੰਘ ਸ਼ਹੀਦੀ ਦਿਵਸ ਮੌਕੇ “ਖੇਤੀ ਸੰਕਟ” ਬਾਰੇ ਪੁਸਤਕ ਲੋਕ ਅਰਪਣ

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ- ਗਿਆਨੀ ਹਰਪ੍ਰੀਤ ਸਿੰਘ

ਕੀ ਜੂਨ ਚੁਰਾਸੀ ਦੇ ਵਹਿਸ਼ੀ ਹਮਲੇ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮਿਲ ਚੁੱਕੀ ਹੈ?-ਰਵੀਇੰਦਰ ਸਿੰਘ

30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾ

ਦ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਬਾਰੇ ਪਹੁੰਚੇ ਸਰਕਾਰੀ ਦਸਤਾਵੇਜਾਂ ਨੂੰ ਕੀਤਾ ਰਦ ਜਵਾਬ ਤਸਲੀਬਖਸ਼ ਨਹੀ -ਜਥੇਦਾਰ ਗੜਗੱਜ

ਅਮਰੀਕਾ ਨਾਲ ਚੱਲ ਰਹੀ ਮੁਕਤ ਵਪਾਰ ਸਮਝੌਤੇ ਦੀ ਗੱਲਬਾਤ ਰੱਦ ਕੀਤੀ ਜਾਵੇ: ਮਨਜੀਤ ਧਨੇਰ

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ 'ਬੀੜ' ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ