BREAKING NEWS
ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਅੱਠਵੇਂ ਦਿਨ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 31, 2026 07:50 PM

ਅੰਮ੍ਰਿਤਸਰ-ਸਰਕਾਰ ਅੰਦਰ ਬੈਠੇ ਸਾਰੇ ਸਿੱਖ ਵਿਧਾਇਕ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਰਦਾਸ ਕਰਕੇ ਕੀਤੇ ਫੈਸਲੇ ਨੂੰ ਲਾਗੂ ਕਰਵਾਉਣ ਲਈ ਆਪਣਾ ਬਣਦਾ ਰੋਲ ਨਿਭਾਉਣ। ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੇ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਣ ਤੋਂ ਪਹਿਲਾਂ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਲਈ ਸਭ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ ਪੰਥ ਹੈ। ਜੋ ਵੀ ਗੱਲ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਗੁਰੂ ਪੰਥ ਦੇ ਸਿਧਾਂਤਾਂ ਦੇ ਵਿਰੁੱਧ ਹੋਵੇਗੀ, ਉਸ ਨੂੰ ਸਿੱਖ ਕਦੇ ਵੀ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਬਣਾਏ ਜਾ ਰਹੇ ਐਕਟ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਪੰਥ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਹਕੀਕਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੀ ਗੱਲ ਬਿਲਕੁਲ ਸਿੱਧੀ ਅਤੇ ਸਪੱਸ਼ਟ ਹੈ, ਜੇ ਕੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ ਤਾਂ ਉਸ ਦੋਸ਼ੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦਾ ਕਾਨੂੰਨ ਬਣਾਇਆ ਜਾਵੇ ਸਿੱਖ ਪੰਥ ਨੂੰ ਇਸ `ਤੇ ਕੋਈ ਇਤਰਾਜ਼ ਨਹੀਂ। ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਕਿਸ ਨੂੰ ਦੇਣਾ ਹੈ, ਇਸ ਦੀ ਸੇਵਾ, ਮਰਿਆਦਾ ਅਤੇ ਜ਼ਿੰਮੇਵਾਰੀ ਕਿਸ ਦੀ ਹੈ ਇਹ ਸਿਰਫ਼ ਅਤੇ ਸਿਰਫ਼ ਗੁਰੂ ਪੰਥ ਦਾ ਅਧਿਕਾਰ ਹੈ। ਇਸ ਵਿੱਚ ਕਿਸੇ ਸਰਕਾਰ ਜਾਂ ਸਰਕਾਰੀ ਅਧਿਕਾਰੀ ਨੂੰ ਦਖ਼ਲ ਦੇਣ ਦਾ ਕੋਈ ਹੱਕ ਨਹੀਂ। ਕੋਈ ਸਰਕਾਰੀ ਅਧਿਕਾਰੀ ਸਿੱਖਾਂ ਦੇ ਘਰਾਂ ਵਿੱਚ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਜਾਂਚ ਕਰੇ, ਤਾਂ ਇਹ ਸਿੱਖ ਧਰਮ ਦੀ ਧਾਰਮਿਕ ਆਜ਼ਾਦੀ ਅਤੇ ਗੁਰੂ-ਸਿੱਖ ਦੇ ਪਵਿੱਤਰ ਰਿਸ਼ਤੇ ਵਿੱਚ ਸਿੱਧਾ ਦਖ਼ਲ ਹੈ। ਅਸੀਂ ਇਸ ਨੂੰ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕਰ ਸਕਦੇ। ਉਨ੍ਹਾਂ ਸਰਕਾਰ ਨੂੰ ਸਪੱਸ਼ਟ ਕੀਤਾ ਕਿ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਵਾਲੇ ਪ੍ਰਬੰਧ ਨਾਲ ਸਾਨੂੰ ਕੋਈ ਇਤਰਾਜ਼ ਨਹੀਂ, ਪਰ ਜਿੱਥੇ ਸਿੱਖ ਧਰਮ ਦੀ ਮਰਿਆਦਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਅਤੇ ਗੁਰੂ ਪੰਥ ਦੇ ਅਧਿਕਾਰਾਂ ਵਿੱਚ ਦਖ਼ਲ ਦੀ ਗੱਲ ਆਵੇਗੀ, ਉੱਥੇ ਅਸੀਂ ਪਹਿਲਾਂ ਵੀ ਇਨਕਾਰ ਕੀਤਾ ਸੀ, ਅੱਜ ਵੀ ਕਰਦੇ ਹਾਂ ਅਤੇ ਭਵਿੱਖ ਵਿੱਚ ਵੀ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਆਪਣੇ ਧਰਮ ਵਿੱਚ ਦਖ਼ਲਅੰਦਾਜ਼ੀ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਵਾਰ-ਵਾਰ ਸਮਝਾਉਣ ਦੇ ਬਾਵਜੂਦ ਜੇ ਚਲਾਕੀਆਂ ਨਾਲ ਇਸ ਮਾਮਲੇ ਨੂੰ ਪੇਸ਼ ਕੀਤਾ ਜਾਂਦਾ ਹੈ ਅਤੇ ਇਹ ਪ੍ਰਚਾਰ ਕੀਤਾ ਜਾਂਦਾ ਹੈ ਕਿ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਤਾਂ ਇਹ ਸੱਚਾਈ ਦੇ ਉਲਟ ਹੈ। ਉਨ੍ਹਾਂ ਸਿੱਖ ਵਿਧਾਇਕਾਂ ਨੂੰ ਆਖਿਆ ਕਿ ਸਿੱਖ ਲਈ ਸਭ ਤੋਂ ਪਹਿਲਾਂ ਗੁਰੂ ਅਤੇ ਗੁਰੂ ਪੰਥ ਹੈ। ਸਰਕਾਰ ਆਉਂਦੀ ਜਾਂਦੀ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਮਦਾਂ ਨੂੰ ਹਟਾਇਆ ਜਾਵੇ ਜਿਸ ਪ੍ਰਤੀ ਸੰਗਤ ਦੇ ਇਤਰਾਜ ਹਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੋਈ ਆਮ ਸੰਸਥਾ ਨਹੀਂ, ਸਗੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਉਹ ਸਰਵਉੱਚ ਅਸਥਾਨ ਹੈ ਜੋ ਗੁਰਮਤਿ ਸਿਧਾਂਤਾਂ ਦੀ ਰੱਖਿਆ ਅਤੇ ਪੰਥ ਦੀ ਅਗਵਾਈ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਉੱਤੇ ਸਵਾਲ ਖੜ੍ਹੇ ਕਰਨ ਅਤੇ ਇਸ ਦੇ ਅਧਿਕਾਰਾਂ ਨੂੰ ਸੀਮਤ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਸਮਝਣਾ ਚਾਹੀਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੋਈ ਦੁਨਿਆਵੀ ਤਖ਼ਤ ਨਹੀਂ, ਸਗੋਂ ਅਕਾਲ ਪੁਰਖ ਦਾ ਤਖ਼ਤ ਹੈ, ਜਿਸ ਦੀ ਮਰਯਾਦਾ ਅਤੇ ਫ਼ੈਸਲੇ ਸਿੱਖ ਪੰਥ ਲਈ ਸਰਵਉੱਚ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਾਲ ਹੀ ਵਿੱਚ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਵਿਧਾਇਕਾਂ ਅਤੇ ਮੰਤਰੀਆਂ ਨੇ ਭਰੋਸਾ ਦਿੱਤਾ, ਅਰਦਾਸ ਕੀਤੀ ਅਤੇ ਜੈਕਾਰੇ ਲਗਾ ਕੇ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਦਾ ਵਚਨ ਦਿੱਤਾ। ਪਰ ਅਫ਼ਸੋਸ ਕਿ ਵਾਅਦੇ ਅਨੁਸਾਰ ਸੋਧਾਂ ਕਰਨ ਦੀ ਬਜਾਏ ਸਰਕਾਰ ਵੱਲੋਂ ਕੇਵਲ ਇੱਕ ਸਪੱਸ਼ਟੀਕਰਨ ਪੱਤਰ ਭੇਜਿਆ ਗਿਆ, ਜੋ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਜਾਪਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ਨੂੰ ਨਜ਼ਰਅੰਦਾਜ਼ ਕਰਨਾ ਸਿੱਖ ਪੰਥ ਕਦੇ ਪ੍ਰਵਾਨ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸਮੇਂ-ਸਮੇਂ ਦੀਆਂ ਹਕੂਮਤਾਂ ਨੇ ਸਿੱਖ ਮਰਯਾਦਾ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਡੋਲਤਾ ਨਾਲ ਪੰਥ ਨੂੰ ਸਹੀ ਮਾਰਗ ਮਿਲਦਾ ਰਿਹਾ। ਉਨ੍ਹਾਂ ਕਿਹਾ ਕਿ "ਮੀਰੀ-ਪੀਰੀ ਖ਼ਾਲਸਾ ਮਾਰਚ" ਦਾ ਮਕਸਦ ਕਿਸੇ ਨਾਲ ਟਕਰਾਅ ਨਹੀਂ, ਸਗੋਂ ਗੁਰੂ ਸਾਹਿਬ ਦੇ ਸਦੀਵੀ ਸਿਧਾਂਤਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਸਿੱਖ ਕੌਮ ਦੇ ਅਧਿਕਾਰਾਂ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਖਾਲਸਾ ਮਾਰਚ ਸਾਨੂੰ ਆਪਣੇ ਇਤਿਹਾਸ, ਆਪਣੀ ਵਿਰਾਸਤ ਅਤੇ ਗੁਰੂ ਦੀ ਬਖ਼ਸ਼ੀ ਹੋਈ ਮੀਰੀ-ਪੀਰੀ ਦੀ ਸੋਚ ਨਾਲ ਹੋਰ ਮਜ਼ਬੂਤੀ ਨਾਲ ਜੋੜੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਦੇ ਸਿਧਾਂਤਾਂ ਨੂੰ ਅਪਣਾਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਦਾ ਸਤਿਕਾਰ ਕਰੀਏ ਅਤੇ ਗੁਰੂ ਦੀ ਬਖ਼ਸ਼ੀ ਹੋਈ ਸਾਂਝੀਵਾਲਤਾ, ਸੱਚ ਅਤੇ ਇਨਸਾਫ਼ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਈਏ।
ਅੱਠਵੇਂ ਦਿਨ ਅੱਜ ਇਹ ਖਾਲਸਾ ਮਾਰਚ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਤੋਂ ਅਗਲੇ ਪੜਾਅ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਫਰੀਦਕੋਟ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਆਰੰਭਤਾ ਸਮੇਂ ਅਰਦਾਸ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ਼ੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਭਾਈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ, ਕੌਮੀ ਏਕਤਾ, ਪੰਥਕ ਚੇਤਨਾ ਅਤੇ ਨੌਜਵਾਨੀ ਨੂੰ ਸਿੱਖ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਖਾਲਸਾ ਮਾਰਚ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ ਹੈ।
ਮੀਰੀ ਪੀਰੀ ਖਾਲਸਾ ਮਾਰਚ ਦਾ ਪੁਲਿਸ ਲਾਈਨ, ਗੁਰਦੁਆਰਾ ਗਿਆਨ ਗੋਦੜੀ ਸਾਹਿਬ, ਟਿੱਬੀ ਭਰਾਈਆਂ, ਸੰਧਵਾਂ, ਬੱਤੀਆਂ ਵਾਲਾ ਚੌਂਕ ਕੋਟਕਪੁਰਾ, ਬੱਸ ਸਟੈਂਡ, ਤਿੰਨ ਕੋਣੀ, ਦਾਣਾ ਮੰਡੀ, ਢਿੱਲਵਾਂ ਕਲਾਂ, ਬਹਿਬਲ ਕਲਾਂ, ਬਰਗਾੜੀ, ਗੋਦਾਰਾ, ਲੰਭਵਾਲੀ, ਬਾਜਾਖਾਨਾ, ਸੇਢਾ ਸਿੰਘ ਵਾਲਾ, ਕੋਠੇ ਸੰਤਾਂ ਵਿਖੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ। ਖ਼ਾਲਸਾ ਮਾਰਚ ਦਾ ਅੱਜ ਰਾਤ ਦਾ ਪੜਾਅ ਗੁਰਦੁਆਰਾ ਗੰਗਸਰ ਸਾਹਿਬ ਜੈਤੋ (ਫ਼ਰੀਦਕੋਟ) ਵਿਖੇ ਹੋਵੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਖ਼ਾਲਸਾ ਮਾਰਚ ਨਾਲ ਚੱਲ ਰਹੀ ਗੁਰੂ ਸਾਹਿਬਾਨ ਅਤੇ ਸ਼ਹੀਦ ਸਿੰਘਾਂ ਦੇ ਸ਼ਸ਼ਤਰਾਂ ਵਾਲੀ ਬੱਸ ਅਤੇ ਵੱਖ-ਵੱਖ ਗੱਡੀਆਂ ’ਤੇ ਲਗਾਏ ਗਏ ਸ਼ਹੀਦ ਸਿੰਘਾਂ ਦੇ ਸਚਿੱਤਰ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਖਾਲਸਾ ਮਾਰਚ ਦੌਰਾਨ ਨੌਜਵਾਨਾਂ ਨੇ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਲਿਖੀਆਂ ਤਖ਼ਤੀਆਂ ਲਹਿਰਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਭਾਵਨਾ ਪ੍ਰਗਟਾਈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇ ਹਲਕਾ ਇੰਚਾਰਜ ਸ. ਪਰਮਬੰਸ ਸਿੰਘ ਬੰਟੀ ਰਮਾਨਾ, ਸ. ਮਨਤਾਰ ਸਿੰਘ ਬਰਾੜ, ਸ. ਸੂਬਾ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ. ਨਵਤੇਜ ਸਿੰਘ ਕਾਉਣੀ, ਵਿਧਾਇਕ ਸ. ਗੁਰਦਿੱਤ ਸਿੰਘ, ਸ. ਗੁਰਚੇਤ ਸਿੰਘ ਬਰਗਾੜੀ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਸ. ਸੁਖਰਾਜ ਸਿੰਘ ਨਿਆਮੀਵਾਲਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਗੁਰਮੀਤ ਸਿੰਘ ਮੁਕਤਸਰੀ, ਇੰਚਾਰਜ ਸ. ਗੁਰਪ੍ਰੀਤ ਸਿੰਘ ਰੋਡੇ, ਸ. ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਸ. ਯੁਵਰਾਜ ਸਿੰਘ, ਸ. ਸੰਦੀਪ ਸਿੰਘ ਕਲੋਤਾ, ਇੰਚਾਰਜ ਸ. ਸੁਖਵਿੰਦਰ ਸਿੰਘ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸ. ਗੁਰਸੇਵਕ ਸਿੰਘ ਭਾਣਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਸਾਡੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨ ਜ਼ਰੂਰੀ: ਮੁੱਖ ਮੰਤਰੀ ਮਾਨ

ਪਿਛਲੇ 12 ਸਾਲਾਂ ਤੋਂ ਨਫ਼ਰਤ, ਵਟਸਐਪ ਯੂਨੀਵਰਸਿਟੀ ਦੇ ਦਮ 'ਤੇ 'ਵੰਡਪਾਊ ਤੇ ਰਾਜ ਕਰੋ' ਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਮੀਤ ਹੇਅਰ

ਕਾਂਗਰਸ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ, ਰਾਜਾ ਵੜਿੰਗ 'ਆਪ' ਵਿਰੁੱਧ ਅਫਵਾਹਾਂ ਫੈਲਾਉਣ ਦੀ ਬਜਾਏ ਆਪਣਾ ਘਰ ਸੰਭਾਲਣ: ਬਲਤੇਜ ਪੰਨੂ

ਆਪ ਸਰਕਾਰ ਦੌਰਾਨ 10 ਪੇਪਰ ਹੋਏ ਲੀਕ, ਮੰਗ ਪੱਤਰ ਸੌਂਪਿਆ ਰਾਜਪਾਲ ਨੂੰ ਸੁਖਬੀਰ ਨੇ ਮੰਗੀ ਸੀਬੀਆਈ ਦੀ ਜਾਂਚ

ਸ਼ਹੀਦ ਊਧਮ ਸਿੰਘ ਸ਼ਹੀਦੀ ਦਿਵਸ ਮੌਕੇ “ਖੇਤੀ ਸੰਕਟ” ਬਾਰੇ ਪੁਸਤਕ ਲੋਕ ਅਰਪਣ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ- ਭਾਜਪਾ

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ- ਗਿਆਨੀ ਹਰਪ੍ਰੀਤ ਸਿੰਘ

ਕੀ ਜੂਨ ਚੁਰਾਸੀ ਦੇ ਵਹਿਸ਼ੀ ਹਮਲੇ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮਿਲ ਚੁੱਕੀ ਹੈ?-ਰਵੀਇੰਦਰ ਸਿੰਘ

30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾ