ਖੇਡ

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਕੇਮਰੂਨ ਦੇ ਮੁੱਕੇਬਾਜ਼ ਨੂੰ ਕੀਤਾ ਚਿੱਤ

ਕੌਮੀ ਮਾਰਗ ਬਿਊਰੋ | July 31, 2026 07:52 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਦੁਬਈ ਵਿਖੇ ਮੁੱਕੇਬਾਜ਼ੀ ਦੇ ਹੋਏ ਪ੍ਰੋਫੈਸ਼ਨਲ ਮੁਕਾਬਲੇ ’ਚ ਕੇਮਰੂਨ ਦੇ 8 ਪ੍ਰਤੀਯੋਗਤਾਵਾਂ ’ਚ ਜਿੱਤ ਦਰਜ ਕਰਵਾਉਣ ਵਾਲੇ ਬਾਕਸਰ ਨੂੰ ਚਿੱਤ ਕਰਕੇ ਕਾਲਜ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਵਿਦਿਆਰਥੀ ਨਵਰੂਪ ਸਿੰਘ ਨੇ ਕੇਮਰੂਨ ਦੇ ਜੂਨੀਅਰ ਮੇਸੀ ਨੂੰ ਫਾਈਨਲ ’ਚ 6 ਰਾਊਂਡ ਦੇ ਮੁਕਾਬਲੇ ਵਿੱਚ ਹਰਾ ਕੇ ਫ਼ਤਿਹ ਹਾਸਲ ਕੀਤੀ।

ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਖਿਡਾਰੀ ਨਵਰੂਪ ਸਿੰਘ ਨੂੰ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆਂ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਸਰੀਰਿਕ ਸਿੱਖਿਆ ਵਿਭਾਗ ਦੇ ਮੁੱਖੀ ਡਾ. ਦਲਜੀਤ ਸਿੰਘ ਅਤੇ ਬਾਕਸਿੰਗ ਕੋਚ ਸ: ਬਲਜਿੰਦਰ ਸਿੰਘ ਦੁਆਰਾ ਵਿਦਿਆਰਥੀ ਨੂੰ ਕਰਵਾਏ ਸਖ਼ਤ ਅਭਿਆਸ ਦੀ ਸ਼ਲਾਘਾ ਕਰਦਿਆਂ ਜਾਣਕਾਰੀ ਦਿੱਤੀ ਕਿ ਨਵਰੂਪ ਸਿੰਘ ਜੋ ਕਿ ਕਾਲਜ ਵਿਖੇ ਬੀ. ਏ. ਤੀਜੇ ਸਾਲ ਦਾ ਹੋਣਹਾਰ ਵਿਦਿਆਰਥੀ ਹੈ, ਨੇ 69 ਕਿਲੋ ਭਾਰ ਵਰਗ ’ਚ ਜਿੱਤ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਮੁਕਾਬਲੇ ਦੌਰਾਨ ਭਾਰਤ ਦੇ 5 ਖਿਡਾਰੀਆਂ ਗੁਰਪ੍ਰੀਤ ਸਿੰਘ, ਨੀਰਜ ਸੈਣੀ, ਅਕਾਸ਼ਦੀਪ ਸਿੰਘ ਆਦਿ ਨੇ ਹਿੱਸਾ ਲਿਆ, ਜਿਸ ਦੌਰਾਨ ਕਾਲਜ ਦੇ ਇਕਲੌਤੇ ਖਿਡਾਰੀ ਨਵਰੂਪ ਨੇ 69 ਕਿਲੋਗ੍ਰਾਮ ’ਚ ਆਪਣੇ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਡਾ. ਰੰਧਾਵਾ ਨੇ ਕਿਹਾ ਕਿ 8 ਵਾਰ ਜਿੱਤ ਪ੍ਰਾਪਤ ਕਰਨ ਵਾਲੇ ਜੂਨੀਅਰ ਮੇਸੀ ਨੂੰ ਉਕਤ ਮੁਕਾਬਲੇ ਦੌਰਾਨ ਨਵਰੂਪ ਸਿੰਘ ਨੇ ਅਜਿਹਾ ‘ਪੰਚ’ ਲਗਾਇਆ ਕਿ ਉਸ ਨੂੰ ਹਾਰ ਦਾ ਮੂੰਹ ਵੇਖਣਾ ਨਸੀਬ ਹੋਇਆ, ਜੋ ਕਿ ਜੂਨੀਅਰ ਮੇਸੀ ਦੀ ਪਹਿਲੀ ਹਾਰ ਸੀ। ਉਨ੍ਹਾਂ ਕਿਹਾ ਕਿ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਿੱਦਿਅਕ ਪੱਖੋਂ ਵਿਦਿਆਰਥੀਆਂ ਨੂੰ ਮਜ਼ਬੂਤ ਕਰਨ ਦੇ ਨਾਲ‐ਨਾਲ ਖੇਡਾਂ, ਸੱਭਿਆਚਾਰਕ ਤੇ ਹੋਰਨਾਂ ਗਤੀਵਿਧੀਆਂ ’ਚ ਵੀ ਮਾਹਿਰ ਬਣਾਇਆ ਜਾ ਰਿਹਾ ਹੈ ਤਾਂ ਜੋ ਕਿ ਆਉਣ ਵਾਲੇ ਸਮੇਂ ’ਚ ਵਿਦਿਆਰਥੀਆਂ ਦਾ ਭਵਿੱਖ ਉਜਵਲ ਹੋ ਸਕੇ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਸਿਖ਼ਰਾਂ ਨੂੰ ਛੂਹਣ ਦੀਆਂ ਸ਼ੁਭ ਇਛਾਵਾਂ ਦੇ ਕੇ ਹੌਂਸਲਾ ਅਫ਼ਜਾਈ ਕੀਤੀ।

Have something to say? Post your comment

 
 
 
 

ਖੇਡ

ਅਕਾਲ ਅਕੈਡਮੀ ਦੀ ਹਰਸ਼ਦੀਪ ਕੌਰ ਨੇ ਸੀ.ਬੀ.ਐੱਸ.ਈ. ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾ, ਨੈਸ਼ਨਲ ਅਥਲੈਟਿਕ ਮੀਟ ਲਈ ਹੋਈ ਚੋਣ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਦਰਸ਼ਕਾਂ ਨੇ ਭਰੀ ਹਾਜ਼ਰੀ

ਗੁਰਿੰਦਰਵੀਰ ਅਤੇ ਅਨੀਮੇਸ਼ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਦਲ ਦੀ ਕਰਨਗੇ ਅਗਵਾਈ

1 ਅਪ੍ਰੈਲ ਨੂੰ ਜਨਮੇ ਦੋ ਮਹਾਨ ਭਾਰਤੀਆਂ ਨੇ ਖੇਡ ਜਗਤ ਨੂੰ ਮਾਣ ਦਿਵਾਇਆ

ਪਰਗਟ ਸਿੰਘ: ਭਾਰਤੀ ਹਾਕੀ ਦਾ 'ਸੂਰਾਮਾ', ਜਿਸਨੇ ਸਿਰਫ਼ ਛੇ ਮਿੰਟਾਂ ਵਿੱਚ ਚਾਰ ਗੋਲ ਕਰਕੇ ਮੈਚ ਬਚਾਇਆ

ਮਨਪ੍ਰੀਤ ਕੌਰ: ਦੇਸ਼ ਦੀ ਚੋਟੀ ਦੀ ਸ਼ਾਟ ਪੁਟਰ, ਜਿਸਦਾ ਕਰੀਅਰ ਵਿਵਾਦਾਂ ਕਾਰਨ ਰੁਕ ਗਿਆ ਸੀ

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ

ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ

ਪੰਜਾਬ ਦੇ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਵਧੀਕੀਆਂ ਖਿਲਾਫ ਝੰਡਾ ਚੁੱਕਿਆ