BREAKING NEWS
ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲਸਕੂਲ ਸਿੱਖਿਆ ਵਿਭਾਗ ਨੂੰ ਸਿੱਖਿਆ ਖੇਤਰ ਦੀਆਂ ਯੂਨੀਅਨਾਂ ਦੀਆਂ ਬਕਾਇਆ ਮੰਗਾਂ 'ਤੇ ਕਾਰਵਾਈ ਤੇਜ਼ ਕਰਨ ਲਈ ਕਿਹਾ ਗਿਆ: ਹਰਪਾਲ ਸਿੰਘ ਚੀਮਾ*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ

ਆਪ ਸਰਕਾਰ ਦੌਰਾਨ 10 ਪੇਪਰ ਹੋਏ ਲੀਕ, ਮੰਗ ਪੱਤਰ ਸੌਂਪਿਆ ਰਾਜਪਾਲ ਨੂੰ ਸੁਖਬੀਰ ਨੇ ਮੰਗੀ ਸੀਬੀਆਈ ਦੀ ਜਾਂਚ

ਕੌਮੀ ਮਾਰਗ ਬਿਊਰੋ | July 31, 2026 07:59 PM

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਬਰਨਾਲਾ ਵਿਚ ਐਸ ਸੀ ਮਹਿਲਾਵਾਂ ਤੇ ਸਫਾਈ ਸੇਵਕਾਂ ’ਤੇ ਬਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਦੇ ਮਾਮਲੇ ਵਿਚ ਦਖਲ ਦੇ ਕੇ ਨਿਆਂਇਕ ਜਾਂਚ ਦੇ ਹੁਕਮ ਦੇਣ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ  ਸਰਕਾਰ ਦੇ ਰਾਜ ਵਿਚ 10 ਪੇਪਰ ਲੀਕ ਹੋਣ ਦੇ ਮਾਮਲੇ ਦੀ ਸੀ ਬੀ ਆਈ ਜਾਂਚ ਦੇ ਹੁਕਮ ਦੇਣ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਕ ਵਫਦ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਦੋ ਮੰਗ ਪੱਤਰ ਸੌਂਪ ਕੇ ਅਪੀਲ ਕੀਤੀ ਕਿ ਉਹ ਬਰਨਾਲਾ ਵਿਚ ਸਫਾਈ ਸੇਵਕਾਂ ਦੀ ਬਰੇਹਿਮੀ ਨਾਲ ਕੁੱਟਮਾਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦੇ ਕੇ ਲੋਕਤੰਤਰ ਦੀ ਰਾਖੀ ਕਰਨ ਅਤੇ ਆਪ ਸਰਕਾਰ ਦੇ ਰਾਜ ਵਿਚ ਵਾਰ-ਵਾਰ ਪੇਪਰ ਲੀਕ ਹੋਣ ਤੇ ਪ੍ਰੀਖਿਆਵਾਂ ਕਰਵਾਉਣ ਵਿਚ ਬੇਨਿਯਮੀਆਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਤ ਹੋਏ 10 ਲੱਖ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਬਣਾਉਣ।


ਪੱਤਰਕਾਰਾਂ ਨੂੰ ਮੰਗ ਪੱਤਰ ਦੇ ਵੇਰਵੇ ਸੌਂਪਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੇ ਵਫਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਬਰਨਾਲਾ ਘਟਨਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜਾਂ ਸਾਬਕਾ ਜੱਜ ਦੀ ਅਗਵਾਈ ਹੇਠ ਟੀਮ ਬਣਵਾ ਕੇ ਨਿਆਂਇਕ ਜਾਂਚ ਕਰਵਾਉਣ। ਉਹਨਾਂ ਦੱਸਿਆ ਕਿ ਅਸੀਂ ਰਾਜਪਾਲ ਨੂੰ ਦੱਸਿਆ ਕਿ ਆਪ ਸਰਕਾਰ ਨੇ ਪੁਲਿਸ ਨੂੰ ਗੁੰਡਿਆਂ ਵਾਂਗੂ ਵਰਤਿਆ ਹੈ ਤੇ ਸਾਰੇ ਲੋਕਤੰਤਰੀ ਢੰਗ ਨਾਲ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਕੁਚਲਣ ਦੇ ਹੁਕਮ ਦਿੱਤੇ ਗਏ ਸਨ। ਉਹਨਾਂ ਕਿਹਾ ਕਿ ਅਸੀਂ ਇਸੇ ਵਾਸਤੇ ਮੰਗ ਕੀਤੀ ਹੈ ਕਿ ਡੀ ਐਸ ਪੀ ਸਤਵੀਰ ਸਿੰਘ ਬੈਂਸ ਤੇ ਹੋਰ ਪੁਲਿਸ ਅਧਿਕਾਰੀਆਂ ਦੇ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਜਾਵੇ ਜਿਹਨਾਂ ਨੇ ਮਹਿਲਾਵਾਂ ਅਤੇ ਸਫਾਈ ਸੇਵਕਾਂ ਦੇ ਸਿਰਾਂ ’ਤੇ ਡਾਂਗਾਂ ਵਰ੍ਹਾਈਆਂ ਹਨ। ਉਹਨਾਂ ਕਿਹਾ ਕਿ ਇਹਨਾਂ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ।


ਸਰਦਾਰ ਬਾਦਲ ਨੇ ਰਾਜਪਾਲ ਨੂੰ ਦੱਸਿਆ ਕਿ ਫੱਟੜ ਸਫਾਈ ਸੇਵਕਾਂ ਨੂੰ ਢੁਕਵਾਂ ਮੁਆਵਜ਼ਾ ਤੇ ਸੁਚੱਜੀ ਮੈਡੀਕਲ ਸੰਭਾਲ ਦੀ ਸਹੂਲਤ ਵੀ ਨਹੀਂ ਮਿਲ ਰਹੀ। ਉਹਨਾਂ ਮੰਗ ਕੀਤੀ ਕਿ ਸਫਾਈ ਵਰਕਰਾਂ ਨਾਲ ਤੁਰੰਤ ਵਾਜਬ ਗੱਲਬਾਤ ਸ਼ੁਰੂ ਕੀਤੀ ਜਾਵੇ ਤੇ ਉਹਨਾਂ ਦੀਆਂ ਚਿਰੋਕਣੀਆਂ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ।


ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਸਰਕਾਰੀ ਭਰਤੀਆਂ ਵਿਚ 10 ਪੇਪਰ ਲੀਕ ਹੋਣ ਤੇ ਬੇਨਿਯਮੀਆਂ ਦੀ ਜਾਣਕਾਰੀ ਵੀ ਦਿੱਤੀ। ਵਫਦ ਨੇ ਰਾਜਪਾਲ ਨੂੰ ਦੱਸਿਆ ਕਿ ਇਹ ਪ੍ਰਭਾਵ ਬਣ ਰਿਹਾ ਹੈ ਕਿ ਆਪ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪ੍ਰੀਖਿਆਵਾਂ ਦੇ ਪੇਪਰ ਲੀਕ ਹੋ ਰਹੇ ਹਨ ਤੇ ਇਹ ਸੰਗਠਿਤ ਅਪਰਾਧ ਨੈਟਵਰਕ ਵੱਲੋਂ ਪੈਸੇ ਦੇ ਕੇ ਨੌਕਰੀਆਂ ਦੇਣ ਦਾ ਇਕ ਪੂਰਾ ਸਕੈਂਡਲ ਹੈ। ਵਫਦ ਨੇ ਮੰਗ ਕੀਤੀ ਕਿ ਮੁੱਖ ਮੰਤਰੀ, ਮੰਤਰੀਆਂ ਤੇ ਆਪ ਆਗੂਆਂ, ਸਰਕਾਰੀ ਅਧਿਕਾਰੀਆਂ ਤੇ ਪ੍ਰਾਈਵੇਟ ਵਿਅਕਤੀਆਂ ਦੀ ਪ੍ਰੀਖਿਆ ਘੁਟਾਲੇ ਵਿਚ ਭੂਮਿਕਾ ਦੀ ਸੀ ਬੀ ਆਈ ਵੱਲੋਂ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਨੇ ਸਾਰੇ ਡਿਜੀਟਲ ਰਿਕਾਰਡ, ਸੀ ਸੀ ਟੀ ਵੀ ਫੁਟੇਜ, ਸਰਵਰਾਂ, ਸੰਚਾਰ ਰਿਕਾਰਡ ਤੇ ਪ੍ਰੀਖਿਆ ਨਾਲ ਸਬੰਧਤ ਦਸਤਾਵੇਜ਼ਾਂ ਦੀ ਫੋਰੈਂਸਿਕ ਜਾਂਚ ਵੀ ਹੋਣੀ ਚਾਹੀਦੀ ਹੈ। ਵਫਦ ਨੇ ਇਹ ਵੀ ਮੰਗ ਕੀਤੀ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ ਲਈਆਂ ਗਈਆਂ ਪ੍ਰੀਖਿਆਵਾਂ ਦਾ ਵਿਆਪਕ ਆਡਿਟ ਵੀ ਕਰਵਾਇਆ ਜਾਵੇ।


ਇਕ ਹੋਰ ਅਹਿਮ ਤੇ ਗੰਭੀਰ ਘਟਨਾਕ੍ਰਮ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਰਾਜਪਾਲ ਨੂੰ ਦੱਸਿਆ ਕਿ ਆਪ ਸਰਕਾਰ ਵੱਲੋਂ ਹੋਰ ਰਾਜਾਂ ਵਿਚ ਪਾਰਟੀ ਦਾ ਵਿਸਥਾਰ ਕਰਨ ਵਾਸਤੇ ਸਰਕਾਰੀ ਨੌਕਰੀਆਂ ਦਾ ਵੱਡਾ ਹਿੱਸਾ ਬਾਹਰਲਿਆਂ ਨੂੰ ਦਿੱਤਾ ਜਾ ਰਿਹਾ ਹੈ। ਵੁਹਨਾਂ ਕਿਹਾ ਕਿ ਪੰਜਾਬ ਵਿਚ ਅੱਧੇ ਤੋਂ ਵੱਧ ਨੌਕਰੀਆਂ ਬਾਹਰਲਿਆਂ ਨੂੰ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਆਪ ਨੂੰ ਰਾਜਸਥਾਨ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿਚ ਲਾਭ ਮਿਲ ਸਕੇ।


ਵਫਦ ਨੇ ਇਹ ਵੀ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਹੋਏ ਫਾਰਮੇਸੀ ਅਫਸਰਾਂ ਦੀ ਪ੍ਰੀਖਿਆ ਦੇ ਪੇਪਰ ਲੀਕ ਕੀਤੇ ਗਏ ਤੇ ਬਲੂਟੁੱਥ ਰਿਸੀਵਰਾਂ ਸਮੇਤ ਆਧੁਨਿਕ ਇਲੈਕਟ੍ਰਾਨਿਕ ਯੰਤਰਾਂ ਤੇ ਮਿਨੀਏਚਰ ਹੈਡਫੋਨਾਂ ਦੀ ਵਰਤੋਂ ਕਰ ਕੇ ਪੰਜਾਬ ਵਿਚ ਸਰਕਾਰੀ ਭਰਤੀ ਦੀ ਅਖੰਡਤਾ ਭੰਗ ਕੀਤੀ ਗਈ ਤੇ ਇਹ ਸਭ ਪੇਪਰ ਲੀਕ ਦਾ ਹਿੱਸਾ ਸੀ। ਵਫਦ ਨੇ ਦੱਸਿਆ ਕਿ ਜਿਹੜੇ ਪੇਪਰ ਲੀਕ ਹੋਏ ਉਹਨਾਂ ਵਿਚ ਪੀ ਪੀ ਐਸ ਸੀ ਨਾਇਬ ਤਹਿਸੀਲਦਾਰ ਦੀ ਭਰਤੀ ਪ੍ਰੀਖਿਆ, ਪੀ ਐਸ ਈ ਬੀ 12ਵੀਂ ਕਲਾਸ ਅੰਗਰੇਜ਼ੀ ਦਾ ਬੋਰਡ ਪੇਪਰ, ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ ਪੀ ਪੀ ਐਸ ਸੀ ਖੇਤੀਬਾੜੀ ਵਿਕਾਸ ਅਫਸਰ ਪ੍ਰੀਖਿਆ, ਭਾਸ਼ਾ ਵਿਭਾਗ ਪ੍ਰੀਖਿਆ, ਪੀ ਐਸ ਐਸ ਐਸ ਬੀ ਗਰੁੱਪ ਬੀ ਅਫਸਰ ਸਾਂਝੀ ਪ੍ਰੀਖਿਆ, ਪੰਜਾਬ ਆਬਕਾਰੀ ਇੰਸਪੈਕਟਰ ਪ੍ਰੀਖਿਆ, 10ਵੀਂ ਕਲਾਸ ਦੀ ਬੋਰਡ ਪ੍ਰੀਖਿਆ, ਪੰਜਾਬ ਸਟੇਟ ਰੂਰਲ ਲਾਈਵਲੀਹੁਡ ਪ੍ਰੀਖਿਆ ਸ਼ਾਮਲ ਹਨ। ਉਹਨਾਂ ਦੱਸਿਆ ਕਿ ਪਿਛਲੀ ਪ੍ਰੀਖਿਆ ਵਿਚ ਇੰਟਰਵਿਊ ਲਈ 30 ਅੰਕ ਰੱਖੇ ਗਏ ਸਨ ਜਿਸ ਕਾਰਨ ਮਾਮਲੇ ਵਿਚ ਹਾਈ ਕੋਰਟ ਨੂੰ ਦਖਲ ਦੇਣਾ ਪਿਆ ਤੇ ਸਾਰੇ ਕੇਸ ਦੀ ਘੋਖ ਵਾਸਤੇ ਕਮੇਟੀ ਬਣਾਉਣੀ ਪਈ। ਇਹ ਵੀ ਦੱਸਿਆ ਕਿ ਹਾਈ ਕੋਰਟ ਨੇ ਕਈ ਭਰਤੀ ਪ੍ਰੀਖਿਆਵਾਂ ’ਤੇ ਰੋਕ ਵੀ ਲਗਾਈ ਹੈ।


ਵਫਦ ਵਿਚ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਸਰਦਾਰ ਸਿਕੰਦਰ ਸਿੰਘ ਮਲੂਕਾ, ਸਰਦਾਰ ਬਿਕਰਮ ਸਿੰਘ ਮਜੀਠੀਆ, ਸਰਦਾਰ ਦਰਬਾਰਾ ਸਿੰਘ ਗੁਰੂ ਤੇ ਸ੍ਰੀ ਨਰੇਸ਼ ਢੀਂਗਰਾ ਵੀ ਸ਼ਾਮਲ ਸਨ।

Have something to say? Post your comment

 
 
 
 

ਪੰਜਾਬ

ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਬੈਂਸ

ਸਾਡੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨ ਜ਼ਰੂਰੀ: ਮੁੱਖ ਮੰਤਰੀ ਮਾਨ

ਪਿਛਲੇ 12 ਸਾਲਾਂ ਤੋਂ ਨਫ਼ਰਤ, ਵਟਸਐਪ ਯੂਨੀਵਰਸਿਟੀ ਦੇ ਦਮ 'ਤੇ 'ਵੰਡਪਾਊ ਤੇ ਰਾਜ ਕਰੋ' ਦੀ ਰਾਜਨੀਤੀ ਕਰ ਰਹੀ ਹੈ ਭਾਜਪਾ: ਮੀਤ ਹੇਅਰ

ਕਾਂਗਰਸ ਪੂਰੀ ਤਰ੍ਹਾਂ ਬਿਖਰ ਚੁੱਕੀ ਹੈ, ਰਾਜਾ ਵੜਿੰਗ 'ਆਪ' ਵਿਰੁੱਧ ਅਫਵਾਹਾਂ ਫੈਲਾਉਣ ਦੀ ਬਜਾਏ ਆਪਣਾ ਘਰ ਸੰਭਾਲਣ: ਬਲਤੇਜ ਪੰਨੂ

ਅੱਠਵੇਂ ਦਿਨ ਗੁਰਦੁਆਰਾ ਖ਼ਾਲਸਾ ਦੀਵਾਨ ਫਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

ਸ਼ਹੀਦ ਊਧਮ ਸਿੰਘ ਸ਼ਹੀਦੀ ਦਿਵਸ ਮੌਕੇ “ਖੇਤੀ ਸੰਕਟ” ਬਾਰੇ ਪੁਸਤਕ ਲੋਕ ਅਰਪਣ

ਵਾਰਾਣਸੀ ਤੋਂ ਪਵਿੱਤਰ ਮਿੱਟੀ 1 ਅਗਸਤ ਨੂੰ ਪੰਜਾਬ ਪਹੁੰਚੇਗੀ, ਸੂਬੇ ਭਰ ਵਿੱਚ ਨਿਕਲਣਗੀਆਂ ਕਲਸ਼ ਯਾਤਰਾਵਾਂ- ਭਾਜਪਾ

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤੀ ਸੰਵਿਧਾਨ ਹਰ ਨਾਗਰਿਕ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਹੱਕ ਦਿੰਦਾ ਹੈ- ਗਿਆਨੀ ਹਰਪ੍ਰੀਤ ਸਿੰਘ

ਕੀ ਜੂਨ ਚੁਰਾਸੀ ਦੇ ਵਹਿਸ਼ੀ ਹਮਲੇ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮਿਲ ਚੁੱਕੀ ਹੈ?-ਰਵੀਇੰਦਰ ਸਿੰਘ