BREAKING NEWS
ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈ ਅਤੇ ਬੋਗਸ ਬਿਲਿੰਗ 'ਤੇ ਸ਼ਿਕੰਜਾ- 200 ਕਰੋੜ ਰੁਪਏ ਦੇ ਜ਼ੁਰਮਾਨੇ ਲਗਾਏ: ਹਰਪਾਲ ਸਿੰਘ ਚੀਮਾਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ ਲਈ ਨਹੀਂ ਹੋਣਾ ਪਵੇਗਾ ਮਜਬੂਰ : ਡਾ. ਬਲਬੀਰ ਸਿੰਘ7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸ

ਨੈਸ਼ਨਲ

ਈ 20 ਪੈਟਰੋਲ ਨੀਤੀ 'ਤੇ ਸਿਆਸੀ ਟਕਰਾਅ ਤੇਜ਼: 2 ਲੱਖ ਦਸਤਖ਼ਤਾਂ ਨਾਲ 4 ਅਗਸਤ ਨੂੰ ਪ੍ਰਧਾਨ ਮੰਤਰੀ ਨਿਵਾਸ ਵਲ ਮਾਰਚ ਕਰਣਗੇ- ਕੇਜਰੀਵਾਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 01, 2026 06:40 PM

ਨਵੀਂ ਦਿੱਲੀ- ਈ 20 ਪੈਟਰੋਲ ਨੀਤੀ ਨੂੰ ਲੈ ਕੇ ਦੇਸ਼ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਉਹ ਮੰਗਲਵਾਰ, 4 ਅਗਸਤ ਨੂੰ ਦੁਪਹਿਰ 12 ਵਜੇ 100 ਮੈਂਬਰੀ ਵਫ਼ਦ ਦੇ ਨਾਲ ਪ੍ਰਧਾਨ ਮੰਤਰੀ ਨਿਵਾਸ ਵਲ ਮਾਰਚ ਕਰਦੇ ਪਹੁੰਚਣਗੇ ਅਤੇ ਈ 20 ਨੀਤੀ ਦੇ ਵਿਰੋਧ ਵਿੱਚ ਚਲਾਈ ਗਈ ਮੁਹਿੰਮ ਦੌਰਾਨ ਇਕੱਠੇ ਕੀਤੇ ਗਏ ਕਰੀਬ 2 ਲੱਖ ਲੋਕਾਂ ਦੇ ਦਸਤਖ਼ਤਾਂ ਵਾਲਾ ਮੰਗ-ਪੱਤਰ ਪ੍ਰਧਾਨ ਮੰਤਰੀ ਨੂੰ ਸੌਂਪਣਗੇ। ਕੇਜਰੀਵਾਲ ਨੇ ਕਿਹਾ ਕਿ ਇਹ ਕਿਸੇ ਇੱਕ ਸਿਆਸੀ ਪਾਰਟੀ ਦਾ ਨਹੀਂ, ਸਗੋਂ ਦੇਸ਼ ਦੇ ਆਮ ਲੋਕਾਂ ਦੀ ਆਵਾਜ਼ ਦਾ ਮਾਮਲਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਈ 20 ਪੈਟਰੋਲ ਨੀਤੀ ਕਾਰਨ ਆਮ ਵਾਹਨ ਮਾਲਕਾਂ 'ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ ਅਤੇ ਕਈ ਵਾਹਨ ਚਾਲਕ ਗੱਡੀਆਂ ਦੀ ਕਾਰਗੁਜ਼ਾਰੀ ਪ੍ਰਭਾਵਿਤ ਹੋਣ ਦੀਆਂ ਸ਼ਿਕਾਇਤਾਂ ਵੀ ਕਰ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਈ 20 ਨੀਤੀ ਸਬੰਧੀ ਕਰਵਾਏ ਗਏ ਸਾਰੇ ਵਿਗਿਆਨਕ ਅਤੇ ਤਕਨੀਕੀ ਅਧਿਐਨ ਜਨਤਕ ਕੀਤੇ ਜਾਣ, ਤਾਂ ਜੋ ਲੋਕਾਂ ਦੇ ਮਨ ਵਿੱਚ ਉੱਠ ਰਹੇ ਸਵਾਲਾਂ ਦੇ ਪਾਰਦਰਸ਼ੀ ਢੰਗ ਨਾਲ ਜਵਾਬ ਮਿਲ ਸਕਣ। ਕੇਜਰੀਵਾਲ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਲੋਕਾਂ ਦੀਆਂ ਚਿੰਤਾਵਾਂ ਨੂੰ ਅਣਡਿੱਠਾ ਕਰਦੀ ਹੈ ਤਾਂ ਇਸ ਨੀਤੀ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Have something to say? Post your comment

 
 
 
 

ਨੈਸ਼ਨਲ

ਏਅਰ ਮਾਰਸ਼ਲ ਤੇਜਪਾਲ ਸਿੰਘ ਭਾਰਤੀ ਹਵਾਈ ਸੈਨਾ ਦੇ ਨਵੇਂ ਡਿਪਟੀ ਚੀਫ਼ ਆਫ਼ ਏਅਰ ਸਟਾਫ਼ ਵਜੋਂ ਨਿਯੁਕਤ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਤੋਂ ਇਨਕਾਰ ਕਰਨ ਨੂੰ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ 'ਤੇ ਸਿੱਧਾ ਹਮਲਾ –  ਵੀਰਜੀ

ਕਰਤਾਰਪੁਰ ਲਾਂਘਾ ਬੰਦ ਰੱਖਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ 'ਤੇ ਸਿੱਧਾ ਹਮਲਾ: ਸਿਮਰਨਜੀਤ ਸਿੰਘ ਮਾਨ

ਅਕਾਲ ਅਕੈਡਮੀ ਮਾਧੋਪੁਰ ਦੀਆਂ ਅੰਡਰ-14 ਅਤੇ ਅੰਡਰ-17 ਵਾਲੀਬਾਲ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਵੰਦੇ ਮਾਤਰਮ ਅਤੇ ਜਨ ਗਣ ਮਨ ਸਿੱਖ ਕੌਮ 'ਤੇ ਨਹੀਂ ਥੋਪੇ ਜਾ ਸਕਦੇ, ਸਿੱਖ ਆਪਣੀ ਵੱਖਰੀ ਪਛਾਣ ਅਤੇ ਹੱਕਾਂ ਲਈ ਸੰਘਰਸ਼ ਰੱਖਣਗੇ ਜਾਰੀ: ਮਾਨ

ਸਤਿਕਾਰ ਕਾਨੂੰਨ ਦੀਆਂ ਸੋਧਾਂ 'ਤੇ ਪੰਜਾਬ ਸਰਕਾਰ ਫਿਰ ਸਵਾਲਾਂ ਦੇ ਘੇਰੇ ਵਿੱਚ - ਸੰਤ ਮੀਤ ਸਿੰਘ

ਨੀਟ ਪੇਪਰ ਵਿਵਾਦ: 'ਵਿਦਿਆਰਥੀਆਂ ਦੀਆਂ ਮੌਤਾਂ ਅਤੇ ਪੁਲਿਸ ਕਾਰਵਾਈ ਦੀ ਨਿਰਪੱਖ ਜਾਂਚ ਹੋਵੇ, ਜ਼ਿੰਮੇਵਾਰਾਂ 'ਤੇ ਸਖ਼ਤ ਧਾਰਾਵਾਂ ਤਹਿਤ ਕੀਤੇ ਜਾਣ ਕੇਸ ਦਰਜ'

'ਇੱਕ ਰਾਸ਼ਟਰ, ਇੱਕ ਚੋਣ' ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ- ਜੇਪੀਸੀ ਦੀ ਮਿਆਦ ਵਧਾਈ

ਡਾ. ਮਨਮੋਹਨ ਸਿੰਘ ਵਿਰੁੱਧ ਕੋਲਾ ਘੁਟਾਲੇ ਦੇ ਮਾਮਲੇ ਨੂੰ ਖਾਰਜ ਕਰਨਾ ਸੱਚ ਦੀ ਜਿੱਤ: ਰਾਜੀਵ ਸ਼ੁਕਲਾ

ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੇ 'ਗੋਲੀ ਦੀ ਸੱਟ' ਨੂੰ ਝੂਠਾ ਦੱਸਿਆ ਦਿੱਲੀ ਪੁਲਿਸ ਨੇ