BREAKING NEWS
ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈ ਅਤੇ ਬੋਗਸ ਬਿਲਿੰਗ 'ਤੇ ਸ਼ਿਕੰਜਾ- 200 ਕਰੋੜ ਰੁਪਏ ਦੇ ਜ਼ੁਰਮਾਨੇ ਲਗਾਏ: ਹਰਪਾਲ ਸਿੰਘ ਚੀਮਾਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ ਲਈ ਨਹੀਂ ਹੋਣਾ ਪਵੇਗਾ ਮਜਬੂਰ : ਡਾ. ਬਲਬੀਰ ਸਿੰਘ7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸ

ਪੰਜਾਬ

ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ ਲਈ ਨਹੀਂ ਹੋਣਾ ਪਵੇਗਾ ਮਜਬੂਰ : ਡਾ. ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ | August 01, 2026 07:06 PM

ਚੰਡੀਗੜ੍ਹ-ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਗਰਭ ਅਵਸਥਾ ਦੇ ਸਿਰਫ਼ 27ਵੇਂ ਹਫ਼ਤੇ ਵਿੱਚ ਅਤੇ ਕੇਵਲ 700 ਗ੍ਰਾਮ ਵਜ਼ਨ ਵਾਲੀ ਇਸ ਬੱਚੀ ਨੂੰ ਇੱਕ ਸੂਚੀਬੱਧ ਨਿੱਜੀ ਹਸਪਤਾਲ ਦੇ ਨਿਓਨੇਟਲ ਇੰਟੈਂਸਿਵ ਕੇਅਰ ਯੂਨਿਟ (ਐਨਆਈਸੀਯੂ) ਵਿੱਚ 50 ਦਿਨਾਂ ਤੱਕ ਵਿਸ਼ੇਸ਼ ਇਲਾਜ ਦਿੱਤਾ ਗਿਆ। ਲਗਭਗ 3 ਲੱਖ ਰੁਪਏ ਦੀ ਲਾਗਤ ਵਾਲਾ ਸਾਰਾ ਇਲਾਜ ਯੋਜਨਾ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਮੁਹੱਈਆ ਕਰਵਾਇਆ ਗਿਆ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਹਰ ਪਰਿਵਾਰ ਨੂੰ ਇਲਾਜ ਦੇ ਖ਼ਰਚ ਦੀ ਚਿੰਤਾ ਤੋਂ ਬਿਨਾਂ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ, “ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਅਤੇ ਇਲਾਜ ਲਈ ਪੈਸੇ ਇਕੱਠੇ ਕਰਨ ਵਿੱਚੋਂ ਚੋਣ ਕਰਨ ਦੀ ਲੋਡ਼ ਨਹੀਂ । ਹਰ ਮਾਂ ਸੁਰੱਖਿਅਤ ਜਣੇਪੇ ਦੀ ਹੱਕਦਾਰ ਹੈ ਅਤੇ ਹਰ ਨਵਜੰਮੇ ਬੱਚੇ ਨੂੰ ਜ਼ਿੰਦਗੀ ਜਿਉਣ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ।”

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਮਾਮਲਾ ਪੰਜਾਬ ਵਿੱਚ ਉੱਚ-ਜ਼ੋਖਮ ਵਾਲੀਆਂ ਗਰਭ ਅਵਸਥਾਵਾਂ ਅਤੇ ਨਵਜੰਮੇ ਬੱਚਿਆਂ ਦੇ ਇਲਾਜ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੀ ਵਧ ਰਹੀ ਵਰਤੋਂ ਨੂੰ ਵੀ ਦਰਸਾਉਂਦਾ ਹੈ। ਅੰਕੜੇ ਦੱਸਦੇ ਹਨ ਕਿ ਉੱਚ-ਜ਼ੋਖਮ ਵਾਲੇ ਜਣੇਪਿਆਂ ਨਾਲ ਸਬੰਧਤ ਕਲੇਮਾਂ ਵਿੱਚ ਸਭ ਤੋਂ ਵੱਡਾ ਹਿੱਸਾ ਨਵਜਨਮੇ ਬੱਚਿਆਂ ਦੀ ਦੇਖਭਾਲ ਦਾ ਹੈ। ਪਿਛਲੇ ਸੱਤ ਮਹੀਨਿਆਂ ਦੌਰਾਨ ‘ਸਪੈਸ਼ਲ ਨਿਓਨੇਟਲ ਕੇਅਰ ਪੈਕੇਜ’ ਤਹਿਤ 1, 869 ਨਵਜੰਮੇ ਬੱਚਿਆਂ ਨੂੰ 2.50 ਕਰੋੜ ਦੇ ਕਲੇਮਾਂ ਦਾ ਲਾਭ ਮਿਲਿਆ ਹੈ, ਜਦਕਿ ‘ਇੰਟੈਂਸਿਵ ਨਿਓਨੇਟਲ ਕੇਅਰ ਪੈਕੇਜ’ ਤਹਿਤ 1, 719 ਨਵਜੰਮੇ ਬੱਚਿਆਂ ਦੇ ਇਲਾਜ ਲਈ 3.78 ਕਰੋੜ ਰੁਪਏ ਦੇ ਕਲੇਮ ਮਨਜ਼ੂਰ ਕੀਤੇ ਗਏ ਹਨ। ਇਸ ਤੋਂ ਇਲਾਵਾ, ‘ਐਡਵਾਂਸਡ ਨਿਓਨੇਟਲ ਕੇਅਰ ਪੈਕੇਜ’ ਤਹਿਤ 434 ਅਤੇ ‘ਕ੍ਰਿਟੀਕਲ ਕੇਅਰ ਨਿਓਨੇਟਲ ਪੈਕੇਜ’ ਤਹਿਤ 382 ਮਾਮਲਿਆਂ ਨੂੰ ਵੀ ਯੋਜਨਾ ਦਾ ਲਾਭ ਮਿਲਿਆ ਹੈ, ਜਿਸ ਨਾਲ ਗੰਭੀਰ ਪੈਚੀਦਗੀਆਂ ਨਾਲ ਜਨਮੇ ਬੱਚਿਆਂ ਨੂੰ ਜੀਵਨ-ਰੱਖਿਅਕ ਇਲਾਜ ਮੁਹੱਈਆ ਕਰਵਾਇਆ ਗਿਆ। ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਲੋਕਾਂ ਦੀਆਂ ਜਾਨਾਂ ਬਚਾ ਰਹੀ ਹੈ, ਸਗੋਂ ਉਨ੍ਹਾਂ ਦੇ ਇਲਾਜ ਦਾ ਆਰਥਿਕ ਬੋਝ ਵੀ ਘਟਾ ਰਹੀ ਹੈ।”

ਇਹ ਬੱਚੀ 9 ਜੂਨ 2026 ਨੂੰ ਨਵਾਂਸ਼ਹਿਰ ਦੇ ਸ਼ਿਵ ਸ਼ੰਕਰ ਮੁਹੱਲਾ ਨਿਵਾਸੀ ਸੂਰਜ ਅਤੇ ਉਨ੍ਹਾਂ ਦੀ ਪਤਨੀ ਦੇ ਘਰ ਜਨਮੀ ਸੀ। ਜਨਮ ਤੋਂ ਤੁਰੰਤ ਬਾਅਦ ਫੇਫੜੇ ਪੂਰੀ ਤਰ੍ਹਾਂ ਵਿਕਸਤ ਨਾ ਹੋਣ ਕਾਰਨ ਉਸ ਨੂੰ ਸਾਹ ਲੈਣ ਵਿੱਚ ਗੰਭੀਰ ਸਮੱਸਿਆ ਆ ਗਈ। ਡਾਕਟਰਾਂ ਨੇ ਤੁਰੰਤ ਉਸ ਨੂੰ ਐਨਆਈਸੀਯੂ ਵਿੱਚ ਦਾਖ਼ਲ ਕਰਕੇ ਵੈਂਟੀਲੇਟਰ ’ਤੇ ਰੱਖਿਆ ਅਤੇ ਅਗਲੇ 50 ਦਿਨਾਂ ਤੱਕ ਉਸ ਦੀ ਲਗਾਤਾਰ ਨਿਗਰਾਨੀ ਅਤੇ ਇਲਾਜ ਕੀਤਾ।

ਆਪਣੀ ਮੈਡੀਕਲ ਟੀਮ ਨਾਲ ਮਿਲ ਕੇ ਬੱਚੀ ਦਾ ਇਲਾਜ ਕਰਨ ਵਾਲੇ ਡਾ. ਹਰਤੇਸ਼ ਸਿੰਘ ਪਾਹਵਾ ਨੇ ਦੱਸਿਆ ਕਿ ਇੰਨੀ ਘੱਟ ਗਰਭ ਅਵਧੀ ਵਿੱਚ ਜਨਮ ਲੈਣ ਵਾਲੇ ਬੱਚੇ ਬਹੁਤ ਨਾਜ਼ੁਕ ਹੁੰਦੇ ਹਨ ਅਤੇ ਉਨ੍ਹਾਂ ਨੂੰ ਚੌਵੀ ਘੰਟੇ ਵਿਸ਼ੇਸ਼ ਡਾਕਟਰੀ ਦੇਖਭਾਲ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ, “ਉੱਨਤ ਨਿਓਨੇਟਲ ਇਲਾਜ, ਉਚਿਤ ਪੋਸ਼ਣ, ਇਨਫੈਕਸ਼ਨ ਕੰਟਰੋਲ ਅਤੇ ਲਗਾਤਾਰ ਨਿਗਰਾਨੀ ਦੀ ਬਦੌਲਤ ਬੱਚੀ ਦੀ ਹਾਲਤ ਹੌਲੀ-ਹੌਲੀ ਸੁਧਰਦੀ ਗਈ ਅਤੇ ਆਖ਼ਰਕਾਰ ਉਸ ਨੂੰ ਸਿਹਤਮੰਦ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਗਭਗ 3 ਲੱਖ ਰੁਪਏ ਦੇ ਪੂਰੇ ਇਲਾਜ ਦਾ ਖ਼ਰਚ ਚੁੱਕਿਆ ਗਿਆ, ਜਿਸ ਨਾਲ ਪਰਿਵਾਰ ਹਸਪਤਾਲ ਦੇ ਬਿਲਾਂ ਦੀ ਚਿੰਤਾ ਕਰਨ ਦੀ ਬਜਾਏ ਆਪਣੀ ਧੀ ਦੇ ਠੀਕ ਹੋਣ ’ਤੇ ਧਿਆਨ ਦੇ ਸਕਿਆ।”

ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਬੱਚੀ ਦੇ ਪਿਤਾ ਸੂਰਜ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਲਈ ਇੰਨੀ ਵੱਡੀ ਰਕਮ ਦਾ ਪ੍ਰਬੰਧ ਕਰਨਾ ਅਸੰਭਵ ਸੀ। ਉਨ੍ਹਾਂ ਕਿਹਾ, “ਕਈ ਅਜਿਹੇ ਪਲ ਆਏ ਜਦੋਂ ਸਾਨੂੰ ਲੱਗਾ ਕਿ ਅਸੀਂ ਆਪਣੀ ਧੀ ਨੂੰ ਗੁਆ ਬੈਠਾਂਗੇ। ਡਾਕਟਰਾਂ ਨੇ ਸਾਨੂੰ ਉਮੀਦ ਦਿੱਤੀ ਅਤੇ ਸਰਕਾਰ ਦੀ ਇਸ ਯੋਜਨਾ ਨੇ ਸਾਨੂੰ ਕਦੇ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨ ਦਿੱਤੀ। ਅੱਜ ਅਸੀਂ ਆਪਣੀ ਧੀ ਨੂੰ ਘਰ ਲੈ ਕੇ ਜਾ ਰਹੇ ਹਾਂ ਕਿਉਂਕਿ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ, ਪੰਜਾਬ ਸਰਕਾਰ ਸਾਡੇ ਸਭ ਤੋਂ ਔਖੇ ਸਮੇਂ ਵਿੱਚ ਸਾਡੇ ਨਾਲ ਖੜ੍ਹੀ ਰਹੀ।”

ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, ਇਸ ਯੋਜਨਾ ਤਹਿਤ ਹੁਣ ਤੱਕ ਉੱਚ-ਜ਼ੋਖਮ ਵਾਲੀਆਂ ਗਰਭ ਅਵਸਥਾਵਾਂ ਨਾਲ ਸਬੰਧਤ 474 ਮਾਂਵਾਂ ਨੂੰ ਵੀ ਲਾਭ ਮਿਲਿਆ ਹੈ। ਇਨ੍ਹਾਂ ਵਿੱਚ ਮਾਂ ਅਤੇ ਗਰਭ ਵਿੱਚ ਪਲ ਰਹੇ ਬੱਚੇ ਨਾਲ ਸਬੰਧਤ ਗੰਭੀਰ ਹਾਲਾਤ, ਸਮੇਂ ਤੋਂ ਪਹਿਲਾਂ ਜਣੇਪੇ ਦੇ 70 ਮਾਮਲੇ, ਗੰਭੀਰ ਖ਼ੂਨ ਦੀ ਕਮੀ ਦੇ 45 ਮਾਮਲੇ, ਗੰਭੀਰ ਪ੍ਰੀ-ਇਕਲੈਂਪਸੀਆ/ਇਕਲੈਂਪਸੀਆ ਦੇ 19 ਮਾਮਲੇ ਅਤੇ ਭਰੂਣ ਦੀਆਂ ਗੰਭੀਰ ਜਨਮਜਾਤ ਵਿਕਾਰਾਂ ਦੇ ਦੋ ਮਾਮਲੇ ਸ਼ਾਮਲ ਹਨ। ਇਹ ਅੰਕੜੇ ਦਰਸਾਉਂਦੇ ਹਨ ਕਿ ਸਰਕਾਰ ਸਮੇਂ ਸਿਰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਕੇ ਮਾਂਵਾਂ ਅਤੇ ਨਵਜੰਮੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰਾਂ ਵਚਨਬੱਧ ਹੈ।

 

Have something to say? Post your comment

 
 
 
 

ਪੰਜਾਬ

ਮੋਦੀ ਸਰਕਾਰ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ- ਕੇਵਲ ਸਿੰਘ ਢਿੱਲੋਂ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਸਾਡੀ ਲੜਾਈ ਭਾਜਪਾ, ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈ ਅਤੇ ਬੋਗਸ ਬਿਲਿੰਗ 'ਤੇ ਸ਼ਿਕੰਜਾ- 200 ਕਰੋੜ ਰੁਪਏ ਦੇ ਜ਼ੁਰਮਾਨੇ ਲਗਾਏ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ “ਬਰਗਾੜੀ ਮਾਡਲ”ਅਪਨਾਉਣ ਦੀ ਲੋੜ— ਪ੍ਰੋ. ਗੁਰਭਜਨ ਸਿੰਘ ਗਿੱਲ

7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਬੈਂਸ

ਸਾਡੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨ ਜ਼ਰੂਰੀ: ਮੁੱਖ ਮੰਤਰੀ ਮਾਨ