BREAKING NEWS
ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈ ਅਤੇ ਬੋਗਸ ਬਿਲਿੰਗ 'ਤੇ ਸ਼ਿਕੰਜਾ- 200 ਕਰੋੜ ਰੁਪਏ ਦੇ ਜ਼ੁਰਮਾਨੇ ਲਗਾਏ: ਹਰਪਾਲ ਸਿੰਘ ਚੀਮਾਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ ਲਈ ਨਹੀਂ ਹੋਣਾ ਪਵੇਗਾ ਮਜਬੂਰ : ਡਾ. ਬਲਬੀਰ ਸਿੰਘ7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸ

ਨੈਸ਼ਨਲ

ਕਰਤਾਰਪੁਰ ਲਾਂਘਾ ਬੰਦ ਰੱਖਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ 'ਤੇ ਸਿੱਧਾ ਹਮਲਾ: ਸਿਮਰਨਜੀਤ ਸਿੰਘ ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 01, 2026 06:43 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਰਤਾਰਪੁਰ ਸਾਹਿਬ ਲਾਂਘਾ ਲੰਬੇ ਸਮੇਂ ਤੋਂ ਬੰਦ ਰੱਖਣ ਨੂੰ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ 'ਤੇ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਸੁਰੱਖਿਆ ਦਾ ਬਹਾਨਾ ਬਣਾਕੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਪਵਿੱਤਰ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝਾ ਰੱਖਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿੱਖ ਕੌਮ ਦਾ ਕੋਈ ਦੋਸ਼ ਨਹੀਂ, ਫਿਰ ਵੀ ਸਜ਼ਾ ਸਿੱਖਾਂ ਨੂੰ ਦਿੱਤੀ ਜਾ ਰਹੀ ਹੈ। ਮਾਨ ਨੇ ਕਿਹਾ ਕਿ ਜੇ ਹੋਰ ਧਰਮਾਂ ਦੇ ਲੋਕਾਂ ਨੂੰ ਆਪਣੇ ਧਾਰਮਿਕ ਅਸਥਾਨਾਂ 'ਤੇ ਜਾਣ ਦੀ ਪੂਰੀ ਆਜ਼ਾਦੀ ਹੈ ਤਾਂ ਸਿੱਖਾਂ ਦੇ ਧਾਰਮਿਕ ਹੱਕਾਂ 'ਤੇ ਪਾਬੰਦੀਆਂ ਲਗਾਉਣਾ ਪੱਖਪਾਤੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਾਹੀਂ ਸੁਰੱਖਿਆ ਨਾਲ ਜੁੜੇ ਮੁੱਦਿਆਂ ਦਾ ਹੱਲ ਕੱਢਿਆ ਜਾ ਸਕਦਾ ਹੈ, ਪਰ ਧਾਰਮਿਕ ਯਾਤਰਾਵਾਂ ਨੂੰ ਅਣਮਿੱਥੇ ਸਮੇਂ ਲਈ ਰੋਕਣਾ ਸਵੀਕਾਰਯੋਗ ਨਹੀਂ। ਮਾਨ ਨੇ ਦੋਸ਼ ਲਗਾਇਆ ਕਿ ਕਰਤਾਰਪੁਰ ਲਾਂਘੇ ਨੂੰ ਬੰਦ ਰੱਖਣ ਦੇ ਨਾਲ-ਨਾਲ ਪੰਜਾਬ ਨਾਲ ਜੁੜੇ ਕਈ ਅਹਿਮ ਮਸਲੇ ਵੀ ਲੰਬੇ ਸਮੇਂ ਤੋਂ ਅਣਸੁਲਝੇ ਪਏ ਹਨ। ਉਨ੍ਹਾਂ ਕਿਹਾ ਕਿ ਐਸਜੀਪੀਸੀ ਚੋਣਾਂ, ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕਿਆਂ ਅਤੇ ਸਿੱਖਾਂ ਨਾਲ ਸਬੰਧਤ ਹੋਰ ਮਸਲਿਆਂ ਨੂੰ ਵੀ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਸਿੱਖ ਕੌਮ ਵਿੱਚ ਬੇਚੈਨੀ ਅਤੇ ਰੋਸ ਵਧ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਧਾਰਮਿਕ ਅਧਿਕਾਰਾਂ ਨੂੰ ਸੁਰੱਖਿਆ ਦੇ ਨਾਂ ਹੇਠ ਸੀਮਤ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣਾ ਚਾਹੀਦਾ ਹੈ ਅਤੇ ਪੰਜਾਬ ਨਾਲ ਸਬੰਧਤ ਲੰਬਿਤ ਮਸਲਿਆਂ ਦੇ ਹੱਲ ਲਈ ਵੀ ਠੋਸ ਕਦਮ ਚੁੱਕਣੇ ਚਾਹੀਦੇ ਹਨ, ਨਹੀਂ ਤਾਂ ਸਿੱਖ ਕੌਮ ਵਿੱਚ ਪੈਦਾ ਹੋ ਰਹੀ ਨਾਰਾਜ਼ਗੀ ਹੋਰ ਗੰਭੀਰ ਰੂਪ ਧਾਰ ਸਕਦੀ ਹੈ।

Have something to say? Post your comment

 
 
 
 

ਨੈਸ਼ਨਲ

ਏਅਰ ਮਾਰਸ਼ਲ ਤੇਜਪਾਲ ਸਿੰਘ ਭਾਰਤੀ ਹਵਾਈ ਸੈਨਾ ਦੇ ਨਵੇਂ ਡਿਪਟੀ ਚੀਫ਼ ਆਫ਼ ਏਅਰ ਸਟਾਫ਼ ਵਜੋਂ ਨਿਯੁਕਤ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਤੋਂ ਇਨਕਾਰ ਕਰਨ ਨੂੰ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ 'ਤੇ ਸਿੱਧਾ ਹਮਲਾ –  ਵੀਰਜੀ

ਈ 20 ਪੈਟਰੋਲ ਨੀਤੀ 'ਤੇ ਸਿਆਸੀ ਟਕਰਾਅ ਤੇਜ਼: 2 ਲੱਖ ਦਸਤਖ਼ਤਾਂ ਨਾਲ 4 ਅਗਸਤ ਨੂੰ ਪ੍ਰਧਾਨ ਮੰਤਰੀ ਨਿਵਾਸ ਵਲ ਮਾਰਚ ਕਰਣਗੇ- ਕੇਜਰੀਵਾਲ

ਅਕਾਲ ਅਕੈਡਮੀ ਮਾਧੋਪੁਰ ਦੀਆਂ ਅੰਡਰ-14 ਅਤੇ ਅੰਡਰ-17 ਵਾਲੀਬਾਲ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਵੰਦੇ ਮਾਤਰਮ ਅਤੇ ਜਨ ਗਣ ਮਨ ਸਿੱਖ ਕੌਮ 'ਤੇ ਨਹੀਂ ਥੋਪੇ ਜਾ ਸਕਦੇ, ਸਿੱਖ ਆਪਣੀ ਵੱਖਰੀ ਪਛਾਣ ਅਤੇ ਹੱਕਾਂ ਲਈ ਸੰਘਰਸ਼ ਰੱਖਣਗੇ ਜਾਰੀ: ਮਾਨ

ਸਤਿਕਾਰ ਕਾਨੂੰਨ ਦੀਆਂ ਸੋਧਾਂ 'ਤੇ ਪੰਜਾਬ ਸਰਕਾਰ ਫਿਰ ਸਵਾਲਾਂ ਦੇ ਘੇਰੇ ਵਿੱਚ - ਸੰਤ ਮੀਤ ਸਿੰਘ

ਨੀਟ ਪੇਪਰ ਵਿਵਾਦ: 'ਵਿਦਿਆਰਥੀਆਂ ਦੀਆਂ ਮੌਤਾਂ ਅਤੇ ਪੁਲਿਸ ਕਾਰਵਾਈ ਦੀ ਨਿਰਪੱਖ ਜਾਂਚ ਹੋਵੇ, ਜ਼ਿੰਮੇਵਾਰਾਂ 'ਤੇ ਸਖ਼ਤ ਧਾਰਾਵਾਂ ਤਹਿਤ ਕੀਤੇ ਜਾਣ ਕੇਸ ਦਰਜ'

'ਇੱਕ ਰਾਸ਼ਟਰ, ਇੱਕ ਚੋਣ' ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ- ਜੇਪੀਸੀ ਦੀ ਮਿਆਦ ਵਧਾਈ

ਡਾ. ਮਨਮੋਹਨ ਸਿੰਘ ਵਿਰੁੱਧ ਕੋਲਾ ਘੁਟਾਲੇ ਦੇ ਮਾਮਲੇ ਨੂੰ ਖਾਰਜ ਕਰਨਾ ਸੱਚ ਦੀ ਜਿੱਤ: ਰਾਜੀਵ ਸ਼ੁਕਲਾ

ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੇ 'ਗੋਲੀ ਦੀ ਸੱਟ' ਨੂੰ ਝੂਠਾ ਦੱਸਿਆ ਦਿੱਲੀ ਪੁਲਿਸ ਨੇ