BREAKING NEWS
ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈ ਅਤੇ ਬੋਗਸ ਬਿਲਿੰਗ 'ਤੇ ਸ਼ਿਕੰਜਾ- 200 ਕਰੋੜ ਰੁਪਏ ਦੇ ਜ਼ੁਰਮਾਨੇ ਲਗਾਏ: ਹਰਪਾਲ ਸਿੰਘ ਚੀਮਾਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ ਲਈ ਨਹੀਂ ਹੋਣਾ ਪਵੇਗਾ ਮਜਬੂਰ : ਡਾ. ਬਲਬੀਰ ਸਿੰਘ7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸ

ਨੈਸ਼ਨਲ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਤੋਂ ਇਨਕਾਰ ਕਰਨ ਨੂੰ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ 'ਤੇ ਸਿੱਧਾ ਹਮਲਾ –  ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 01, 2026 07:05 PM

ਨਵੀਂ ਦਿੱਲੀ - ਕੇਂਦਰ ਸਰਕਾਰ ਵੱਲੋਂ ਸੁਰੱਖਿਆ ਦਾ ਹਵਾਲਾ ਦੇ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਤੋਂ ਇਨਕਾਰ ਕਰਨ ਨੂੰ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ 'ਤੇ ਸਿੱਧਾ ਹਮਲਾ ਹੈ ਤੇ ਇਹ ਫ਼ੈਸਲਾ ਸੁਰੱਖਿਆ ਨਾਲੋਂ ਵੱਧ ਸਰਕਾਰ ਦੀ ਨੀਅਤ ਅਤੇ ਉਸ ਦੇ ਗਲਤ ਸਲਾਹਕਾਰਾਂ ਦੀ ਸੋਚ ਨੂੰ ਬੇਨਕਾਬ ਕਰਦਾ ਹੈ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਭਾਈ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਜਿਸ ਪਵਿੱਤਰ ਧਰਤੀ 'ਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਅੰਤਿਮ ਸਮਾਂ ਬਿਤਾਇਆ, ਉਸ ਦੇ ਦਰਸ਼ਨਾਂ ਤੋਂ ਸੰਗਤ ਨੂੰ ਵਾਂਝਾ ਰੱਖਣਾ ਕਿਸੇ ਵੀ ਪੱਖੋਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਜੇ ਸਰਕਾਰ ਹੋਰ ਅੰਤਰਰਾਸ਼ਟਰੀ ਸਰਹੱਦਾਂ 'ਤੇ ਸੁਰੱਖਿਆ ਅਤੇ ਆਵਾਜਾਈ ਦੇ ਪ੍ਰਬੰਧ ਕਰ ਸਕਦੀ ਹੈ ਤਾਂ ਕਰਤਾਰਪੁਰ ਸਾਹਿਬ ਲਾਂਘੇ ਲਈ ਵਾਰ-ਵਾਰ ਇੱਕੋ ਦਲੀਲ ਦੇਣਾ ਸਿੱਖ ਕੌਮ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਤੋਂ ਵੱਧ ਕੁਝ ਨਹੀਂ। ਇਹ ਫ਼ੈਸਲਾ ਸਿੱਖਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਦੀ ਬਜਾਏ ਉਸ ਨੂੰ ਠੇਸ ਪਹੁੰਚਾ ਰਿਹਾ ਹੈ। ਭਾਈ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨੂੰ ਆਪਣੇ ਸਲਾਹਕਾਰਾਂ ਦੀ ਕਾਰਗੁਜ਼ਾਰੀ ਦਾ ਗੰਭੀਰ ਮੁਲਾਂਕਣ ਕਰਨਾ ਚਾਹੀਦਾ ਹੈ, ਕਿਉਂਕਿ ਉਹ ਸਮੇਂ ਦੀ ਨਬਜ਼ ਨੂੰ ਸਮਝਣ ਦੀ ਥਾਂ ਅਜਿਹੀਆਂ ਸਲਾਹਾਂ ਦੇ ਰਹੇ ਹਨ ਜੋ ਸਰਕਾਰ ਦੀ ਸਾਖ ਨੂੰ ਹੀ ਨੁਕਸਾਨ ਪਹੁੰਚਾ ਰਹੀਆਂ ਹਨ। ਸਿੱਖਾਂ ਦੀਆਂ ਜਾਇਜ਼ ਅਤੇ ਸ਼ਾਂਤਮਈ ਧਾਰਮਿਕ ਮੰਗਾਂ ਨੂੰ ਲਗਾਤਾਰ ਅਣਡਿੱਠਾ ਕਰਕੇ ਸਰਕਾਰ ਆਪਣੇ ਹੀ ਹੱਥਾਂ ਨਾਲ ਸਿੱਖ ਕੌਮ ਵਿੱਚ ਬੇਭਰੋਸਾ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਹਾਨੇ ਲੱਭਣ ਦੀ ਥਾਂ ਹੱਲ ਲੱਭੇ, ਨਾਕਾਮ ਸਲਾਹਕਾਰਾਂ ਨੂੰ ਬਦਲੇ ਅਤੇ ਤੁਰੰਤ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕਰੇ। ਸਿੱਖ ਕੌਮ ਆਪਣੇ ਧਾਰਮਿਕ ਅਧਿਕਾਰਾਂ ਦੇ ਸਤਿਕਾਰ ਦੀ ਉਮੀਦ ਰੱਖਦੀ ਹੈ ਅਤੇ ਇਸ ਮਾਮਲੇ ਵਿੱਚ ਹੋਰ ਦੇਰੀ ਨਾ ਸਿਰਫ਼ ਅਣਉਚਿਤ ਹੋਵੇਗੀ, ਸਗੋਂ ਸਰਕਾਰ ਦੀ ਇੱਛਾ ਸ਼ਕਤੀ 'ਤੇ ਵੀ ਗੰਭੀਰ ਸਵਾਲ ਖੜ੍ਹੇ ਕਰੇਗੀ।

Have something to say? Post your comment

 
 
 
 

ਨੈਸ਼ਨਲ

ਏਅਰ ਮਾਰਸ਼ਲ ਤੇਜਪਾਲ ਸਿੰਘ ਭਾਰਤੀ ਹਵਾਈ ਸੈਨਾ ਦੇ ਨਵੇਂ ਡਿਪਟੀ ਚੀਫ਼ ਆਫ਼ ਏਅਰ ਸਟਾਫ਼ ਵਜੋਂ ਨਿਯੁਕਤ

ਕਰਤਾਰਪੁਰ ਲਾਂਘਾ ਬੰਦ ਰੱਖਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ 'ਤੇ ਸਿੱਧਾ ਹਮਲਾ: ਸਿਮਰਨਜੀਤ ਸਿੰਘ ਮਾਨ

ਈ 20 ਪੈਟਰੋਲ ਨੀਤੀ 'ਤੇ ਸਿਆਸੀ ਟਕਰਾਅ ਤੇਜ਼: 2 ਲੱਖ ਦਸਤਖ਼ਤਾਂ ਨਾਲ 4 ਅਗਸਤ ਨੂੰ ਪ੍ਰਧਾਨ ਮੰਤਰੀ ਨਿਵਾਸ ਵਲ ਮਾਰਚ ਕਰਣਗੇ- ਕੇਜਰੀਵਾਲ

ਅਕਾਲ ਅਕੈਡਮੀ ਮਾਧੋਪੁਰ ਦੀਆਂ ਅੰਡਰ-14 ਅਤੇ ਅੰਡਰ-17 ਵਾਲੀਬਾਲ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਵੰਦੇ ਮਾਤਰਮ ਅਤੇ ਜਨ ਗਣ ਮਨ ਸਿੱਖ ਕੌਮ 'ਤੇ ਨਹੀਂ ਥੋਪੇ ਜਾ ਸਕਦੇ, ਸਿੱਖ ਆਪਣੀ ਵੱਖਰੀ ਪਛਾਣ ਅਤੇ ਹੱਕਾਂ ਲਈ ਸੰਘਰਸ਼ ਰੱਖਣਗੇ ਜਾਰੀ: ਮਾਨ

ਸਤਿਕਾਰ ਕਾਨੂੰਨ ਦੀਆਂ ਸੋਧਾਂ 'ਤੇ ਪੰਜਾਬ ਸਰਕਾਰ ਫਿਰ ਸਵਾਲਾਂ ਦੇ ਘੇਰੇ ਵਿੱਚ - ਸੰਤ ਮੀਤ ਸਿੰਘ

ਨੀਟ ਪੇਪਰ ਵਿਵਾਦ: 'ਵਿਦਿਆਰਥੀਆਂ ਦੀਆਂ ਮੌਤਾਂ ਅਤੇ ਪੁਲਿਸ ਕਾਰਵਾਈ ਦੀ ਨਿਰਪੱਖ ਜਾਂਚ ਹੋਵੇ, ਜ਼ਿੰਮੇਵਾਰਾਂ 'ਤੇ ਸਖ਼ਤ ਧਾਰਾਵਾਂ ਤਹਿਤ ਕੀਤੇ ਜਾਣ ਕੇਸ ਦਰਜ'

'ਇੱਕ ਰਾਸ਼ਟਰ, ਇੱਕ ਚੋਣ' ਬਿੱਲ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੇਸ਼ ਨਹੀਂ ਕੀਤਾ ਜਾਵੇਗਾ- ਜੇਪੀਸੀ ਦੀ ਮਿਆਦ ਵਧਾਈ

ਡਾ. ਮਨਮੋਹਨ ਸਿੰਘ ਵਿਰੁੱਧ ਕੋਲਾ ਘੁਟਾਲੇ ਦੇ ਮਾਮਲੇ ਨੂੰ ਖਾਰਜ ਕਰਨਾ ਸੱਚ ਦੀ ਜਿੱਤ: ਰਾਜੀਵ ਸ਼ੁਕਲਾ

ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੇ 'ਗੋਲੀ ਦੀ ਸੱਟ' ਨੂੰ ਝੂਠਾ ਦੱਸਿਆ ਦਿੱਲੀ ਪੁਲਿਸ ਨੇ