BREAKING NEWS
ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈ ਅਤੇ ਬੋਗਸ ਬਿਲਿੰਗ 'ਤੇ ਸ਼ਿਕੰਜਾ- 200 ਕਰੋੜ ਰੁਪਏ ਦੇ ਜ਼ੁਰਮਾਨੇ ਲਗਾਏ: ਹਰਪਾਲ ਸਿੰਘ ਚੀਮਾਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ ਲਈ ਨਹੀਂ ਹੋਣਾ ਪਵੇਗਾ ਮਜਬੂਰ : ਡਾ. ਬਲਬੀਰ ਸਿੰਘ7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸ

ਪੰਜਾਬ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 01, 2026 06:55 PM

ਅੰਮ੍ਰਿਤਸਰ-ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਅਹਿਮ ਮਾਮਲਾ ਹੈ ਅਤੇ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਹੀ ਫੈਸਲਾ ਕਰਨਾ ਚਾਹੀਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਅਸਥਾਨ ਹੈ, ਜਿੱਥੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ ਸਾਲ ਬਿਤਾਏ ਅਤੇ ਸਮੁੱਚੀ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨਾ ਦੁਨੀਆ ਭਰ ਦੀ ਸਿੱਖ ਸੰਗਤ ਦੀ ਚਿਰੋਕਣੀ ਅਰਦਾਸ ਅਤੇ ਧਾਰਮਿਕ ਆਸਥਾ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲਾਂਘੇ ਦਾ ਲੰਬੇ ਸਮੇਂ ਤੋਂ ਬੰਦ ਰਹਿਣ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦਾ ਇਹ ਲਾਂਘਾਂ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਸਾ਼ਤੀ ਦਾ ਸੁਨੇਹਾ ਹੈ, ਜਿਸ ਤੇ ਕਿਸੇ ਨੂੰ ਇਤਰਾਜ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਦੇਸ਼ ਦੀ ਸੁਰੱਖਿਆ ਹਰ ਸਰਕਾਰ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ-ਨਾਲ ਧਾਰਮਿਕ ਆਜ਼ਾਦੀ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਵੀ ਉਤਨਾ ਹੀ ਮਹੱਤਵਪੂਰਨ ਹੈ। ਇਸ ਲਈ ਸਰਕਾਰ ਨੂੰ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਭਾਵਸ਼ਾਲੀ ਪ੍ਰਬੰਧ ਕਰਕੇ ਇਸ ਮਾਮਲੇ ਦੀ ਜਲਦ ਸਮੀਖਿਆ ਕਰਦੇ ਹੋਏ ਲਾਂਘਾ ਮੁੜ ਖੋਲ੍ਹਣ ਦਾ ਫ਼ੈਸਲਾ ਕਰਨਾ ਚਾਹੀਦਾ ਹੈ।

Have something to say? Post your comment

 
 
 
 

ਪੰਜਾਬ

ਮੋਦੀ ਸਰਕਾਰ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ- ਕੇਵਲ ਸਿੰਘ ਢਿੱਲੋਂ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਸਾਡੀ ਲੜਾਈ ਭਾਜਪਾ, ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ

ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈ ਅਤੇ ਬੋਗਸ ਬਿਲਿੰਗ 'ਤੇ ਸ਼ਿਕੰਜਾ- 200 ਕਰੋੜ ਰੁਪਏ ਦੇ ਜ਼ੁਰਮਾਨੇ ਲਗਾਏ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ “ਬਰਗਾੜੀ ਮਾਡਲ”ਅਪਨਾਉਣ ਦੀ ਲੋੜ— ਪ੍ਰੋ. ਗੁਰਭਜਨ ਸਿੰਘ ਗਿੱਲ

ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ ਲਈ ਨਹੀਂ ਹੋਣਾ ਪਵੇਗਾ ਮਜਬੂਰ : ਡਾ. ਬਲਬੀਰ ਸਿੰਘ

7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਬੈਂਸ

ਸਾਡੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨ ਜ਼ਰੂਰੀ: ਮੁੱਖ ਮੰਤਰੀ ਮਾਨ