BREAKING NEWS
ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈ ਅਤੇ ਬੋਗਸ ਬਿਲਿੰਗ 'ਤੇ ਸ਼ਿਕੰਜਾ- 200 ਕਰੋੜ ਰੁਪਏ ਦੇ ਜ਼ੁਰਮਾਨੇ ਲਗਾਏ: ਹਰਪਾਲ ਸਿੰਘ ਚੀਮਾਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ ਲਈ ਨਹੀਂ ਹੋਣਾ ਪਵੇਗਾ ਮਜਬੂਰ : ਡਾ. ਬਲਬੀਰ ਸਿੰਘ7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ30 ਜੁਲਾਈ 2026 ਤੱਕ 9,782 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚ ਕੁੱਲ 437.51 ਕਰੋੜ ਰੁਪਏ ਦੀ ਟੈਕਸ ਮੰਗ ਸ਼ਾਮਲ: ਹਰਪਾਲ ਸਿੰਘ ਚੀਮਾਸਭ ਕੁਝ ਪ੍ਰਿੰਸੀਪਲ 'ਤੇ ਨਿਰਭਰ ਕਰਦੈ; ਚੰਗਾ ਪ੍ਰਿੰਸੀਪਲ ਸਕੂਲ ਨੂੰ ਸਿੱਖਿਆ ਦੇ ਮੰਦਰ ਵਿੱਚ ਬਦਲ ਸਕਦੈ: ਹਰਜੋਤ ਸਿੰਘ ਬੈਂਸ

ਪੰਜਾਬ

ਮੋਦੀ ਸਰਕਾਰ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ- ਕੇਵਲ ਸਿੰਘ ਢਿੱਲੋਂ

ਕੌਮੀ ਮਾਰਗ ਬਿਊਰੋ | August 01, 2026 07:24 PM

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ' ਯੋਜਨਾ ਨੂੰ ਅਗਲੇ 5 ਸਾਲਾਂ ਲਈ ਵਧਾਉਣ ਦੇ ਇਤਿਹਾਸਕ ਫ਼ੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਕੈਬਨਿਟ ਵੱਲੋਂ ਇਸ ਯੋਜਨਾ ਨੂੰ ਵਿੱਤੀ ਸਾਲ 2026-27 ਤੋਂ 2030-31 ਤੱਕ ਜਾਰੀ ਰੱਖਣ ਲਈ 3.15 ਲੱਖ ਕਰੋੜ ਰੁਪਏ ਦੇ ਵਿੱਤੀ ਪ੍ਰਬੰਧ ਨੂੰ ਮਨਜ਼ੂਰੀ ਦੇਣਾ ਇਹ ਸਾਬਤ ਕਰਦਾ ਹੈ ਕਿ ਮੋਦੀ ਸਰਕਾਰ ਸੱਚੇ ਅਰਥਾਂ ਵਿੱਚ ਕਿਸਾਨ ਹਿਤੈਸ਼ੀ ਹੈ।

ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ ਲੱਖਾਂ ਕਿਸਾਨਾਂ ਸਮੇਤ ਦੇਸ਼ ਭਰ ਦੇ ਕਿਸਾਨ ਪਰਿਵਾਰਾਂ ਨੂੰ ਹਰ ਸਾਲ 6, 000 ਰੁਪਏ ਦੀ ਵਿੱਤੀ ਸਹਾਇਤਾ ਤਿੰਨ ਬਰਾਬਰ ਕਿਸ਼ਤਾਂ ਵਿੱਚ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲਦੀ ਰਹੇਗੀ। ਇਸ ਨਾਲ ਕਿਸਾਨਾਂ ਦੀ ਖੇਤੀ ਵਿੱਚ ਨਿਵੇਸ਼ ਕਰਨ ਦੀ ਸਮਰੱਥਾ ਵਧੇਗੀ, ਖ਼ਤਰੇ ਘੱਟ ਹੋਣਗੇ ਅਤੇ ਪੇਂਡੂ ਅਰਥਚਾਰੇ ਨੂੰ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਫਰਵਰੀ 2019 ਵਿੱਚ ਸ਼ੁਰੂ ਹੋਈ ਇਹ ਯੋਜਨਾ ਦੇਸ਼ ਦੀਆਂ ਸਭ ਤੋਂ ਵੱਡੀਆਂ ਡਾਇਰੈਕਟ ਬੈਨੇਫਿਟ ਟ੍ਰਾਂਸਫਰ ਯੋਜਨਾਵਾਂ ਵਿੱਚੋਂ ਇੱਕ ਹੈ, ਜਿਸ ਦੇ ਤਹਿਤ ਹੁਣ ਤੱਕ 23 ਕਿਸ਼ਤਾਂ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ 4.7 ਲੱਖ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ।

ਕੇਵਲ ਸਿੰਘ ਢਿੱਲੋਂ ਨੇ ਅੱਗੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਵਚਨਬੱਧ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਅਤੇ ਕਣਕ ਦੀਆਂ ਫ਼ਸਲਾਂ 'ਤੇ ਰਿਕਾਰਡ ਘੱਟੋ-ਘੱਟ ਸਮਰਥਨ ਮੁੱਲ ਦੇ ਕੇ ਸਿੱਧੀ ਤੇ ਨਿਰਵਿਘਨ ਸਰਕਾਰੀ ਖ਼ਰੀਦ ਸੁਨਿਸ਼ਚਿਤ ਕੀਤੀ ਜਾ ਰਹੀ ਹੈ, ਜਿਸ ਦਾ ਭੁਗਤਾਨ ਵੀ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਜਾਂਦਾ ਹੈ।

ਇਸ ਦੇ ਨਾਲ ਹੀ, ਖੇਤੀ ਦੀ ਲਾਗਤ ਘਟਾਉਣ ਲਈ ਕੇਂਦਰ ਸਰਕਾਰ ਵੱਲੋਂ ਯੂਰੀਆ ਅਤੇ ਡੀ.ਏ.ਪੀ. ਖਾਦਾਂ ਉੱਪਰ ਸਾਲਾਨਾ ਲੱਖਾਂ ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਗਲੋਬਲ ਪੱਧਰ 'ਤੇ ਖਾਦਾਂ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਮੋਦੀ ਸਰਕਾਰ ਨੇ ਇਸ ਦਾ ਬੋਝ ਕਿਸਾਨਾਂ 'ਤੇ ਨਹੀਂ ਪੈਣ ਦਿੱਤਾ ਅਤੇ ਯੂਰੀਆ ਸਸਤੇ ਰੇਟਾਂ 'ਤੇ ਉਪਲਬਧ ਕਰਵਾਇਆ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਦਾ ਮੁੱਖ ਮਨੋਰਥ ਕਿਸਾਨਾਂ ਦੀ ਆਮਦਨ ਵਧਾਉਣਾ, ਖੇਤੀ ਨੂੰ ਜ਼ਿਆਦਾ ਟਿਕਾਊ ਬਣਾਉਣਾ ਅਤੇ ਪੇਂਡੂ ਅਰਥਚਾਰੇ ਨੂੰ ਰਫ਼ਤਾਰ ਦੇਣਾ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਸ ਬਹਿਤਰੀਨ ਕਦਮ ਅਤੇ ਕਿਸਾਨ ਪੱਖੀ ਨੀਤੀਆਂ ਲਈ ਧੰਨਵਾਦ ਕੀਤਾ।

Have something to say? Post your comment

 
 
 
 

ਪੰਜਾਬ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਸਾਡੀ ਲੜਾਈ ਭਾਜਪਾ, ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ

ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈ ਅਤੇ ਬੋਗਸ ਬਿਲਿੰਗ 'ਤੇ ਸ਼ਿਕੰਜਾ- 200 ਕਰੋੜ ਰੁਪਏ ਦੇ ਜ਼ੁਰਮਾਨੇ ਲਗਾਏ: ਹਰਪਾਲ ਸਿੰਘ ਚੀਮਾ

ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ “ਬਰਗਾੜੀ ਮਾਡਲ”ਅਪਨਾਉਣ ਦੀ ਲੋੜ— ਪ੍ਰੋ. ਗੁਰਭਜਨ ਸਿੰਘ ਗਿੱਲ

ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ ਲਈ ਨਹੀਂ ਹੋਣਾ ਪਵੇਗਾ ਮਜਬੂਰ : ਡਾ. ਬਲਬੀਰ ਸਿੰਘ

7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ: ਬੈਂਸ

ਸਾਡੇ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨ ਜ਼ਰੂਰੀ: ਮੁੱਖ ਮੰਤਰੀ ਮਾਨ