ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਕੌਮੀ ਮਾਰਗ ਬਿਊਰੋ | August 03, 2026 07:44 PM

ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

16ਵੀਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਦੌਰਾਨ, ਸਦਨ ਨੇ ਸਾਬਕਾ ਵਿਧਾਇਕ ਸ਼੍ਰੀ ਸਾਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸ਼੍ਰੀ ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਚੰਨ ਗੁਰਾਇਆ ਵਜੋਂ ਜਾਣੇ ਜਾਂਦੇ ਗੀਤਕਾਰ ਅਤੇ ਲੇਖਕ ਸ਼੍ਰੀ ਭੂਲਾ ਰਾਮ, ਸ. ਮਨਜੀਤ ਸਿੰਘ ਢੋਸ (ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ) ਅਤੇ ਸ. ਭੁਪਿੰਦਰ ਸਿੰਘ ਪਾਹੜਾ (ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਚਾਚਾ) ਦੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਸਿਫ਼ਾਰਸ਼ ’ਤੇ, ਸਦਨ ਨੇ ਫੌਜੀ ਸ਼ਹੀਦ ਸਿਕੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ । ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ।

ਸਦਨ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਦਿਲੋਂ ਸ਼ਰਧਾਂਜਲੀ ਦਿੱਤੀ ਗਈ ਜਿਨ੍ਹਾਂ ਨੇ ਨੀਟ ਪ੍ਰੀਖਿਆ ਪੇਪਰ ਲੀਕ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਪੈਦਾ ਹੋਏ ਅਨਿਸ਼ਚਿਤਤਾ ਦੇ ਮਾਹੌਲ ਦਾ ਸਾਹਮਣਾ ਕਰਦੇ ਹੋਏ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਵੀ ਡੂੰਘੀ ਹਮਦਰਦੀ ਅਤੇ ਸੰਵੇਦਨਾ ਪ੍ਰਗਟਾਈ ਗਈ।

ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

 

Have something to say? Post your comment

 
 
 
 

ਪੰਜਾਬ

ਬਾਦਲ ਅਕਾਲੀ ਦਲ ਨੂੰ ਝਟਕਾ ਸਾਬਕਾ ਵਿਧਾਇਕ ਅਤੇ ਐਸਜੀਪੀਸੀ ਮੈਂਬਰ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਹੋਏ ਸ਼ਾਮਲ

ਸਿੱਖੀ ਦੇ ਪ੍ਰਚਾਰ ਅਤੇ ਗੁਰੂ ਘਰ ਦੀ ਮਰਯਾਦਾ ’ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਕੌਮ ਰਹੇ ਸੁਚੇਤ- ਜਥੇਦਾਰ ਗੜਗੱਜ

ਪੰਜਾਬ ਵਿਧਾਨ ਸਭਾ ਵੱਲੋਂ ਮਤਾ ਸਰਬਸੰਮਤੀ ਨਾਲ ਪਾਸ

ਖਾਲਸਾ ਕਾਲਜ ਨਰਸਿੰਗ ਵੱਲੋਂ ਵਿਸ਼ਵ ਹੈਪੇਟਾਈਟਿਸ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਵਿਦੇਸ਼ ਮੰਤਰਾਲੇ ਦਾ ਢਿੱਲਾ ਰਵੱਈਆ ਮੰਦਭਾਗਾ, ਕੇਂਦਰ ਤੁਰੰਤ ਕੈਨੇਡੀਅਨ ਸਰਕਾਰ ਨਾਲ ਸਾਧੇ ਸੰਪਰਕ-ਕਟਾਰੂਚੱਕ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕਨੇਡਾ ਵਿਖੇ ਖਸਤਾ ਹਾਲ ਬੱਸ ਵਿੱਚ ਸੁਭਾਏਮਾਨ ਕਰਕੇ ਸਮੁੰਦਰ ਰਸਤੇ ਰਾਹੀਂ ਪਹੁੰਚਾਇਆ ਗਿਆ

ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ

ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਕੇਸ ਵਿੱਚ ਕਰਾਰ ਦਿੱਤੇ ਗਏ ਦੋਸ਼ੀ ਸਾਲ 2023 ਤੋਂ ਕਿੱਥੇ ਹਨ? ਇਯਾਲੀ ਨੇ ਵਿਧਾਨਸਭਾ ਵਿੱਚ ਮੰਗਿਆ ਜਵਾਬ

ਕਾਂਗਰਸ ਵੱਲੋਂ ਮਾਨਸਾ ਵਿੱਚ ‘ਹਰ ਬੂਥ ਮਜ਼ਬੂਤ’ ਪ੍ਰੋਗਰਾਮ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ