ਨੈਸ਼ਨਲ

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਕੌਮੀ ਮਾਰਗ ਬਿਊਰੋ | August 03, 2026 09:05 PM

ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਲਗਾਉਣ 'ਤੇ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਿੱਖਣਾ ਚਾਹੀਦਾ ਹੈ। ਆਪ ਸਰਕਾਰ ਨੇ ਪੰਜਾਬ ਵਿੱਚ ਕੋਈ ਸ਼ਰਤ ਨਹੀਂ ਲਗਾਈ ਹੈ। ਜੇਕਰ ਘਰ ਵਿੱਚ ਚਾਰ ਔਰਤਾਂ ਹਨ ਤਾਂ ਸਾਰੀਆਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਮਿਲ ਰਿਹਾ ਹੈ। ਜਦਕਿ ਦਿੱਲੀ ਸਰਕਾਰ ਨੇ 10 ਸਾਲ ਤੋਂ ਰਹਿਣ ਦਾ ਸਬੂਤ ਅਤੇ ਐਮਪੀ-ਐਮਐਲਏ ਦੀ ਮਨਜ਼ੂਰੀ ਦੀ ਸਖ਼ਤ ਸ਼ਰਤ ਲਗਾ ਰੱਖੀ ਹੈ। ਇਸ ਤੋਂ ਸਾਫ਼ ਹੈ ਕਿ ਇਹ ਬਹੁਤ ਘੱਟ ਔਰਤਾਂ ਨੂੰ ਯੋਜਨਾ ਦਾ ਲਾਭ ਦੇਣਾ ਚਾਹੁੰਦੇ ਹਨ। ਜੇਕਰ ਭਾਜਪਾ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਯੋਜਨਾ ਵਿੱਚ ਇੰਨੀਆਂ ਸ਼ਰਤਾਂ ਨਾ ਲਗਾਉਂਦੀ ਅਤੇ ਸਾਰੀਆਂ ਔਰਤਾਂ ਨੂੰ ਲਾਭ ਦਿੰਦੀ।

ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਅਤੇ ਸੰਸਦ-ਵਿਧਾਇਕ ਦੀ ਮਨਜ਼ੂਰੀ ਲਾਜ਼ਮੀ ਹੋਣ ਦੇ ਸਵਾਲ 'ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਉਹ ਕੇਵਲ ਭਾਜਪਾ ਦੇ ਲੋਕਾਂ ਨੂੰ ਹੀ ਇਹ ਲਾਭ ਦੇਣਾ ਚਾਹੁੰਦੇ ਹਨ, ਦੂਜੇ ਲੋਕਾਂ ਨੂੰ ਦੇਣਾ ਹੀ ਨਹੀਂ ਚਾਹੁੰਦੇ। ਜੋ ਇਹ ਸ਼ਰਤ ਲਗਾਈ ਗਈ ਹੈ ਕਿ 10 ਸਾਲ ਰਹਿਣ ਵਾਲਾ ਹੋਣਾ ਚਾਹੀਦਾ ਹੈ ਅਤੇ ਸੰਸਦ-ਵਿਧਾਇਕ ਦੀ ਮਨਜ਼ੂਰੀ ਚਾਹੀਦੀ ਹੈ, ਇਸ ਤੋਂ ਪਤਾ ਲੱਗਦਾ ਹੈ ਕਿ ਇਹ ਲਾਭ ਦੇਣਾ ਹੀ ਨਹੀਂ ਚਾਹੁੰਦੇ, ਕੇਵਲ ਰਾਜਨੀਤੀ ਕਰਨੀ ਹੈ। ਜਿੰਨੀਆਂ ਸ਼ਰਤਾਂ ਇਨ੍ਹਾਂ ਨੇ ਲਗਾਈਆਂ ਹਨ, ਉਸ ਹਿਸਾਬ ਨਾਲ ਦਿੱਲੀ ਦੀਆਂ 10 ਫੀਸਦੀ ਔਰਤਾਂ ਨੂੰ ਵੀ ਇਸ ਦਾ ਲਾਭ ਨਹੀਂ ਮਿਲੇਗਾ। ਪੰਜਾਬ ਵਿੱਚ ਅਸੀਂ ਕੋਈ ਸ਼ਰਤ ਨਹੀਂ ਲਗਾਈ, ਇੱਕ ਘਰ ਵਿੱਚ ਜੇਕਰ ਚਾਰ ਔਰਤਾਂ ਹਨ ਤਾਂ ਚਾਰੇ ਔਰਤਾਂ ਨੂੰ ਮਿਲੇਗਾ। ਅਸੀਂ ਅਮੀਰ, ਗਰੀਬ, ਜਾਤ-ਪਾਤ ਦਾ ਕੋਈ ਭੇਦਭਾਵ ਨਹੀਂ ਕੀਤਾ। ਜਿਵੇਂ ਆਪ ਸਰਕਾਰ ਪੰਜਾਬ ਵਿੱਚ ਸਾਫ਼ ਨੀਅਤ ਨਾਲ ਸਭ ਨੂੰ ਲਾਭ ਦੇ ਰਹੀ ਹੈ, ਉਸੇ ਤਰ੍ਹਾਂ ਹੀ ਜੇਕਰ ਨੀਅਤ ਸਾਫ਼ ਹੈ ਤਾਂ ਭਾਜਪਾ ਦਿੱਲੀ ਵਿੱਚ ਵੀ ਦੇਵੇ

 

Have something to say? Post your comment

 
 
 
 

ਨੈਸ਼ਨਲ

ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਮੈਡੀਏਸ਼ਨ ਸੈੱਲ ਦੀ ਸਥਾਪਨਾ, ਬਿਨਾਂ ਕਿਸੇ ਫੀਸ ਤੋਂ ਮਿਲੇਗੀ ਕਾਨੂੰਨੀ ਸਲਾਹ

ਪੇਪਰ ਲੀਕ ਦੇ ਰੋਸ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਨੇ ਭਾਜਪਾ ਨੂੰ ਪਾਇਆ ਮਹਿੰਗਾ, ਉਪਚੋਣਾਂ 'ਚ ਮਿਲਿਆ ਸਿਆਸੀ ਝਟਕਾ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਵਿਖ਼ੇ 7 ਅਗਸਤ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਗੁਰਸਿੱਖੀ ਜੀਵਨ ਤੋਂ ਵਿਛੁੜਦੀ ਨੌਜਵਾਨੀ, ਪੰਥ ਲਈ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ— ਭਾਈ ਗੁਰਕੀਰਤ ਸਿੰਘ

ਫਿਰ ਪਿਆ ਲੋਕ ਸਭਾ ਦੀ ਕਾਰਵਾਈ ਵਿੱਚ ਵਿਘਨ -ਵਿਰੋਧੀ ਧਿਰ ਨੇ ਮੰਗਿਆ ਜਵਾਬ ਸੱਤਾਧਾਰੀ ਨੇ ਲਗਾਇਆ ਸਦਨ ਨਾ ਚਲਣ ਦਾ ਦੋਸ਼

ਭਾਜਪਾ ਦੇ ਬੁਰੇ ਦਿਨ ਸ਼ੁਰੂ ਬਾਂਕੀਪੁਰ ਵਿਧਾਨ ਸਭਾ ਉਪਚੁਣਾਓ ਵਿੱਚ ਪ੍ਰਸ਼ਾਂਤ ਕਿਸ਼ੋਰ ਦੀ ਜਿੱਤ ਉੱਤੇ ਵਿਰੋਧੀ ਧਿਰ ਬੋਲਿਆ

ਜੈਨ ਜੀ ਦੇ ਸੜਕਾਂ 'ਤੇ ਉਤਰਨ 'ਤੇ ਸਰਕਾਰ ਚੁੱਪ; ਪਹਿਲਾਂ ਸੰਸਦ ਮੈਂਬਰਾਂ ਖਰੀਦਣ ਵੇਚਣ ਲਈ ਦੁਕਾਨ ਖੋਲ੍ਹੀ ਸੀ: ਸ਼ਤਰੂਘਨ ਸਿਨਹਾ

ਵਿਰੋਧੀ ਪਾਰਟੀਆਂ ਅਤੇ ਸੀਜੇਪੀ ਸਿਰਫ਼ ਚੋਣਵੇਂ ਰਾਜਾਂ ਵਿੱਚ ਹੀ ਵਿਦਿਆਰਥੀ ਵਿਰੋਧ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਂਦੇ ਹਨ: ਆਰਪੀ ਸਿੰਘ

ਸੀਜੇਪੀ ਕੋਰ ਪੈਨਲ ਦੀ ਮੀਟਿੰਗ 5 ਅਗਸਤ ਨੂੰ, ਅਭਿਜੀਤ ਪ੍ਰਧਾਨਗੀ ਕਰਨਗੇ

ਅਮਰੀਕਾ ਦੇ ਐਫਬੀਆਈ ਨੇ ਗੁਰਪ੍ਰੀਤ ਸਿੰਘ ਨੂੰ ਐਲਾਨਿਆ 'ਵਾਂਟੇਡ', ਜਾਣਕਾਰੀ ਦੇਣ ਦੀ ਕੀਤੀ ਅਪੀਲ