ਨੈਸ਼ਨਲ

ਸੋਸ਼ਲ ਮੀਡੀਆ 'ਤੇ ਸਿੱਖ ਧਰਮ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਸ਼ੁਰੂ: ਐਡਵੋਕੇਟ ਜੀ. ਐਸ. ਸਾਹਨੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 04, 2026 07:51 PM

ਨਵੀਂ ਦਿੱਲੀ - ਸੋਸ਼ਲ ਮੀਡੀਆ, ਖ਼ਾਸ ਕਰਕੇ ਫੇਸਬੁੱਕ 'ਤੇ ਸਿੱਖ ਗੁਰੂ ਸਾਹਿਬਾਨ, ਗੁਰਬਾਣੀ, ਸਿੱਖ ਸਿਧਾਂਤਾਂ ਅਤੇ ਸਿੱਖ ਸ਼ਹੀਦਾਂ ਬਾਰੇ ਲਗਾਤਾਰ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਸਿੱਖ ਲੀਗਲ ਵਿੰਗ ਪੰਜਾਬ ਵੱਲੋਂ ਕੀਤੀਆਂ ਸ਼ਿਕਾਇਤਾਂ 'ਤੇ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿੱਖ ਲੀਗਲ ਵਿੰਗ ਪੰਜਾਬ ਦੇ ਚੇਅਰਮੈਨ ਐਡਵੋਕੇਟ ਜੀ. ਐਸ. ਸਾਹਨੀ ਨੇ ਦੱਸਿਆ ਕਿ ਫੇਸਬੁੱਕ 'ਤੇ ਆਪਣੇ ਆਪ ਨੂੰ ਮੀਡੀਆ ਕਰਮੀ ਦੱਸਣ ਵਾਲੀ ਅਨੂ ਡਾਗਰ ਵੱਲੋਂ ਭਾਈ ਜਸਵੰਤ ਸਿੰਘ ਖਾਲੜਾ ਅਤੇ ਸਿੱਖ ਸ਼ਹੀਦਾਂ ਬਾਰੇ ਲਗਾਤਾਰ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ "ਮੰਨੂ ਸਿੰਘ" ਉਰਫ਼ "ਮਹਾਕਾਲ" ਨਾਮ ਨਾਲ ਚੱਲ ਰਹੀ ਇੱਕ ਫੇਸਬੁੱਕ ਆਈ.ਡੀ. ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ, ਕੇਸਾਂ ਅਤੇ ਸਿੱਖ ਧਰਮ ਬਾਰੇ ਅਪਮਾਨਜਨਕ ਸ਼ਬਦਾਵਲੀ ਵਰਤੀ ਜਾਂਦੀ ਰਹੀ ਹੈ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਦਿੱਲੀ ਵਿੱਚ ਵਿਦਿਆਰਥੀਆਂ ਦੇ ਇੱਕ ਪ੍ਰਦਰਸ਼ਨ ਦੌਰਾਨ ਪੁਲਿਸ ਕਾਰਵਾਈ ਤੋਂ ਬਚਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸ਼ਰਨ ਦਿੱਤੀ ਗਈ, ਉਨ੍ਹਾਂ ਦੀ ਮਰਹਮ-ਪੱਟੀ ਕੀਤੀ ਗਈ ਅਤੇ ਲੰਗਰ ਛਕਾਇਆ ਗਿਆ। ਇਸ ਮਾਨਵਤਾਵਾਦੀ ਸੇਵਾ ਨੂੰ ਲੈ ਕੇ ਵੀ ਉਕਤ ਫੇਸਬੁੱਕ ਆਈ.ਡੀ. ਤੋਂ ਗੁਰੂ ਘਰ ਲਈ ਬੇਹੱਦ ਇਤਰਾਜ਼ਯੋਗ ਸ਼ਬਦਾਵਲੀ ਵਰਤਦਿਆਂ ਗੁਰਦੁਆਰੇ ਨੂੰ "ਗਟਰ" ਕਿਹਾ ਗਿਆ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚੀ। ਐਡਵੋਕੇਟ ਸਾਹਨੀ ਨੇ ਕਿਹਾ ਕਿ ਅਨੂ ਡਾਗਰ ਅਤੇ ਮੰਨੂ ਸਿੰਘ ਉਰਫ਼ ਮਹਾਕਾਲ ਖ਼ਿਲਾਫ਼ ਦਿੱਤੀਆਂ ਸ਼ਿਕਾਇਤਾਂ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਲਈ ਏ.ਸੀ.ਪੀ. ਸਾਈਬਰ ਸੈੱਲ ਨੂੰ ਭੇਜ ਦਿੱਤੇ ਹਨ, ਜਿੱਥੇ ਪ੍ਰੀ-ਐੱਫ.ਆਈ.ਆਰ. ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ, ਫਿਰਕੂ ਨਫ਼ਰਤ ਫੈਲਾਉਣ ਅਤੇ ਸਮਾਜ ਵਿੱਚ ਸ਼ਾਂਤੀ ਭੰਗ ਕਰਨ ਨਾਲ ਸੰਬੰਧਿਤ ਲਾਗੂ ਕਾਨੂੰਨੀ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਕਿਸੇ ਵੀ ਧਰਮ ਜਾਂ ਧਾਰਮਿਕ ਸੰਸਥਾ ਖ਼ਿਲਾਫ਼ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ।

Have something to say? Post your comment

 
 
 
 

ਨੈਸ਼ਨਲ

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

ਗੁਰਦੁਆਰਾ ਬੰਗਲਾ ਸਾਹਿਬ ਦੀ ਰਸੋਈ ਨਵੀਂਆਂ ਮਸ਼ੀਨਾਂ ਲਾਉਣ ਵਾਸਤੇ ਸਲੂਜਾ ਪਰਿਵਾਰ ਵੱਲੋਂ ਇੱਕ ਕਰੋੜ ਰੁਪਏ ਦਾ ਯੋਗਦਾਨ

ਈ-20 ਪੈਟਰੋਲ ਦੇ ਵਿਰੋਧ 'ਚ ਕੇਜਰੀਵਾਲ ਦਾ ਪੀਐਮ ਆਵਾਸ ਵੱਲ ਮਾਰਚ ਰੋਕਿਆ, ਪੁਲਿਸ ਦੇ ਭਰੋਸੇ ਮਗਰੋਂ ਧਰਨਾ ਸਮਾਪਤ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਪਰਿਵਾਰ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਪਾਲਕੀ ਸਾਹਿਬ ਦੀ ਸੇਵਾ ਭੇਟ

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਮੈਡੀਏਸ਼ਨ ਸੈੱਲ ਦੀ ਸਥਾਪਨਾ, ਬਿਨਾਂ ਕਿਸੇ ਫੀਸ ਤੋਂ ਮਿਲੇਗੀ ਕਾਨੂੰਨੀ ਸਲਾਹ

ਪੇਪਰ ਲੀਕ ਦੇ ਰੋਸ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਨੇ ਭਾਜਪਾ ਨੂੰ ਪਾਇਆ ਮਹਿੰਗਾ, ਉਪਚੋਣਾਂ 'ਚ ਮਿਲਿਆ ਸਿਆਸੀ ਝਟਕਾ

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਵਿਖ਼ੇ 7 ਅਗਸਤ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਗੁਰਸਿੱਖੀ ਜੀਵਨ ਤੋਂ ਵਿਛੁੜਦੀ ਨੌਜਵਾਨੀ, ਪੰਥ ਲਈ ਸਭ ਤੋਂ ਵੱਡੀ ਚਿੰਤਾ ਦਾ ਵਿਸ਼ਾ— ਭਾਈ ਗੁਰਕੀਰਤ ਸਿੰਘ

ਫਿਰ ਪਿਆ ਲੋਕ ਸਭਾ ਦੀ ਕਾਰਵਾਈ ਵਿੱਚ ਵਿਘਨ -ਵਿਰੋਧੀ ਧਿਰ ਨੇ ਮੰਗਿਆ ਜਵਾਬ ਸੱਤਾਧਾਰੀ ਨੇ ਲਗਾਇਆ ਸਦਨ ਨਾ ਚਲਣ ਦਾ ਦੋਸ਼