ਪੰਜਾਬ

ਸਪੀਕਰ ਨੇ ਵੈਸਟ ਪੁਆਇੰਟ ਸਕੂਲ ਦੀਆਂ ਵਿਦਿਆਰਥਣਾਂ ਹਰਗੁਣਰੀਤ ਕੌਰ ਅਤੇ ਰਮਨਪ੍ਰੀਤ ਕੌਰ ਨੂੰ ਦਿੱਤੇ ਇਨਾਮ

ਕੌਮੀ ਮਾਰਗ ਬਿਊਰੋ | August 04, 2026 07:55 PM

ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਆਏ ਸਕੂਲੀ ਵਿਦਿਆਰਥੀਆਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਦੀ ਮੇਜ਼ਬਾਨੀ ਕੀਤੀ। ਇਸ ਵਫ਼ਦ ਵਿੱਚ ਵੈਸਟ ਪੁਆਇੰਟ ਸਕੂਲ, ਸੰਧਵਾਂ, ਜ਼ਿਲ੍ਹਾ ਫਰੀਦਕੋਟ ਦੇ ਵਿਦਿਆਰਥੀ ਸ਼ਾਮਲ ਸਨ। ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਸੱਦਾ ਦੇਣ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਵਿਧਾਨਕ ਪ੍ਰਕਿਰਿਆ ਅਤੇ ਰਾਜਨੀਤੀ ਵਿੱਚ ਸਰਗਰਮ ਭਾਗੀਦਾਰੀ ਪ੍ਰਤੀ ਦਿਲਚਸਪੀ ਪੈਦਾ ਕਰਨਾ ਸੀ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ, ਸਪੀਕਰ ਸੰਧਵਾਂ ਨੇ ਵਿਦਿਆਰਥੀਆਂ ਨੂੰ ਜੀਵਨ ਦੇ ਸ਼ੁਰੂਆਤੀ ਪੜਾਅ ਦੌਰਾਨ ਰਾਜਨੀਤਿਕ ਪ੍ਰਣਾਲੀ ਨੂੰ ਸਮਝਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਇੱਕ ਪਵਿੱਤਰ ਸਥਾਨ ਹੈ ਜਿੱਥੇ ਸੂਬੇ ਦੀ ਭਲਾਈ ਲਈ ਕਾਨੂੰਨ ਬਣਾਏ ਜਾਂਦੇ ਹਨ। ਵਿਦਿਆਰਥੀਆਂ ਨੇ ਲਾਈਵ ਵਿਧਾਨਕ ਚਰਚਾਵਾਂ ਦੇਖਣ ਉਪਰੰਤ ਬੇਹੱਦ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਸਵਾਲ-ਜਵਾਬ ਸੈਸ਼ਨ ਦੌਰਾਨ, ਸਪੀਕਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਰੱਟੇ ਨਾ ਮਾਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਕਦੇ ਵੀ ਵਿਸ਼ੇ ਦਾ ਰੱਟੇ ਨਾ ਲਗਾਉਣ, ਸਗੋਂ ਜਵਾਬ ਦੇਣ ਤੋਂ ਪਹਿਲਾਂ ਹਮੇਸ਼ਾ ਮੁੱਖ ਸੰਕਲਪਾਂ ਨੂੰ ਚੰਗੀ ਤਰ੍ਹਾਂ ਸਮਝਣ।

ਦੌਰੇ 'ਤੇ ਵਾਲੇ ਵਿਦਿਆਰਥੀਆਂ ਦੇ ਕਰੀਅਰ ਸਬੰਧੀ ਟੀਚਿਆਂ ਬਾਰੇ ਗੱਲ ਕਰਦਿਆਂ, ਸਪੀਕਰ ਸੰਧਵਾਂ ਨੇ ਸਫਲਤਾ ਹਾਸਲ ਕਰਨ ਲਈ ਜੀਵਨ ਦੇ ਵੱਡਮੁੱਲੇ ਸਬਕ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਟੀਚੇ ਜਲਦ ਤੋਂ ਜਲਦ ਨਿਰਧਾਰਤ ਕਰਨ ਅਤੇ ਆਪਣੇ ਸਕੂਲ ਦੇ ਦਿਨਾਂ ਦੌਰਾਨ ਇੱਕ ਖੁਸ਼ਹਾਲ ਭਵਿੱਖ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਲਾਲਚ ਦੇ ਜਾਲ ਵਿੱਚ ਨਾ ਫਸਣ ਦੇ ਨਾਲ ਨਾਲ ਬਿਹਤਰ ਇਨਸਾਨ ਬਣਨ 'ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਦਿੱਤੀ।

ਸਮਾਗਮ ਦੌਰਾਨ ਸਪੀਕਰ ਸੰਧਵਾਂ ਨੇ ਵੈਸਟ ਪੁਆਇੰਟ ਸਕੂਲ, ਸੰਧਵਾਂ ਦੇ ਦੋ ਹੋਣਹਾਰ ਵਿਦਿਆਰਥੀਆਂ ਹਰਗੁਣਰੀਤ ਕੌਰ ਅਤੇ ਰਮਨਪ੍ਰੀਤ ਕੌਰ ਨੂੰ ਇਨਾਮ ਵੀ ਦਿੱਤੇ।

ਸਪੀਕਰ ਸੰਧਵਾਂ ਨੇ ਈ20 ਵਾਲੇ ਪੈਟਰੋਲ ਵਰਗੇ ਅਹਿਮ ਮੁੱਦੇ ਉਠਾਏ ਜੋ ਸਾਡੀਆਂ ਕਾਰਾਂ ਲਈ ਸਮੱਸਿਆ ਪੈਦਾ ਕਰ ਰਿਹਾ ਹੈ। ਸਪੀਕਰ ਨੇ ਕਿਹਾ ਕਿ ਈਥਾਨੋਲ ਮਿਸ਼ਰਣ ਵਾਹਨਾਂ 'ਤੇ ਬੁਰਾ ਅਸਰ ਪਾਉਂਦੇ ਹਨ ਕਿਉਂਕਿ ਮੌਜੂਦਾ ਆਟੋਮੋਬਾਈਲ ਇੰਜਣ ਈਥਾਨੋਲ ਲਈ ਪੂਰੀ ਤਰ੍ਹਾਂ ਅਨੁਕੂਲ ਨਹੀਂ ਹਨ। ਜ਼ਬਰਦਸਤੀ ਈ20 ਵਾਲਾ ਪੈਟਰੋਲ ਵੇਚਣ ਦਾ ਸਖ਼ਤ ਵਿਰੋਧ ਕਰਦਿਆਂ, ਉਨ੍ਹਾਂ ਕਿਹਾ ਕਿ ਖਪਤਕਾਰਾਂ ਨੂੰ ਈ20 ਬਲੈਂਡਡ ਪੈਟਰੋਲ ਖਰੀਦਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਸਲਾਹ ਦਿੱਤੀ।

 

Have something to say? Post your comment

 
 
 
 

ਪੰਜਾਬ

ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ-ਜਥੇਦਾਰ ਗੜਗੱਜ

ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ ਕਿ ਈ-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮੁਲਾਜ਼ਮਾ ਦੇ ਹੱਕ ਵਿੱਚ ਸੁਣਾਏ ਗਏ ਫੈਸਲੇ ਦਾ ਸਵਾਗਤ - ਗਿਆਨੀ ਹਰਪ੍ਰੀਤ ਸਿੰਘ

ਬਾਦਲ ਅਕਾਲੀ ਦਲ ਨੂੰ ਝਟਕਾ ਸਾਬਕਾ ਵਿਧਾਇਕ ਅਤੇ ਐਸਜੀਪੀਸੀ ਮੈਂਬਰ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਹੋਏ ਸ਼ਾਮਲ

ਸਿੱਖੀ ਦੇ ਪ੍ਰਚਾਰ ਅਤੇ ਗੁਰੂ ਘਰ ਦੀ ਮਰਯਾਦਾ ’ਤੇ ਸਵਾਲ ਚੁੱਕਣ ਵਾਲੀ ਸੋਚ ਤੋਂ ਕੌਮ ਰਹੇ ਸੁਚੇਤ- ਜਥੇਦਾਰ ਗੜਗੱਜ

ਪੰਜਾਬ ਵਿਧਾਨ ਸਭਾ ਵੱਲੋਂ ਮਤਾ ਸਰਬਸੰਮਤੀ ਨਾਲ ਪਾਸ

ਖਾਲਸਾ ਕਾਲਜ ਨਰਸਿੰਗ ਵੱਲੋਂ ਵਿਸ਼ਵ ਹੈਪੇਟਾਈਟਿਸ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ

ਵਿਦੇਸ਼ ਮੰਤਰਾਲੇ ਦਾ ਢਿੱਲਾ ਰਵੱਈਆ ਮੰਦਭਾਗਾ, ਕੇਂਦਰ ਤੁਰੰਤ ਕੈਨੇਡੀਅਨ ਸਰਕਾਰ ਨਾਲ ਸਾਧੇ ਸੰਪਰਕ-ਕਟਾਰੂਚੱਕ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕਨੇਡਾ ਵਿਖੇ ਖਸਤਾ ਹਾਲ ਬੱਸ ਵਿੱਚ ਸੁਭਾਏਮਾਨ ਕਰਕੇ ਸਮੁੰਦਰ ਰਸਤੇ ਰਾਹੀਂ ਪਹੁੰਚਾਇਆ ਗਿਆ

ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ