ਨੈਸ਼ਨਲ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਮਨੁੱਖਤਾ ਦੀ ਸੇਵਾ ਦਾ ਸਦੀਵੀ ਸੰਦੇਸ਼: ਇੰਦਰਜੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 05, 2026 09:31 PM

ਨਵੀਂ ਦਿੱਲੀ- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਮੌਕੇ 13 ਆਸਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸ ਪੁਰੀ ਨੇ ਸਮੂਹ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਠਵੇਂ ਪਾਤਸ਼ਾਹ ਦਾ ਜੀਵਨ ਦਇਆ, ਨਿਮਰਤਾ, ਸੇਵਾ ਅਤੇ ਮਨੁੱਖਤਾ ਦੀ ਬੇਮਿਸਾਲ ਮਿਸਾਲ ਹੈ। ਉਨ੍ਹਾਂ ਕਿਹਾ ਕਿ ਬਾਲ ਉਮਰ ਵਿੱਚ ਗੁਰਗੱਦੀ ਸੰਭਾਲਣ ਦੇ ਬਾਵਜੂਦ ਗੁਰੂ ਸਾਹਿਬ ਨੇ ਦਿੱਲੀ ਵਿੱਚ ਮਹਾਂਮਾਰੀ ਦੌਰਾਨ ਦੁਖੀ ਅਤੇ ਬਿਮਾਰ ਲੋਕਾਂ ਦੀ ਬਿਨਾਂ ਕਿਸੇ ਜਾਤ-ਪਾਤ ਜਾਂ ਧਰਮ ਦੇ ਭੇਦਭਾਵ ਤੋਂ ਸੇਵਾ ਕਰਕੇ ਸਮੁੱਚੀ ਮਨੁੱਖਤਾ ਨੂੰ ਇਨਸਾਨੀਅਤ ਦਾ ਰਾਹ ਦਿਖਾਇਆ। ਇਸੇ ਕਾਰਨ ਸੰਗਤ ਨੇ ਉਨ੍ਹਾਂ ਨੂੰ ਪਿਆਰ ਨਾਲ "ਬਾਲਾ ਪੀਰ" ਦਾ ਸਨਮਾਨ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਇਹ ਸੇਵਾ ਪਰੰਪਰਾ ਅੱਜ ਵੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਨਿਰੰਤਰ ਜਾਰੀ ਹੈ। ਕੋਵਿਡ-19 ਮਹਾਂਮਾਰੀ ਸਮੇਤ ਹਰ ਔਖੇ ਸਮੇਂ ਦੌਰਾਨ ਲੰਗਰ, ਰਾਸ਼ਨ, ਡਾਕਟਰੀ ਸਹਾਇਤਾ ਅਤੇ ਲੋੜਵੰਦਾਂ ਲਈ ਘੱਟ ਖ਼ਰਚ 'ਤੇ ਸੀਟੀ ਸਕੈਨ, ਐਮਆਰਆਈ ਅਤੇ ਹੋਰ ਜਾਂਚਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਦਿੱਲੀ ਆਉਣ ਵਾਲੇ ਲੋੜਵੰਦਾਂ ਅਤੇ ਮੁਸੀਬਤ ਵਿੱਚ ਫਸੇ ਲੋਕਾਂ ਦੀ ਨਿਰਸਵਾਰਥ ਸੇਵਾ ਵੀ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਜੀਵੰਤ ਰੂਪ ਵਿੱਚ ਅੱਗੇ ਵਧਾ ਰਹੀ ਹੈ। ਇੰਦਰਜੀਤ ਸਿੰਘ ਨੇ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਕਿ ਮਨੁੱਖ ਨੂੰ ਮਨੁੱਖ ਸਮਝ ਕੇ ਬਿਨਾਂ ਕਿਸੇ ਵਿਤਕਰੇ ਦੇ ਉਸ ਦੀ ਸੇਵਾ ਕੀਤੀ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਪ੍ਰਕਾਸ਼ ਦਿਹਾੜੇ ਦਾ ਅਸਲ ਸਤਿਕਾਰ ਇਹੀ ਹੈ ਕਿ ਅਸੀਂ ਭੁੱਖੇ ਨੂੰ ਭੋਜਨ, ਪਿਆਸੇ ਨੂੰ ਪਾਣੀ, ਬਿਮਾਰ ਨੂੰ ਸਹਾਇਤਾ ਅਤੇ ਦੁਖੀ ਨੂੰ ਹੌਸਲਾ ਦੇਣ ਦਾ ਸੰਕਲਪ ਕਰੀਏ। ਇਸ ਮੌਕੇ ਉਨ੍ਹਾਂ 13 ਆਸਾ ਵੈਲਫੇਅਰ ਟਰੱਸਟ ਵੱਲੋਂ ਸਮੂਹ ਸਾਧ ਸੰਗਤ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਬੇਅੰਤ ਵਧਾਈਆਂ ਵੀ ਦਿੱਤੀਆਂ।

Have something to say? Post your comment

 
 
 
 

ਨੈਸ਼ਨਲ

ਮੈਨੂੰ ਉਨ੍ਹਾਂ ਨੌਜਵਾਨਾਂ 'ਤੇ ਮਾਣ ਹੈ, ਰਾਹੁਲ ਗਾਂਧੀ ਨੇ ਪ੍ਰਦਰਸ਼ਨਕਾਰੀਆਂ ਨੂੰ ਮਿਲਣ ਤੋਂ ਬਾਅਦ ਕਿਹਾ

ਦਿੱਲੀ ਕਮੇਟੀ ਵਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ, ਭਾਈ ਸਵਰਨ ਸਿੰਘ ਤੇ ਹਜ਼ੂਰੀ ਰਾਗੀਆਂ ਲਈ ਵੀ ਸਨਮਾਨ ਦਾ ਐਲਾਨ

ਸ਼ੇਰਾ,ਬੱਗਾ, ਜੱਗੀ ਜੌਹਲ ਸਮੇਤ ਹੋਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼, ਅਗਲੀ ਸੁਣਵਾਈ 21 ਅਗਸਤ ਨੂੰ

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸੇਵਾ, ਨਿਮਰਤਾ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ: ਬਲ ਮਲਕੀਤ ਸਿੰਘ

ਈ-20 ਵਾਪਸ ਨਹੀਂ ਹੁੰਦਾ ਹੈ ਤਾਂ ਦੇਸ਼ ਫਿਰ ਇੱਕ ਵੱਡਾ ਅੰਦੋਲਨ ਕਰਨ ਲਈ ਮਜਬੂਰ ਹੋਵੇਗਾ- ਕੇਜਰੀਵਾਲ

ਗਲੋਬਲ ਸਿੱਖ ਕੌਂਸਲ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੀਰੀ-ਪੀਰੀ ਦੇ ਸਿਧਾਂਤ ਹੇਠ ਪੰਥਕ ਏਕਤਾ ਲਈ ਜਥੇਦਾਰ ਨੂੰ ਅਪੀਲ

ਗੁਰਦੁਆਰਾ ਬੰਗਲਾ ਸਾਹਿਬ ਦੀ ਰਸੋਈ ਨਵੀਂਆਂ ਮਸ਼ੀਨਾਂ ਲਾਉਣ ਵਾਸਤੇ ਸਲੂਜਾ ਪਰਿਵਾਰ ਵੱਲੋਂ ਇੱਕ ਕਰੋੜ ਰੁਪਏ ਦਾ ਯੋਗਦਾਨ

ਈ-20 ਪੈਟਰੋਲ ਦੇ ਵਿਰੋਧ 'ਚ ਕੇਜਰੀਵਾਲ ਦਾ ਪੀਐਮ ਆਵਾਸ ਵੱਲ ਮਾਰਚ ਰੋਕਿਆ, ਪੁਲਿਸ ਦੇ ਭਰੋਸੇ ਮਗਰੋਂ ਧਰਨਾ ਸਮਾਪਤ

ਸੋਸ਼ਲ ਮੀਡੀਆ 'ਤੇ ਸਿੱਖ ਧਰਮ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਸ਼ੁਰੂ: ਐਡਵੋਕੇਟ ਜੀ. ਐਸ. ਸਾਹਨੀ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਪਰਿਵਾਰ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਲਈ ਪਾਲਕੀ ਸਾਹਿਬ ਦੀ ਸੇਵਾ ਭੇਟ