ਪੰਜਾਬ

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਮਾਨ

ਕੌਮੀ ਮਾਰਗ ਬਿਊਰੋ | August 05, 2026 09:37 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਬਾਰਡਰ ਅਤੇ ਕੰਢੀ ਏਰੀਆ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਇਨ੍ਹਾਂ ਖੇਤਰਾਂ ਦੇ ਸਮੁੱਚੇ ਵਿਕਾਸ ਵਿੱਚ ਤੇਜ਼ੀ ਲਿਆਉਣ ਲਈ ਸਾਂਝੇ ਯਤਨ ਕਰਨ ਦੇ ਨਿਰਦੇਸ਼ ਦਿੱਤੇ।
ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਠੋਸ ਯਤਨਾਂ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕੰਢੀ ਖੇਤਰ ਦੇ ਇੱਕ ਬਿਹਤਰੀਨ ਸੈਰ-ਸਪਾਟਾ ਕੇਂਦਰ ਵਜੋਂ ਉੱਭਰਨ ਦੀ ਅਥਾਹ ਸਮਰੱਥਾ ਹੈ, ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਦੇ ਵਿਕਾਸ ‘ਚ ਤੇਜ਼ੀ ਲਿਆਉਣ ਅਤੇ ਇਸ ਦੀਆਂ ਵਿਸ਼ਾਲ ਸੈਰ-ਸਪਾਟਾ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।"

ਇਸ ਖੇਤਰ ਦੀਆਂ ਅਣਵਰਤੀਆਂ ਸੰਭਾਵਨਾਵਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, "ਪਿਛਲੀਆਂ ਸਰਕਾਰਾਂ ਦੀ ਨਲਾਇਕੀ ਅਤੇ ਅਣਦੇਖੀ ਕਾਰਨ ਕੰਢੀ ਖੇਤਰ ਵਿਕਾਸ ਦੀ ਰਫ਼ਤਾਰ ਵਿੱਚ ਪਿੱਛੇ ਰਹਿ ਗਿਆ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਸਾਡੀ ਸਰਕਾਰ ਨੇ ਇਸ ਖੇਤਰ ਦੀਆਂ ਅਥਾਹ ਸੈਰ-ਸਪਾਟਾ ਸੰਭਾਵਨਾਵਾਂ ਨੂੰ ਉਜਾਗਰ ਕਰਨ ਅਤੇ ਸੈਲਾਨੀਆਂ ਨੂੰ ਇਸ ਦੀ ਕੁਦਰਤੀ ਸੁੰਦਰਤਾ ਵੱਲ ਆਕਰਸ਼ਿਤ ਕਰਨ ਲਈ ਸਖ਼ਤ ਉਪਰਾਲੇ ਕੀਤੇ ਹਨ। ਇਹ ਖੇਤਰ ਕੁਦਰਤੀ ਸਰੋਤਾਂ ਨਾਲ ਭਰਪੂਰ ਹੈ ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ।"
ਸਰਕਾਰ ਦੇ ਵਿਕਾਸ ਏਜੰਡੇ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਇਸ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਦੇ ਇੱਕ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉੱਭਰੇਗਾ। ਉਨ੍ਹਾਂ ਕਿਹਾ ਕਿ ਇਸ ਖੇਤਰ ਦੇ ਵਿਕਾਸ ਅਤੇ ਇਸ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।"
ਉਨ੍ਹਾਂ ਕਿਹਾ, "ਸੂਬਾ ਸਰਕਾਰ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ ਲਈ ਵੀ ਸਖ਼ਤ ਯਤਨ ਕਰ ਰਹੀ ਹੈ। ਇਨ੍ਹਾਂ ਜ਼ਿਲ੍ਹਿਆਂ ਦੇ ਵਸਨੀਕ ਬਹਾਦਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕੀਤੀ ਹੈ। ਇਸ ਧਰਤੀ ਨੂੰ ਮਹਾਨ ਗੁਰੂਆਂ ਦੀ ਬਖਸ਼ਿਸ਼ ਪ੍ਰਾਪਤ ਹੈ ਅਤੇ ਇੱਥੇ ਮਿਹਨਤੀ ਅਤੇ ਸੂਰਬੀਰ ਲੋਕ ਵੱਸਦੇ ਹਨ।"
ਸਰਹੱਦੀ ਨਿਵਾਸੀਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖੇਤਰ ‘ਚ ਜਨਮੇ ਮਹਾਨ ਦੇਸ਼ ਭਗਤਾਂ ਅਤੇ ਰਾਸ਼ਟਰਵਾਦੀਆਂ ਦੇ ਦੇਸ਼ ਪ੍ਰਤੀ ਵਡਮੁੱਲੇ ਯੋਗਦਾਨ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਵੱਲੋਂ ਇਸ ਖੇਤਰ ਵਿੱਚ ਉਸ ਪੱਧਰ ਦਾ ਵਿਕਾਸ ਦੇਖਣ ਨੂੰ ਨਹੀਂ ਮਿਲਿਆ ਜਿਸ ਦਾ ਇਹ ਹੱਕਦਾਰ ਸੀ। ਸਾਡੀ ਸਰਕਾਰ ਨੇ ਇਸ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕੀਤਾ ਹੈ। ਅਸੀਂ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ, ਜੋ ਸੱਚੇ ਦੇਸ਼ ਭਗਤ ਹਨ ਅਤੇ ਹਮੇਸ਼ਾ ਦੇਸ਼ ਅਤੇ ਇਸ ਦੇ ਲੋਕਾਂ ਦੇ ਨਾਲ ਖੜ੍ਹੇ ਰਹੇ ਹਨ।"

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Have something to say? Post your comment

 
 
 
 

ਪੰਜਾਬ

ਰਾਸ਼ਟਰੀ ਰਾਜਮਾਰਗ ਦਾ ਦਰਜਾ ਮਿਲਣ ਨਾਲ ਪੂਰੇ ਖੇਤਰ ਵਿੱਚ ਧਾਰਮਿਕ ਸੈਰ-ਸਪਾਟੇ, ਵਪਾਰ ਅਤੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ: ਕੰਗ

ਭਗਵੰਤ ਮੰਤਰੀ ਮੰਡਲ ਨੇ ‘ਪੰਜਾਬ ਸਟੇਟ ਆਊਸੋਰਸਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਦਿੱਤੀ ਪ੍ਰਵਾਨਗੀ

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ 12 ਵਾਟਰ ਕੂਲਰ ਭੇਟ ਕੀਤੇ

ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ- ਗਿਆਨੀ ਕੁਲਦੀਪ ਸਿੰਘ ਗੜਗੱਜ

ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਣ ਦੇਹਧਾਰੀ ਡੰਮਾਂ ਦਾ ਖਹਿੜਾ ਛੱਡਣ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਪਿੰਗਲਵਾੜਾ ਵਿਖੇ ਸ਼ਰਧਾਂਜਲੀ ਭੇਟ-ਸੇਵਾ ਭਾਵਨਾ ਨੂੰ ਕੀਤਾ ਨਮਨ

ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਪੰਜਾਬੀ ਆਪ ਸਰਕਾਰ ਨੂੰ ਹਟਾਉਣ ਲਈ ਕਾਂਗਰਸ ਨੂੰ ਹੀ ਬਦਲ ਸਮਝਦੇ ਹਨ