ਪੰਜਾਬ

ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ

ਕੌਮੀ ਮਾਰਗ ਬਿਊਰੋ | August 05, 2026 09:55 PM

ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿੰਗਾਈ ਭੱਤੇ ਤੋਂ ਮੁਕਰਨ ਨੂੰ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨਾਲ ਵੱਡਾ ਧੋਖਾ ਅਤੇ ਵਿਸ਼ਵਾਸਘਾਤ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇੱਕ ਪਾਸੇ ਤਾਂ 'ਆਪ' ਸਰਕਾਰ ਹਾਈਕੋਰਟ ਵਿੱਚ ਹਲਫ਼ਨਾਮਾ ਦੇ ਕੇ ਆਪਣੀ ਵਿੱਤੀ ਹਾਲਤ ਕਮਜ਼ੋਰ ਹੋਣ ਦਾ ਰੋਣਾ ਰੋ ਰਹੀ ਹੈ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਹਰ ਮੰਚ 'ਤੇ ਖਜ਼ਾਨਾ ਭਰਪੂਰ ਹੋਣ ਦਾ ਦਾਅਵਾ ਕਰਕੇ ਜਨਤਾ ਨਾਲ ਸ਼ਰੇਆਮ ਝੂਠ ਬੋਲ ਰਹੇ ਹਨ।
ਕੇਵਲ ਸਿੰਘ ਢਿੱਲੋਂ ਨੇ 'ਆਪ' ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਸਿਰ ਕਰਜ਼ੇ ਦੀ ਪੰਡ 2.82 ਲੱਖ ਕਰੋੜ ਰੁਪਏ ਤੋਂ ਵਧਾ ਕੇ ਸਾਢੇ 4 ਲੱਖ ਕਰੋੜ ਰੁਪਏ ਤੱਕ ਪਹੁੰਚਾ ਦਿੱਤੀ ਹੈ। ਏਨੇ ਵੱਡੇ ਕਰਜ਼ੇ ਦੇ ਬਾਵਜੂਦ ਸੂਬੇ ਵਿੱਚ ਨਾ ਤਾਂ ਕੋਈ ਨਵਾਂ ਸਕੂਲ, ਕਾਲਜ ਜਾਂ ਹਸਪਤਾਲ ਬਣਿਆ ਹੈ, ਨਾ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਹੋਏ ਹਨ ਅਤੇ ਨਾ ਹੀ ਸਰਕਾਰ ਮੁਲਾਜ਼ਮਾਂ ਨੂੰ ਡੀਏ ਦੇ ਸਕੀ ਹੈ। ਪੰਜਾਬ ਦੀ ਜਨਤਾ ਦਾ ਇਹ ਪੈਸਾ ਵਿਕਾਸ ਕਾਰਜਾਂ 'ਤੇ ਲਗਾਉਣ ਦੀ ਬਜਾਏ ਦੇਸ਼ ਭਰ ਵਿੱਚ ਝੂਠੀ ਇਸ਼ਤਿਹਾਰਬਾਜ਼ੀ ਅਤੇ ਡਰਾਮੇਬਾਜ਼ੀ ਉੱਤੇ ਉਡਾਇਆ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਸਮੂਹ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਹਰ ਵਾਅਦਾ ਪੂਰਾ ਕਰਨ ਦਾ ਦਾਅਵਾ ਕੀਤਾ ਸੀ, ਪਰ ਹੁਣ ਸਰਕਾਰ ਕਿਸੇ ਵੀ ਮੁਲਾਜ਼ਮ ਨੂੰ ਪੱਕਾ ਕਰਨ ਅਤੇ ਡੀਏ ਦੀ ਕਿਸ਼ਤ ਦੇਣ ਤੋਂ ਵੀ ਭੱਜ ਗਈ ਹੈ। ਜਿਨ੍ਹਾਂ ਮੁਲਾਜ਼ਮਾਂ ਨੇ ਸਰਕਾਰ ਬਣਨ 'ਤੇ ਮੁੱਖ ਮੰਤਰੀ ਉੱਤੇ ਫੁੱਲਾਂ ਦੀ ਵਰਖਾ ਕੀਤੀ ਸੀ, ਅੱਜ ਉਹੀ 'ਆਪ' ਸਰਕਾਰ ਉਨ੍ਹਾਂ ਦੇ ਰਾਹਾਂ ਵਿੱਚ ਕੰਡੇ ਵਿਛਾਉਣ ਲੱਗੀ ਹੈ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦੂਜੇ ਪਾਸੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਲਗਾਤਾਰ ਮੁਲਾਜ਼ਮ ਪੱਖੀ ਫੈਸਲੇ ਲੈ ਰਹੀ ਹੈ ਅਤੇ ਆਪਣੇ ਕਰਮਚਾਰੀਆਂ ਨੂੰ 60 ਫੀਸਦੀ ਡੀਏ ਦੇ ਰਹੀ ਹੈ। ਪੰਜਾਬ ਭਾਜਪਾ ਪ੍ਰਧਾਨ ਨੇ ਸੂਬੇ ਦੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਸਲ ਹਿਤੈਸ਼ੀ ਭਾਜਪਾ ਦਾ ਸਾਥ ਦੇਣ, ਤਾਂ ਜੋ ਕੁਝ ਮਹੀਨਿਆਂ ਬਾਅਦ ਪੰਜਾਬ ਵਿੱਚ ਭਾਜਪਾ ਸਰਕਾਰ ਬਣਾ ਕੇ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਸਕੇ।

Have something to say? Post your comment

 
 
 
 

ਪੰਜਾਬ

ਰਾਸ਼ਟਰੀ ਰਾਜਮਾਰਗ ਦਾ ਦਰਜਾ ਮਿਲਣ ਨਾਲ ਪੂਰੇ ਖੇਤਰ ਵਿੱਚ ਧਾਰਮਿਕ ਸੈਰ-ਸਪਾਟੇ, ਵਪਾਰ ਅਤੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ: ਕੰਗ

ਭਗਵੰਤ ਮੰਤਰੀ ਮੰਡਲ ਨੇ ‘ਪੰਜਾਬ ਸਟੇਟ ਆਊਸੋਰਸਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਦਿੱਤੀ ਪ੍ਰਵਾਨਗੀ

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ 12 ਵਾਟਰ ਕੂਲਰ ਭੇਟ ਕੀਤੇ

ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ- ਗਿਆਨੀ ਕੁਲਦੀਪ ਸਿੰਘ ਗੜਗੱਜ

ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਣ ਦੇਹਧਾਰੀ ਡੰਮਾਂ ਦਾ ਖਹਿੜਾ ਛੱਡਣ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਪਿੰਗਲਵਾੜਾ ਵਿਖੇ ਸ਼ਰਧਾਂਜਲੀ ਭੇਟ-ਸੇਵਾ ਭਾਵਨਾ ਨੂੰ ਕੀਤਾ ਨਮਨ

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਮਾਨ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਪੰਜਾਬੀ ਆਪ ਸਰਕਾਰ ਨੂੰ ਹਟਾਉਣ ਲਈ ਕਾਂਗਰਸ ਨੂੰ ਹੀ ਬਦਲ ਸਮਝਦੇ ਹਨ