ਪੰਜਾਬ

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਭਗਤ ਪੂਰਨ ਸਿੰਘ ਜੀ ਦੀ ਬਰਸੀ ਮੌਕੇ ਪਿੰਗਲਵਾੜਾ ਵਿਖੇ ਸ਼ਰਧਾਂਜਲੀ ਭੇਟ-ਸੇਵਾ ਭਾਵਨਾ ਨੂੰ ਕੀਤਾ ਨਮਨ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 05, 2026 10:00 PM


ਅੰਮ੍ਰਿਤਸਰ -ਅੱਜ ਆਲ ਇੰਡੀਆ ਪਿੰਗਲਵਾੜਾ ਸੋਸਾਇਟੀ ਵੱਲੋਂ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ ਬਰਸੀ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਹ ਸ਼ਰਧਾਂਜਲੀ ਸਮਾਗਮ ਸੋਸਾਇਟੀ ਦੀ ਪ੍ਰਧਾਨ ਬੀਬੀ ਇੰਦਰਜੀਤ ਕੌਰ ਜੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਜਨਤਕ ਸ਼ਖਸੀਅਤਾਂ ਨੇ ਸ਼ਮੂਲੀਅਤ ਕਰਕੇ ਮਹਾਨ ਸੇਵਕ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਮਾਤਾ ਬੀਬੀ ਬਲਵਿੰਦਰ ਕੌਰ ਜੀ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਭਗਤ ਪੂਰਨ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੀ ਨਿਸ਼ਕਾਮ ਮਨੁੱਖਤਾ ਦੀ ਸੇਵਾ ਨੂੰ ਸਿਜਦਾ ਕੀਤਾ। ਬੀਬੀ ਬਲਵਿੰਦਰ ਕੌਰ ਜੀ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਦੁਖੀ, ਲਾਚਾਰ, ਬੇਸਹਾਰਾ ਅਤੇ ਲੋੜਵੰਦ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੀ ਸੇਵਾ, ਸਾਦਗੀ ਅਤੇ ਮਨੁੱਖਤਾ ਪ੍ਰਤੀ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾਂ ਪ੍ਰੇਰਣਾ ਦਾ ਸਰੋਤ ਰਹੇਗਾ। ਉਨ੍ਹਾਂ ਕਿਹਾ ਕਿ ਸਮਾਜ ਨੂੰ ਭਗਤ ਪੂਰਨ ਸਿੰਘ ਜੀ ਦੇ ਦਰਸਾਏ ਸੇਵਾ ਮਾਰਗ 'ਤੇ ਚੱਲਣ ਦਾ ਸੰਕਲਪ ਲੈਣਾ ਚਾਹੀਦਾ ਹੈ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਆਗੂ ਭਾਈ ਹਰਭਜਨ ਸਿੰਘ ਤੁੜ, ਇਸਤਰੀ ਵਿੰਗ ਦੇ ਪੰਜਾਬ ਪ੍ਰਧਾਨ ਬੀਬੀ ਹਰਪ੍ਰੀਤ ਕੌਰ, ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ, ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਅਤੇ ਭਾਈ ਗੁਰਪ੍ਰੀਤ ਸਿੰਘ ਕੰਮੋਕੇ ਵੀ ਹਾਜ਼ਰ ਸਨ। ਸਮੂਹ ਆਗੂਆਂ ਨੇ ਪਿੰਗਲਵਾੜਾ ਵੱਲੋਂ ਨਿਭਾਈ ਜਾ ਰਹੀ ਮਨੁੱਖਤਾ ਦੀ ਮਹਾਨ ਸੇਵਾ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਲਈ ਪ੍ਰੇਰਣਾ ਦਾ ਕੇਂਦਰ ਹਨ ਅਤੇ ਇਨ੍ਹਾਂ ਦੀ ਸੇਵਾ ਸਦਾ ਸਤਿਕਾਰ ਦੀ ਹੱਕਦਾਰ ਰਹੇਗੀ।

Have something to say? Post your comment

 
 
 
 

ਪੰਜਾਬ

ਰਾਸ਼ਟਰੀ ਰਾਜਮਾਰਗ ਦਾ ਦਰਜਾ ਮਿਲਣ ਨਾਲ ਪੂਰੇ ਖੇਤਰ ਵਿੱਚ ਧਾਰਮਿਕ ਸੈਰ-ਸਪਾਟੇ, ਵਪਾਰ ਅਤੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ: ਕੰਗ

ਭਗਵੰਤ ਮੰਤਰੀ ਮੰਡਲ ਨੇ ‘ਪੰਜਾਬ ਸਟੇਟ ਆਊਸੋਰਸਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਦਿੱਤੀ ਪ੍ਰਵਾਨਗੀ

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ 12 ਵਾਟਰ ਕੂਲਰ ਭੇਟ ਕੀਤੇ

ਪੰਥਕ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਕਦੇ ਕਾਮਯਾਬ ਨਹੀਂ ਹੋਣਗੀਆਂ- ਗਿਆਨੀ ਕੁਲਦੀਪ ਸਿੰਘ ਗੜਗੱਜ

ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਣ ਦੇਹਧਾਰੀ ਡੰਮਾਂ ਦਾ ਖਹਿੜਾ ਛੱਡਣ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ

ਪੰਜਾਬ ਸਰਕਾਰ ਕੰਢੀ ਖੇਤਰ ਨੂੰ ਵੱਡੇ ਸੈਰ-ਸਪਾਟਾ ਕੇਂਦਰ ਵਜੋਂ ਉਤਸ਼ਾਹਿਤ ਕਰੇਗੀ: ਮੁੱਖ ਮੰਤਰੀ ਮਾਨ

ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼

ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਪੰਜਾਬੀ ਆਪ ਸਰਕਾਰ ਨੂੰ ਹਟਾਉਣ ਲਈ ਕਾਂਗਰਸ ਨੂੰ ਹੀ ਬਦਲ ਸਮਝਦੇ ਹਨ