ਅੰਮ੍ਰਿਤਸਰ-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬੈਂਕ ਆਫ਼ ਇੰਡੀਆ ਵੱਲੋਂ ਅੱਜ 12 ਵਾਟਰ ਕੂਲਰ ਭੇਟ ਕੀਤੇ ਗਏ। ਇਸ ਮੌਕੇ ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਸ੍ਰੀ ਰਾਜੇਸ਼ ਕੁਮਾਰ ਬੈਂਸ, ਮਾਰਕੀਟਿੰਗ ਮੈਨੇਜਰ ਸ੍ਰੀ ਅਭੀਜੀਤ ਰੰਜਨ, ਬ੍ਰਾਚ ਮੈਨੇਜਰ ਸ. ਵਿਕਰਮਜੀਤ ਸਿੰਘ, ਬ੍ਰਾਚ ਆਫੀਸਰ ਸ. ਕੇਸ਼ਵ ਸਿੰਘ ਸਿੰਗਲਾ, ਸ. ਗੁਰਮੁੱਖ ਸਿੰਘ ਅਤੇ ਹੋਰ ਬੈਂਕ ਅਧਿਕਾਰੀਆਂ ਨੂੰ ਓਐਸਡੀ ਸ. ਸਤਬੀਰ ਸਿੰਘ ਧਾਮੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਨੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਆਪਣੀ ਸਮਰਥਾ ਅਨੁਸਾਰ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਂਦੀਆਂ ਹਨ। ਇਸੇ ਤਹਿਤ ਹੀ ਅੱਜ ਬੈਂਕ ਆਫ਼ ਇੰਡੀਆ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਸੰਗਤਾਂ ਦੀ ਸਹੂਲਤ ਲਈ 12 ਵਾਟਰ ਕੂਲਰ ਭੇਟ ਕੀਤੇ ਹਨ। ਇਸ ਮੌਕੇ ਸਕੱਤਰ ਸ. ਮਥਰੇਵਾਲ ਨੇ ਬੈਂਕ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਅੱਗੇ ਵੀ ਆਸ ਪ੍ਰਗਟਾਈ ਕਿ ਉਹ ਗੁਰੂ ਘਰ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।
ਇਸੇ ਦੌਰਾਨ ਬੈਂਕ ਆਫ਼ ਇੰਡੀਆ ਦੇ ਜੋਨਲ ਮੈਨੇਜਰ ਸ੍ਰੀ ਰਾਜੇਸ਼ ਕੁਮਾਰ ਬੈਂਸ ਨੇ ਕਿਹਾ ਕਿ ਬੈਂਕ ਆਫ਼ ਇੰਡੀਆਂ ਦੇ ਅਧਿਕਾਰੀਆਂ ਵੱਲੋਂ ਅੱਜ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬੈਂਕ ਕਰਮਚਾਰੀਆਂ ’ਤੇ ਇਸੇ ਤਰ੍ਹਾਂ ਆਪਣੀ ਰਹਿਮਤ ਬਣਾਈ ਰੱਖਣ ਅਤੇ ਸੰਗਤਾਂ ਦੀ ਸੇਵਾ ਕਰਨ ਦਾ ਬਲ ਪ੍ਰਦਾਨ ਕਰਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਅਜ਼ਾਦ ਦੀਪ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੋਂ ਇਲਾਵਾ ਬੈਂਕ ਆਫ਼ ਇੰਡੀਆ ਦੇ ਅਧਿਕਾਰੀ ਤੇ ਹੋਰ ਮੌਜੂਦ ਸਨ।