ਪੰਜਾਬ

ਐਸ.ਜੀ.ਪੀ.ਸੀ ਨੂੰ ਕਾਨੂੰਨੀ ਨੋਟਿਸ ਅਰਸ਼ਦੀਪ ਸਿੰਘ ਕਲੇਰ ਨੂੰ ਭੇਜਣਾ ਚਾਹੀਦਾ ਹੈ- ਗੁਰਪ੍ਰਤਾਪ ਸਿੰਘ ਵਡਾਲਾ

ਕੌਮੀ ਮਾਰਗ ਬਿਊਰੋ | August 06, 2026 07:29 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ  ਕਿਹਾ ਕਿ ਐਸ.ਜੀ.ਪੀ.ਸੀ ਪ੍ਰਧਾਨ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਇਕ ਨਿਊਜ਼ ਚੈਨਲ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, ਕਿਉਂਕਿ ਉਸਨੇ ਗੈਰ ਕਾਨੂੰਨੀ ਢੰਗ ਨਾਲ ਗੁਰਬਾਣੀ ਪ੍ਰਸਾਰਣ ਸ਼ੁਰੂ ਕਰ ਦਿੱਤਾ ਹੈ। ਪਰ ਅਸਲ ਵਿੱਚ ਇਹ ਕਾਨੂੰਨੀ ਨੋਟਿਸ ਅਕਾਲੀ ਦਲ ਬਾਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਕਲੇਰ ਨੂੰ ਭੇਜਿਆ ਜਾਣਾ ਚਾਹੀਦਾ ਸੀ ਜਿਸਨੇ ਕੱਲ੍ਹ ਹੀ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਸੀ ਕਿ ਐੱਸ.ਜੀ.ਪੀ.ਸੀ ਵੱਲੋਂ ਜਾਰੀ ਲਿੰਕ ਰਾਹੀਂ ਕੋਈ ਵੀ ਚੈਨਲ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰ ਸਕਦਾ ਹੈ। ਸ ਵਡਾਲਾ ਨੇ ਸਵਾਲ ਕੀਤਾ ਕਿ ਕੀ ਐਸ.ਜੀ.ਪੀ.ਸੀ ਪ੍ਰਧਾਨ ਸਾਹਿਬ ਵਿੱਚ ਏਨੀ ਹਿੰਮਤ ਹੈ ਕਿ ਉਹ ਅਰਸ਼ਦੀਪ ਕਲੇਰ ਨੂੰ ਕਾਨੂੰਨੀ ਨੋਟਿਸ ਭੇਜ ਕੇ ਪੁਛ ਸਕਣ ਕਿ ਉਸਨੂੰ ਸ਼੍ਰੋਮਣੀ ਕਮੇਟੀ ਨੇ ਕਦੋਂ ਅਧਿਕਾਰਤ ਕੀਤਾ ਸੀ ਕਿ ਉਹ ਕਮੇਟੀ ਦੇ ਵੱਲੋਂ ਅਜਿਹਾ ਐਲਾਨ ਕਰੇ? ਯਾਦ ਰਹੇ ਕਿ ਇਸ ਤੋਂ ਪਹਿਲਾਂ 19 ਜੂਨ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਸੇ ਅਰਸ਼ਦੀਪ ਕਲੇਰ ਨੇ ਉਹ ਚਿੱਠੀਆਂ ਤਰੀਕ ਵਾਰ ਮੀਡੀਆਂ ਨੂੰ ਵਿਖਾਈਆਂ ਸਨ ਜੋ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵੱਲੋਂ ਮੁੱਖ ਮੰਤਰੀ ਨੂੰ ਲਿਖੀਆਂ ਗਈਆਂ, ਜਦਕਿ ਉਹ ਚਿੱਠੀਆਂ ਕਿਧਰੇ ਵੀ ਪਬਲਿਕ ਡੋਮੇਨ ਵਿੱਚ ਮੌਜੂਦ ਨਹੀਂ ਹਨ। ਉਸਦੀ ਪ੍ਰੈੱਸ ਕਾਨਫਰੰਸ ਤੋਂ ਉਦੋਂ ਵੀ ਇਹੋ ਪ੍ਰਭਾਵ ਬਣਿਆ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਬੁਲਾਰੇ ਵਜੋਂ ਸਕੱਤਰੇਤ ਦੀਆਂ ਨਿੱਜੀ ਚਿੱਠੀਆਂ ਮੀਡੀਆ ਨੂੰ ਵਿਖਾ ਰਹੇ ਹਨ। ਹੁਣ ਵੀ ਇਸ ਤਰਾਂ ਦਾ ਹੀ ਵੱਡਾ ਗੁਨਾਹ ਅਰਸ਼ਦੀਪ ਕਲੇਰ ਵੱਲੋਂ ਕੀਤਾ ਗਿਆ ਹੈ ਜਿਸਦਾ ਨੋਟਿਸ ਲਿਆ ਜਾਣਾ ਚਾਹੀਦਾ ਹੈ ਅਤੇ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਸ ਵਡਾਲਾ ਨੇ ਬਿਆਨ ਵਿੱਚ ਅੱਗੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿੱਚ ਐਸ.ਜੀ.ਪੀ.ਸੀ ਵੱਲੋਂ ਏਨੀ ਭੜਕਾਹਟ ਵਿੱਚ ਆਉਣਾ ਸਮਝ ਨਹੀਂ ਆਇਆ। ਜੇ ਇਕ ਰਾਜਨੀਤਕ ਘਰਾਣੇ ਬਾਦਲ ਦਾ ਚੈਨਲ ਇਹ ਗੁਰਬਾਣੀ ਪ੍ਰਸਾਰਣ ਕਰ ਸਕਦਾ ਹੈ ਤਾਂ ਜੀ.ਟੀ.ਸੀ ਚੈਨਲ ਨੂੰ ਮੁਫਤ ਪ੍ਰਸਾਰਣ ਕਰਨ ਤੋਂ ਇਸ ਲਈ ਨਹੀ ਰੋਕਿਆ ਜਾ ਸਕਦਾ ਕਿ ਉਹ ਕਿਸੇ ਐਮ ਐਲ ਏ ਨਾਲ ਸੰਬੰਧਿਤ ਹੈ। ਸ ਵਡਾਲਾ ਨੇ ਮੰਗ ਕੀਤੀ ਕਿ ਨਿਯਮਾਂ ਦਾ ਪਾਲਣ ਕਰਕੇ ਮੁਫਤ ਗੁਰਬਾਣੀ ਪ੍ਰਸਾਰਣ ਕਰਨ ਵਾਲੇ ਕਿਸੇ ਚੈਨਲ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Have something to say? Post your comment

 
 
 
 

ਪੰਜਾਬ

ਕਾਂਗਰਸੀ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਦਰਸ਼ਨ ਕੀਤਾ, ਸਰਕਾਰ 'ਤੇ ਵਾਅਦੇ ਤੋੜਨ ਦਾ ਦੋਸ਼ ਲਗਾਇਆ

ਸੁਖਬੀਰ ਬਾਦਲ ਨੇ 17 ਕਿਸਾਨ ਪਰਿਵਾਰ ਜਿਹਨਾਂ ਦੀ ਅੱਗ ਨਾਲ ਕਣਕ ਸੜਕ ਕੇ ਸੁਆਹ ਹੋਈ ਨੂੰ 200 ਕੁਇੰਟਲ ਕਣਕ ਵੰਡੀ

ਕੰਧ 'ਤੇ ਲਿਖਿਆ ਸਾਫ਼ ਹੈ, ਕਾਂਗਰਸ ਮੁੜ ਸੱਤਾ ਵਿੱਚ ਆ ਰਹੀ ਹੈ: ਭੂਪੇਸ਼ ਬਘੇਲ

ਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾ

ਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ

19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਰਾਸ਼ਟਰੀ ਰਾਜਮਾਰਗ ਦਾ ਦਰਜਾ ਮਿਲਣ ਨਾਲ ਪੂਰੇ ਖੇਤਰ ਵਿੱਚ ਧਾਰਮਿਕ ਸੈਰ-ਸਪਾਟੇ, ਵਪਾਰ ਅਤੇ ਆਰਥਿਕ ਵਿਕਾਸ ਨੂੰ ਮਿਲੇਗਾ ਹੁਲਾਰਾ: ਕੰਗ

ਭਗਵੰਤ ਮੰਤਰੀ ਮੰਡਲ ਨੇ ‘ਪੰਜਾਬ ਸਟੇਟ ਆਊਸੋਰਸਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਦਿੱਤੀ ਪ੍ਰਵਾਨਗੀ