ਨੈਸ਼ਨਲ

ਸੇਵਾ, ਨਿਮਰਤਾ ਤੇ ਦਇਆ ਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸਦੀਵੀ ਸੰਦੇਸ਼; ਅਮਲ ਦੀ ਲੋੜ - ਸੰਤ ਮੀਤ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 06, 2026 09:13 PM

ਨਵੀਂ ਦਿੱਲੀ -ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਜੀਵਨ ਸਮੁੱਚੀ ਮਨੁੱਖਤਾ ਲਈ ਸੇਵਾ, ਦਇਆ, ਨਿਮਰਤਾ ਅਤੇ ਪਰਉਪਕਾਰ ਦਾ ਅਨਮੋਲ ਸੰਦੇਸ਼ ਹੈ। ਬਹੁਤ ਹੀ ਛੋਟੀ ਉਮਰ ਵਿੱਚ ਗੁਰਗੱਦੀ ਸੰਭਾਲ ਕੇ ਗੁਰੂ ਸਾਹਿਬ ਨੇ ਇਹ ਸਾਬਤ ਕੀਤਾ ਕਿ ਮਹਾਨਤਾ ਉਮਰ ਨਾਲ ਨਹੀਂ, ਸਗੋਂ ਉੱਚੇ ਆਚਰਨ, ਪ੍ਰਭੂ-ਪ੍ਰੇਮ ਅਤੇ ਲੋਕ-ਭਲਾਈ ਨਾਲ ਪ੍ਰਾਪਤ ਹੁੰਦੀ ਹੈ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਕਪੁਰੀ ਵਾਰਡ ਨੰਬਰ 32 ਤੋਂ ਚੋਣ ਉੱਮੀਦੁਆਰ ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਆਪਣੇ ਜੀਵਨ ਦੌਰਾਨ ਦੁਖੀ, ਗਰੀਬ ਅਤੇ ਰੋਗਾਂ ਨਾਲ ਪੀੜਤ ਲੋਕਾਂ ਦੀ ਨਿਸ਼ਕਾਮ ਸੇਵਾ ਕੀਤੀ। ਦਿੱਲੀ ਵਿੱਚ ਚੇਚਕ ਅਤੇ ਹੋਰ ਭਿਆਨਕ ਬਿਮਾਰੀਆਂ ਦੇ ਸਮੇਂ ਗੁਰੂ ਸਾਹਿਬ ਨੇ ਆਪਣੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਸੇਵਾ ਕੀਤੀ ਅਤੇ ਉਨ੍ਹਾਂ ਦੇ ਦੁੱਖ ਦੂਰ ਕਰਨ ਦਾ ਯਤਨ ਕੀਤਾ। ਸਿੱਖ ਇਤਿਹਾਸ ਵਿੱਚ ਗੁਰੂ ਸਾਹਿਬ ਦਾ ਇਹ ਉੱਚਾ ਆਦਰਸ਼ ਸੇਵਾ-ਭਾਵਨਾ ਦੀ ਸਦੀਵੀ ਮਿਸਾਲ ਹੈ। ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਸਮਾਜ ਸਵਾਰਥ, ਹੰਕਾਰ ਅਤੇ ਭੌਤਿਕਵਾਦ ਵੱਲ ਵਧ ਰਿਹਾ ਹੈ, ਉਦੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਸਾਨੂੰ ਨਿਮਰਤਾ, ਦਇਆ ਅਤੇ ਮਨੁੱਖਤਾ ਦਾ ਰਾਹ ਦਿਖਾਉਂਦਾ ਹੈ। ਗੁਰੂ ਸਾਹਿਬ ਦਾ ਉਪਦੇਸ਼ ਸਾਨੂੰ ਇਹ ਪ੍ਰੇਰਣਾ ਦਿੰਦਾ ਹੈ ਕਿ ਹਰ ਮਨੁੱਖ ਦੀ ਨਿਸ਼ਕਾਮ ਸੇਵਾ ਕਰਨਾ ਹੀ ਅਸਲ ਧਰਮ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਗੁਰਬਾਣੀ ਨਾਲ ਜੁੜਨਾ, ਸਿੱਖੀ ਦੇ ਸਿਧਾਂਤਾਂ ਨੂੰ ਅਪਣਾਉਣਾ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣਾ ਚਾਹੀਦਾ ਹੈ। ਗੁਰੂ ਘਰ ਦੀਆਂ ਪਰੰਪਰਾਵਾਂ, ਕੀਰਤਨ, ਸੰਗਤ ਅਤੇ ਸੇਵਾ ਨਾਲ ਜੁੜਿਆ ਨੌਜਵਾਨ ਹੀ ਮਜ਼ਬੂਤ ਪੰਥ ਅਤੇ ਸੁਚੱਜੇ ਸਮਾਜ ਦੀ ਨੀਂਹ ਬਣ ਸਕਦਾ ਹੈ। ਅੰਤ ਵਿਚ ਸਰਦਾਰ ਸੰਤ ਮੀਤ ਸਿੰਘ ਨੇ ਸਮੂਹ ਸੰਗਤ ਨੂੰ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਆਓ ਅਸੀਂ ਸਾਰੇ ਗੁਰੂ ਸਾਹਿਬ ਦੇ ਦਰਸਾਏ ਸੇਵਾ, ਨਿਮਰਤਾ, ਦਇਆ ਅਤੇ ਸਰਬੱਤ ਦੇ ਭਲੇ ਦੇ ਮਾਰਗ 'ਤੇ ਚੱਲਣ ਦਾ ਸੰਕਲਪ ਕਰੀਏ। ਇਹੀ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਅਤੇ ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਅਸਲ ਉਦੇਸ਼ ਹੈ।

Have something to say? Post your comment

 
 
 
 

ਨੈਸ਼ਨਲ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ 9 ਅਗਸਤ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ — ਭਾਈ ਸੁਖਚੈਨ ਸਿੰਘ

ਮੋਦੀ ਸਰਕਾਰ ਦੇ 54,282.32 ਕਰੋੜ ਰੁਪਏ ਖਰਚ ਤੇ ਕੈਗ ਨੇ ਚੁੱਕੇ ਗੰਭੀਰ ਸਵਾਲ

ਭਾਰਤ 'ਤੇ ਲੱਗੇ ਦੋਸ਼ਾਂ ਵਿਚਾਲੇ ਪੰਨੂ ਖੁਦ ਅਦਾਲਤ ਵਿੱਚ ਰੱਖੇਗਾ ਆਪਣਾ ਪੱਖ, ਨਵੰਬਰ ਵਿਚ ਫ਼ੈਸਲਾ ਦੇਣ ਦੀ ਅਪੀਲ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਕੌਮ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲਾ ਅਜੈ ਸਿੰਘ ਜੇਲ੍ਹ ਭੇਜਿਆ; ਪੇਸ਼ੀ ਦੌਰਾਨ ਕੁੱਟਮਾਰ ਦੀ ਵੀਡੀਓ ਵਾਇਰਲ

ਮੈਨੂੰ ਉਨ੍ਹਾਂ ਨੌਜਵਾਨਾਂ 'ਤੇ ਮਾਣ ਹੈ, ਰਾਹੁਲ ਗਾਂਧੀ ਨੇ ਪ੍ਰਦਰਸ਼ਨਕਾਰੀਆਂ ਨੂੰ ਮਿਲਣ ਤੋਂ ਬਾਅਦ ਕਿਹਾ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਮਨੁੱਖਤਾ ਦੀ ਸੇਵਾ ਦਾ ਸਦੀਵੀ ਸੰਦੇਸ਼: ਇੰਦਰਜੀਤ ਸਿੰਘ

ਦਿੱਲੀ ਕਮੇਟੀ ਵਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ, ਭਾਈ ਸਵਰਨ ਸਿੰਘ ਤੇ ਹਜ਼ੂਰੀ ਰਾਗੀਆਂ ਲਈ ਵੀ ਸਨਮਾਨ ਦਾ ਐਲਾਨ

ਸ਼ੇਰਾ,ਬੱਗਾ, ਜੱਗੀ ਜੌਹਲ ਸਮੇਤ ਹੋਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼, ਅਗਲੀ ਸੁਣਵਾਈ 21 ਅਗਸਤ ਨੂੰ

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸੇਵਾ, ਨਿਮਰਤਾ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ: ਬਲ ਮਲਕੀਤ ਸਿੰਘ