ਨੈਸ਼ਨਲ

ਭਾਰਤ 'ਤੇ ਲੱਗੇ ਦੋਸ਼ਾਂ ਵਿਚਾਲੇ ਪੰਨੂ ਖੁਦ ਅਦਾਲਤ ਵਿੱਚ ਰੱਖੇਗਾ ਆਪਣਾ ਪੱਖ, ਨਵੰਬਰ ਵਿਚ ਫ਼ੈਸਲਾ ਦੇਣ ਦੀ ਅਪੀਲ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 06, 2026 09:21 PM

ਨਵੀਂ ਦਿੱਲੀ-ਅਮਰੀਕਾ ਦੀ ਦੱਖਣੀ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ ਨਿਖਿਲ ਗੁਪਤਾ ਮਾਮਲੇ ਵਿੱਚ ਅਮਰੀਕੀ ਸਰਕਾਰ ਨੇ 25 ਸਤੰਬਰ 2026 ਨੂੰ ਹੋਣ ਵਾਲੀ ਸਜ਼ਾ ਸੁਣਾਉਣ ਦੀ ਕਾਰਵਾਈ ਮੁਲਤਵੀ ਕਰਨ ਲਈ ਅਦਾਲਤ ਕੋਲ ਅਰਜ਼ੀ ਦਾਇਰ ਕੀਤੀ ਹੈ। ਅਦਾਲਤ ਵਿੱਚ ਦਾਇਰ ਸਰਕਾਰੀ ਪੱਤਰ ਅਨੁਸਾਰ, ਕਤਲ ਦੀ ਸਾਜ਼ਿਸ਼ ਦਾ ਨਿਸ਼ਾਨਾ ਬਣੇ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਸਜ਼ਾ ਸੁਣਾਉਣ ਦੀ ਕਾਰਵਾਈ ਦੌਰਾਨ ਖੁਦ ਅਦਾਲਤ ਵਿੱਚ ਹਾਜ਼ਰ ਹੋ ਕੇ ਆਪਣਾ ਬਿਆਨ ਦੇਣ ਦੀ ਇੱਛਾ ਜਤਾਈ ਹੈ। ਕਿਉਂਕਿ ਉਹ 25 ਸਤੰਬਰ ਨੂੰ ਅਮਰੀਕਾ ਤੋਂ ਬਾਹਰ ਹੋਣਗੇ, ਇਸ ਲਈ ਅਮਰੀਕੀ ਸਰਕਾਰ ਨੇ ਸੁਣਵਾਈ ਨੂੰ 6 ਜਾਂ 20 ਨਵੰਬਰ 2026 ਤੱਕ ਮੁਲਤਵੀ ਕਰਨ ਦੀ ਬੇਨਤੀ ਕੀਤੀ ਹੈ। ਸਰਕਾਰੀ ਪੱਤਰ ਵਿੱਚ ਇਹ ਵੀ ਦਰਜ ਹੈ ਕਿ ਬਚਾਅ ਪੱਖ ਨੂੰ ਵੀ ਇਸ ਮੁਲਤਵੀ 'ਤੇ ਕੋਈ ਇਤਰਾਜ਼ ਨਹੀਂ ਹੈ। ਦਸਣਯੋਗ ਹੈ ਕਿ ਨਿਖਿਲ ਗੁਪਤਾ ਉਹ ਭਾਰਤੀ ਨਾਗਰਿਕ ਹੈ ਜਿਸ ਨੇ ਅਮਰੀਕੀ ਅਦਾਲਤ ਵਿੱਚ ਉਸ ਸਾਜ਼ਿਸ਼ ਨਾਲ ਸਬੰਧਤ ਦੋਸ਼ਾਂ ਨੂੰ ਕਬੂਲ ਕੀਤਾ ਹੈ, ਜਿਸ ਵਿੱਚ ਅਮਰੀਕਾ ਵਿੱਚ ਰਹਿੰਦੇ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂ ਨੂੰ ਕਤਲ ਕਰਨ ਦੀ ਯੋਜਨਾ ਬਣਾਉਣ ਦਾ ਦੋਸ਼ ਹੈ। ਅਮਰੀਕੀ ਜਾਂਚ ਏਜੰਸੀਆਂ ਦੇ ਦੋਸ਼ਾਂ ਅਨੁਸਾਰ, ਇਹ ਕਥਿਤ ਸਾਜ਼ਿਸ਼ ਭਾਰਤ ਦੀ ਖੁਫ਼ੀਆ ਏਜੰਸੀ ਨਾਲ ਜੁੜੇ ਇੱਕ ਅਧਿਕਾਰੀ ਦੇ ਨਿਰਦੇਸ਼ਾਂ ਹੇਠ ਰਚੀ ਗਈ ਸੀ। ਇਸ ਮਾਮਲੇ ਨੇ ਇੱਕ ਵਾਰ ਫਿਰ ਉਹਨਾਂ ਗੰਭੀਰ ਦੋਸ਼ਾਂ ਨੂੰ ਚਰਚਾ ਵਿੱਚ ਲਿਆ ਦਿੱਤਾ ਹੈ । ਅਮਰੀਕਾ ਨੇ ਪੰਨੂਂ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਸਾਜ਼ਿਸ਼ ਸਬੰਧੀ ਅਪਰਾਧਿਕ ਕੇਸ ਚਲਾਇਆ ਹੈ, ਜਦਕਿ ਕੈਨੇਡਾ ਨੇ ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਦੌਰਾਨ ਵੀ ਭਾਰਤੀ ਏਜੰਟਾਂ ਦੀ ਸੰਭਾਵਿਤ ਭੂਮਿਕਾ ਬਾਰੇ ਜਨਤਕ ਦੋਸ਼ ਲਗਾਏ ਸਨ। ਭਾਰਤ ਸਰਕਾਰ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ, ਜਦਕਿ ਸੰਬੰਧਿਤ ਅਦਾਲਤੀ ਅਤੇ ਜਾਂਚ ਪ੍ਰਕਿਰਿਆਵਾਂ ਅਜੇ ਵੀ ਜਾਰੀ ਹਨ। ਹੁਣ ਅਮਰੀਕੀ ਅਦਾਲਤ ਵਿੱਚ ਗੁਰਪਤਵੰਤ ਸਿੰਘ ਪੰਨੂ ਦਾ ਸੰਭਾਵਿਤ ਬਿਆਨ ਇਸ ਮਾਮਲੇ ਦਾ ਸਭ ਤੋਂ ਮਹੱਤਵਪੂਰਨ ਪੜਾਅ ਮੰਨਿਆ ਜਾ ਰਿਹਾ ਹੈ। ਇਸ ਤੋਂ ਬਾਅਦ ਹੀ ਅਦਾਲਤ ਨਿਖਿਲ ਗੁਪਤਾ ਨੂੰ ਸਜ਼ਾ ਸੁਣਾਉਣ ਬਾਰੇ ਆਪਣਾ ਅੰਤਿਮ ਫ਼ੈਸਲਾ ਦੇਵੇਗੀ।

Have something to say? Post your comment

 
 
 
 

ਨੈਸ਼ਨਲ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ 9 ਅਗਸਤ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ — ਭਾਈ ਸੁਖਚੈਨ ਸਿੰਘ

ਮੋਦੀ ਸਰਕਾਰ ਦੇ 54,282.32 ਕਰੋੜ ਰੁਪਏ ਖਰਚ ਤੇ ਕੈਗ ਨੇ ਚੁੱਕੇ ਗੰਭੀਰ ਸਵਾਲ

ਸੇਵਾ, ਨਿਮਰਤਾ ਤੇ ਦਇਆ ਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸਦੀਵੀ ਸੰਦੇਸ਼; ਅਮਲ ਦੀ ਲੋੜ - ਸੰਤ ਮੀਤ ਸਿੰਘ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਕੌਮ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲਾ ਅਜੈ ਸਿੰਘ ਜੇਲ੍ਹ ਭੇਜਿਆ; ਪੇਸ਼ੀ ਦੌਰਾਨ ਕੁੱਟਮਾਰ ਦੀ ਵੀਡੀਓ ਵਾਇਰਲ

ਮੈਨੂੰ ਉਨ੍ਹਾਂ ਨੌਜਵਾਨਾਂ 'ਤੇ ਮਾਣ ਹੈ, ਰਾਹੁਲ ਗਾਂਧੀ ਨੇ ਪ੍ਰਦਰਸ਼ਨਕਾਰੀਆਂ ਨੂੰ ਮਿਲਣ ਤੋਂ ਬਾਅਦ ਕਿਹਾ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਮਨੁੱਖਤਾ ਦੀ ਸੇਵਾ ਦਾ ਸਦੀਵੀ ਸੰਦੇਸ਼: ਇੰਦਰਜੀਤ ਸਿੰਘ

ਦਿੱਲੀ ਕਮੇਟੀ ਵਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ, ਭਾਈ ਸਵਰਨ ਸਿੰਘ ਤੇ ਹਜ਼ੂਰੀ ਰਾਗੀਆਂ ਲਈ ਵੀ ਸਨਮਾਨ ਦਾ ਐਲਾਨ

ਸ਼ੇਰਾ,ਬੱਗਾ, ਜੱਗੀ ਜੌਹਲ ਸਮੇਤ ਹੋਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼, ਅਗਲੀ ਸੁਣਵਾਈ 21 ਅਗਸਤ ਨੂੰ

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸੇਵਾ, ਨਿਮਰਤਾ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ: ਬਲ ਮਲਕੀਤ ਸਿੰਘ