ਖੇਡ

ਅਕਾਲ ਅਕੈਡਮੀ ਦੀ ਹਰਸ਼ਦੀਪ ਕੌਰ ਨੇ ਸੀ.ਬੀ.ਐੱਸ.ਈ. ਕਲੱਸਟਰ ਅਥਲੈਟਿਕ ਮੀਟ ਵਿੱਚ ਜਿੱਤਿਆ ਸੋਨ ਤਗਮਾ, ਨੈਸ਼ਨਲ ਅਥਲੈਟਿਕ ਮੀਟ ਲਈ ਹੋਈ ਚੋਣ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 06, 2026 07:46 PM

ਨਵੀਂ ਦਿੱਲੀ - ਕਲਗੀਧਰ ਟਰੱਸਟ, ਬੜੂ ਸਾਹਿਬ ਅਧੀਨ ਸੰਚਾਲਿਤ ਅਕਾਲ ਅਕੈਡਮੀ ਜੰਡ ਸਾਹਿਬ ਦੀ ਜਮਾਤ ਗਿਆਰਵੀਂ ਦੀ ਹੋਣਹਾਰ ਵਿਦਿਆਰਥਣ ਅਤੇ ਉਭਰਦੀ ਅਥਲੀਟ ਹਰਸ਼ਦੀਪ ਕੌਰ ਨੇ ਸੀ.ਬੀ.ਐੱਸ.ਈ. ਕਲੱਸਟਰ ਅਥਲੈਟਿਕ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਮੀਟਰ ਦੌੜ ਵਿੱਚ ਸੋਨ ਤਗਮਾ (ਗੋਲਡ ਮੈਡਲ) ਅਤੇ 200 ਮੀਟਰ ਦੌੜ ਵਿੱਚ ਚਾਂਦੀ ਤਗਮਾ (ਸਿਲਵਰ ਮੈਡਲ) ਆਪਣੇ ਨਾਮ ਕੀਤਾ। ਇਸ ਸ਼ਾਨਦਾਰ ਉਪਲਬਧੀ ਨਾਲ ਉਸ ਨੇ ਸੀ.ਬੀ.ਐੱਸ.ਈ. ਨੈਸ਼ਨਲ ਅਥਲੈਟਿਕ ਮੀਟ ਲਈ ਵੀ ਆਪਣੀ ਯੋਗਤਾ ਸਾਬਤ ਕਰਦਿਆਂ ਚੋਣ ਹਾਸਲ ਕੀਤੀ ਹੈ। ਇਸ ਮਾਣਮੱਤੀ ਪ੍ਰਾਪਤੀ 'ਤੇ ਅਕੈਡਮੀ ਦੀ ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਹਰਸ਼ਦੀਪ ਕੌਰ, ਉਸ ਦੇ ਮਾਤਾ-ਪਿਤਾ ਅਤੇ ਕੋਚਿੰਗ ਸਟਾਫ਼ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਅਕਾਲ ਪੁਰਖ ਦੀ ਅਪਾਰ ਕਿਰਪਾ, ਮਾਪਿਆਂ ਦੇ ਭਰਪੂਰ ਸਹਿਯੋਗ, ਹਰਸ਼ਦੀਪ ਦੀ ਲਗਨ, ਸਖ਼ਤ ਮਿਹਨਤ ਅਤੇ ਅਕੈਡਮੀ ਵੱਲੋਂ ਖੇਡਾਂ ਦੇ ਖੇਤਰ ਵਿੱਚ ਦਿੱਤੀ ਜਾ ਰਹੀ ਉੱਚ ਪੱਧਰੀ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਕਾਲ ਅਕੈਡਮੀ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਰਹੀ ਹੈ ਅਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਰਸ਼ਦੀਪ ਕੌਰ ਨੈਸ਼ਨਲ ਪੱਧਰ 'ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਕੈਡਮੀ, ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਹੋਰ ਉੱਚਾ ਕਰੇਗੀ।
ਅਕੈਡਮੀ ਦੇ ਪ੍ਰਬੰਧਕਾਂ, ਸਮੂਹ ਅਧਿਆਪਕਾਂ, ਕੋਚਿੰਗ ਸਟਾਫ਼ ਅਤੇ ਵਿਦਿਆਰਥੀਆਂ ਨੇ ਹਰਸ਼ਦੀਪ ਕੌਰ ਦੀ ਇਸ ਉਪਲਬਧੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਸੀ.ਬੀ.ਐੱਸ.ਈ. ਨੈਸ਼ਨਲ ਅਥਲੈਟਿਕ ਮੀਟ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

Have something to say? Post your comment

 
 
 
 

ਖੇਡ

ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਕੇਮਰੂਨ ਦੇ ਮੁੱਕੇਬਾਜ਼ ਨੂੰ ਕੀਤਾ ਚਿੱਤ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਦਰਸ਼ਕਾਂ ਨੇ ਭਰੀ ਹਾਜ਼ਰੀ

ਗੁਰਿੰਦਰਵੀਰ ਅਤੇ ਅਨੀਮੇਸ਼ ਏਸ਼ੀਅਨ ਰੀਲੇਅ ਚੈਂਪੀਅਨਸ਼ਿਪ ਵਿੱਚ ਭਾਰਤੀ ਦਲ ਦੀ ਕਰਨਗੇ ਅਗਵਾਈ

1 ਅਪ੍ਰੈਲ ਨੂੰ ਜਨਮੇ ਦੋ ਮਹਾਨ ਭਾਰਤੀਆਂ ਨੇ ਖੇਡ ਜਗਤ ਨੂੰ ਮਾਣ ਦਿਵਾਇਆ

ਪਰਗਟ ਸਿੰਘ: ਭਾਰਤੀ ਹਾਕੀ ਦਾ 'ਸੂਰਾਮਾ', ਜਿਸਨੇ ਸਿਰਫ਼ ਛੇ ਮਿੰਟਾਂ ਵਿੱਚ ਚਾਰ ਗੋਲ ਕਰਕੇ ਮੈਚ ਬਚਾਇਆ

ਮਨਪ੍ਰੀਤ ਕੌਰ: ਦੇਸ਼ ਦੀ ਚੋਟੀ ਦੀ ਸ਼ਾਟ ਪੁਟਰ, ਜਿਸਦਾ ਕਰੀਅਰ ਵਿਵਾਦਾਂ ਕਾਰਨ ਰੁਕ ਗਿਆ ਸੀ

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ

ਖਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ

ਪੰਜਾਬ ਦੇ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਵਧੀਕੀਆਂ ਖਿਲਾਫ ਝੰਡਾ ਚੁੱਕਿਆ