ਨੈਸ਼ਨਲ

ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ 9 ਅਗਸਤ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ — ਭਾਈ ਸੁਖਚੈਨ ਸਿੰਘ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 06, 2026 07:50 PM

ਨਵੀਂ ਦਿੱਲੀ- ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 9 ਅਗਸਤ ਨੂੰ ਪਿੰਡ ਦਾਸੂਵਾਲ ਮੰਡੀ, ਤਹਿਸੀਲ ਪੱਟੀ, ਜ਼ਿਲ੍ਹਾ ਤਰਨ ਤਾਰਨ ਵਿਖੇ ਕਰਵਾਏ ਜਾ ਰਹੇ ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦੇ ਸਲਾਨਾ ਸ਼ਹੀਦੀ ਸਮਾਗਮ ਵਿੱਚ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰ ਕੇ ਸ਼ਹੀਦ ਸਿੰਘਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ।
ਭਾਈ ਸੁਖਚੈਨ ਸਿੰਘ ਨੇ ਕਿਹਾ ਕਿ ਅਖੰਡ ਕੀਰਤਨੀ ਜਥੇ ਦਾ ਇਤਿਹਾਸ ਗੁਰਬਾਣੀ ਦੀ ਕਮਾਈ, ਨਾਮ-ਬਾਣੀ ਨਾਲ ਜੁੜੇ ਜੀਵਨ ਅਤੇ ਪੰਥ ਦੀ ਰੱਖਿਆ ਲਈ ਆਪਣਾ ਸਰਬੰਸ ਨਿਛਾਵਰ ਕਰਨ ਵਾਲੇ ਯੋਧਿਆਂ ਦੀਆਂ ਸ਼ਹਾਦਤਾਂ ਨਾਲ ਰੌਸ਼ਨ ਹੈ। ਉਨ੍ਹਾਂ ਕਿਹਾ ਕਿ ਜਥਾ ਆਪਣੇ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ 'ਤੇ ਮਾਣ ਕਰਦਾ ਹੈ ਅਤੇ ਹਰ ਸਾਲ ਕਰਵਾਏ ਜਾਂਦੇ ਸ਼ਹੀਦੀ ਸਮਾਗਮ ਸੰਗਤਾਂ ਲਈ ਪ੍ਰੇਰਣਾ ਦਾ ਸਰੋਤ ਬਣਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ, ਨਿਸ਼ਕਾਮ ਸੇਵਾ, ਗੁਰਬਾਣੀ ਪ੍ਰਤੀ ਸਮਰਪਣ ਅਤੇ ਪੰਥਕ ਅਡੋਲਤਾ ਤੋਂ ਸਿੱਖਿਆ ਲੈਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸ਼ਹੀਦੀ ਸਮਾਗਮ ਸਿਰਫ਼ ਇੱਕ ਧਾਰਮਿਕ ਇਕੱਠ ਨਹੀਂ, ਸਗੋਂ ਗੁਰੂ ਦੇ ਸਿਧਾਂਤਾਂ ਅਤੇ ਪੰਥਕ ਵਿਰਸੇ ਨਾਲ ਜੁੜਨ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਵੱਧ ਚੜ੍ਹ ਕੇ ਹਾਜ਼ਰੀ ਭਰਨ, ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਭ ਪ੍ਰਾਪਤ ਕਰਨ ਅਤੇ ਸ਼ਹੀਦ ਸਿੰਘਾਂ ਦੀ ਪਾਵਨ ਯਾਦ ਨੂੰ ਸਿਜਦਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਭਾਈ ਸੁਖਚੈਨ ਸਿੰਘ ਦੇ ਨਾਲ ਭਾਈ ਅਰਜਨ ਸਿੰਘ ਸ਼ੇਰਗਿੱਲ (ਮੋਹਾਲੀ) ਅਤੇ ਮਾਸਟਰ ਬਲਦੇਵ ਸਿੰਘ (ਤਰਨ ਤਾਰਨ) ਨੇ ਵੀ ਸੰਗਤਾਂ ਨੂੰ ਸ਼ਹੀਦੀ ਸਮਾਗਮ ਵਿੱਚ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਥ ਦੇ ਮਹਾਨ ਜਰਨੈਲਾਂ ਅਤੇ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਹਰ ਗੁਰਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ ਦੌਰਾਨ ਵੱਖ-ਵੱਖ ਪੰਥਕ ਆਗੂ ਮਹਾਨ ਜਰਨੈਲਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਸੰਗਤਾਂ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਅਤੇ ਅਰਦਾਸ ਰਾਹੀਂ ਸ਼ਹੀਦ ਸਿੰਘਾਂ ਨੂੰ ਨਮਨ ਕਰਨਗੀਆਂ। ਸਮਾਗਮ ਨੂੰ ਸਫ਼ਲ ਬਣਾਉਣ ਲਈ ਬਾਬਾ ਦਰਸ਼ਨ ਸਿੰਘ (ਮੁੱਖੀ ਗੁਰਦੁਆਰਾ ਬਾਬਾ ਬੀਰ ਸਿੰਘ), ਭਾਈ ਦਲਜੀਤ ਸਿੰਘ, ਭਾਈ ਅਮਰਜੀਤ ਸਿੰਘ, ਸਰਪੰਚ ਦਲਜੀਤ ਸਿੰਘ ਅਤੇ ਭਾਈ ਪ੍ਰਗਟ ਸਿੰਘ ਸਮੇਤ ਪਿੰਡ ਦਾਸੂਵਾਲ ਦੀ ਸਮੂਹ ਸੰਗਤ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ।

Have something to say? Post your comment

 
 
 
 

ਨੈਸ਼ਨਲ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਮੋਦੀ ਸਰਕਾਰ ਦੇ 54,282.32 ਕਰੋੜ ਰੁਪਏ ਖਰਚ ਤੇ ਕੈਗ ਨੇ ਚੁੱਕੇ ਗੰਭੀਰ ਸਵਾਲ

ਭਾਰਤ 'ਤੇ ਲੱਗੇ ਦੋਸ਼ਾਂ ਵਿਚਾਲੇ ਪੰਨੂ ਖੁਦ ਅਦਾਲਤ ਵਿੱਚ ਰੱਖੇਗਾ ਆਪਣਾ ਪੱਖ, ਨਵੰਬਰ ਵਿਚ ਫ਼ੈਸਲਾ ਦੇਣ ਦੀ ਅਪੀਲ

ਸੇਵਾ, ਨਿਮਰਤਾ ਤੇ ਦਇਆ ਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸਦੀਵੀ ਸੰਦੇਸ਼; ਅਮਲ ਦੀ ਲੋੜ - ਸੰਤ ਮੀਤ ਸਿੰਘ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਕੌਮ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲਾ ਅਜੈ ਸਿੰਘ ਜੇਲ੍ਹ ਭੇਜਿਆ; ਪੇਸ਼ੀ ਦੌਰਾਨ ਕੁੱਟਮਾਰ ਦੀ ਵੀਡੀਓ ਵਾਇਰਲ

ਮੈਨੂੰ ਉਨ੍ਹਾਂ ਨੌਜਵਾਨਾਂ 'ਤੇ ਮਾਣ ਹੈ, ਰਾਹੁਲ ਗਾਂਧੀ ਨੇ ਪ੍ਰਦਰਸ਼ਨਕਾਰੀਆਂ ਨੂੰ ਮਿਲਣ ਤੋਂ ਬਾਅਦ ਕਿਹਾ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਜੀਵਨ ਮਨੁੱਖਤਾ ਦੀ ਸੇਵਾ ਦਾ ਸਦੀਵੀ ਸੰਦੇਸ਼: ਇੰਦਰਜੀਤ ਸਿੰਘ

ਦਿੱਲੀ ਕਮੇਟੀ ਵਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ, ਭਾਈ ਸਵਰਨ ਸਿੰਘ ਤੇ ਹਜ਼ੂਰੀ ਰਾਗੀਆਂ ਲਈ ਵੀ ਸਨਮਾਨ ਦਾ ਐਲਾਨ

ਸ਼ੇਰਾ,ਬੱਗਾ, ਜੱਗੀ ਜੌਹਲ ਸਮੇਤ ਹੋਰ ਮੁਲਜ਼ਮ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼, ਅਗਲੀ ਸੁਣਵਾਈ 21 ਅਗਸਤ ਨੂੰ

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸੇਵਾ, ਨਿਮਰਤਾ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ: ਬਲ ਮਲਕੀਤ ਸਿੰਘ