BREAKING NEWS
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਨੈਸ਼ਨਲ

ਮੋਦੀ-ਸੁਖਬੀਰ ਮੁਲਾਕਾਤ ਨੇ ਪੰਜਾਬ ਦੀ ਸਿਆਸਤ 'ਚ ਪਾਈ ਹਲਚਲ, ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਮੁੜ ਤੇਜ਼

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 07, 2026 07:19 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਸਦ ਭਵਨ ਕੰਪਲੈਕਸ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਕੀਤੀ ਗਈ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਕਾਰ ਮੁੜ ਗੱਠਜੋੜ ਹੋਣ ਦੀਆਂ ਚਰਚਾਵਾਂ ਇੱਕ ਵਾਰ ਫਿਰ ਤੇਜ਼ ਹੋ ਗਈਆਂ ਹਨ। 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਦੋਵਾਂ ਆਗੂਆਂ ਵਿਚਾਲੇ ਕਈ ਸਿਆਸੀ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਹੋਇਆ। ਹਾਲਾਂਕਿ ਦੋਵਾਂ ਪਾਰਟੀਆਂ ਦੇ ਨੇਤਾਵਾਂ ਨੇ ਮੁਲਾਕਾਤ ਦੇ ਵੇਰਵਿਆਂ ਬਾਰੇ ਖੁੱਲ੍ਹ ਕੇ ਕੁਝ ਨਹੀਂ ਕਿਹਾ, ਪਰ ਸਿਆਸੀ ਹਲਕਿਆਂ ਵਿੱਚ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਦੋਵੇਂ ਪੁਰਾਣੇ ਸਾਥੀ ਮੁੜ ਇਕੱਠੇ ਹੋ ਸਕਦੇ ਹਨ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਬਾਰੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਸਿਰਫ਼ ਇੰਨਾ ਕਿਹਾ ਕਿ ਦੋਵੇਂ ਆਗੂਆਂ ਦੀ ਮੁਲਾਕਾਤ ਹੋਈ ਹੈ ਅਤੇ ਇਸ ਤੋਂ ਵੱਧ ਉਹ ਇਸ ਵੇਲੇ ਕੁਝ ਨਹੀਂ ਕਹਿ ਸਕਦੇ।
ਸੂਤਰਾਂ ਦਾ ਕਹਿਣਾ ਹੈ ਕਿ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਵਿਰੋਧੀ ਧਿਰਾਂ ਦੇ ਇਕੱਠੇ ਹੋਣ ਦੀਆਂ ਕੋਸ਼ਿਸ਼ਾਂ ਨੂੰ ਦੇਖਦਿਆਂ ਭਾਜਪਾ ਵੀ ਆਪਣੇ ਪੁਰਾਣੇ ਸਾਥੀਆਂ ਨੂੰ ਮੁੜ ਨਾਲ ਜੋੜਨ ਦੇ ਪੱਖ ਵਿੱਚ ਨਜ਼ਰ ਆ ਰਹੀ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਲਗਭਗ ਦੋ ਦਹਾਕਿਆਂ ਤੱਕ ਸਿਆਸੀ ਸਾਥੀ ਰਹੇ। ਪਰ 2020 ਵਿੱਚ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਅਕਾਲੀ ਦਲ ਨੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨਡੀਏ) ਤੋਂ ਆਪਣਾ ਨਾਤਾ ਤੋੜ ਲਿਆ ਸੀ। ਬਾਅਦ ਵਿੱਚ ਕੇਂਦਰ ਸਰਕਾਰ ਨੇ ਇਹ ਖੇਤੀ ਕਾਨੂੰਨ ਵਾਪਸ ਲੈ ਲਏ ਸਨ।

Have something to say? Post your comment

 
 
 
 

ਨੈਸ਼ਨਲ

ਨਹਿਰੂ-ਮਾਸਟਰ ਤਾਰਾ ਸਿੰਘ ਪੈਕਟ ਅਨੁਸਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਤੁਰੰਤ ਸਰਹੱਦਾਂ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਜਾਵੇ : ਮਾਨ

ਦਿੱਲੀ ਗੁਰਦੁਆਰਾ ਕਮੇਟੀ ਨੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸਪੀਕਰ ਸੰਧਵਾਂ ਨੂੰ ਨਸੀਹਤ—'ਗੁਰਬਾਣੀ ਪੜ੍ਹੋ, ਫਿਰ ਸੰਗਤ 'ਤੇ ਗਿਆਨ ਦਿਓ: ਪਰਮਜੀਤ ਸਿੰਘ ਸਰਨਾ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ 9 ਅਗਸਤ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ — ਭਾਈ ਸੁਖਚੈਨ ਸਿੰਘ

ਮੋਦੀ ਸਰਕਾਰ ਦੇ 54,282.32 ਕਰੋੜ ਰੁਪਏ ਖਰਚ ਤੇ ਕੈਗ ਨੇ ਚੁੱਕੇ ਗੰਭੀਰ ਸਵਾਲ

ਭਾਰਤ 'ਤੇ ਲੱਗੇ ਦੋਸ਼ਾਂ ਵਿਚਾਲੇ ਪੰਨੂ ਖੁਦ ਅਦਾਲਤ ਵਿੱਚ ਰੱਖੇਗਾ ਆਪਣਾ ਪੱਖ, ਨਵੰਬਰ ਵਿਚ ਫ਼ੈਸਲਾ ਦੇਣ ਦੀ ਅਪੀਲ

ਸੇਵਾ, ਨਿਮਰਤਾ ਤੇ ਦਇਆ ਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸਦੀਵੀ ਸੰਦੇਸ਼; ਅਮਲ ਦੀ ਲੋੜ - ਸੰਤ ਮੀਤ ਸਿੰਘ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਕੌਮ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲਾ ਅਜੈ ਸਿੰਘ ਜੇਲ੍ਹ ਭੇਜਿਆ; ਪੇਸ਼ੀ ਦੌਰਾਨ ਕੁੱਟਮਾਰ ਦੀ ਵੀਡੀਓ ਵਾਇਰਲ

ਮੈਨੂੰ ਉਨ੍ਹਾਂ ਨੌਜਵਾਨਾਂ 'ਤੇ ਮਾਣ ਹੈ, ਰਾਹੁਲ ਗਾਂਧੀ ਨੇ ਪ੍ਰਦਰਸ਼ਨਕਾਰੀਆਂ ਨੂੰ ਮਿਲਣ ਤੋਂ ਬਾਅਦ ਕਿਹਾ