BREAKING NEWS
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਨੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 07, 2026 07:22 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਬਾਲਾ ਸਾਹਿਬ, ਗੁਰਦੁਆਰਾ ਰਕਾਬਗੰਜ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਗੁਰਮਤਿ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਰਾਗੀ ਸਿੰਘਾਂ ਦੇ ਜੱਥਿਆਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਮੁੱਖ ਗੁਰਮਤਿ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਨਿੱਕੀ ਉਮਰ ਵਿਚ ਹੀ ਮਨੁੱਖਤਾ ਦੀ ਨਿਸ਼ਕਾਮ ਸੇਵਾ, ਦਇਆ ਅਤੇ ਪਰਉਪਕਾਰ ਦਾ ਅਜਿਹਾ ਆਦਰਸ਼ ਪੇਸ਼ ਕੀਤਾ ਜੋ ਅੱਜ ਵੀ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਗੁਰਦੁਆਰਾ ਬੰਗਲਾ ਸਾਹਿਬ ਅੱਜ ਵੀ ਦੁਖੀ ਮਨੁੱਖਤਾ ਲਈ ਆਸ ਅਤੇ ਸਹਾਰੇ ਦਾ ਕੇਂਦਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸੇਵਾ ਪਰੰਪਰਾ ਨੂੰ ਅੱਗੇ ਵਧਾਉਂਦਿਆਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬਾਲਾ ਪ੍ਰੀਤਮ ਦਵਾਖਾਨਿਆਂ, ਗੁਰੂ ਹਰਿਕ੍ਰਿਸ਼ਨ ਪੌਲੀਕਲੀਨਿਕ ਅਤੇ ਬਾਲਾ ਸਾਹਿਬ ਹਸਪਤਾਲ ਰਾਹੀਂ ਸੰਗਤ ਨੂੰ ਘੱਟ ਖਰਚ ਜਾਂ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਾਲਾ ਸਾਹਿਬ ਹਸਪਤਾਲ ਵਿੱਚ 50 ਬੈੱਡਾਂ ਦੀ ਸਹੂਲਤ ਉਪਲਬਧ ਹੈ ਅਤੇ ਜਲਦ ਹੀ ਕਾਰਡੀਓਲਾਜੀ ਵਿਭਾਗ ਵੀ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਕੀਰਤਨੀਏ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ 90 ਸਾਲਾ ਭਾਈ ਸਵਰਨ ਸਿੰਘ, ਜੋ ਪਿਛਲੇ 74 ਸਾਲਾਂ ਤੋਂ ਜੋੜੀ ਦੀ ਸੇਵਾ ਨਿਭਾ ਰਹੇ ਹਨ, ਨੂੰ ਪਹਿਲਾ ਸ਼੍ਰੋਮਣੀ ਕੀਰਤਨ ਸੇਵਾ ਐਵਾਰਡ ਭੇਟ ਕੀਤਾ ਗਿਆ। ਕਮੇਟੀ ਆਗੂਆਂ ਨੇ ਐਲਾਨ ਕੀਤਾ ਕਿ ਦਿੱਲੀ ਕਮੇਟੀ ਅਧੀਨ ਸੇਵਾ ਨਿਭਾ ਰਹੇ ਰਾਗੀ ਸਿੰਘਾਂ ਵਿਚੋਂ ਚੰਗੀ ਕੀਰਤਨ ਸ਼ੈਲੀ, ਪਹਿਰਾਵੇ, ਅਨੁਸ਼ਾਸਨ ਅਤੇ ਸੇਵਾ ਭਾਵਨਾ ਦੇ ਆਧਾਰ 'ਤੇ ਹਰ ਸਾਲ ਇੱਕ ਰਾਗੀ ਸਿੰਘ ਨੂੰ ਸਵਾ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਹ ਯੋਜਨਾ 12 ਸਤੰਬਰ ਤੋਂ ਲਾਗੂ ਕੀਤੀ ਜਾਵੇਗੀ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਸਬੰਧੀ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਮੌਜੂਦਾ ਕਮੇਟੀ ਦੀ ਟੀਮ ਨੇ ਕਮੇਟੀ ਅਧੀਨ ਚਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਪਿਛਲੇ ਪ੍ਰਬੰਧਕਾਂ ਵੱਲੋਂ ਕੀਤੇ ਕੁਪ੍ਰਬੰਧ ਨੂੰ ਖ਼ਤਮ ਕਰ ਕੇ ਇਹਨਾਂ ਸਕੂਲਾਂ ਨੂੰ ਮੁੜ ਲੀਹ ’ਤੇ ਪਾਉਣ ਦਾ ਯਤਨ ਕੀਤਾ ਹੈ। ਉਹਨਾਂ ਕਿਹਾ ਕਿ ਇਹਨਾਂ ਸਕੂਲਾਂ ਦੇ ਸਟਾਫ ਨੇ ਸਾਡੇ ਨਾਲ ਐਮ ਓ ਯੂ ਸਾਈਨ ਕੀਤੇ ਹਨ ਤੇ ਅਸੀਂ 25-25 ਸਾਲਾਂ ਤੋਂ ਰੁਕੇ ਹੋਏ ਸਾਰੇ ਬਕਾਏ ਜਾਰੀ ਕਰ ਰਹੇ ਹਾਂ। ਓਨ੍ਹਾ ਦੱਸਿਆ ਕਿ ਸ਼੍ਰੋਮਣੀ ਕੀਰਤਨੀਏ ਐਵਾਰਡ ਲਈ 11 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੀ ਸੇਵਾ ਨਿਊ ਜਰਸੀ (ਅਮਰੀਕਾ) ਵਾਸੀ ਸਰਦਾਰ ਗੁਰਜੀਤ ਸਿੰਘ ਚਲਾਵਾ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਨਿਭਾਈ ਗਈ ਹੈ ।

Have something to say? Post your comment

 
 
 
 

ਨੈਸ਼ਨਲ

ਨਹਿਰੂ-ਮਾਸਟਰ ਤਾਰਾ ਸਿੰਘ ਪੈਕਟ ਅਨੁਸਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਤੁਰੰਤ ਸਰਹੱਦਾਂ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਜਾਵੇ : ਮਾਨ

ਮੋਦੀ-ਸੁਖਬੀਰ ਮੁਲਾਕਾਤ ਨੇ ਪੰਜਾਬ ਦੀ ਸਿਆਸਤ 'ਚ ਪਾਈ ਹਲਚਲ, ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਮੁੜ ਤੇਜ਼

ਸਪੀਕਰ ਸੰਧਵਾਂ ਨੂੰ ਨਸੀਹਤ—'ਗੁਰਬਾਣੀ ਪੜ੍ਹੋ, ਫਿਰ ਸੰਗਤ 'ਤੇ ਗਿਆਨ ਦਿਓ: ਪਰਮਜੀਤ ਸਿੰਘ ਸਰਨਾ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ 9 ਅਗਸਤ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ — ਭਾਈ ਸੁਖਚੈਨ ਸਿੰਘ

ਮੋਦੀ ਸਰਕਾਰ ਦੇ 54,282.32 ਕਰੋੜ ਰੁਪਏ ਖਰਚ ਤੇ ਕੈਗ ਨੇ ਚੁੱਕੇ ਗੰਭੀਰ ਸਵਾਲ

ਭਾਰਤ 'ਤੇ ਲੱਗੇ ਦੋਸ਼ਾਂ ਵਿਚਾਲੇ ਪੰਨੂ ਖੁਦ ਅਦਾਲਤ ਵਿੱਚ ਰੱਖੇਗਾ ਆਪਣਾ ਪੱਖ, ਨਵੰਬਰ ਵਿਚ ਫ਼ੈਸਲਾ ਦੇਣ ਦੀ ਅਪੀਲ

ਸੇਵਾ, ਨਿਮਰਤਾ ਤੇ ਦਇਆ ਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸਦੀਵੀ ਸੰਦੇਸ਼; ਅਮਲ ਦੀ ਲੋੜ - ਸੰਤ ਮੀਤ ਸਿੰਘ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਕੌਮ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲਾ ਅਜੈ ਸਿੰਘ ਜੇਲ੍ਹ ਭੇਜਿਆ; ਪੇਸ਼ੀ ਦੌਰਾਨ ਕੁੱਟਮਾਰ ਦੀ ਵੀਡੀਓ ਵਾਇਰਲ

ਮੈਨੂੰ ਉਨ੍ਹਾਂ ਨੌਜਵਾਨਾਂ 'ਤੇ ਮਾਣ ਹੈ, ਰਾਹੁਲ ਗਾਂਧੀ ਨੇ ਪ੍ਰਦਰਸ਼ਨਕਾਰੀਆਂ ਨੂੰ ਮਿਲਣ ਤੋਂ ਬਾਅਦ ਕਿਹਾ