BREAKING NEWS
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਨੈਸ਼ਨਲ

ਨਹਿਰੂ-ਮਾਸਟਰ ਤਾਰਾ ਸਿੰਘ ਪੈਕਟ ਅਨੁਸਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਤੁਰੰਤ ਸਰਹੱਦਾਂ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਜਾਵੇ : ਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 07, 2026 07:23 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨਹਿਰੂ–ਮਾਸਟਰ ਤਾਰਾ ਸਿੰਘ ਸਮਝੌਤੇ ਦੀ ਭਾਵਨਾ ਅਨੁਸਾਰ ਸਿੱਖਾਂ ਨੂੰ ਆਪਣੇ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਅਤੇ ਵਾਹਗਾ, ਅਟਾਰੀ, ਸੁਲੇਮਾਨਕੀ ਤੇ ਹੁਸੈਨੀਵਾਲਾ ਸਰਹੱਦਾਂ ਤੁਰੰਤ ਖੋਲ੍ਹੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਨਾਲ ਸਿਰਫ਼ ਧਾਰਮਿਕ ਯਾਤਰਾ ਹੀ ਨਹੀਂ, ਸਗੋਂ ਪੰਜਾਬ ਦੇ ਵਪਾਰ ਅਤੇ ਖੇਤੀਬਾੜੀ ਨੂੰ ਵੀ ਮੱਧ ਏਸ਼ੀਆ, ਰੂਸ ਅਤੇ ਅਰਬ ਦੇਸ਼ਾਂ ਨਾਲ ਜੋੜਨ ਦੇ ਮੌਕੇ ਮਿਲਣਗੇ ਅਤੇ ਦੇਸ਼ ਦੀ ਅਰਥਵਿਵਸਥਾ ਨੂੰ ਵੀ ਲਾਭ ਹੋਵੇਗਾ। ਸਰਦਾਰ ਮਾਨ ਨੇ ਦੋਸ਼ ਲਾਇਆ ਕਿ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਬੰਦ ਰੱਖਣਾ ਸਿੱਖਾਂ ਅਤੇ ਪੰਜਾਬੀਆਂ ਨਾਲ ਵਿਤਕਰਾ ਹੈ। ਪਾਰਟੀ ਮੁੱਖ ਦਫ਼ਤਰ ਵਿਖੇ ਸਨੌਰ ਵਿਧਾਨ ਸਭਾ ਹਲਕੇ ਦੇ ਆਗੂ ਭੁਪਿੰਦਰ ਸਿੰਘ ਮਸੀਗਣ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿੱਚ ਸ਼ਾਮਲ ਹੋਏ, ਜਿਨ੍ਹਾਂ ਦਾ ਮਾਨ ਨੇ ਸਵਾਗਤ ਕੀਤਾ। ਇਸ ਮੌਕੇ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਿੱਖ ਕੌਮ ਦੇ ਰਾਜਨੀਤਿਕ ਹੱਕਾਂ, ਬੰਦੀ ਸਿੰਘਾਂ ਦੀ ਰਿਹਾਈ, ਮਹਿਲਾਵਾਂ ਦੀ ਸੁਰੱਖਿਆ ਅਤੇ ਪੰਥਕ ਏਕਤਾ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 15 ਅਗਸਤ ਨੂੰ ਚੰਡੀਗੜ੍ਹ ਵਿੱਚ ਸਮੁੱਚੀਆਂ ਪੰਥਕ ਜਥੇਬੰਦੀਆਂ ਵੱਲੋਂ ਵੱਡਾ ਇਕੱਠ ਕੀਤਾ ਜਾਵੇਗਾ। ਮਾਨ ਨੇ ਅੰਤਰਰਾਸ਼ਟਰੀ ਪੱਧਰ 'ਤੇ ਵੀ ਸਿੱਖ ਮਸਲਿਆਂ ਵੱਲ ਧਿਆਨ ਦਿਵਾਉਣ ਦੀ ਲੋੜ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਤਰੀ ਅਮਨ ਅਤੇ ਸਥਿਰਤਾ ਲਈ ਸਿੱਖਾਂ ਨਾਲ ਹੋ ਰਹੇ ਵਿਤਕਰੇ ਦਾ ਹੱਲ ਲੱਭਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਉੱਤੇ ਰਾਸ਼ਟਰੀ ਪ੍ਰਤੀਕਾਂ ਅਤੇ ਗੀਤਾਂ ਨੂੰ ਜ਼ਬਰਦਸਤੀ ਥੋਪਣ ਦੀ ਬਜਾਏ ਸਾਰੀਆਂ ਕੌਮਾਂ ਨੂੰ ਬਰਾਬਰ ਸਨਮਾਨ ਮਿਲਣਾ ਚਾਹੀਦਾ ਹੈ। ਸਮਾਗਮ ਵਿੱਚ ਜਸਪਾਲ ਸਿੰਘ ਗਿੱਲ, ਧਰਮ ਸਿੰਘ ਕਲੌੜ, ਹਰਮੀਤ ਸਿੰਘ ਸੋਢੀ ਸਮੇਤ ਕਈ ਪਾਰਟੀ ਆਗੂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Have something to say? Post your comment

 
 
 
 

ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਨੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮੋਦੀ-ਸੁਖਬੀਰ ਮੁਲਾਕਾਤ ਨੇ ਪੰਜਾਬ ਦੀ ਸਿਆਸਤ 'ਚ ਪਾਈ ਹਲਚਲ, ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਮੁੜ ਤੇਜ਼

ਸਪੀਕਰ ਸੰਧਵਾਂ ਨੂੰ ਨਸੀਹਤ—'ਗੁਰਬਾਣੀ ਪੜ੍ਹੋ, ਫਿਰ ਸੰਗਤ 'ਤੇ ਗਿਆਨ ਦਿਓ: ਪਰਮਜੀਤ ਸਿੰਘ ਸਰਨਾ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ 9 ਅਗਸਤ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ — ਭਾਈ ਸੁਖਚੈਨ ਸਿੰਘ

ਮੋਦੀ ਸਰਕਾਰ ਦੇ 54,282.32 ਕਰੋੜ ਰੁਪਏ ਖਰਚ ਤੇ ਕੈਗ ਨੇ ਚੁੱਕੇ ਗੰਭੀਰ ਸਵਾਲ

ਭਾਰਤ 'ਤੇ ਲੱਗੇ ਦੋਸ਼ਾਂ ਵਿਚਾਲੇ ਪੰਨੂ ਖੁਦ ਅਦਾਲਤ ਵਿੱਚ ਰੱਖੇਗਾ ਆਪਣਾ ਪੱਖ, ਨਵੰਬਰ ਵਿਚ ਫ਼ੈਸਲਾ ਦੇਣ ਦੀ ਅਪੀਲ

ਸੇਵਾ, ਨਿਮਰਤਾ ਤੇ ਦਇਆ ਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸਦੀਵੀ ਸੰਦੇਸ਼; ਅਮਲ ਦੀ ਲੋੜ - ਸੰਤ ਮੀਤ ਸਿੰਘ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸਿੱਖ ਕੌਮ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਵਾਲਾ ਅਜੈ ਸਿੰਘ ਜੇਲ੍ਹ ਭੇਜਿਆ; ਪੇਸ਼ੀ ਦੌਰਾਨ ਕੁੱਟਮਾਰ ਦੀ ਵੀਡੀਓ ਵਾਇਰਲ

ਮੈਨੂੰ ਉਨ੍ਹਾਂ ਨੌਜਵਾਨਾਂ 'ਤੇ ਮਾਣ ਹੈ, ਰਾਹੁਲ ਗਾਂਧੀ ਨੇ ਪ੍ਰਦਰਸ਼ਨਕਾਰੀਆਂ ਨੂੰ ਮਿਲਣ ਤੋਂ ਬਾਅਦ ਕਿਹਾ