BREAKING NEWS
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਪੰਜਾਬ

ਅਕਾਲੀ ਦਲ ਬਾਦਲ ਨੂੰ ਖੋਰਾ- ਐਸ.ਸੀ. ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 07, 2026 07:26 PM


ਅੰਮ੍ਰਿਤਸਰ-ਅੱਜ ਨਿਊ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਕਰਵਾਈ ਗਈ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਐਸ.ਸੀ. ਵਿੰਗ ਦੇ ਪ੍ਰਧਾਨ ਸ੍ਰ. ਸੰਦੀਪ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਮਾਝਾ ਜੋਨ ਇੰਚਾਰਜ ਭਾਈ ਅਮਰਜੀਤ ਸਿੰਘ ਵੰਨਚਿੜੀ ਨੇ ਸ੍ਰ. ਸੰਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸਤ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਉਹ ਅਜਿਹੀ ਲੀਡਰਸ਼ਿਪ ਨਾਲ ਜੁੜਨਾ ਚਾਹੁੰਦੇ ਹਨ ਜੋ ਪੰਜਾਬ, ਪੰਜਾਬੀਅਤ ਅਤੇ ਪੰਥਕ ਹਿੱਤਾਂ ਲਈ ਇਮਾਨਦਾਰੀ ਨਾਲ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਹਰ ਰੋਜ਼ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਸੰਗਠਨ ਦੀ ਮਜ਼ਬੂਤੀ ਲਈ ਵਰਤਿਆ ਜਾਵੇਗਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਸ੍ਰ. ਸੰਦੀਪ ਸਿੰਘ ਨੇ ਕਿਹਾ ਕਿ ਉਹ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸੋਚ, ਨੌਜਵਾਨ ਲੀਡਰਸ਼ਿਪ ਅਤੇ ਪੰਜਾਬ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ ਤੋਂ ਪ੍ਰਭਾਵਿਤ ਹੋ ਕੇ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਹਾਜ਼ਰ ਪਾਰਟੀ ਆਗੂ ਵਿੱਚ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਅਮਨਦੀਪ ਸਿੰਘ ਡੱਡੂਆਣਾਂ ( ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ) ਭਾਈ ਸੁਖਬੀਰ ਸਿੰਘ ਚੀਮਾਂ ( ਪ੍ਰਧਾਨ ਯੂਥ ਦਲ ਅੰਮ੍ਰਿਤਸਰ ਸ਼ਹਿਰੀ ) ਬਾਬਾ ਬਿਬੇਕ ਸਿੰਘ ਜੀ, ਭਾਈ ਹਰਕਮਲਪ੍ਰੀਤ ਸਿੰਘ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਜਰਮਨਦੀਪ ਸਿੰਘ ਅਤੇ ਭਾਈ ਸੁਖਰਾਜ ਸਿੰਘ ਸੁਲਤਾਨਵਿੰਡ ਹਾਜਰ ਹਨ। ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਸਾਥੀਆਂ ਸੰਦੀਪ ਸਿੰਘ ਜੰਡਿਆਲਾ ਚੇਅਰਮੈਨ ਵਾਲਮੀਕ ਸਮਾਜ, ਮਨਿੰਦਰ ਸਿੰਘ ਹਨੀ, ਗੁਰਜੀਤ ਸਿੰਘ, ਸ਼ਰਨਜੀਤ ਸਿੰਘ, ਸਿਮਰਨਜੀਤ ਸਿੰਘ, ਜੋਬਨਜੀਤ ਸਿੰਘ, ਰਣਜੀਤ ਸਿੰਘ ਮੱਲੀ ਅਤੇ ਲਾਡੀ ਭਾਪਾ ਸਮੇਤ 200 ਦੇ ਕਰੀਬ ਨੌਜਵਾਨ ਮੌਜੂਦ ਸਨ।

Have something to say? Post your comment

 
 
 
 

ਪੰਜਾਬ

ਬੇਅਦਬੀ ਵਿਰੋਧੀ ਕਾਨੂੰਨ-ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ 29 ਜੂਨ ਦੇ ਆਦੇਸ਼ਾਂ ਦੀ ਰਿਪੋਰਟ ਮੰਗੀ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਕਾਂਗਰਸੀ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਦਰਸ਼ਨ ਕੀਤਾ, ਸਰਕਾਰ 'ਤੇ ਵਾਅਦੇ ਤੋੜਨ ਦਾ ਦੋਸ਼ ਲਗਾਇਆ

ਸੁਖਬੀਰ ਬਾਦਲ ਨੇ 17 ਕਿਸਾਨ ਪਰਿਵਾਰ ਜਿਹਨਾਂ ਦੀ ਅੱਗ ਨਾਲ ਕਣਕ ਸੜਕ ਕੇ ਸੁਆਹ ਹੋਈ ਨੂੰ 200 ਕੁਇੰਟਲ ਕਣਕ ਵੰਡੀ

ਕੰਧ 'ਤੇ ਲਿਖਿਆ ਸਾਫ਼ ਹੈ, ਕਾਂਗਰਸ ਮੁੜ ਸੱਤਾ ਵਿੱਚ ਆ ਰਹੀ ਹੈ: ਭੂਪੇਸ਼ ਬਘੇਲ

ਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾ

ਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ

19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ