BREAKING NEWS
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਪੰਜਾਬ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ- ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | August 07, 2026 08:53 PM

ਅੰਮ੍ਰਿਤਸਰ-ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ’ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਅੰਦਰ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਅਤੇ ਖ਼ਾਸਕਰ ਨਗਰ ਕੀਰਤਨ ਸਮੇਂ ਸ. ਪਰਮਿੰਦਰ ਸਿੰਘ ਨੇ ਹਮੇਸ਼ਾ ਵੱਡਾ ਸਹਿਯੋਗ ਕੀਤਾ ਹੈ। ਸਿੱਖ ਸੰਗਤਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਵੱਲੋਂ ਗੁਰਮਤਿ ਸਮਾਗਮਾਂ ਨੂੰ ਸਫ਼ਲ ਕਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਸ. ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਪਾਸੋਂ ਇਸੇ ਤਰ੍ਹਾਂ ਸਹਿਯੋਗ ਕਰਦੇ ਰਹਿਣ ਦੀ ਆਸ ਪ੍ਰਗਟਾਈ।
ਇਸ ਮੌਕੇ ਸ. ਪਰਮਿੰਦਰ ਸਿੰਘ ਨੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਜਿਥੇ ਵੱਖ-ਵੱਖ ਸੂਬਿਆਂ ਵਿਚ ਧਰਮ ਪ੍ਰਚਾਰ ਕਾਰਜ ਕਰ ਰਹੀ ਹੈ, ਉਥੇ ਹੀ ਉੱਤਰ ਪ੍ਰਦੇਸ਼ ਵਿਚ ਵੀ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਦੇ ਵਿਸ਼ੇਸ਼ ਯਤਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਹ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸਤਿਗੁਰਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ. ਪਰਮਿੰਦਰ ਸਿੰਘ ਦੀ ਪਤਨੀ ਬੀਬੀ ਇੰਦਰਪ੍ਰੀਤ ਕੌਰ, ਸਪੁੱਤਰ ਸ. ਗਗਨਦੀਪ ਸਿੰਘ ਤੇ ਹੋਰ ਮੌਜੂਦ ਸਨ।

Have something to say? Post your comment

 
 
 
 

ਪੰਜਾਬ

'ਹਮਾਰੇ ਰਾਮ' ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਅਕਾਲੀ ਦਲ ਬਾਦਲ ਨੂੰ ਖੋਰਾ- ਐਸ.ਸੀ. ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

ਬੇਅਦਬੀ ਵਿਰੋਧੀ ਕਾਨੂੰਨ-ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ 29 ਜੂਨ ਦੇ ਆਦੇਸ਼ਾਂ ਦੀ ਰਿਪੋਰਟ ਮੰਗੀ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਕਾਂਗਰਸੀ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਪ੍ਰਦਰਸ਼ਨ ਕੀਤਾ, ਸਰਕਾਰ 'ਤੇ ਵਾਅਦੇ ਤੋੜਨ ਦਾ ਦੋਸ਼ ਲਗਾਇਆ

ਸੁਖਬੀਰ ਬਾਦਲ ਨੇ 17 ਕਿਸਾਨ ਪਰਿਵਾਰ ਜਿਹਨਾਂ ਦੀ ਅੱਗ ਨਾਲ ਕਣਕ ਸੜਕ ਕੇ ਸੁਆਹ ਹੋਈ ਨੂੰ 200 ਕੁਇੰਟਲ ਕਣਕ ਵੰਡੀ

ਕੰਧ 'ਤੇ ਲਿਖਿਆ ਸਾਫ਼ ਹੈ, ਕਾਂਗਰਸ ਮੁੜ ਸੱਤਾ ਵਿੱਚ ਆ ਰਹੀ ਹੈ: ਭੂਪੇਸ਼ ਬਘੇਲ

ਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾ

ਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ