BREAKING NEWS
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਪੰਜਾਬ

ਗੈਂਗਸਟਰਾਂ ’ਤੇ ਵਾਰ’ ਨੇ ਖ਼ੁਫ਼ੀਆ-ਅਧਾਰਿਤ ਪੁਲਿਸਿੰਗ ਦੀ ਪ੍ਰਭਾਵਸ਼ੀਲਤਾ ਨੂੰ ਕੀਤਾ ਸਾਬਤ; ਗੈਂਗਸਟਰਾਂ ਲਈ ਕਿਤੇ ਵੀ ਸੁਰੱਖਿਅਤ ਪਨਾਹਗਾਹ ਨਹੀਂ - ਡੀਜੀਪੀ 

ਕੌਮੀ ਮਾਰਗ ਬਿਊਰੋ | August 08, 2026 07:22 PM

ਮੋਹਾਲੀ -ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’ ਸੰਗਠਿਤ ਅਪਰਾਧ ਵਿਰੁੱਧ ਸੂਬੇ ਵਿੱਚ ਚਲਾਏ ਜਾ ਰਹੇ ਸਭ ਤੋਂ ਵਿਆਪਕ ਅਤੇ ਨਿਰੰਤਰ ਅਭਿਆਨਾਂ ਵਿੱਚੋਂ ਇੱਕ ਵਜੋਂ ਉੱਭਰਦਿਆਂ ਆਪਣੇ 200 ਦਿਨ ਪੂਰੇ ਕਰ ਚੁੱਕਾ ਹੈ। ਇਸ ਅਭਿਆਨ ਦੌਰਾਨ ਪੁਲਿਸ ਨੇ ਪੂਰੇ ਪੰਜਾਬ ਵਿੱਚ 1, 09, 087 ਛਾਪੇਮਾਰੀਆਂ ਕੀਤੀਆਂ, 1, 532 ਭਗੌੜੇ ਅਪਰਾਧੀਆਂ (ਪ੍ਰੋਕਲੇਮਡ ਅਫੈਂਡਰਜ਼) ਨੂੰ ਗ੍ਰਿਫ਼ਤਾਰ ਕੀਤਾ, 58, 212 ਅਪਰਾਧੀਆਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕਾਰਵਾਈ ਕੀਤੀ, ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਅਤੇ ਸੰਗਠਿਤ ਅਪਰਾਧੀ ਗਿਰੋਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤਾ ਗਿਆ ‘ਗੈਂਗਸਟਰਾਂ ’ਤੇ ਵਾਰ’ ਇੱਕ ਖ਼ੁਫ਼ੀਆ ਜਾਣਕਾਰੀ-ਆਧਾਰਿਤ ਅਭਿਆਨ ਹੈ, ਜਿਸ ਦਾ ਉਦੇਸ਼ ਨਿਸ਼ਾਨਾਬੱਧ ਕਾਰਵਾਈ, ਅੰਤਰਰਾਜੀ ਅਤੇ ਅੰਤਰਰਾਸ਼ਟਰੀ ਤਾਲਮੇਲ, ਵਿੱਤੀ ਜਾਂਚਾਂ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਰਾਹੀਂ ਸੰਗਠਿਤ ਅਪਰਾਧੀ ਗਿਰੋਹਾਂ ਦਾ ਮੁਕੰਮਲ ਸਫ਼ਾਇਆ ਕਰਨਾ ਹੈ।

ਇਸ ਮੌਕੇ ’ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਕਿਹਾ ਕਿ ਇਹ ਅਭਿਆਨ ਹੁਣ ਇੱਕ ਬਹੁ-ਪੱਖੀ ਕਾਰਵਾਈ ਦਾ ਰੂਪ ਧਾਰ ਚੁੱਕਾ ਹੈ, ਜੋ ਸਿਰਫ਼ ਗੈਂਗਸਟਰਾਂ ਹੀ ਨਹੀਂ, ਸਗੋਂ ਸੰਗਠਿਤ ਅਪਰਾਧ ਨੂੰ ਹੁਲਾਰਾ ਦੇਣ ਵਾਲੇ ਪੂਰੇ ਤੰਤਰ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਕਿਹਾ, “‘ਗੈਂਗਸਟਰਾਂ ’ਤੇ ਵਾਰ’ ਦੇ ਪਹਿਲੇ 200 ਦਿਨਾਂ ਨੇ ਲਗਾਤਾਰ ਅਤੇ ਖ਼ੁਫ਼ੀਆ-ਆਧਾਰਿਤ ਪੁਲਿਸਿੰਗ ਦੀ ਪ੍ਰਭਾਵਸ਼ੀਲਤਾ ਨੂੰ ਸਾਬਤ ਕੀਤਾ ਹੈ। ਸਾਡੀ ਰਣਨੀਤੀ ਸਿਰਫ਼ ਗ੍ਰਿਫ਼ਤਾਰੀਆਂ ਤੱਕ ਸੀਮਤ ਨਹੀਂ, ਸਗੋਂ ਸੰਗਠਿਤ ਅਪਰਾਧ ਨੂੰ ਮਜ਼ਬੂਤੀ ਦੇਣ ਵਾਲੇ ਪੂਰੇ ਨੈੱਟਵਰਕ—ਸਾਥੀਆਂ, ਵਿੱਤੀ ਸਰੋਤਾਂ, ਲੌਜਿਸਟਿਕ ਪ੍ਰਬੰਧ, ਸੰਚਾਰ ਮਾਧਿਅਮਾਂ ਅਤੇ ਵਿਦੇਸ਼ਾਂ ਵਿੱਚ ਮੌਜੂਦ ਸੰਪਰਕਾਂ—ਨੂੰ ਤੋੜਨ ’ਤੇ ਕੇਂਦਰਿਤ ਹੈ। ਪੰਜਾਬ ਪੁਲਿਸ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਦੇਸ਼ ਦੇ ਅੰਦਰ ਜਾਂ ਬਾਹਰ ਸਰਗਰਮ ਕਿਸੇ ਵੀ ਗੈਂਗਸਟਰ ਲਈ ਕੋਈ ਸੁਰੱਖਿਅਤ ਪਨਾਹਗਾਹ ਨਾ ਬਚੇ।”

ਇਨ੍ਹਾਂ 200 ਦਿਨਾਂ ਦੌਰਾਨ 1, 532 ਭਗੌੜੇ ਅਪਰਾਧੀਆਂ (ਪੀਓਜ਼) ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ 58, 212 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ, ਜਿਨ੍ਹਾਂ ਵਿੱਚ 853 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 57, 359 ਲੋੜੀਂਦੇ ਅਪਰਾਧੀ ਸ਼ਾਮਲ ਹਨ।

ਨਿਵਾਰਕ ਪੁਲਿਸਿੰਗ ਤਹਿਤ 28, 201 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚ 577 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 27, 624 ਲੋੜੀਂਦੇ ਅਪਰਾਧੀ ਸ਼ਾਮਲ ਸਨ। ਇਸੇ ਤਰ੍ਹਾਂ 18, 514 ਵਿਅਕਤੀਆਂ ਦੀ ਤਸਦੀਕ ਕਰਨ ਉਪਰੰਤ ਉਨ੍ਹਾਂ ਨੂੰ ਰਿਹਾਅ ਕੀਤਾ ਗਿਆ, ਜਿਨ੍ਹਾਂ ਵਿੱਚ 1, 529 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 16, 985 ਲੋੜੀਂਦੇ ਅਪਰਾਧੀ ਸ਼ਾਮਲ ਸਨ। ਕੁੱਲ ਮਿਲਾ ਕੇ ਇਸ ਅਭਿਆਨ ਦੌਰਾਨ 1, 04, 927 ਵਿਅਕਤੀ ਪੁਲਿਸ ਕਾਰਵਾਈ ਦੇ ਦਾਇਰੇ ਵਿੱਚ ਆਏ, ਜਿਨ੍ਹਾਂ ਵਿੱਚ 2, 959 ਗੈਂਗਸਟਰ ਅਤੇ ਉਨ੍ਹਾਂ ਦੇ ਸਾਥੀ ਅਤੇ 1, 01, 968 ਲੋੜੀਂਦੇ ਅਪਰਾਧੀ ਸ਼ਾਮਲ ਹਨ।

ਗ੍ਰਿਫ਼ਤਾਰੀਆਂ ਤੋਂ ਇਲਾਵਾ, ਇਸ ਅਭਿਆਨ ਦਾ ਮੁੱਖ ਉਦੇਸ਼ ਸੰਗਠਿਤ ਗਿਰੋਹਾਂ ਦੀ ਹਥਿਆਰਾਂ, ਨਸ਼ੀਲੇ ਪਦਾਰਥਾਂ, ਵਿੱਤੀ ਸਰੋਤਾਂ ਅਤੇ ਲੌਜਿਸਟਿਕ ਢਾਂਚੇ ਤੱਕ ਪਹੁੰਚ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੀ ਅਪਰਾਧ ਕਰਨ ਦੀ ਸਮਰੱਥਾ ਨੂੰ ਕਮਜ਼ੋਰ ਕਰਨਾ ਰਿਹਾ।

ਇਸ ਅਭਿਆਨ ਨੇ ਸੰਗਠਿਤ ਅਪਰਾਧੀ ਗਿਰੋਹਾਂ ਦੀ ਮਾਰੂ ਸਮਰੱਥਾ ਨੂੰ ਵੀ ਵੱਡਾ ਝਟਕਾ ਦਿੱਤਾ। ਅਭਿਆਨ ਦੌਰਾਨ ਪੰਜਾਬ ਪੁਲਿਸ ਨੇ 990 ਗੈਰ-ਕਾਨੂੰਨੀ ਹਥਿਆਰ, 242 ਧਾਰਦਾਰ ਹਥਿਆਰ, 2, 739 ਕਾਰਤੂਸ, 315 ਮੈਗਜ਼ੀਨਾਂ, 2.5 ਕਿਲੋਗ੍ਰਾਮ ਵਿਸਫੋਟਕ ਅਤੇ 15 ਹੈਂਡ ਗ੍ਰੇਨੇਡ ਬਰਾਮਦ ਕੀਤੇ, ਜਿਸ ਨਾਲ ਅਪਰਾਧੀ ਨੈੱਟਵਰਕਾਂ ਦੀ ਕਾਰਜਸ਼ੀਲ ਸਮਰੱਥਾ ਨੂੰ ਕਾਫ਼ੀ ਹੱਦ ਤੱਕ ਕਮਜ਼ੋਰ ਕੀਤਾ ਗਿਆ।

ਇਸ ਦੇ ਨਾਲ ਹੀ, ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਅਤੇ ਨਸ਼ਾ ਤਸਕਰੀ ਦੇ ਗੱਠਜੋੜ ਵਿਰੁੱਧ ਆਪਣੀ ਕਾਰਵਾਈ ਹੋਰ ਤੇਜ਼ ਕਰਦਿਆਂ 774.38 ਕਿਲੋਗ੍ਰਾਮ ਹੈਰੋਇਨ, 480.23 ਕਿਲੋਗ੍ਰਾਮ ਅਫ਼ੀਮ, 7, 266.26 ਕਿਲੋਗ੍ਰਾਮ ਭੁੱਕੀ ਅਤੇ 26, 91, 455 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ 1, 73, 41, 965 ਰੁਪਏ ਦੀ ਡਰੱਗ ਮਨੀ, 1, 80, 54, 446 ਰੁਪਏ ਦੀ ਨਕਦੀ ਅਤੇ 413.85 ਗ੍ਰਾਮ ਸੋਨਾ ਵੀ ਜ਼ਬਤ ਕੀਤਾ, ਜਿਸ ਨਾਲ ਸੰਗਠਿਤ ਅਪਰਾਧ ਅਤੇ ਨਸ਼ਾ ਤਸਕਰੀ ਨੂੰ ਵਿੱਤੀ ਸਹਾਇਤਾ ਦੇਣ ਵਾਲੇ ਸਰੋਤਾਂ ’ਤੇ ਵੱਡੀ ਸੱਟ ਵੱਜੀ।

ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਪ੍ਰਮੋਦ ਬਾਨ ਨੇ ਕਿਹਾ ਕਿ ਹੁਣ ਇਸ ਅਭਿਆਨ ਦਾ ਮੁੱਖ ਧਿਆਨ ਸਿਰਫ਼ ਵਿਅਕਤੀਗਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ਨੂੰ ਤੋੜਨ ’ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ, “ਅੱਜ ਦਾ ਸੰਗਠਿਤ ਅਪਰਾਧ ਵਿੱਤੀ ਨੈੱਟਵਰਕ, ਡਿਜ਼ੀਟਲ ਸੰਚਾਰ ਅਤੇ ਵਿਦੇਸ਼ਾਂ ਵਿੱਚ ਬੈਠੇ ਸੰਚਾਲਕਾਂ ਰਾਹੀਂ ਚੱਲਦਾ ਹੈ। ਇਸ ਲਈ ਸਾਡੀਆਂ ਜਾਂਚਾਂ ਵਿੱਚ ਫੀਲਡ ਆਪ੍ਰੇਸ਼ਨਾਂ ਦੇ ਨਾਲ-ਨਾਲ ਵਿੱਤੀ ਟਰੈਕਿੰਗ, ਡਿਜ਼ੀਟਲ ਇੰਟੈਲੀਜੈਂਸ ਅਤੇ ਕੇਂਦਰੀ ਏਜੰਸੀਆਂ ਨਾਲ ਨਜ਼ਦੀਕੀ ਤਾਲਮੇਲ ਵੀ ਸ਼ਾਮਲ ਹੈ। ਇਸ ਰਣਨੀਤੀ ਸਦਕਾ ਪੰਜਾਬ ਪੁਲਿਸ ਰੰਗਦਾਰੀ ਗਿਰੋਹਾਂ ਦਾ ਪਰਦਾਫ਼ਾਸ਼ ਕਰਨ, ਵਿਦੇਸ਼ਾਂ ਵਿੱਚ ਬੈਠੇ ਸੰਚਾਲਕਾਂ ਦੀ ਪਛਾਣ ਕਰਨ ਅਤੇ ਲੋੜੀਂਦੇ ਅਪਰਾਧੀਆਂ ਨੂੰ ਭਾਰਤ ਵਾਪਸ ਲਿਆਉਣ ਦੀ ਕਾਰਵਾਈ ਨੂੰ ਅੱਗੇ ਵਧਾਉਣ ਵਿੱਚ ਸਫ਼ਲ ਰਹੀ ਹੈ। ਇਸ ਦੇ ਨਾਲ ਹੀ, ਇਸ ਅਭਿਆਨ ਨੇ ਨੌਜਵਾਨਾਂ ਨੂੰ ਇਹ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਗੈਂਗਸਟਰ ਸੱਭਿਆਚਾਰ ਦਾ ਆਕਰਸ਼ਣ ਸਿਰਫ਼ ਇੱਕ ਭਰਮ ਹੈ, ਜਿਸ ਦਾ ਅੰਤ ਅਪਰਾਧ ਅਤੇ ਬਰਬਾਦੀ ਵਿੱਚ ਹੀ ਹੁੰਦਾ ਹੈ।”

ਇਸ ਅਭਿਆਨ ਨੂੰ ਗੁਆਂਢੀ ਰਾਜਾਂ ਅਤੇ ਕੇਂਦਰੀ ਜਾਂਚ ਤੇ ਖ਼ੁਫ਼ੀਆ ਏਜੰਸੀਆਂ ਨਾਲ ਨਿਯਮਤ ਤਾਲਮੇਲ ਦਾ ਵੀ ਪੂਰਾ ਸਹਿਯੋਗ ਮਿਲਿਆ, ਜਿਸ ਨਾਲ ਸੂਚਨਾਵਾਂ ਦੇ ਤੁਰੰਤ ਆਦਾਨ-ਪ੍ਰਦਾਨ ਅਤੇ ਸੰਗਠਿਤ ਅਪਰਾਧ ਵਿਰੁੱਧ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਮਜ਼ਬੂਤੀ ਮਿਲੀ।

ਅਭਿਆਨ ਦੀਆਂ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚੋਂ ਇੱਕ ਫ਼ਰਾਰ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਚੋਪੜਾ, ਪੁੱਤਰ ਹੀਰਾ ਲਾਲ, ਵਾਸੀ ਮਕਾਨ ਨੰਬਰ 15, ਅੰਦਰੂਨੀ ਦਿੱਲੀ ਗੇਟ, ਫ਼ਿਰੋਜ਼ਪੁਰ, ਨੂੰ ਮੱਧ ਏਸ਼ੀਆ ਤੋਂ ਅਤੇ ਗੈਂਗਸਟਰ ਜੋਬਨਜੀਤ ਸਿੰਘ ਉਰਫ਼ ਜੋਬਨ ਬਿੱਲਾ ਨੂੰ ਜਕਾਰਤਾ (ਇੰਡੋਨੇਸ਼ੀਆ) ਤੋਂ ਸਫ਼ਲਤਾਪੂਰਵਕ ਭਾਰਤ ਵਾਪਸ ਲਿਆਉਣਾ ਰਿਹਾ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਓਐੱਫਟੀਈਸੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦੇ ਨਜ਼ਦੀਕੀ ਤਾਲਮੇਲ ਨਾਲ ਇਸ ਕਾਰਵਾਈ ਨੂੰ ਸਫ਼ਲਤਾਪੂਰਵਕ ਅੰਜਾਮ ਦਿੱਤਾ। ਇਸ ਕਾਰਵਾਈ ਨੇ ਇਹ ਸਾਬਤ ਕੀਤਾ ਕਿ ਪੰਜਾਬ ਪੁਲਿਸ ਹੁਣ ਰਾਸ਼ਟਰੀ ਸਰਹੱਦਾਂ ਤੋਂ ਪਰ੍ਹੇ ਵੀ ਲੋੜੀਂਦੇ ਅਪਰਾਧੀਆਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਦੀ ਸਮਰੱਥਾ ਰੱਖਦੀ ਹੈ।

Have something to say? Post your comment

 
 
 
 

ਪੰਜਾਬ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਬੇਅਦਬੀ’ ਪਾਰਟੀ ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਮਾਨ

ਹਮਾਰੇ ਰਾਮ' ਥੀਏਟਰ ਸ਼ੋਅ ਲੋਕਾਂ ਲਈ ਬਿਲਕੁਲ ਮੁਫ਼ਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਹਮਾਰੇ ਰਾਮ' ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ- ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਅਕਾਲੀ ਦਲ ਬਾਦਲ ਨੂੰ ਖੋਰਾ- ਐਸ.ਸੀ. ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

ਬੇਅਦਬੀ ਵਿਰੋਧੀ ਕਾਨੂੰਨ-ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ 29 ਜੂਨ ਦੇ ਆਦੇਸ਼ਾਂ ਦੀ ਰਿਪੋਰਟ ਮੰਗੀ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ