BREAKING NEWS
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਨੈਸ਼ਨਲ

ਪੰਥ ਦੇ ਗੰਭੀਰ ਮੁੱਦੇਆਂ ਨੂੰ ਲਾਵਾਰਿਸ ਛੱਡ ਦਿੱਲੀ ਕਮੇਟੀ ਪ੍ਰਬੰਧਕ ਸਿਆਸੀ ਬਿਆਨਬਾਜ਼ੀ ਵਿੱਚ ਮਸਤ: ਪਰਮਜੀਤ ਸਿੰਘ ਵੀਰਜੀ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | August 08, 2026 07:29 PM

ਨਵੀਂ ਦਿੱਲੀ - ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਲੱਖੀ ਸ਼ਾਹ ਵਣਜਾਰਾ ਹਾਲ ਵਿੱਚ ਅੱਠਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਤੋਂ ਬਾਅਦ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖ ਸੇਵਾਦਾਰ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਡਰਸ਼ਿਪ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੰਗਤ ਨੂੰ ਉਮੀਦ ਸੀ ਕਿ ਗੁਰੂ ਘਰ ਦੇ ਮੰਚ ਤੋਂ ਬੰਦੀ ਸਿੰਘਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ, 1984 ਦੇ ਇਨਸਾਫ਼, ਸਿੱਖ ਨੌਜਵਾਨਾਂ ਦੀਆਂ ਚੁਣੌਤੀਆਂ, ਪੰਜਾਬੀ ਅਤੇ ਗੁਰਮੁਖੀ ਦੇ ਪ੍ਰਚਾਰ ਅਤੇ ਪੰਥ ਦੇ ਭਖਦੇ ਮੁੱਦਿਆਂ 'ਤੇ ਗੰਭੀਰ ਚਰਚਾ ਹੋਵੇਗੀ। ਪਰ ਪੂਰਾ ਸਮਾਗਮ ਵਿਰੋਧੀਆਂ 'ਤੇ ਨਿਸ਼ਾਨੇ ਸਾਧਣ ਅਤੇ ਸਿਆਸੀ ਹਿਸਾਬ ਬਰਾਬਰ ਕਰਨ ਵਿੱਚ ਹੀ ਲੰਘ ਗਿਆ। ਉਨ੍ਹਾਂ ਕਿਹਾ ਕਿ ਜਦੋਂ ਧਾਰਮਿਕ ਮੰਚ ਵੀ ਸਿਆਸੀ ਭਾਸ਼ਣਾਂ ਦਾ ਕੇਂਦਰ ਬਣ ਜਾਣ ਤਾਂ ਇਹ ਸੰਸਥਾ ਦੀਆਂ ਤਰਜੀਹਾਂ 'ਤੇ ਵੱਡਾ ਸਵਾਲ ਹੈ। ਵੀਰਜੀ ਨੇ ਕਿਹਾ ਕਿ ਜਿਨ੍ਹਾਂ ਕੋਲ ਆਪਣੇ ਘਰ ਦਾ ਹਿਸਾਬ ਨਹੀਂ, ਉਹ ਦੂਜਿਆਂ ਨੂੰ ਨਸੀਹਤਾਂ ਦੇਣ ਵਿੱਚ ਸਭ ਤੋਂ ਅੱਗੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਮੇਟੀ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ, ਸਿੱਖਿਆ ਦਾ ਮਿਆਰ ਸਵਾਲਾਂ ਦੇ ਘੇਰੇ ਵਿੱਚ ਹੈ, ਕਾਲਜ ਬੰਦ ਹੋ ਰਹੇ ਹਨ, ਕਮੇਟੀ ਦੀਆਂ ਜਾਇਦਾਦਾਂ ਅਦਾਲਤੀ ਵਿਵਾਦਾਂ ਵਿੱਚ ਫਸੀਆਂ ਹੋਈਆਂ ਹਨ ਅਤੇ ਵਿੱਤੀ ਹਾਲਤ 'ਤੇ ਲਗਾਤਾਰ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸਭ ਕੁਝ ਠੀਕ ਹੈ ਤਾਂ ਸੰਗਤ ਸਾਹਮਣੇ ਆਮਦਨ, ਖਰਚ, ਜਾਇਦਾਦਾਂ, ਅਦਾਲਤੀ ਕੇਸਾਂ ਅਤੇ ਵਿਦਿਅਕ ਅਦਾਰਿਆਂ ਦੀ ਅਸਲ ਹਾਲਾਤ ਬਾਰੇ ਗੱਲਬਾਤ ਕਰਣੀ ਚਾਹੀਦੀ ਹੈ । ਉਨ੍ਹਾਂ ਦਿੱਲੀ ਕਮੇਟੀ ਵੱਲੋਂ ਸਕੂਲਾਂ ਦੇ ਸਟਾਫ ਨਾਲ ਐਮ.ਓ.ਯੂ. ਸਾਈਨ ਕਰਨ ਅਤੇ ਪੁਰਾਣੇ ਬਕਾਏ ਜਾਰੀ ਕਰਨ ਦੇ ਦਾਅਵਿਆਂ 'ਤੇ ਵੀ ਤਿੱਖਾ ਵਿਅੰਗ ਕਰਦਿਆਂ ਕਿਹਾ ਕਿ ਜਿਨ੍ਹਾਂ ਨੂੰ ਆਪਣੇ ਕਾਰਜਕਾਲ ਦੀ ਹੀ ਕੋਈ ਗਾਰੰਟੀ ਨਹੀਂ, ਉਹ 8-8 ਸਾਲਾਂ ਦੇ ਵਾਅਦੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕੀਤੇ ਜਾ ਰਹੇ ਅਜਿਹੇ ਸਮਝੌਤੇ ਭਲਕੇ ਆਉਣ ਵਾਲੇ ਪ੍ਰਬੰਧਕਾਂ ਲਈ ਕਾਨੂੰਨੀ ਅਤੇ ਵਿੱਤੀ ਮੁਸੀਬਤਾਂ ਖੜ੍ਹੀਆਂ ਕਰ ਸਕਦੇ ਹਨ। ਪਹਿਲਾਂ ਸੰਸਥਾ ਦੀ ਆਰਥਿਕ ਸਮਰੱਥਾ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਦਾ ਖੁੱਲ੍ਹਾ ਹਿਸਾਬ ਦਿੱਤਾ ਜਾਵੇ, ਫਿਰ ਲੰਬੇ ਸਮੇਂ ਦੇ ਐਲਾਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੰਗਤ ਨੂੰ ਭਾਵੁਕ ਬਿਆਨਾਂ ਨਾਲ ਨਹੀਂ, ਸਗੋਂ ਜਵਾਬਦੇਹ ਪ੍ਰਬੰਧ ਨਾਲ ਵਿਸ਼ਵਾਸ ਮਿਲਦਾ ਹੈ। ਸਰਦਾਰ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਹਰ ਨਾਕਾਮੀ ਦਾ ਦੋਸ਼ ਪਿਛਲੇ ਪ੍ਰਬੰਧਕਾਂ ਦੇ ਸਿਰ ਮੜ੍ਹਣਾ ਹੁਣ ਪੁਰਾਣਾ ਸਿਆਸੀ ਹਥਿਆਰ ਬਣ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਦਾਰ ਪਰਮਜੀਤ ਸਿੰਘ ਸਰਨਾ ਆਪਣੇ ਕਾਰਜਕਾਲ ਦੇ ਅੰਤ ਸਮੇਂ ਕਮੇਟੀ ਦੇ ਖਾਤਿਆਂ ਵਿੱਚ ਕਰੀਬ 123 ਕਰੋੜ ਰੁਪਏ ਛੱਡ ਕੇ ਗਏ ਸਨ। ਜੇ ਅੱਜ ਵਿੱਤੀ ਹਾਲਤ ਕਮਜ਼ੋਰ ਹੈ, ਜਾਇਦਾਦਾਂ ਵਿਵਾਦਾਂ ਵਿੱਚ ਹਨ ਅਤੇ ਸੰਸਥਾ ਲਗਾਤਾਰ ਸੰਕਟਾਂ ਨਾਲ ਘਿਰੀ ਹੋਈ ਹੈ ਤਾਂ ਉਸ ਦੀ ਜਵਾਬਦੇਹੀ ਮੌਜੂਦਾ ਲੀਡਰਸ਼ਿਪ ਤੋਂ ਤੈਅ ਹੋਣੀ ਚਾਹੀਦੀ ਹੈ।

Have something to say? Post your comment

 
 
 
 

ਨੈਸ਼ਨਲ

ਸਰਨਾ ਨੇ ਕੇਜਰੀਵਾਲ ਨੂੰ ਘੇਰਿਆ: ਬਾਦਲ-ਮੋਦੀ ਮੁਲਾਕਾਤ ਦੀ ਚਿੰਤਾ ਛੱਡ, ਪੰਜਾਬ ਦੇ ਕਰਜ਼ੇ ਦਾ ਦਿਓ ਹਿਸਾਬ

ਕੈਨੇਡਾ ’ਚ ਆਰਐਸਐਸ ਖ਼ਿਲਾਫ਼ ਪਾਬੰਦੀ ਦੀ ਉਠੀ ਮੰਗ, ਮੋਹਨ ਭਾਗਵਤ ਦਾ ਦਾਖ਼ਲਾ ਰੋਕਣ ਲਈ ਸਰਕਾਰ ’ਤੇ ਵਧਿਆ ਦਬਾਅ

ਨਹਿਰੂ-ਮਾਸਟਰ ਤਾਰਾ ਸਿੰਘ ਪੈਕਟ ਅਨੁਸਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਤੁਰੰਤ ਸਰਹੱਦਾਂ ਅਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਜਾਵੇ : ਮਾਨ

ਦਿੱਲੀ ਗੁਰਦੁਆਰਾ ਕਮੇਟੀ ਨੇ ਬਾਲਾ ਪ੍ਰੀਤਮ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮੋਦੀ-ਸੁਖਬੀਰ ਮੁਲਾਕਾਤ ਨੇ ਪੰਜਾਬ ਦੀ ਸਿਆਸਤ 'ਚ ਪਾਈ ਹਲਚਲ, ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਮੁੜ ਤੇਜ਼

ਸਪੀਕਰ ਸੰਧਵਾਂ ਨੂੰ ਨਸੀਹਤ—'ਗੁਰਬਾਣੀ ਪੜ੍ਹੋ, ਫਿਰ ਸੰਗਤ 'ਤੇ ਗਿਆਨ ਦਿਓ: ਪਰਮਜੀਤ ਸਿੰਘ ਸਰਨਾ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਭਾਈ ਸੁਖਦੇਵ ਸਿੰਘ ਬੱਬਰ ਅਤੇ ਭਾਈ ਮਹਿਲ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ 9 ਅਗਸਤ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ — ਭਾਈ ਸੁਖਚੈਨ ਸਿੰਘ

ਮੋਦੀ ਸਰਕਾਰ ਦੇ 54,282.32 ਕਰੋੜ ਰੁਪਏ ਖਰਚ ਤੇ ਕੈਗ ਨੇ ਚੁੱਕੇ ਗੰਭੀਰ ਸਵਾਲ

ਭਾਰਤ 'ਤੇ ਲੱਗੇ ਦੋਸ਼ਾਂ ਵਿਚਾਲੇ ਪੰਨੂ ਖੁਦ ਅਦਾਲਤ ਵਿੱਚ ਰੱਖੇਗਾ ਆਪਣਾ ਪੱਖ, ਨਵੰਬਰ ਵਿਚ ਫ਼ੈਸਲਾ ਦੇਣ ਦੀ ਅਪੀਲ