BREAKING NEWS
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਪੰਜਾਬ

ਬੇਅਦਬੀ’ ਪਾਰਟੀ ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਕੌਮੀ ਮਾਰਗ ਬਿਊਰੋ | August 08, 2026 08:53 PM

ਚੰਡੀਗੜ੍ਹ -ਆਮ ਆਦਮੀ ਪਾਰਟੀ  ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ।

ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕੁਝ ਬਿਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਪਰ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ, ਤਾਂ ਪੂਰਾ ਬਾਦਲ ਪਰਿਵਾਰ ਉਨ੍ਹਾਂ ਕਾਨੂੰਨਾਂ ਦੇ ਹੱਕ ਵਿੱਚ ਵੀਡੀਓਜ਼ ਬਣਾਉਂਦਾ ਨਜ਼ਰ ਆਇਆ ਸੀ।"

ਬਲਤੇਜ ਪੰਨੂ ਨੇ ਕਿਹਾ ਕਿ ਵੱਡੇ ਪੱਧਰ 'ਤੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਤੋਂ ਬਾਅਦ ਹੀ ਬਾਦਲਾਂ ਨੇ ਆਪਣਾ ਰੁੱਖ ਬਦਲਿਆ ਅਤੇ ਆਪਣੇ ਆਪ ਨੂੰ ਕਿਸਾਨਾਂ ਦੇ ਹਮਦਰਦ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵਿੱਚ ਖੇਤੀ ਕਾਨੂੰਨਾਂ ਦੇ ਖਿਲਾਫ ਬੋਲਣਾ ਸ਼ੁਰੂ ਕੀਤਾ।

ਅਕਾਲੀ ਦਲ ਦੀ ਮੌਜੂਦਾ ਸਿਆਸੀ ਸਥਿਤੀ 'ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ, "‘ਬੇਅਦਬੀ’ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚੋਂ ਪੂਰੀ ਤਰ੍ਹਾਂ ਲਹਿ ਚੁੱਕਾ ਹੈ। ਹੁਣ ਇਹ ਭਾਜਪਾ ਨਾਲ ਸਮਝੌਤਾ ਕਰਕੇ ਆਪਣੀ ਰਾਜਨੀਤੀ ਨੂੰ ਦੁਬਾਰਾ ਜ਼ਿੰਦਾ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ।"

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਬਾਰੇ ਸੁਖਬੀਰ ਬਾਦਲ ਦੇ ਪੁਰਾਣੇ ਬਿਆਨ ਨੂੰ ਯਾਦ ਕਰਵਾਉਂਦਿਆਂ ਬਲਤੇਜ ਪੰਨੂ ਨੇ ਕਿਹਾ, "ਮੈਂ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਹੀ ਸ਼ਬਦ ਯਾਦ ਕਰਵਾਉਣਾ ਚਾਹੁੰਦਾ ਹਾਂ। ਉਨ੍ਹਾਂ ਨੇ ਕਿਹਾ ਸੀ ਕਿ ਜੋ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਦਾ ਡੀਐੱਨਏ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ। ਮੈਂ ਇਹ ਨਹੀਂ ਕਹਿ ਰਿਹਾ ਕਿ ਕਿਸੇ ਦਾ ਡੀਐੱਨਏ ਟੈਸਟ ਹੋਣਾ ਚਾਹੀਦਾ ਹੈ, ਪਰ ਜਦੋਂ ਸੁਖਬੀਰ ਬਾਦਲ ਨੇ ਖੁਦ ਇਹ ਬਿਆਨ ਦਿੱਤਾ ਸੀ, ਤਾਂ ਅੱਜ ਇਸ ਦਾ ਜ਼ਿਕਰ ਕਰਨਾ ਬਣਦਾ ਹੈ।"

ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਵਾਰ-ਵਾਰ ਲਏ ਯੂ-ਟਰਨਾਂ ਨੇ ਅਕਾਲੀ ਦਲ ਦੀ ਰਾਜਨੀਤੀ ਦਾ ਅਸਲ ਚਿਹਰਾ ਨੰਗਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਵਿਚਕਾਰ ਸਪੱਸ਼ਟ ਫਰਕ ਸਮਝ ਸਕਦੇ ਹਨ ਜੋ ਆਪਣੇ ਅਸੂਲਾਂ 'ਤੇ ਪਹਿਰਾ ਦਿੰਦੇ ਹਨ ਅਤੇ ਜੋ ਸਿਆਸੀ ਸੁਖ-ਸਹੂਲਤ ਅਨੁਸਾਰ ਆਪਣੇ ਸਟੈਂਡ ਬਦਲਦੇ ਹਨ।

ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਰਾਜਨੀਤੀ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ ਅਤੇ ਭਾਜਪਾ ਨਾਲ ਸਿਆਸੀ ਸਮਝੌਤਾ ਕਰਨ ਦੀਆਂ ਇਸ ਦੀਆਂ ਤਾਜ਼ਾ ਕੋਸ਼ਿਸ਼ਾਂ ਤੋਂ ਗੁਮਰਾਹ ਨਹੀਂ ਹੋਣਗੇ।

Have something to say? Post your comment

 
 
 
 

ਪੰਜਾਬ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਮਾਨ

ਹਮਾਰੇ ਰਾਮ' ਥੀਏਟਰ ਸ਼ੋਅ ਲੋਕਾਂ ਲਈ ਬਿਲਕੁਲ ਮੁਫ਼ਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਨੇ ਖ਼ੁਫ਼ੀਆ-ਅਧਾਰਿਤ ਪੁਲਿਸਿੰਗ ਦੀ ਪ੍ਰਭਾਵਸ਼ੀਲਤਾ ਨੂੰ ਕੀਤਾ ਸਾਬਤ; ਗੈਂਗਸਟਰਾਂ ਲਈ ਕਿਤੇ ਵੀ ਸੁਰੱਖਿਅਤ ਪਨਾਹਗਾਹ ਨਹੀਂ - ਡੀਜੀਪੀ 

'ਹਮਾਰੇ ਰਾਮ' ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ- ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਅਕਾਲੀ ਦਲ ਬਾਦਲ ਨੂੰ ਖੋਰਾ- ਐਸ.ਸੀ. ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

ਬੇਅਦਬੀ ਵਿਰੋਧੀ ਕਾਨੂੰਨ-ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ 29 ਜੂਨ ਦੇ ਆਦੇਸ਼ਾਂ ਦੀ ਰਿਪੋਰਟ ਮੰਗੀ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ