BREAKING NEWS
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘਮੀਂਹ ਦੇ ਪਾਣੀ ਦੀ ਸੰਭਾਲ ਲਈ ਪੰਜਾਬ ਭਰ ਵਿੱਚ 510 ਗ੍ਰਾਊਂਡਵਾਟਰ ਰੀਚਾਰਜ ਸਕੀਮਾਂ ਲਾਗੂ ਕੀਤੀਆਂ: ਹਰਪਾਲ ਸਿੰਘ ਚੀਮਾਜੀਟੀਸੀ ਚੈਨਲ ਨੂੰ ਭੇਜਿਆ ਕਾਨੂੰਨੀ ਨੋਟਿਸ, ਤੁਰੰਤ ਗੁਰਬਾਣੀ ਪ੍ਰਸਾਰਣ ਬੰਦ ਕਰਨ ਲਈ ਆਖਿਆ ਸ਼੍ਰੋਮਣੀ ਕਮੇਟੀ ਨੇ19,125 ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ 3638 ਕਰੋੜ ਰੁਪਏ ਖਰਚੇ ਗਏ: ਹਰਜੋਤ ਬੈਂਸਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲਸੀ.ਈ.ਓ. ਪੰਜਾਬ ਵਲੋਂ ਦਾਅਵਿਆਂ ਅਤੇ ਇਤਰਾਜਾਂ ਬਾਰੇ ਚੋਣ ਅਮਲੇ ਨੂੰ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ

ਪੰਜਾਬ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਕੌਮੀ ਮਾਰਗ ਬਿਊਰੋ | August 08, 2026 09:00 PM

ਮੋਹਾਲੀ -ਆਮ ਆਦਮੀ ਪਾਰਟੀ ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 69, 094 ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਨੇ ਪੁਰਾਣੀਆਂ ਰਵਾਇਤਾਂ, ਜਦੋਂ ਸਰਕਾਰੀ ਨੌਕਰੀ ਲੈਣ ਲਈ ਪੈਸੇ ਅਤੇ ਸਿਫ਼ਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ, ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿਸਟਮ ਵਿੱਚ ਨੌਜਵਾਨਾਂ ਦਾ ਵਧ ਰਿਹਾ ਭਰੋਸਾ ਅਤੇ ਵਿਦੇਸ਼ਾਂ ਵੱਲ ਪਰਵਾਸ ਦਾ ਘਟਦਾ ਰੁਝਾਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨੌਜਵਾਨਾਂ ਨੂੰ ਸੂਬੇ ਵਿੱਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੈਰਿਟ ਅਧਾਰਤ ਭਰਤੀ ਪ੍ਰਕਿਰਿਆਵਾਂ ਰਾਹੀਂ 'ਤੇ ਨੌਕਰੀਆਂ ਮਿਲ ਰਹੀਆਂ ਹਨ। ਸਿੱਖਿਆਂ ਵਿੱਚ ਪੰਜਾਬ ਦੀ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੇ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ (ਰਾਸ਼ਟਰੀ ਯੋਗਤਾ-ਕਮ-ਦਾਖਲਾ ਪ੍ਰੀਖਿਆ) ਪਾਸ ਕਰ ਕੇ ਇਸ ਤਬਦੀਲੀ ‘ਤੇ ਮੋਹਰ ਲਾਈ ਹੈ।

ਆਪਣੇ ਐਕਸ ਹੈਂਡਲ ‘ਤੇ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: "ਅੱਜ ਮੋਹਾਲੀ ਵਿੱਚ 866 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਾਡੀ ਸਰਕਾਰ ਨੇ ਹੁਣ ਤੱਕ ਪੂਰੀ ਪਾਰਦਰਸ਼ਤਾ ਨਾਲ 69, 094 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਨੌਜਵਾਨਾਂ ਦਾ ਸਿਸਟਮ ਵਿੱਚ ਵਿਸ਼ਵਾਸ ਵਧਣ ਦੇ ਨਾਲ ਵਿਦੇਸ਼ਾਂ ਵੱਲ ਪਰਵਾਸ ਦਾ ਰੁਝਾਨ ਘਟਿਆ ਹੈ।"

ਉਨ੍ਹਾਂ ਨੇ ਪੋਸਟ ਦੇ ਅੰਤ ਵਿੱਚ ਲਿਖਿਆ "ਸਿੱਖਿਆ ਖੇਤਰ ਵਿੱਚ ਅੱਜ ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਨੀਟ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਦੀ ਸਫ਼ਲਤਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਸਾਡੇ ਨੌਜਵਾਨਾਂ ‘ਚ ਅਥਾਹ ਸਮਰੱਥਾ ਹੈ; ਅਸੀਂ ਤਾਂ ਸਿਰਫ਼ ਉਨ੍ਹਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰ ਰਹੇ ਹਾਂ। ਮੁੱਖ ਮੰਤਰੀ ਨੇ ਲਿਖਿਆ ਕਿ ਅਸੀਂ ਤੁਹਾਨੂੰ ਖੁੱਲ੍ਹਾ ਆਸਮਾਨ ਪ੍ਰਦਾਨ ਕਰਾਂਗੇ, ਜਿੱਥੇ ਆਪਣੇ ਖੰਡਾਂ ਨਾਲ ਉਡਾਰੀ ਤੁਸੀਂ ਭਰਨੀ ਹੈ। ਸਾਰਿਆਂ ਨੂੰ ਵਧਾਈਆਂ।"

ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ 866 ਨਿਯੁਕਤੀਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ 636 ਉਮੀਦਵਾਰ ਸ਼ਾਮਲ ਹਨ, ਜਿਨ੍ਹਾਂ ਵਿੱਚ 614 ਸਟਾਫ਼ ਨਰਸਾਂ ਅਤੇ ਹੋਰ ਸਟਾਫ਼ ਸ਼ਾਮਲ ਹੈ, ਜਿਸ ਵਿੱਚ 03 ਫਾਰਮਾਸਿਸਟ, 13 ਮਲਟੀਪਰਪਜ਼ ਹੈਲਥ ਵਰਕਰ (ਪੁਰਸ਼), 2 ਵਾਰਡ ਅਟੈਂਡੈਂਟ, 1 ਦਰਜ-ਚਾਰ ਕਰਮਚਾਰੀ ਅਤੇ 3 ਸਵੀਪਰ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ੂਗਰਫੈੱਡ ਵਿੱਚ 101, ਜੂਨੀਅਰ ਆਡੀਟਰ ਵਜੋਂ ਵਿੱਤ ਵਿਭਾਗ 'ਚ 57 ਉਮੀਦਵਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51, ਸਹਿਕਾਰਤਾ ਵਿਭਾਗ ਵਿੱਚ 11 ਅਤੇ ਗ੍ਰਹਿ ਵਿਭਾਗ ਵਿੱਚ ਲਾਅ ਅਫਸਰ ਵਜੋਂ 10 ਉਮੀਦਵਾਰ ਨਿਯੁਕਤ ਕੀਤੇ ਗਏ ਹਨ।

ਭਰਤੀ ਪ੍ਰਕਿਰਿਆ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਮਿਹਨਤ ਅਤੇ ਲਗਨ ਹੀ ਚੋਣ ਦਾ ਇੱਕੋ-ਇੱਕ ਮਾਪਦੰਡ ਰਿਹਾ ਹੈ। ਉਹ ਦਿਨ ਗਏ ਜਦੋਂ ਨੌਕਰੀਆਂ ਰਿਸ਼ਵਤ ਜਾਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਦਿੱਤੀਆਂ ਜਾਂਦੀਆਂ ਸਨ। ਸਾਡੀ ਸਰਕਾਰ ਯੋਗ ਉਮੀਦਵਾਰਾਂ ਨੂੰ ਨੌਕਰੀਆਂ ਦਿੰਦੀ ਹੈ। ਸਾਰੀਆਂ ਨਿਯੁਕਤੀਆਂ ਨਿਰੋਲ ਯੋਗਤਾ, ਪਾਰਦਰਸ਼ਤਾ ਅਤੇ ਸਿਫ਼ਾਰਸ਼ ਜਾਂ ਬਿਨਾਂ ਕਿਸੇ ਸਿਆਸੀ ਦਖ਼ਲ ਤੋਂ ਕੀਤੀਆਂ ਗਈਆਂ ਹਨ।”

ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਕਈ ਨੌਜਵਾਨ ਉਮੀਦਵਾਰਾਂ ਨੇ ਵੱਖ-ਵੱਖ ਵਿਭਾਗਾਂ ਵਿੱਚ ਕਈ ਵਾਰ ਸਰਕਾਰੀ ਨੌਕਰੀਆਂ ਲੈਣ ਵਿੱਚ ਸਫਲਤਾ ਹਾਸਲ ਕੀਤੀ ਹੈ, ਜੋ ਕਿ ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਮੁਕਾਬਲੇਬਾਜ਼ੀ ਨੂੰ ਦਰਸਾਉਂਦੀ ਹੈ। ਇਹ ਨਾ ਤਾਂ ਪਹਿਲੀ ਅਜਿਹੀ ਪ੍ਰਾਪਤੀ ਹੈ ਅਤੇ ਨਾ ਹੀ ਇਹ ਆਖਰੀ ਹੋਵੇਗੀ। ਇਹ ਅਧਿਕਾਰੀ ਆਉਣ ਵਾਲੇ ਸਾਲਾਂ ਵਿੱਚ ਨਵੇਂ ਮੀਲ ਪੱਥਰ ਸਥਾਪਿਤ ਕਰਕੇ ਸੂਬੇ ਦਾ ਨਾਮ ਰੌਸ਼ਨ ਕਰਦੇ ਰਹਿਣਗੇ।’’

ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਪਰਿਵਾਰਾਂ ਦੇ ਬੱਚੇ ਇਹ ਸਾਬਤ ਕਰ ਰਹੇ ਹਨ ਕਿ ਸਮਰਪਣ, ਲਗਨ ਅਤੇ ਸਹੀ ਮਾਰਗਦਰਸ਼ਨ ਨਾਲ, ਕੋਈ ਵੀ ਟੀਚਾ ਪਹੁੰਚ ਤੋਂ ਬਾਹਰ ਨਹੀਂ ਹੁੰਦਾ। ਪੰਜਾਬ ਦਾ ਭਵਿੱਖ ਉੱਜਵਲ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਦੀਆਂ ਪ੍ਰਾਪਤੀਆਂ ਸਾਡੇ ਲੋਕਾਂ ਦੀ ਪ੍ਰਤਿਭਾ, ਦ੍ਰਿੜਤਾ ਅਤੇ ਇੱਛਾਵਾਂ ਦਾ ਝਲਕਾਰਾ ਹਨ।’’

ਨਵ- ਨਿਯੁਕਤ ਨੌਜਵਾਨਾਂ ਨੂੰ ਨਿਮਰ ਰਹਿਣ ਦੀ ਤਾਕੀਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਤੁਸੀਂ ਇਨ੍ਹਾਂ ਅਹੁਦਿਆਂ ਨੂੰ ਪ੍ਰਾਪਤ ਕਰਨ ਲਈ ਅੱਧੀ-ਅੱਧੀ ਰਾਤ ਤੱਕ ਜਾਗ ਕੇ ਸਖ਼ਤ ਮਿਹਨਤ ਕੀਤੀ ਹੈ ਉਸੇ ਤਰ੍ਹਾਂ ਹੁਣ ਨੌਕਰੀ ਵਿੱਚ ਕਾਰਗੁਜ਼ਾਰੀ ਦਿਖਾਉਣ ਦਾ ਸਮਾਂ ਹੈ। ਉੱਚੀਆਂ ਨੌਕਰੀਆਂ ਅਤੇ ਵੱਡੀ ਸਫਲਤਾ ਲਈ ਯਤਨਸ਼ੀਲ ਰਹੋ, ਪਰ ਆਪਣੀ ਪ੍ਰਾਪਤੀ ’ਤੇ ਮਾਣ ਨਾ ਕਰੋ। ਨਿਮਰ ਰਹੋ, ਜ਼ਮੀਨ ਨਾਲ ਜੁੜੇ ਰਹੋ ਅਤੇ ਸਖ਼ਤ ਮਿਹਨਤ ਕਰਦੇ ਰਹੋ।’’”

ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸਮਾਜ ਦੀ ਸੇਵਾ ਕਰਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਤੁਸੀਂ ਹੁਣ ਸਰਕਾਰੀ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹੋ। ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾਉਣਾ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਤੁਹਾਡੀ ਸੇਵਾ ਦਾ ਲਾਭ ਮਿਲ ਸਕੇ। ਇਹ ਹੀ ਮਨੁੱਖਤਾ ਦੀ ਅਸਲ ਸੇਵਾ ਹੈ, ਜਿਸ ਲਈ ਹਰ ਨਵ-ਨਿਯੁਕਤ ਵਿਅਕਤੀ ਨੂੰ ਡੱਟ ਕੇ ਆਪਣਾ ਯੋਗਦਾਨ ਚਾਹੀਦਾ ਹੈ।’’”

ਨਵ-ਨਿਯੁਕਤਾਂ ਨੂੰ ਉਨ੍ਹਾਂ ਦੇ ਭਵਿੱਖੀ ਯਤਨਾਂ ਵਿੱਚ ਸਫਲਤਾ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤੁਹਾਡੇ ਸਾਰਿਆਂ ਨੂੰ ਜ਼ਿੰਦਗੀ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ। ਵੱਡੇ ਸੁਪਨੇ ਦੇਖਦੇ ਰਹੋ ਅਤੇ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ ਕਰਦੇ ਰਹੋ। ਸਫ਼ਲ ਹੋਣ ਲਈ ਇਸ ਮੰਚ ਦੀ ਵਰਤੋਂ ਕਰੋ, ਪਰ ਇਸ ਤੋਂ ਇਲਾਵਾ ਇੱਕ ਵਧੀਆ ਇਨਸਾਨ ਬਣਨ ਅਤੇ ਸਮਾਜ ਵਿੱਚ ਯੋਗਦਾਨ ਪਾਉਣ ਦੀ ਕੋਸ਼ਿਸ਼ ਕਰੋ।’’”

Have something to say? Post your comment

 
 
 
 

ਪੰਜਾਬ

ਬੇਅਦਬੀ’ ਪਾਰਟੀ ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਮਾਨ

ਹਮਾਰੇ ਰਾਮ' ਥੀਏਟਰ ਸ਼ੋਅ ਲੋਕਾਂ ਲਈ ਬਿਲਕੁਲ ਮੁਫ਼ਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਨੇ ਖ਼ੁਫ਼ੀਆ-ਅਧਾਰਿਤ ਪੁਲਿਸਿੰਗ ਦੀ ਪ੍ਰਭਾਵਸ਼ੀਲਤਾ ਨੂੰ ਕੀਤਾ ਸਾਬਤ; ਗੈਂਗਸਟਰਾਂ ਲਈ ਕਿਤੇ ਵੀ ਸੁਰੱਖਿਅਤ ਪਨਾਹਗਾਹ ਨਹੀਂ - ਡੀਜੀਪੀ 

'ਹਮਾਰੇ ਰਾਮ' ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ- ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਅਕਾਲੀ ਦਲ ਬਾਦਲ ਨੂੰ ਖੋਰਾ- ਐਸ.ਸੀ. ਵਿੰਗ ਦੇ ਪ੍ਰਧਾਨ ਸੰਦੀਪ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸ਼ਾਮਲ

ਬੇਅਦਬੀ ਵਿਰੋਧੀ ਕਾਨੂੰਨ-ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ 29 ਜੂਨ ਦੇ ਆਦੇਸ਼ਾਂ ਦੀ ਰਿਪੋਰਟ ਮੰਗੀ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ