ਪੰਜਾਬ

ਅਕਾਲੀ ਦਲ ਦੇ ਪੁਨਰ-ਸੁਰਜੀਤੀ ਦਿਹਾੜੇ 'ਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਬੰਦੀ ਸਿੰਘਾਂ ਨੂੰ ਸਮਰਪਿਤ ਅਰਦਾਸ ਕੀਤੀ ਜਾਵੇਗੀ- ਗਿਆਨੀ ਹਰਪ੍ਰੀਤ ਸਿੰਘ

ਕੌਮੀ ਮਾਰਗ ਬਿਊਰੋ | August 09, 2026 07:31 PM

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦੇਂਦਿਆ ਦੱਸਿਆ ਕਿ 11 ਅਗਸਤ ਨੂੰ ਪੰਥ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪੁਨਰ-ਸੁਰਜੀਤ ਹੋਣ ਦੇ ਇਕ ਸਾਲ ਪੂਰਾ ਹੋਣ 'ਤੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਅਰਦਾਸ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਅਰਦਾਸ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਹੋਵੇਗੀ। ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਕੀਤੇ ਹੋਏ ਸਿੱਖ ਨੌਜਵਾਨਾਂ ਨੂੰ ਬੁੱਢੇ ਹੋਣ ਤੋਂ ਬਾਦ ਵੀ ਰਿਹਾ ਨਹੀਂ ਕੀਤਾ ਜਾ ਰਹੀ। ਸਭ ਤੋਂ ਵੱਧ ਹਨੇਰ ਦੀ ਗੱਲ ਇਹ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਪਿਛਲੇ 31 ਸਾਲ ਤੋਂ ਜੇਲ੍ਹ ਅਤੇ 19 ਸਾਲ ਤੋਂ ਫਾਂਸੀ ਦੀ ਚੱਕੀ ਵਿੱਚ ਡੱਕੇ ਹੋਏ ਹਨ ਉਹਨਾਂ ਬਾਰੇ ਕੇਂਦਰ ਸਰਕਾਰ ਕੋਈ ਫੈਸਲਾ ਨਹੀਂ ਲੈ ਰਹੀ। ਭਾਈ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਬਜੁਰਗ ਅਵਸਥਾ ਵਿੱਚ ਹਨ ਪਰ ਉਹਨਾਂ ਨਾਲ ਮਿਲਣ ਲਈ ਭਾਈ ਹਵਾਰਾ ਨੂੰ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਜਦਕਿ ਬਲਾਤਕਾਰ ਅਤੇ ਕਤਲ ਦਾ ਦੋਸ਼ੀ ਸੌਦਾ ਸਾਧ ਸਾਲ ਵਿੱਚ ਕਈ ਵਾਰ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਹੁੰਦਾ ਹੈ। ਅਸੀਂ ਸਰਕਾਰਾਂ ਦੀ ਇਸ ਧੱਕੇਸ਼ਾਹੀ ਦਾ ਵਿਰੋਧ ਕਰਨ ਦੇ ਨਾਲ-ਨਾਲ ਮੀਰੀ ਪੀਰੀ ਦੇ ਮਾਲਕ ਬੰਦੀਛੋੜ ਸੱਚੇ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਅੱਗੇ ਅਰਦਾਸ ਕਰਾਂਗੇ ਕਿ ਇਹਨਾਂ ਯੋਧਿਆਂ ਦੀ ਬੰਦ ਖਲਾਸੀ ਕਰਵਾਓ ਅਤੇ ਪੰਥ ਦੀ ਇਸ ਜਥੇਬੰਦੀ ਨੂੰ ਬਲ ਬਖਸ਼ੋ ਕਿ ਅਸੀਂ ਉਹਨਾਂ ਦੀ ਰਿਹਾਈ ਲਈ ਹਰ ਮੁਹਾਜ 'ਤੇ ਉਦੋਂ ਤੱਕ ਅਵਾਜ ਉਠਾਉਂਦੇ ਰਹੀਏ ਜਦੋਂ ਤੱਕ ਉਹ ਰਿਹਾ ਹੋ ਕੇ ਆਪਣੇ ਘਰੀਂ ਵਾਪਸ ਨਹੀਂ ਆ ਜਾਂਦੇ।
ਗਿਆਨੀ ਹਰਪ੍ਰੀਤ ਸਿੰਘ ਨੇ ਇਤਿਹਾਸਕ ਵੇਰਵਾ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ 14 ਦਸੰਬਰ 1920 ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਛਤਰ ਛਾਇਆ ਹੇਠ ਹੋਂਦ ਵਿੱਚ ਆਇਆ ਸੀ। ਜਿਸ ਅੰਦਰ ਸਮੇਂ ਨਾਲ ਆਈਆਂ ਕੁਰੀਤੀਆਂ ਨੂੰ ਦੂਰ ਕਰਨ ਲਈ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਮੁੜ ਦਖਲ ਦੇ ਕੇ ਇਸ ਨੂੰ ਪੁਨਰ-ਸੁਰਜੀਤ ਕਰਨ ਦਾ ਆਦੇਸ਼ ਦਿੱਤਾ ਸੀ। ਉਹਨਾਂ ਆਦੇਸ਼ਾਂ ਦੀ ਰੌਸ਼ਨੀ ਵਿੱਚ ਪੰਜ ਮੈਂਬਰੀ ਕਮੇਟੀ ਨੇ ਭਰਤੀ ਕਰਕੇ ਬੜੇ ਹੀ ਲੋਕਤੰਤਰਿਕ ਢੰਗ ਨਾਲ 11 ਅਗਸਤ 2025 ਨੂੰ ਜਰਨਲ ਇਜਲਾਸ ਰਾਹੀਂ ਮੇਰੀ ਪ੍ਰਧਾਨ ਵਜੋਂ ਚੋਣ ਕੀਤੀ ਸੀ। ਸੋ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੀ ਪਹਿਲੀ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਅਰਦਾਸ ਕਰਕੇ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹ ਦੇ ਸ਼ੁਕਰਾਨੇ ਕੀਤੇ ਜਾਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬੰਦੀਛੋੜ ਪਾਤਸ਼ਾਹ ਅੱਗੇ ਅਰਜੋਈ ਕੀਤੀ ਜਾਵੇਗੀ। ਇਸ ਸੁਹਿਰਦ ਮਕਸਦ ਲਈ ਉਹਨਾਂ ਨੇ ਸਾਰੇ ਪਾਰਟੀ ਅਹੁਦੇਦਾਰਾਂ, ਡੈਲੀਗੇਟਾਂ, ਜਿਲ੍ਹਾ ਪ੍ਰਧਾਨਾਂ, ਵਰਕਰਾਂ, ਹਮਾਇਤੀਆਂ ਅਤੇ ਆਮ ਸੰਗਤਾਂ ਨੂੰ ਖੁੱਲ੍ਹਾ ਸੱਦਾ ਦਿੰਦਿਆ ਕਿਹਾ ਕਿ ਆਪ ਜੀ 11 ਅਗਸਤ 2026 ਦਿਨ ਮੰਗਲਵਾਰ ਠੀਕ ਦਸ ਵਜੇ ਸਵੇਰੇ ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਪਹੁੰਚੋ। ਉਥੋਂ ਜਥੇ ਦੇ ਰੂਪ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਜਾਇਆ ਜਾਏਗਾ ਅਤੇ ਸੰਗਤੀ ਰੂਪ ਵਿੱਚ ਪੰਥ, ਪੰਜਾਬ ਅਤੇ ਜਥੇਬੰਦੀ ਦੀ ਚੜ੍ਹਦੀ ਕਲਾ ਅਤੇ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ। ਅਰਦਾਸ ਸਮਾਗਮ ਉਪਰੰਤ ਦੋ ਵਜੇ ਪਾਰਟੀ ਦਫਤਰ ਵਿੱਚ ਜਥੇਬੰਦੀ ਦੇ ਸਮੂਹ ਅਹੁਦੇਦਾਰਾਂ ਅਤੇ ਜਿਲ੍ਹਾ ਪ੍ਰਧਾਨਾਂ ਦੀ ਇੱਕ ਮੀਟਿੰਗ ਹੋਵੇਗੀ ਜਿਸ ਵਿੱਚ ਅਗਲੇ ਪ੍ਰੋਗਰਾਮਾਂ ਬਾਰੇ ਫੈਸਲੇ ਲਏ ਜਾਣਗੇ।

Have something to say? Post your comment

 
 
 
 

ਪੰਜਾਬ

ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ ਨੀਂਹ ਪੱਥਰ ਰੱਖਣ ਮੌਕੇ ਰਹੇ ਹਾਜ਼ਰ

ਕੇਵਲ ਢਿੱਲੋਂ ਵਲੋਂ ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ

ਸਿਹਤ ਸੇਵਾਵਾਂ ਤਾਂ ਹੀ ਸਾਰਥਕ ਹਨ ਜੇਕਰ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਮਲੇਸ਼ੀਆ ਤੋਂ ਪੇਨਾਂਗ ਦੇ ਉਪ ਮੁੱਖ ਮੰਤਰੀ ਜਗਦੀਪ ਸਿੰਘ ਦਿਓ ਦੀ ਅਗਵਾਈ ’ਚ ਵਫ਼ਦ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ

ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ’ਚੋਂ 18 ਲੱਖ ਮੀਟ੍ਰਿਕ ਟਨ ਪੁਰਾਣਾ ਸਟਾਕ ਚੁੱਕੇਗਾ ਕੇਂਦਰ: ਭਗਵੰਤ ਮਾਨ

ਤਿੰਨ ਮਹੀਨੇ ਪਹਿਲਾਂ ਭਾਜਪਾ ਦੀ ਹੱਦ ਬੰਦੀ ਦਾ ਕਰੜਾ ਵਿਰੋਧ ਕਰਨ ਵਾਲੇ ਸੁਖਬੀਰ ਗੱਠਜੋੜ ਲਈ ਉਤਾਵਲੇ ਕਿਉਂ ? - ਵੜਿੰਗ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਬੇਅਦਬੀ’ ਪਾਰਟੀ ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਮਾਨ

ਹਮਾਰੇ ਰਾਮ' ਥੀਏਟਰ ਸ਼ੋਅ ਲੋਕਾਂ ਲਈ ਬਿਲਕੁਲ ਮੁਫ਼ਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ